ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਨਵੰਬਰ 2026 › ਨਵੰਬਰ 9
ਆਰਥੋਡਾਕਸ ਕੈਲੰਡਰ · 27 ਅਕਤੂਬਰ (ਪੁਰਾਣਾ ਕੈਲੰਡਰ)
ਆਰਥੋਡਾਕਸ ਹਰ ਦਿਨ ਦੇ ਪਾਠ — 9 ਨਵੰਬਰ 2026
ਸੋਮਵਾਰ · ਪੰਤੇਕੁਸਤ ਤੋਂ ਬਾਅਦ 24ਵਾਂ ਹਫ਼ਤਾ · ਸੁਰ 6
ਤਿਉਹਾਰ ਅਤੇ ਸੰਤ
Martyr Nestor of Thessalonica († c. 306)
ਵਰਤ
ਕੋਈ ਵਰਤ ਨਹੀਂ
ਇਹ ਮੱਠਵਾਸੀ ਨਿਯਮ ਅਨੁਸਾਰ ਹੈ। ਪੈਰਿਸ਼ ਵਿੱਚ ਵਰਤ ਦੀ ਮਾਤਰਾ ਆਪਣੇ ਪਾਪ-ਸਵੀਕਾਰ ਸੁਣਨ ਵਾਲੇ ਪਾਦਰੀ ਨਾਲ ਮਿਲ ਕੇ, ਸਿਹਤ, ਉਮਰ ਅਤੇ ਹਾਲਾਤ ਅਨੁਸਾਰ ਤੈਅ ਕੀਤੀ ਜਾਂਦੀ ਹੈ।
ਦਿਨ ਦੇ ਪਾਠ
ਪੱਤ੍ਰੀ
20ਕਿਉਂ ਜੋ ਤੁਸੀਂ ਸਾਡੇ ਪ੍ਰਤਾਪ ਅਤੇ ਅਨੰਦ ਦਾ ਕਾਰਨ ਹੋ। 3:1ਇਸ ਲਈ ਅਸੀਂ ਹੋਰ ਆਪਣੇ ਆਪ ਨੂੰ ਰੋਕ ਨਾ ਸਕੇ, ਤਾਂ ਅਥੇਨੈ ਵਿੱਚ ਇਕੱਲੇ ਹੀ ਰਹਿਣ ਨੂੰ ਚੰਗਾ ਸਮਝਿਆ। 2ਅਤੇ ਤਿਮੋਥਿਉਸ ਨੂੰ ਭੇਜਿਆ ਜਿਹੜਾ ਸਾਡਾ ਭਰਾ ਅਤੇ ਮਸੀਹ ਦੀ ਖੁਸ਼ਖਬਰੀ ਦੇ ਕੰਮ ਵਿੱਚ ਪਰਮੇਸ਼ੁਰ ਦਾ ਸੇਵਕ ਹੈ ਕਿ ਉਹ ਤੁਹਾਨੂੰ ਤਕੜਿਆਂ ਕਰੇ ਅਤੇ ਤੁਹਾਡੀ ਵਿਸ਼ਵਾਸ ਦੇ ਵਿਖੇ ਤੁਹਾਨੂੰ ਤਸੱਲੀ ਦੇਵੇ। 3ਤਾਂ ਜੋ ਇਨ੍ਹਾਂ ਬਿਪਤਾਂਵਾਂ ਦੇ ਕਾਰਨ ਕੋਈ ਡੋਲ ਨਾ ਜਾਵੇ, ਕਿਉਂ ਜੋ ਤੁਸੀਂ ਆਪ ਜਾਣਦੇ ਹੋ ਕਿ ਅਸੀਂ ਇਸੇ ਲਈ ਠਹਿਰਾਏ ਹੋਏ ਹਾਂ। 4ਸਗੋਂ ਜਦੋਂ ਅਸੀਂ ਤੁਹਾਡੇ ਕੋਲ ਸੀ ਤਾਂ ਤੁਹਾਨੂੰ ਪਹਿਲਾਂ ਹੀ ਆਖਦੇ ਹੁੰਦੇ ਸੀ ਕਿ ਅਸੀਂ ਦੁੱਖ ਝੱਲਣੇ ਹਨ ਅਤੇ ਉਹੀ ਹੋਇਆ ਅਤੇ ਤੁਸੀਂ ਜਾਣਦੇ ਵੀ ਹੋ। 5ਇਸ ਕਾਰਨ, ਮੈਂ ਵੀ ਜਦੋਂ ਹੋਰ ਝੱਲ ਨਾ ਸਕਿਆ ਤਾਂ ਤੁਹਾਡੀ ਵਿਸ਼ਵਾਸ ਦੇਖਣ ਲਈ ਭੇਜਿਆ ਕਿ ਕਿਤੇ ਇਹ ਨਾ ਹੋਵੇ ਜੋ ਪਰਤਾਉਣ ਵਾਲੇ ਨੇ ਤੁਹਾਨੂੰ ਕਿਵੇਂ ਨਾ ਕਿਵੇਂ ਪਰਤਾਇਆ ਹੋਵੇ ਅਤੇ ਸਾਡੀ ਮਿਹਨਤ ਵਿਅਰਥ ਹੋ ਗਈ ਹੋਵੇ। 6ਪਰ ਹੁਣ ਜਦ ਤੁਹਾਡੇ ਵੱਲੋਂ ਤਿਮੋਥਿਉਸ ਸਾਡੇ ਕੋਲ ਆਇਆ ਅਤੇ ਤੁਹਾਡੀ ਵਿਸ਼ਵਾਸ ਅਤੇ ਪਿਆਰ ਦੀ ਖੁਸ਼ਖਬਰੀ ਲਿਆਇਆ, ਨਾਲੇ ਇਸ ਗੱਲ ਦੀ ਕਿ ਤੁਸੀਂ ਸਾਨੂੰ ਹਮੇਸ਼ਾਂ ਚੰਗੀ ਤਰ੍ਹਾਂ ਚੇਤੇ ਰੱਖਦੇ ਹੋ ਅਤੇ ਸਾਡੇ ਦਰਸ਼ਣ ਨੂੰ ਲੋਚਦੇ ਹੋ ਜਿਵੇਂ ਅਸੀਂ ਵੀ ਤੁਹਾਡੇ ਦਰਸ਼ਣ ਨੂੰ ਲੋਚਦੇ ਹਾਂ। 7ਇਸ ਲਈ ਹੇ ਭਰਾਵੋ, ਸਾਨੂੰ ਆਪਣੇ ਸਾਰੇ ਕਸ਼ਟ ਅਤੇ ਦੁੱਖ ਵਿੱਚ, ਤੁਹਾਡੇ ਬਾਰੇ ਤੁਹਾਡੀ ਵਿਸ਼ਵਾਸ ਦੇ ਕਾਰਨ ਤਸੱਲੀ ਹੋ ਗਈ। 8ਕਿਉਂ ਜੋ ਹੁਣ ਸਾਡੀ ਜਾਨ ਵਿੱਚ ਜਾਨ ਪੈ ਗਈ ਹੈ ਕੀ ਤੁਸੀਂ ਪ੍ਰਭੂ ਵਿੱਚ ਪੱਕੇ ਹੋ।
ਇੰਜੀਲ
22ਮੇਰੇ ਪਿਤਾ ਨੇ ਸਭ ਕੁਝ ਮੈਨੂੰ ਸੌਂਪਿਆ ਹੋਇਆ ਹੈ ਅਤੇ ਕੋਈ ਨਹੀਂ ਜਾਣਦਾ ਜੋ ਪੁੱਤਰ ਕੌਣ ਹੈ ਪਰ ਪਿਤਾ ਜਾਣਦਾ ਹੈ ਅਤੇ ਪਿਤਾ ਕੌਣ ਹੈ ਉਹ ਪੁੱਤਰ ਜਾਣਦਾ ਹੈ ਅਤੇ ਉਹ ਜਿਸ ਉੱਤੇ ਪੁੱਤਰ ਉਸ ਨੂੰ ਪਰਗਟ ਕਰਨਾ ਚਾਹੇ। 23ਅਤੇ ਉਸ ਨੇ ਚੇਲਿਆਂ ਦੀ ਵੱਲ ਮੁੜ ਕੇ ਖ਼ਾਸ ਕਰਕੇ ਉਹਨਾਂ ਨੂੰ ਕਿਹਾ ਕਿ ਧੰਨ ਉਹ ਅੱਖਾਂ ਹਨ ਜੋ ਇਹ ਵੇਖਦੀਆਂ ਹਨ ਜੋ ਤੁਸੀਂ ਵੇਖਦੇ ਹੋ। 24ਕਿਉਂ ਜੋ ਮੈਂ ਤੁਹਾਨੂੰ ਆਖਦਾ ਹਾਂ ਕਿ ਬਹੁਤ ਸਾਰੇ ਨਬੀਆਂ ਅਤੇ ਰਾਜਿਆਂ ਨੇ ਇਹ ਇੱਛਾ ਕੀਤੀ ਕਿ ਜੋ ਕੁਝ ਤੁਸੀਂ ਵੇਖਦੇ ਹੋ ਸੋ ਵੇਖਣ ਪਰ ਨਾ ਵੇਖ ਸਕੇ ਅਤੇ ਜੋ ਕੁਝ ਤੁਸੀਂ ਸੁਣਦੇ ਹੋ ਸੋ ਸੁਣਨ ਪਰ ਨਾ ਸੁਣਿਆ।
ਤਾਰੀਖ਼ਾਂ ਰੂਸੀ ਕਲੀਸਿਯਾ ਦੇ ਜੂਲੀਅਨ ਕੈਲੰਡਰ ਅਨੁਸਾਰ ਹਨ (ਸਰਬੀਆਈ ਅਤੇ ਜਾਰਜੀਆਈ ਕਲੀਸਿਯਾਵਾਂ ਅਤੇ ਆਥੋਸ ਪਹਾੜ ਵਾਂਗ): ਕਲੀਸਿਯਾ ਦੇ ਕੈਲੰਡਰ ਦਾ ਅਕਤੂਬਰ 27 ਸਿਵਲ ਕੈਲੰਡਰ ਦਾ ਨਵੰਬਰ 9 ਹੈ। ਨਵੇਂ ਕੈਲੰਡਰ ਵਾਲੀਆਂ ਕਲੀਸਿਯਾਵਾਂ (ਯੂਨਾਨ, ਰੋਮਾਨੀਆ, ਬੁਲਗਾਰੀਆ, ਯੂਕਰੇਨ…) ਪੱਕੀ ਤਾਰੀਖ਼ ਵਾਲੇ ਤਿਉਹਾਰ ਅਤੇ ਸੰਤ ਉਸੇ ਸਿਵਲ ਤਾਰੀਖ਼ ਨੂੰ, 13 ਦਿਨ ਪਹਿਲਾਂ, ਮਨਾਉਂਦੀਆਂ ਹਨ, ਅਤੇ ਉਨ੍ਹਾਂ ਦੇ ਕੁਝ ਪਾਠ ਵੱਖਰੇ ਹਨ; ਈਸਟਰ ਅਤੇ ਉਸ ਉੱਤੇ ਟਿਕੇ ਦਿਨ ਇੱਕੋ ਹਨ।
ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ