ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਨਵੰਬਰ 2026 › ਨਵੰਬਰ 7
ਆਰਥੋਡਾਕਸ ਕੈਲੰਡਰ · 25 ਅਕਤੂਬਰ (ਪੁਰਾਣਾ ਕੈਲੰਡਰ)
ਆਰਥੋਡਾਕਸ ਹਰ ਦਿਨ ਦੇ ਪਾਠ — 7 ਨਵੰਬਰ 2026
ਸ਼ਨੀਵਾਰ · ਪੰਤੇਕੁਸਤ ਤੋਂ ਬਾਅਦ 23ਵਾਂ ਹਫ਼ਤਾ · ਸੁਰ 5
ਤਿਉਹਾਰ ਅਤੇ ਸੰਤ
ਦਿਮੇਤ੍ਰੀਅਸ ਦਾ ਯਾਦ ਦਾ ਸ਼ਨੀਵਾਰ
ਵਰਤ
ਕੋਈ ਵਰਤ ਨਹੀਂ
ਇਹ ਮੱਠਵਾਸੀ ਨਿਯਮ ਅਨੁਸਾਰ ਹੈ। ਪੈਰਿਸ਼ ਵਿੱਚ ਵਰਤ ਦੀ ਮਾਤਰਾ ਆਪਣੇ ਪਾਪ-ਸਵੀਕਾਰ ਸੁਣਨ ਵਾਲੇ ਪਾਦਰੀ ਨਾਲ ਮਿਲ ਕੇ, ਸਿਹਤ, ਉਮਰ ਅਤੇ ਹਾਲਾਤ ਅਨੁਸਾਰ ਤੈਅ ਕੀਤੀ ਜਾਂਦੀ ਹੈ।
ਦਿਨ ਦੇ ਪਾਠ
ਪੱਤ੍ਰੀ
1ਹੇ ਭਰਾਵੋ, ਅਸੀਂ ਤੁਹਾਨੂੰ ਪਰਮੇਸ਼ੁਰ ਦੀ ਉਸ ਕਿਰਪਾ ਦੀ ਖ਼ਬਰ ਲਿਖਦੇ ਹਾਂ ਜਿਹੜੀ ਮਕਦੂਨਿਯਾ ਦੀਆਂ ਕਲੀਸਿਯਾਵਾਂ ਉੱਤੇ ਕੀਤੀ ਹੋਈ ਹੈ। 2ਜੋ ਕਿਸ ਤਰ੍ਹਾਂ ਨਾਲ ਉਸ ਕਲੇਸ਼ ਦੇ ਵੱਡੇ ਪਰਤਾਵੇ ਵਿੱਚ ਉਨ੍ਹਾਂ ਦੇ ਅਨੰਦ ਦੀ ਬਹੁਤਾਇਤ ਅਤੇ ਉਨ੍ਹਾਂ ਦੀ ਭਾਰੀ ਗਰੀਬੀ ਨੇ ਉਨ੍ਹਾਂ ਦੀ ਅੱਤ ਵੱਡੀ ਖੁੱਲ੍ਹ ਦਿਲੀ ਨੂੰ ਵਧਾ ਦਿੱਤਾ। 3ਕਿਉਂ ਜੋ ਮੈਂ ਇਹ ਗਵਾਹੀ ਦਿੰਦਾ ਹਾਂ ਜੋ ਉਨ੍ਹਾਂ ਨੇ ਆਪਣੇ ਸਮਰੱਥ ਦੇ ਅਨੁਸਾਰ ਸਗੋਂ ਆਪਣੀ ਸਮਰੱਥਾ ਤੋਂ ਵੱਧ ਕੇ ਦਾਨ ਦਿੱਤਾ। 4ਅਤੇ ਉਨ੍ਹਾਂ ਨੇ ਵੱਡੀਆਂ ਮਿੰਨਤਾਂ ਨਾਲ ਸਾਡੇ ਅੱਗੇ ਇਹ ਬੇਨਤੀ ਕੀਤੀ ਜੋ ਸਾਡੀ ਵੀ ਉਸ ਪੁੰਨ ਦੇ ਕੰਮ ਅਤੇ ਉਸ ਸੇਵਾ ਵਿੱਚ ਜਿਹੜੀ ਸੰਤਾਂ ਦੇ ਲਈ ਹੈ ਭਾਗੀਦਾਰੀ ਹੋਵੇ। 5ਅਤੇ ਜਿਸ ਤਰ੍ਹਾਂ ਸਾਨੂੰ ਆਸ ਸੀ ਉਸ ਤਰ੍ਹਾਂ ਹੀ ਨਹੀਂ ਸਗੋਂ ਪਹਿਲਾਂ ਪਰਮੇਸ਼ੁਰ ਦੀ ਇੱਛਾ ਨਾਲ ਉਨ੍ਹਾਂ ਆਪਣੇ ਆਪ ਨੂੰ ਪ੍ਰਭੂ ਦੇ ਅਤੇ ਨਾਲ ਸਾਡੇ ਲਈ ਵੀ ਅਰਪਣ ਕੀਤਾ।
ਪੱਤ੍ਰੀ (ਸੁਰਗਵਾਸੀਆਂ ਲਈ)
13ਹੇ ਭਰਾਵੋ, ਅਸੀਂ ਨਹੀਂ ਚਾਹੁੰਦੇ ਜੋ ਤੁਸੀਂ ਉਨ੍ਹਾਂ ਬਾਰੇ ਜਿਹੜੇ ਸੁੱਤੇ ਪਏ ਹਨ ਅਣਜਾਣ ਰਹੋ, ਤੁਸੀਂ ਪਰਾਈਆਂ ਕੌਮਾਂ ਦੀ ਤਰ੍ਹਾਂ ਸੋਗ ਕਰੋ, ਜਿਨ੍ਹਾਂ ਨੂੰ ਕੋਈ ਆਸ ਨਹੀਂ। 14ਕਿਉਂਕਿ ਜੇ ਸਾਨੂੰ ਇਹ ਵਿਸ਼ਵਾਸ ਹੈ ਕਿ ਯਿਸੂ ਮਰਿਆ ਅਤੇ ਫੇਰ ਜਿਉਂਦਾ ਹੋਇਆ ਤਾਂ ਇਸੇ ਤਰ੍ਹਾਂ ਪਰਮੇਸ਼ੁਰ ਉਨ੍ਹਾਂ ਨੂੰ ਵੀ ਜਿਹੜੇ ਯਿਸੂ ਵਿੱਚ ਸੌਂ ਗਏ ਹਨ, ਉਹ ਦੇ ਨਾਲ ਜਿਵਾਲੇਗਾ। 15ਅਸੀਂ ਪ੍ਰਭੂ ਦੇ ਬਚਨ ਦੇ ਅਨੁਸਾਰ ਤੁਹਾਨੂੰ ਇਹ ਆਖਦੇ ਹਾਂ ਕਿ ਅਸੀਂ ਜਿਹੜੇ ਜਿਉਂਦੇ ਅਤੇ ਪ੍ਰਭੂ ਦੇ ਆਉਣ ਤੱਕ ਜਿਉਂਦੇ ਰਹਿੰਦੇ ਹਾਂ, ਉਹਨਾਂ ਤੋਂ ਕਦੀ ਪਹਿਲੇ ਨਾ ਹੋਵਾਂਗੇ, ਜਿਹੜੇ ਸੌਂ ਗਏ ਹਨ। 16ਇਸ ਲਈ ਜੋ ਪ੍ਰਭੂ ਆਪ ਲਲਕਾਰ ਨਾਲ, ਮਹਾਂ ਦੂਤ ਦੀ ਅਵਾਜ਼ ਨਾਲ ਅਤੇ ਪਰਮੇਸ਼ੁਰ ਦੀ ਤੁਰ੍ਹੀ ਨਾਲ ਸਵਰਗ ਤੋਂ ਉਤਰੇਗਾ ਅਤੇ ਜਿਹੜੇ ਮਸੀਹ ਵਿੱਚ ਹੋ ਕੇ ਮਰੇ ਹਨ ਉਹ ਪਹਿਲਾਂ ਜਿਉਂਦੇ ਹੋ ਜਾਣਗੇ। 17ਤਦ ਅਸੀਂ ਜਿਹੜੇ ਜਿਉਂਦੇ ਅਤੇ ਬਾਕੀ ਰਹਿੰਦੇ ਹਾਂ ਉਹਨਾਂ ਦੇ ਨਾਲ ਹੀ ਹਵਾ ਵਿੱਚ ਪ੍ਰਭੂ ਦੇ ਮਿਲਣ ਨੂੰ, ਬੱਦਲਾਂ ਉੱਤੇ ਅਚਾਨਕ ਉੱਠਾਏ ਜਾਂਵਾਂਗੇ ਅਤੇ ਇਸੇ ਤਰ੍ਹਾਂ ਅਸੀਂ ਸਦਾ ਪ੍ਰਭੂ ਦੇ ਨਾਲ ਰਹਾਂਗੇ।
ਇੰਜੀਲ
1ਜਦ ਉਹ ਆਪਣੀਆਂ ਸਾਰੀਆਂ ਗੱਲਾਂ ਲੋਕਾਂ ਨੂੰ ਕਹਿ ਚੁੱਕਿਆ ਤਾਂ ਕਫ਼ਰਨਾਹੂਮ ਵਿੱਚ ਆਇਆ। 2ਅਤੇ ਕਿਸੇ ਸੂਬੇਦਾਰ ਦਾ ਨੌਕਰ ਜਿਹੜਾ ਉਸ ਦਾ ਬਹੁਤ ਪਿਆਰਾ ਸੀ ਰੋਗ ਨਾਲ ਮਰਨ ਵਾਲਾ ਸੀ। 3ਉਸ ਨੇ ਯਿਸੂ ਦੀ ਖ਼ਬਰ ਸੁਣ ਕੇ ਯਹੂਦੀਆਂ ਦੇ ਕਈਆਂ ਬਜ਼ੁਰਗਾਂ ਨੂੰ ਉਸ ਦੇ ਕੋਲ ਭੇਜਿਆ ਅਤੇ ਉਸ ਅੱਗੇ ਬੇਨਤੀ ਕੀਤੀ ਜੋ ਆ ਕੇ ਮੇਰੇ ਨੌਕਰ ਨੂੰ ਚੰਗਾ ਕਰੇ। 4ਉਹ ਯਿਸੂ ਦੇ ਕੋਲ ਆਏ ਅਤੇ ਬੜੀ ਨਿਮਰਤਾ ਨਾਲ ਉਸ ਨੂੰ ਬੇਨਤੀ ਕਰ ਕੇ ਆਖਿਆ ਕਿ ਉਹ ਇਸ ਲਾਇਕ ਹੈ ਜੋ ਤੂੰ ਉਸ ਦੇ ਲਈ ਇਹ ਕੰਮ ਕਰੇਂ। 5ਕਿਉਂਕਿ ਉਹ ਸਾਡੀ ਕੌਮ ਨੂੰ ਪਿਆਰ ਕਰਦਾ ਹੈ ਨਾਲੇ ਉਸ ਨੇ ਆਪ ਸਾਡੇ ਲਈ ਪ੍ਰਾਰਥਨਾ ਘਰ ਬਣਵਾਇਆ ਹੈ। 6ਯਿਸੂ ਉਨ੍ਹਾਂ ਦੇ ਨਾਲ ਚੱਲਿਆ ਗਿਆ ਅਤੇ ਜਦ ਉਹ ਘਰ ਦੇ ਨੇੜੇ ਆਇਆ ਤਾਂ ਸੂਬੇਦਾਰ ਨੇ ਮਿੱਤਰਾਂ ਦੇ ਰਾਹੀਂ ਉਸ ਨੂੰ ਸੁਨੇਹਾ ਭੇਜਿਆ ਕਿ ਪ੍ਰਭੂ ਜੀ ਖੇਚਲ ਨਾ ਕਰ ਕਿਉਂਕਿ ਮੈਂ ਇਸ ਯੋਗ ਨਹੀਂ ਕਿ ਤੁਸੀਂ ਮੇਰੇ ਘਰ ਆਓ। 7ਇਸੇ ਕਾਰਨ ਮੈਂ ਆਪਣੇ ਆਪ ਨੂੰ ਤੇਰੇ ਕੋਲ ਆਉਣ ਦੇ ਵੀ ਯੋਗ ਨਾ ਸਮਝਿਆ ਜੇਕਰ ਤੂੰ ਇੱਕ ਸ਼ਬਦ ਹੀ ਕਹਿ ਦੇਵੇਂਗਾ ਤਾਂ ਮੇਰਾ ਸੇਵਕ ਚੰਗਾ ਹੋ ਜਾਵੇਗਾ। 8ਮੈਂ ਆਪ ਵੀ ਅਧਿਕਾਰੀਆਂ ਦੇ ਅਧੀਨ ਹਾਂ ਅਤੇ ਮੇਰੇ ਅਧਿਕਾਰ ਵਿੱਚ ਵੀ ਸਿਪਾਹੀ ਹਨ। ਜਿਸ ਸਿਪਾਹੀ ਨੂੰ ਮੈਂ ਹੁਕਮ ਦਿੰਦਾ ਹਾਂ, “ਜਾ” ਤਾਂ ਉਹ ਜਾਂਦਾ ਹੈ ਅਤੇ ਦੂਜੇ ਨੂੰ ਬੁਲਾਵਾਂ “ਆ” ਤਾਂ ਉਹ ਆਉਂਦਾ ਹੈ ਅਤੇ ਇਸੇ ਤਰ੍ਹਾਂ ਆਪਣੇ ਨੌਕਰ ਨੂੰ ਕਹਿੰਦਾਂ ਹਾਂ “ਇਹ ਕਰ”, ਤਾਂ ਉਹ ਕਰਦਾ ਹੈ। 9ਯਿਸੂ ਇਹ ਗੱਲਾਂ ਸੁਣ ਕੇ ਹੈਰਾਨ ਹੋਇਆ ਅਤੇ ਉਸ ਭੀੜ ਦੀ ਵੱਲ ਜੋ ਉਸ ਦੇ ਮਗਰ ਚੱਲੀ ਆਉਂਦੀ ਸੀ ਮੁੜ ਕੇ ਕਿਹਾ, ਮੈਂ ਤੁਹਾਨੂੰ ਆਖਦਾ ਹਾਂ ਮੈਂ ਇਸ ਤਰ੍ਹਾਂ ਦਾ ਵਿਸ਼ਵਾਸ ਇਸਰਾਏਲ ਵਿੱਚ ਵੀ ਨਹੀਂ ਵੇਖਿਆ! 10ਜੋ ਭੇਜੇ ਗਏ ਸਨ ਉਨ੍ਹਾਂ ਘਰ ਮੁੜ ਕੇ ਉਸ ਨੌਕਰ ਨੂੰ ਚੰਗਾ ਹੋਇਆ ਵੇਖਿਆ।
ਇੰਜੀਲ (ਸੁਰਗਵਾਸੀਆਂ ਲਈ)
24ਮੈਂ ਤੁਹਾਨੂੰ ਸੱਚ-ਸੱਚ ਦੱਸਦਾ ਹਾਂ, ਉਹ ਮੇਰੇ ਬਚਨ ਸੁਣਦਾ ਹੈ ਅਤੇ ਉਨ੍ਹਾਂ ਤੇ ਵਿਸ਼ਵਾਸ ਕਰਦਾ ਹੈ। ਉਹ, ਜਿਸ ਨੇ ਮੈਨੂੰ ਭੇਜਿਆ ਹੈ, ਸਦੀਪਕ ਜੀਵਨ ਉਸਦਾ ਹੈ। ਉਸਦਾ ਨਿਆਂ ਨਹੀਂ ਹੋਵੇਗਾ। ਉਸ ਨੂੰ ਮੌਤ ਤੋਂ ਮੁਕਤ ਕਰ ਦਿੱਤਾ ਗਿਆ ਹੈ ਅਤੇ ਉਹ ਸਦੀਪਕ ਜੀਵਨ ਵਿੱਚ ਦਾਖਲ ਹੋ ਚੁੱਕਿਆ ਹੈ। 25ਮੈਂ ਤੁਹਾਨੂੰ ਸੱਚ ਆਖਦਾ ਹਾਂ। ਉਹ ਸਮਾਂ ਆ ਰਿਹਾ ਹੈ, ਅਤੇ ਸਗੋਂ ਹੁਣੇ ਹੈ। ਉਹ ਜੋ ਮਰ ਚੁੱਕੇ ਹਨ ਪਰਮੇਸ਼ੁਰ ਦੇ ਪੁੱਤਰ ਦੀ ਅਵਾਜ਼ ਨੂੰ ਸੁਣਨਗੇ ਅਤੇ ਜਿਹੜੇ ਲੋਕ ਉਸ ਨੂੰ ਸੁਨਣਗੇ ਉਨ੍ਹਾਂ ਨੂੰ ਜੀਵਨ ਮਿਲੇਗਾ। 26ਪਿਤਾ ਹੀ ਜੀਵਨ ਦੇਣ ਵਾਲਾ ਹੈ, ਇਸ ਲਈ ਉਸ ਨੇ ਆਪਣੇ ਪੁੱਤਰ ਨੂੰ ਵੀ ਜੀਵਨ ਦੇਣ ਵਾਲਾ ਬਣਾ ਦਿੱਤਾ ਹੈ। 27ਪਿਤਾ ਨੇ ਨਿਆਂ ਕਰਨ ਦਾ ਵੀ ਅਧਿਕਾਰ ਆਪਣੇ ਪੁੱਤਰ ਨੂੰ ਦਿੱਤਾ ਹੈ ਕਿਉਂਕਿ ਉਹ ਮਨੁੱਖ ਦਾ ਪੁੱਤਰ ਹੈ। 28ਇਸ ਗੱਲ ਬਾਰੇ ਹੈਰਾਨ ਨਾ ਹੋਵੋ। ਉਹ ਸਮਾਂ ਆ ਰਿਹਾ ਹੈ, ਜਦੋਂ ਕਬਰਾਂ ਵਿੱਚ ਮੁਰਦੇ ਵੀ ਉਸ ਦੀ ਅਵਾਜ਼ ਸੁਣਨਗੇ। 29ਉਹ ਆਪਣੀਆਂ ਕਬਰਾਂ ਚੋਂ ਬਾਹਰ ਆ ਜਾਣਗੇ, ਉਹ ਜਿਨ੍ਹਾਂ ਨੇ ਚੰਗੇ ਕੰਮ ਕੀਤੇ ਹਨ, ਉਭਾਰੇ ਜਾਣਗੇ ਅਤੇ ਜੀਵਨ ਪ੍ਰਾਪਤ ਕਰਨਗੇ। ਪਰ ਉਹ ਲੋਕ, ਜਿਨ੍ਹਾਂ ਨੇ ਮੰਦੇ ਕੰਮ ਕੀਤੇ ਹਨ, ਨਿਆਂ ਲਈ ਜਿਵਾਲੇ ਜਾਣਗੇ।” 30“ਮੈਂ ਆਪਣੇ ਆਪ ਕੁਝ ਨਹੀਂ ਕਰ ਸਕਦਾ। ਮੈਂ ਉਸ ਅਧਾਰ ਤੇ ਨਿਆਂ ਕਰਦਾ ਹਾਂ ਜੋ ਮੈਂ ਪਰਮੇਸ਼ੁਰ ਤੋਂ ਸੁਣਦਾ ਹਾਂ। ਇਸ ਲਈ ਮੇਰਾ ਨਿਆਂ ਠੀਕ ਹੈ। ਕਿਉਂਕਿ ਮੈਂ ਆਪਣੀ ਇੱਛਾ ਅਨੁਸਾਰ ਕਰਨ ਦੀ ਕੋਸ਼ਿਸ਼ ਨਹੀਂ ਕਰਦਾ ਸਗੋਂ ਮੈਂ ਉਸ ਦੀ ਇੱਛਾ ਅਨੁਸਾਰ ਕਰਨ ਦੀ ਕੋਸ਼ਿਸ਼ ਕਰਦਾ ਹਾਂ, ਜਿਸ ਨੇ ਮੈਨੂੰ ਭੇਜਿਆ ਹੈ।
ਤਾਰੀਖ਼ਾਂ ਰੂਸੀ ਕਲੀਸਿਯਾ ਦੇ ਜੂਲੀਅਨ ਕੈਲੰਡਰ ਅਨੁਸਾਰ ਹਨ (ਸਰਬੀਆਈ ਅਤੇ ਜਾਰਜੀਆਈ ਕਲੀਸਿਯਾਵਾਂ ਅਤੇ ਆਥੋਸ ਪਹਾੜ ਵਾਂਗ): ਕਲੀਸਿਯਾ ਦੇ ਕੈਲੰਡਰ ਦਾ ਅਕਤੂਬਰ 25 ਸਿਵਲ ਕੈਲੰਡਰ ਦਾ ਨਵੰਬਰ 7 ਹੈ। ਨਵੇਂ ਕੈਲੰਡਰ ਵਾਲੀਆਂ ਕਲੀਸਿਯਾਵਾਂ (ਯੂਨਾਨ, ਰੋਮਾਨੀਆ, ਬੁਲਗਾਰੀਆ, ਯੂਕਰੇਨ…) ਪੱਕੀ ਤਾਰੀਖ਼ ਵਾਲੇ ਤਿਉਹਾਰ ਅਤੇ ਸੰਤ ਉਸੇ ਸਿਵਲ ਤਾਰੀਖ਼ ਨੂੰ, 13 ਦਿਨ ਪਹਿਲਾਂ, ਮਨਾਉਂਦੀਆਂ ਹਨ, ਅਤੇ ਉਨ੍ਹਾਂ ਦੇ ਕੁਝ ਪਾਠ ਵੱਖਰੇ ਹਨ; ਈਸਟਰ ਅਤੇ ਉਸ ਉੱਤੇ ਟਿਕੇ ਦਿਨ ਇੱਕੋ ਹਨ।
ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ