Bible Explorer ਐਪ ਲਓ

ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਨਵੰਬਰ 2026 › ਨਵੰਬਰ 9

ਕੈਥੋਲਿਕ ਕੈਲੰਡਰ

ਹਰ ਦਿਨ ਦੇ ਬਾਈਬਲ ਪਾਠ (ਕੈਥੋਲਿਕ) — 9 ਨਵੰਬਰ 2026

ਸੋਮਵਾਰ · ਆਮ ਸਮੇਂ ਦਾ 32ਵਾਂ ਹਫ਼ਤਾ

ਤਿਉਹਾਰ ਅਤੇ ਸੰਤ

ਲਾਤੇਰਾਨ ਬੈਸਿਲਿਕਾ ਦਾ ਸਮਰਪਣ

ਤਿਉਹਾਰ · ਉਪਾਸਨਾ ਦਾ ਰੰਗ: ਚਿੱਟਾ

ਦਿਨ ਦੇ ਪਾਠ

ਪਹਿਲਾ ਪਾਠ

ਹਿਜ਼ 47:1–2, 8–9, 12

ਜਾਂ: 1 ਕੁਰਿੰਥੀ 3:9–11, 16–17

1ਫੇਰ ਉਹ ਮਨੁੱਖ ਮੈਨੂੰ ਭਵਨ ਦੇ ਦਰਵਾਜ਼ੇ ਤੇ ਮੋੜ ਲਿਆਇਆ ਅਤੇ ਵੇਖੋ, ਹੈਕਲ ਦੀ ਸਰਦਲ ਦੇ ਹੇਠੋਂ ਪਾਣੀ ਪੂਰਬ ਵੱਲ ਵਗ ਰਿਹਾ ਸੀ, ਕਿਉਂ ਜੋ ਭਵਨ ਦਾ ਮੂੰਹ ਪੂਰਬ ਵੱਲ ਸੀ ਅਤੇ ਪਾਣੀ ਭਵਨ ਦੇ ਸੱਜੇ ਪਾਸੇ ਦੇ ਹੇਠਾਂ ਤੋਂ ਜਗਵੇਦੀ ਦੇ ਦੱਖਣ ਵੱਲੋਂ ਵਗ ਕੇ ਜਾਂਦਾ ਸੀ। 2ਤਦ ਉਹ ਮੈਨੂੰ ਉੱਤਰੀ ਫਾਟਕ ਦੇ ਰਸਤੇ ਬਾਹਰ ਲੈ ਆਇਆ ਅਤੇ ਮੈਨੂੰ ਉਸ ਰਾਹ ਵਿੱਚੋਂ ਜਿਸ ਦਾ ਮੂੰਹ ਪੂਰਬ ਵੱਲ ਹੈ, ਬਾਹਰਲੇ ਫਾਟਕ ਤੇ ਮੋੜ ਲਿਆਇਆ ਅਰਥਾਤ ਚੜ੍ਹਦੇ ਵੱਲ ਮੂੰਹ ਵਾਲੇ ਫਾਟਕ ਤੇ ਅਤੇ ਵੇਖੋ, ਸੱਜੇ ਪਾਸਿਓਂ ਪਾਣੀ ਵਗ ਰਿਹਾ ਸੀ। 8ਤਦ ਉਹ ਨੇ ਮੈਨੂੰ ਆਖਿਆ ਕਿ ਇਹ ਪਾਣੀ ਪੂਰਬੀ ਇਲਾਕੇ ਵੱਲ ਵਗਦੇ ਹਨ ਅਤੇ ਅਰਾਬਾਹ ਵਿੱਚੋਂ ਵਗ ਕੇ ਹੇਠਾਂ ਸਾਗਰ ਵਿੱਚ ਜਾ ਪੈਂਦੇ ਹਨ ਅਤੇ ਸਾਗਰ ਵਿੱਚ ਮਿਲਦਿਆਂ ਹੀ ਉਹ ਦੇ ਪਾਣੀਆਂ ਨੂੰ ਤਾਜ਼ਾ ਕਰ ਦੇਣਗੇ। 9ਅਜਿਹਾ ਹੋਵੇਗਾ ਕਿ ਜਿੱਥੇ ਇਹ ਨਾਲੇ ਜਾਣਗੇ ਹਰੇਕ ਜਲ ਜੰਤੂ ਜੋ ਬਹੁਤ ਸਾਰੇ ਹਨ, ਜੀਉਂਦਾ ਰਹੇਗਾ ਅਤੇ ਮੱਛੀਆਂ ਦਾ ਬਹੁਤ ਵਾਧਾ ਹੋਵੇਗਾ, ਕਿਉਂ ਜੋ ਇਹ ਪਾਣੀ ਉੱਥੇ ਪਹੁੰਚਿਆ ਅਤੇ ਉਹ ਤਾਜ਼ਾ ਹੋ ਗਿਆ। ਸੋ ਜਿੱਥੇ ਕਿਤੇ ਇਹ ਨਾਲੇ ਪਹੁੰਚਣਗੇ ਜੀਵਨ ਬਖ਼ਸ਼ਣਗੇ। 12ਨਾਲੇ ਦੇ ਨੇੜੇ ਉਹ ਦੇ ਦੋਨਾਂ ਕੰਢਿਆਂ ਤੇ ਹਰ ਪ੍ਰਕਾਰ ਦੇ ਮੇਵੇ ਵਾਲੇ ਰੁੱਖ ਉੱਗਣਗੇ, ਜਿਹਨਾਂ ਦੇ ਪੱਤੇ ਕਦੇ ਨਾ ਸੁੱਕਣਗੇ ਅਤੇ ਜਿਹਨਾਂ ਦੇ ਮੇਵੇ ਕਦੇ ਨਾ ਮੁੱਕਣਗੇ। ਉਹਨਾਂ ਨੂੰ ਹਰ ਮਹੀਨੇ ਨਵੇਂ ਮੇਵੇ ਲੱਗਣਗੇ, ਕਿਉਂ ਜੋ ਉਹਨਾਂ ਨੂੰ ਉਹ ਪਾਣੀ ਲੱਗਦੇ ਹਨ, ਜਿਹੜੇ ਪਵਿੱਤਰ ਸਥਾਨ ਵਿੱਚੋਂ ਨਿੱਕਲਦੇ ਹਨ ਅਤੇ ਉਹਨਾਂ ਦੇ ਮੇਵੇ ਖਾਣ ਲਈ ਅਤੇ ਉਹਨਾਂ ਦੇ ਪੱਤੇ ਦਵਾਈ ਦੇ ਕੰਮ ਆਉਣਗੇ।

ਜਵਾਬੀ ਭਜਨ

ਜ਼ਬੂ 46:1–5, 7–8

1ਪ੍ਰਧਾਨ ਵਜਾਉਣ ਵਾਲੇ ਦੇ ਲਈ ਕੋਰਹ ਵੰਸ਼ੀਆਂ ਦਾ ਅਲਾਮੋਥ ਦੀ ਰਾਗ ਉੱਤੇ ਇੱਕ ਗੀਤ। ਪਰਮੇਸ਼ੁਰ ਸਾਡੀ ਪਨਾਹ ਅਤੇ ਸਾਡਾ ਬਲ ਹੈ, ਉਹ ਦੁੱਖਾਂ ਵਿੱਚ ਵੱਡਾ ਸਹਾਇਕ ਹੋਇਆ ਹੈ। 2ਇਸ ਕਰਕੇ ਅਸੀਂ ਨਾ ਡਰਾਂਗੇ ਭਾਵੇਂ ਧਰਤੀ ਉਲਟ ਜਾਵੇ, ਅਤੇ ਪਰਬਤ ਸਮੁੰਦਰ ਦੇ ਵਿੱਚ ਹੀ ਸੁੱਟੇ ਜਾਣ, 3ਭਾਵੇਂ ਉਹ ਦੇ ਪਾਣੀ ਗਰਜਣ ਅਤੇ ਝੱਗ ਛੱਡਣ, ਅਤੇ ਪਰਬਤ ਉਸ ਦੇ ਵਧਣ ਦੇ ਕਾਰਨ ਥਰ-ਥਰਾਉਣ। ਸਲਹ। 4ਇੱਕ ਨਦੀ ਹੈ ਜਿਸ ਦੀਆਂ ਧਾਰਾਂ ਪਰਮੇਸ਼ੁਰ ਦੇ ਨਗਰ ਨੂੰ, ਅੱਤ ਮਹਾਨ ਦੇ ਡੇਰਿਆਂ ਅਤੇ ਪਵਿੱਤਰ ਸਥਾਨ ਨੂੰ ਅਨੰਦਿਤ ਕਰਦੀਆਂ ਹਨ। 5ਪਰਮੇਸ਼ੁਰ ਉਹ ਦੇ ਵਿੱਚ ਹੈ, ਉਹ ਨਾ ਡੋਲੇਗਾ, ਪਰਮੇਸ਼ੁਰ ਅੰਮ੍ਰਿਤ ਵੇਲੇ ਉਹ ਦੀ ਸਹਾਇਤਾ ਕਰੇਗਾ। 7ਸੈਨਾਂ ਦਾ ਯਹੋਵਾਹ ਸਾਡੇ ਅੰਗ-ਸੰਗ ਹੈ, ਯਾਕੂਬ ਦਾ ਪਰਮੇਸ਼ੁਰ ਸਾਡਾ ਉੱਚਾ ਗੜ੍ਹ ਹੈ। ਸਲਹ। 8ਆਓ, ਯਹੋਵਾਹ ਦੇ ਕੰਮਾਂ ਨੂੰ ਵੇਖੋ, ਜਿਸ ਨੇ ਧਰਤੀ ਉੱਤੇ ਤਬਾਹੀਆਂ ਮਚਾਈਆਂ ਹਨ।

ਇੰਜੀਲ

ਯੂਹ 2:13–22

13ਯਹੂਦੀਆਂ ਦੇ ਪਸਾਹ ਦਾ ਤਿਉਹਾਰ ਨੇੜੇ ਸੀ, ਇਸ ਲਈ ਯਿਸੂ ਯਰੂਸ਼ਲਮ ਆ ਗਿਆ। ਯਰੂਸ਼ਲਮ ਵਿੱਚ ਯਿਸੂ ਹੈਕਲ ਨੂੰ ਗਿਆ। 14ਉੱਥੇ ਉਸ ਨੇ ਲੋਕਾਂ ਨੂੰ ਡੰਗਰ, ਭੇਡਾਂ ਅਤੇ ਕਬੂਤਰ ਵੇਚਦੇ ਪਾਇਆ। ਦੂਜੇ ਲੋਕ ਆਪਣੀਆਂ ਮੇਜ਼ਾਂ ਤੇ ਬੈਠੇ ਹੋਏ ਸਨ। ਉਹ ਲੋਕਾਂ ਦਾ ਪੈਸਾ ਲੈਣ-ਦੇਣ ਦਾ ਵਪਾਰ ਕਰ ਰਹੇ ਸਨ। 15ਯਿਸੂ ਨੇ ਰੱਸੀਆਂ ਦਾ ਇੱਕ ਕੋਰੜਾ ਬਣਾਇਆ ਅਤੇ ਉਸ ਨਾਲ ਇਨ੍ਹਾਂ ਸਾਰੇ ਬੰਦਿਆਂ, ਡੰਗਰਾਂ ਅਤੇ ਭੇਡਾਂ ਨੂੰ ਹੈਕਲ ਚੋਂ ਬਾਹਰ ਕੱਢ ਦਿੱਤਾ। ਯਿਸੂ ਨੇ ਵਪਾਰੀਆਂ ਦੇ ਮੇਜ਼ ਉਲਟਾ ਦਿੱਤੇ ਅਤੇ ਜਿਨ੍ਹਾਂ ਪੈਸਿਆਂ ਦਾ ਉਹ ਲੈਣ-ਦੇਣ ਦਾ ਵਪਾਰ ਕਰ ਰਹੇ ਸਨ, ਉਹ ਖਿੰਡਾ ਦਿੱਤੇ। 16ਫ਼ਿਰ ਯਿਸੂ ਨੇ ਕਬੂਤਰ ਵੇਚਣ ਵਾਲਿਆਂ ਨੂੰ ਆਖਿਆ, “ਇਹ ਸਭ ਕੁਝ ਐਥੋਂ ਲੈ ਜਾਓ ਮੇਰੇ ਪਿਤਾ ਦੇ ਘਰ ਨੂੰ ਵਪਾਰ ਮੰਡੀ ਨਾ ਬਣਾਓ।” 17ਜਦੋਂ ਇਹ ਸਭ ਕੁਝ ਵਾਪਰਿਆ ਯਿਸੂ ਦੇ ਚੇਲਿਆਂ ਨੇ ਯਾਦ ਕੀਤਾ ਪੋਥੀਆਂ ਵਿੱਚ ਕੀ ਲਿਖਿਆ ਹੋਇਆ ਸੀ: “ਤੇਰੇ ਘਰ ਲਈ ਮੇਰੀ ਅਣਖ ਮੈਨੂੰ ਅੰਦਰੋਂ ਸਾੜ ਰਹੀ ਹੈ।” 18ਯਹੂਦੀਆਂ ਨੇ ਯਿਸੂ ਨੂੰ ਆਖਿਆ, “ਤੁਸੀਂ ਇਹ ਸਾਬਤ ਕਰਨ ਲਈ ਕੋਈ ਚਮਤਕਾਰ ਵਿਖਾਓ, ਕਿ ਤੁਹਾਡੇ ਕੋਲ ਇਹ ਗੱਲਾਂ ਕਰਨ ਦਾ ਅਧਿਕਾਰ ਹੈ।” 19ਯਿਸੂ ਨੇ ਉੱਤਰ ਦਿੱਤਾ, “ਇਸ ਹੈਕਲ ਨੂੰ ਢਾਹ ਦਿਓ, ਅਤੇ ਮੈਂ ਇਸ ਨੂੰ ਫਿਰ ਤਿੰਨ ਦਿਨਾਂ ਵਿੱਚ ਖੜ੍ਹਾ ਕਰ ਦਿਆਂਗਾ।” 20ਯਹੂਦੀਆਂ ਨੇ ਆਖਿਆ, “ਇਹ ਹੈਕਲ ਬਣਾਉਣ ਲਈ 46 ਸਾਲ ਲੱਗੇ, ਕੀ ਤੁਸੀਂ ਇਸ ਦਾ ਨਿਰਮਾਣ ਤਿੰਨਾਂ ਦਿਨ ਵਿੱਚ ਕਰ ਦਿਓਗੇ?” 21ਪਰ ਜਿਸ ਪ੍ਰਾਰਥਨਾ ਘਰ ਬਾਰੇ ਯਿਸੂ ਨੇ ਕਿਹਾ ਸੀ, ਉਹ ਉਸਦਾ ਆਪਣਾ ਸਰੀਰ ਸੀ। 22ਯਿਸੂ ਦੇ ਜੀ ਉੱਠਣ ਤੋਂ ਬਾਅਦ ਉਸ ਦੇ ਚੇਲਿਆਂ ਨੂੰ ਯਾਦ ਆਇਆ ਕਿ ਯਿਸੂ ਨੇ ਇਹ ਸ਼ਬਦ ਕਹੇ ਸਨ। ਇਸ ਲਈ ਉਨ੍ਹਾਂ ਨੇ ਪਵਿੱਤਰ ਗ੍ਰੰਥ ਉੱਤੇ, ਅਤੇ ਜੋ ਸ਼ਬਦ ਯਿਸੂ ਨੇ ਆਖੇ, ਉਨ੍ਹਾਂ ਉੱਤੇ ਵਿਸ਼ਵਾਸ ਕੀਤਾ।

ਆਮ ਰੋਮਨ ਕੈਲੰਡਰ; ਬਿਸ਼ਪਾਂ ਦੀ ਕਾਨਫ਼ਰੰਸ ਕੁਝ ਤਿਉਹਾਰ (ਪ੍ਰਭੂ ਦਾ ਪ੍ਰਗਟ ਹੋਣਾ, ਸੁਰਗ ਉੱਠਣਾ, ਮਸੀਹ ਦਾ ਸਰੀਰ ਅਤੇ ਲਹੂ) ਐਤਵਾਰ ਨੂੰ ਲਿਜਾ ਸਕਦੀ ਹੈ ਜਾਂ ਆਪਣੇ ਤਿਉਹਾਰ ਜੋੜ ਸਕਦੀ ਹੈ। ਪਾਠ-ਸੰਗ੍ਰਹਿ: ਐਤਵਾਰਾਂ ਦਾ ਚੱਕਰ A, ਹਫ਼ਤੇ ਦੇ ਦਿਨਾਂ ਦਾ ਸਾਲ II।

ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ