ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਨਵੰਬਰ 2026 › ਨਵੰਬਰ 8
ਕੈਥੋਲਿਕ ਕੈਲੰਡਰ
ਹਰ ਦਿਨ ਦੇ ਬਾਈਬਲ ਪਾਠ (ਕੈਥੋਲਿਕ) — 8 ਨਵੰਬਰ 2026
ਐਤਵਾਰ · ਆਮ ਸਮੇਂ ਦਾ 32ਵਾਂ ਹਫ਼ਤਾ
ਤਿਉਹਾਰ ਅਤੇ ਸੰਤ
ਆਮ ਸਮੇਂ ਦਾ 32ਵਾਂ ਐਤਵਾਰ
ਐਤਵਾਰ · ਉਪਾਸਨਾ ਦਾ ਰੰਗ: ਹਰਾ
ਦਿਨ ਦੇ ਪਾਠ
ਪਹਿਲਾ ਪਾਠ
ਇਸ ਅਨੁਵਾਦ ਵਿੱਚ ਨਹੀਂ
ਜਵਾਬੀ ਭਜਨ
1ਦਾਊਦ ਦਾ ਭਜਨ, ਜਦੋਂ ਉਹ ਯਹੂਦਾਹ ਦੇ ਜੰਗਲ ਵਿੱਚ ਸੀ। ਹੇ ਪਰਮੇਸ਼ੁਰ, ਤੂੰ ਮੇਰਾ ਪਰਮੇਸ਼ੁਰ ਹੈਂ, ਮੈਂ ਦਿਲ ਤੋਂ ਤੈਨੂੰ ਭਾਲਦਾ ਹਾਂ, ਮੇਰੀ ਜਾਨ ਤੇਰੀ ਤਿਹਾਈ ਹੈ, ਮੇਰਾ ਸਰੀਰ ਤੇਰੇ ਲਈ ਤਰਸਦਾ ਹੈ, ਸੁੱਕੀ ਅਤੇ ਬੰਜਰ ਧਰਤੀ ਵਿੱਚ ਜਿੱਥੇ ਪਾਣੀ ਨਹੀਂ ਹੈ। 2ਤਾਂ ਮੈਂ ਪਵਿੱਤਰ ਸਥਾਨ ਵਿੱਚ ਤੇਰਾ ਦਰਸ਼ਣ ਪਾਇਆ, ਕਿ ਮੈਂ ਤੇਰਾ ਬਲ ਅਤੇ ਤੇਰੀ ਮਹਿਮਾ ਵੇਖਾਂ। 3ਇਸ ਲਈ ਕਿ ਤੇਰੀ ਦਯਾ ਜੀਵਨ ਨਾਲੋਂ ਵੀ ਚੰਗੀ ਹੈ, ਮੇਰੇ ਬੁੱਲ੍ਹ ਤੇਰੀ ਉਸਤਤ ਕਰਨਗੇ। 4ਸੋ ਮੈਂ ਆਪਣੇ ਜੀਵਨ ਵਿੱਚ ਤੈਨੂੰ ਮੁਬਾਰਕ ਆਖਾਂਗਾ, ਮੈਂ ਤੇਰਾ ਨਾਮ ਲੈ ਕੇ ਆਪਣੇ ਹੱਥ ਪਸਾਰਾਂਗਾ। 5ਜਿਵੇਂ ਚਰਬੀ ਤੇ ਥਿੰਧਿਆਈ ਨਾਲ ਮੇਰਾ ਜੀਅ ਤ੍ਰਿਪਤ ਹੋਵੇਗਾ, ਅਤੇ ਜੈਕਾਰਿਆਂ ਦੇ ਬੁੱਲ੍ਹਾਂ ਨਾਲ ਮੇਰਾ ਮੂੰਹ ਤੇਰੀ ਉਸਤਤ ਕਰੇਗਾ, 6ਜਿਸ ਵੇਲੇ ਮੈਂ ਆਪਣੇ ਵਿਛਾਉਣੇ ਉੱਤੇ ਤੈਨੂੰ ਯਾਦ ਕਰਦਾ ਹਾਂ, ਅਤੇ ਰਾਤ ਦੇ ਪਹਿਰਾਂ ਵਿੱਚ ਤੇਰਾ ਧਿਆਨ ਕਰਦਾ ਹਾਂ। 7ਤੂੰ ਮੇਰਾ ਸਹਾਇਕ ਹੋਇਆ ਹੈਂ, ਤੇਰੇ ਖੰਭਾਂ ਦੀ ਛਾਂ ਹੇਠ ਮੈਂ ਜੈਕਾਰੇ ਗਜਾਵਾਂਗਾ।
ਦੂਜਾ ਪਾਠ
13ਹੇ ਭਰਾਵੋ, ਅਸੀਂ ਨਹੀਂ ਚਾਹੁੰਦੇ ਜੋ ਤੁਸੀਂ ਉਨ੍ਹਾਂ ਬਾਰੇ ਜਿਹੜੇ ਸੁੱਤੇ ਪਏ ਹਨ ਅਣਜਾਣ ਰਹੋ, ਤੁਸੀਂ ਪਰਾਈਆਂ ਕੌਮਾਂ ਦੀ ਤਰ੍ਹਾਂ ਸੋਗ ਕਰੋ, ਜਿਨ੍ਹਾਂ ਨੂੰ ਕੋਈ ਆਸ ਨਹੀਂ। 14ਕਿਉਂਕਿ ਜੇ ਸਾਨੂੰ ਇਹ ਵਿਸ਼ਵਾਸ ਹੈ ਕਿ ਯਿਸੂ ਮਰਿਆ ਅਤੇ ਫੇਰ ਜਿਉਂਦਾ ਹੋਇਆ ਤਾਂ ਇਸੇ ਤਰ੍ਹਾਂ ਪਰਮੇਸ਼ੁਰ ਉਨ੍ਹਾਂ ਨੂੰ ਵੀ ਜਿਹੜੇ ਯਿਸੂ ਵਿੱਚ ਸੌਂ ਗਏ ਹਨ, ਉਹ ਦੇ ਨਾਲ ਜਿਵਾਲੇਗਾ। 15ਅਸੀਂ ਪ੍ਰਭੂ ਦੇ ਬਚਨ ਦੇ ਅਨੁਸਾਰ ਤੁਹਾਨੂੰ ਇਹ ਆਖਦੇ ਹਾਂ ਕਿ ਅਸੀਂ ਜਿਹੜੇ ਜਿਉਂਦੇ ਅਤੇ ਪ੍ਰਭੂ ਦੇ ਆਉਣ ਤੱਕ ਜਿਉਂਦੇ ਰਹਿੰਦੇ ਹਾਂ, ਉਹਨਾਂ ਤੋਂ ਕਦੀ ਪਹਿਲੇ ਨਾ ਹੋਵਾਂਗੇ, ਜਿਹੜੇ ਸੌਂ ਗਏ ਹਨ। 16ਇਸ ਲਈ ਜੋ ਪ੍ਰਭੂ ਆਪ ਲਲਕਾਰ ਨਾਲ, ਮਹਾਂ ਦੂਤ ਦੀ ਅਵਾਜ਼ ਨਾਲ ਅਤੇ ਪਰਮੇਸ਼ੁਰ ਦੀ ਤੁਰ੍ਹੀ ਨਾਲ ਸਵਰਗ ਤੋਂ ਉਤਰੇਗਾ ਅਤੇ ਜਿਹੜੇ ਮਸੀਹ ਵਿੱਚ ਹੋ ਕੇ ਮਰੇ ਹਨ ਉਹ ਪਹਿਲਾਂ ਜਿਉਂਦੇ ਹੋ ਜਾਣਗੇ। 17ਤਦ ਅਸੀਂ ਜਿਹੜੇ ਜਿਉਂਦੇ ਅਤੇ ਬਾਕੀ ਰਹਿੰਦੇ ਹਾਂ ਉਹਨਾਂ ਦੇ ਨਾਲ ਹੀ ਹਵਾ ਵਿੱਚ ਪ੍ਰਭੂ ਦੇ ਮਿਲਣ ਨੂੰ, ਬੱਦਲਾਂ ਉੱਤੇ ਅਚਾਨਕ ਉੱਠਾਏ ਜਾਂਵਾਂਗੇ ਅਤੇ ਇਸੇ ਤਰ੍ਹਾਂ ਅਸੀਂ ਸਦਾ ਪ੍ਰਭੂ ਦੇ ਨਾਲ ਰਹਾਂਗੇ। 18ਸੋ ਤੁਸੀਂ ਇਨ੍ਹਾਂ ਗੱਲਾਂ ਨਾਲ ਇੱਕ ਦੂਜੇ ਨੂੰ ਤਸੱਲੀ ਦੇਵੋ।
ਇੰਜੀਲ
1ਉਸ ਵੇਲੇ ਸਵਰਗ ਰਾਜ ਦਸਾਂ ਕੁਆਰੀਆਂ ਵਰਗਾ ਹੋਵੇਗਾ ਜਿਹੜੀਆਂ ਆਪਣੀਆਂ ਮਸ਼ਾਲਾਂ ਲੈ ਕੇ ਲਾੜੇ ਦੇ ਮਿਲਣ ਨੂੰ ਨਿੱਕਲੀਆਂ। 2ਅਤੇ ਉਨ੍ਹਾਂ ਵਿੱਚੋਂ ਪੰਜ ਤਾਂ ਮੂਰਖ ਅਤੇ ਪੰਜ ਸਮਝਦਾਰ ਸਨ। 3ਕਿਉਂਕਿ ਜਿਹੜੀਆਂ ਮੂਰਖ ਸਨ ਉਨ੍ਹਾਂ ਨੇ ਆਪਣੀਆਂ ਮਸ਼ਾਲਾਂ ਤਾਂ ਲੈ ਲਈਆਂ ਪਰ ਤੇਲ ਆਪਣੇ ਨਾਲ ਨਾ ਲਿਆ। 4ਪਰ ਸਮਝਦਾਰਾਂ ਨੇ ਆਪਣੇ ਭਾਂਡਿਆਂ ਵਿੱਚ ਤੇਲ ਆਪਣੀਆਂ ਮਸ਼ਾਲਾਂ ਨਾਲ ਲੈ ਲਿਆ। 5ਅਤੇ ਜਦ ਲਾੜੇ ਦੇ ਆਉਣ ਵਿੱਚ ਦੇਰ ਹੋਈ ਤਾਂ ਉਹ ਸਭ ਊਂਘ ਪਈਆਂ ਅਤੇ ਸੌਂ ਗਈਆਂ। 6ਅਤੇ ਅੱਧੀ ਰਾਤ ਨੂੰ ਧੁੰਮ ਪਈ, ਔਹ ਲਾੜਾ ਆਇਆ, ਉਹ ਦੇ ਮਿਲਣ ਨੂੰ ਨਿੱਕਲੋ! 7ਤਦ ਉਨ੍ਹਾਂ ਸਭਨਾਂ ਕੁਆਰੀਆਂ ਨੇ ਉੱਠ ਕੇ ਆਪਣੀਆਂ ਮਸ਼ਾਲਾਂ ਤਿਆਰ ਕੀਤੀਆਂ। 8ਅਤੇ ਮੂਰਖਾਂ ਨੇ ਸਮਝਦਾਰਾਂ ਨੂੰ ਕਿਹਾ ਕਿ ਆਪਣੇ ਤੇਲ ਵਿੱਚੋਂ ਕੁਝ ਸਾਨੂੰ ਦਿਓ, ਕਿਉਂ ਜੋ ਸਾਡੀਆਂ ਮਸ਼ਾਲਾਂ ਬੁਝਦੀਆਂ ਜਾਂਦੀਆਂ ਹਨ। 9ਪਰ ਸਮਝਦਾਰਾਂ ਨੇ ਉੱਤਰ ਦਿੱਤਾ, ਨਾ, ਕਿਤੇ ਸਾਡੇ ਅਤੇ ਤੁਹਾਡੇ ਲਈ ਥੁੜ ਨਾ ਜਾਏ ਪਰ ਤੁਸੀਂ ਵੇਚਣ ਵਾਲਿਆਂ ਦੇ ਕੋਲ ਜਾ ਕੇ ਆਪਣੇ ਲਈ ਮੁੱਲ ਲਓ। 10ਅਤੇ ਜਦ ਉਹ ਮੁੱਲ ਲੈਣ ਗਈਆਂ ਤਾਂ ਲਾੜਾ ਆ ਪਹੁੰਚਿਆ ਅਤੇ ਜਿਹੜੀਆਂ ਤਿਆਰ ਸਨ ਉਹ ਦੇ ਨਾਲ ਵਿਆਹ ਵਿੱਚ ਜਾ ਵੜੀਆਂ ਅਤੇ ਦਰਵਾਜ਼ਾ ਬੰਦ ਕੀਤਾ ਗਿਆ। 11ਅਤੇ ਬਾਅਦ ਵਿੱਚ ਦੂਜੀਆਂ ਕੁਆਰੀਆਂ ਵੀ ਆਈਆਂ ਅਤੇ ਬੋਲੀਆਂ, ਹੇ ਮਹਾਰਾਜ, ਹੇ ਮਹਾਰਾਜ! ਸਾਡੇ ਲਈ ਦਰਵਾਜ਼ਾ ਖੋਲ੍ਹ ਦਿਓ! 12ਪਰ ਉਹ ਨੇ ਉੱਤਰ ਦਿੱਤਾ, ਮੈਂ ਤੁਹਾਨੂੰ ਸੱਚ ਆਖਦਾ ਹਾਂ ਜੋ ਮੈਂ ਤੁਹਾਨੂੰ ਨਹੀਂ ਪਛਾਣਦਾ। 13ਇਸ ਕਰਕੇ ਜਾਗਦੇ ਰਹੋ ਕਿਉਂ ਜੋ ਤੁਸੀਂ ਨਾ ਉਸ ਦਿਨ, ਨਾ ਉਸ ਘੜੀ ਨੂੰ ਜਾਣਦੇ ਹੋ।
ਆਮ ਰੋਮਨ ਕੈਲੰਡਰ; ਬਿਸ਼ਪਾਂ ਦੀ ਕਾਨਫ਼ਰੰਸ ਕੁਝ ਤਿਉਹਾਰ (ਪ੍ਰਭੂ ਦਾ ਪ੍ਰਗਟ ਹੋਣਾ, ਸੁਰਗ ਉੱਠਣਾ, ਮਸੀਹ ਦਾ ਸਰੀਰ ਅਤੇ ਲਹੂ) ਐਤਵਾਰ ਨੂੰ ਲਿਜਾ ਸਕਦੀ ਹੈ ਜਾਂ ਆਪਣੇ ਤਿਉਹਾਰ ਜੋੜ ਸਕਦੀ ਹੈ। ਪਾਠ-ਸੰਗ੍ਰਹਿ: ਐਤਵਾਰਾਂ ਦਾ ਚੱਕਰ A, ਹਫ਼ਤੇ ਦੇ ਦਿਨਾਂ ਦਾ ਸਾਲ II।
ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ