Bible Explorer ਐਪ ਲਓ

ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਨਵੰਬਰ 2026 › ਨਵੰਬਰ 10

ਕੈਥੋਲਿਕ ਕੈਲੰਡਰ

ਹਰ ਦਿਨ ਦੇ ਬਾਈਬਲ ਪਾਠ (ਕੈਥੋਲਿਕ) — 10 ਨਵੰਬਰ 2026

ਮੰਗਲਵਾਰ · ਆਮ ਸਮੇਂ ਦਾ 32ਵਾਂ ਹਫ਼ਤਾ

ਤਿਉਹਾਰ ਅਤੇ ਸੰਤ

ਆਮ ਸਮੇਂ ਦੇ 32ਵੇਂ ਹਫ਼ਤੇ ਦਾ ਮੰਗਲਵਾਰ

ਯਾਦਗਾਰੀ ਦਿਨ · ਉਪਾਸਨਾ ਦਾ ਰੰਗ: ਚਿੱਟਾ

ਸੰਤ ਲਿਓ ਮਹਾਨ, ਪੋਪ ਅਤੇ ਕਲੀਸਿਯਾ ਦੇ ਆਚਾਰੀਆ · ਯਾਦਗਾਰੀ ਦਿਨ

ਦਿਨ ਦੇ ਪਾਠ

ਪਹਿਲਾ ਪਾਠ

ਤੀਤੁ 2:1–8, 11–14

1ਪਰ ਤੂੰ ਉਹ ਬਚਨ ਆਖੀਂ ਜੋ ਖਰੀ ਸਿੱਖਿਆ ਦੇ ਨਾਲ ਮੇਲ ਖਾਂਦੇ ਹੋਣ। 2ਜੋ ਬਜ਼ੁਰਗ ਪਰਹੇਜ਼ਗਾਰ, ਗੰਭੀਰ, ਸੁਰਤ ਵਾਲੇ, ਵਿਸ਼ਵਾਸ, ਪਿਆਰ ਅਤੇ ਸਹਿਣਸ਼ੀਲਤਾ ਵਿੱਚ ਮਜ਼ਬੂਤ ਹੋਣ। 3ਇਸੇ ਪਰਕਾਰ ਬਜ਼ੁਰਗ ਔਰਤਾਂ ਦਾ ਚਾਲ-ਚਲਣ ਵੀ ਆਦਰ ਵਾਲਾ ਹੋਵੇ, ਉਹ ਨਾ ਦੋਸ਼ ਲਾਉਣ ਵਾਲੀਆਂ, ਨਾ ਸ਼ਰਾਬ ਪੀਣ ਵਾਲੀਆਂ ਸਗੋਂ ਚੰਗੀਆਂ ਗੱਲਾਂ ਦੀ ਸਿੱਖਿਆ ਦੇਣ ਵਾਲੀਆਂ ਹੋਣ। 4ਭਈ ਜਵਾਨ ਇਸਤਰੀਆਂ ਨੂੰ ਅਜਿਹੀ ਸਿੱਖਿਆ ਦੇਣ, ਜੋ ਓਹ ਆਪਣੇ ਪਤੀਆਂ ਅਤੇ ਬੱਚਿਆਂ ਨਾਲ ਪਿਆਰ ਕਰਨ। 5ਸਮਝਦਾਰ, ਪਵਿੱਤਰ, ਘਰ ਸੰਭਾਲਣ ਵਾਲੀਆਂ, ਨੇਕ ਅਤੇ ਆਪਣੇ ਪਤੀਆਂ ਦੇ ਅਧੀਨ ਹੋਣ ਤਾਂ ਜੋ ਪਰਮੇਸ਼ੁਰ ਦੇ ਬਚਨ ਦੀ ਨਿੰਦਿਆ ਨਾ ਹੋਵੇ। 6ਇਸੇ ਤਰ੍ਹਾਂ ਨੌਜਵਾਨਾਂ ਨੂੰ ਸਮਝਾ ਜੋ ਬਹੁਤੇ ਕਾਹਲੇ ਨਾ ਹੋਣ। 7ਅਤੇ ਤੂੰ ਸਭ ਗੱਲਾਂ ਵਿੱਚ ਆਪਣੇ ਆਪ ਨੂੰ ਭਲੇ ਕੰਮਾਂ ਦਾ ਚੰਗਾ ਨਮੂਨਾ ਬਣਾ। ਤੇਰੀ ਸਿੱਖਿਆ ਗੰਭੀਰਤਾਈ ਅਤੇ ਸਚਿਆਈ ਨਾਲ ਹੋਵੇ। 8ਤੇਰੇ ਬਚਨਾਂ ਵਿੱਚ ਖਰਿਆਈ ਹੋਵੇ ਤਾਂ ਜੋ ਵਿਰੋਧੀ ਨੂੰ ਸਾਡੇ ਉੱਤੇ ਦੋਸ਼ ਲਾਉਣ ਦਾ ਮੌਕਾ ਨਾ ਮਿਲੇ ਅਤੇ ਉਹ ਸ਼ਰਮਿੰਦੇ ਹੋਣ। 11ਕਿਉਂ ਜੋ ਪਰਮੇਸ਼ੁਰ ਦੀ ਕਿਰਪਾ ਸਭਨਾਂ ਮਨੁੱਖਾਂ ਦੀ ਮੁਕਤੀ ਲਈ ਪਰਗਟ ਹੋਈ। 12ਅਤੇ ਇਹ ਕਿਰਪਾ ਸਾਨੂੰ ਚਿਤਾਵਨੀ ਦਿੰਦੀ ਹੈ ਕਿ ਅਸੀਂ ਅਭਗਤੀ ਅਤੇ ਸੰਸਾਰੀ ਵਿਸ਼ਿਆਂ ਤੋਂ ਮਨ ਫਿਰਾ ਕੇ ਇਸ ਵਰਤਮਾਨ ਸਮੇਂ ਵਿੱਚ ਸਮਝ, ਧਾਰਮਿਕਤਾ ਅਤੇ ਭਗਤੀ ਨਾਲ ਜ਼ਿੰਦਗੀ ਨੂੰ ਬਤੀਤ ਕਰੀਏ। 13ਅਤੇ ਉਸ ਪਵਿੱਤਰ ਆਸ ਦੀ ਅਤੇ ਆਪਣੇ ਮਹਾਨ ਪਰਮੇਸ਼ੁਰ ਅਤੇ ਮੁਕਤੀਦਾਤਾ ਯਿਸੂ ਮਸੀਹ ਦੀ ਮਹਿਮਾ ਦੇ ਪਰਗਟ ਹੋਣ ਦੀ ਉਡੀਕ ਕਰੀਏ। 14ਜਿਸ ਨੇ ਆਪਣੇ ਆਪ ਨੂੰ ਸਾਡੇ ਲਈ ਦੇ ਦਿੱਤਾ ਕਿ ਸਾਰੇ ਕੁਧਰਮ ਤੋਂ ਸਾਡਾ ਛੁਟਕਾਰਾ ਕਰੇ ਅਤੇ ਆਪਣੇ ਲਈ ਇੱਕ ਖ਼ਾਸ ਕੌਮ ਨੂੰ ਪਵਿੱਤਰ ਕਰੇ ਜੋ ਭਲੇ ਕੰਮਾਂ ਵਿੱਚ ਲੱਗੀ ਰਹੇ।

ਜਵਾਬੀ ਭਜਨ

ਜ਼ਬੂ 37:3–4, 18, 23, 27, 29

3ਯਹੋਵਾਹ ਉੱਤੇ ਭਰੋਸਾ ਰੱਖ ਅਤੇ ਭਲਿਆਈ ਕਰ ਦੇਸ ਵਿੱਚ ਵੱਸ ਅਤੇ ਸਚਿਆਈ ਉੱਤੇ ਪਲ। 4ਤੂੰ ਯਹੋਵਾਹ ਵਿੱਚ ਨਿਹਾਲ ਰਹਿ, ਤਾਂ ਉਹ ਤੇਰੇ ਮਨੋਰਥਾਂ ਨੂੰ ਪੂਰਿਆਂ ਕਰੇਗਾ। 18ਯਹੋਵਾਹ ਖਰੇ ਲੋਕਾਂ ਦੇ ਦਿਨ ਜਾਣਦਾ ਹੈ, ਅਤੇ ਉਨ੍ਹਾਂ ਦਾ ਅਧਿਕਾਰ ਸਦਾ ਤੱਕ ਰਹੇਗਾ। 23ਮਨੁੱਖ ਦੀ ਚਾਲ ਯਹੋਵਾਹ ਵੱਲੋਂ ਦ੍ਰਿੜ੍ਹ ਹੁੰਦੀ ਹੈ, ਅਤੇ ਉਸ ਦੇ ਰਾਹ ਤੋਂ ਉਹ ਪਰਸੰਨ ਰਹਿੰਦਾ ਹੈ। 27ਬੁਰਿਆਈ ਤੋਂ ਹਟ, ਭਲਿਆਈ ਕਰ, ਅਤੇ ਸਦਾ ਤੱਕ ਵੱਸ। 29ਧਰਮੀ ਧਰਤੀ ਦੇ ਵਾਰਿਸ ਹੋਣਗੇ, ਅਤੇ ਸਦਾ ਉਸ ਉੱਤੇ ਵੱਸਣਗੇ।

ਇੰਜੀਲ

ਲੂਕਾ 17:7–10

7ਤੁਹਾਡੇ ਵਿੱਚੋਂ ਕੌਣ ਹੈ ਜੇ ਉਸ ਦਾ ਨੌਕਰ ਹਲ ਵਾਹੁੰਦਾ ਜਾ ਭੇਡਾਂ ਚਾਰਦਾ ਹੋਵੇ ਅਤੇ ਜਿਸ ਵੇਲੇ ਉਹ ਖੇਤੋਂ ਵਾਪਸ ਆਵੇ ਤਾਂ ਉਸ ਨੂੰ ਆਖੇਗਾ ਕਿ ਛੇਤੀ ਆ ਕੇ ਖਾਣ ਨੂੰ ਬੈਠ? 8ਸਗੋਂ ਉਸ ਨੂੰ ਇਹ ਨਾ ਆਖੇਗਾ, ਕਿ ਕੁਝ ਖਾਣ ਨੂੰ ਤਿਆਰ ਕਰ ਜੋ ਮੈਂ ਖਾਵਾਂ ਅਤੇ ਲੱਕ ਬੰਨ੍ਹ ਕੇ ਮੇਰੀ ਸੇਵਾ ਕਰ ਜਦ ਤੱਕ ਮੈਂ ਖਾ ਪੀ ਨਾ ਲਵਾਂ ਅਤੇ ਇਸ ਦੇ ਬਾਅਦ ਤੂੰ ਖਾਵੀਂ ਪੀਵੀਂ? 9ਭਲਾ, ਉਹ ਉਸ ਨੌਕਰ ਦਾ ਅਹਿਸਾਨ ਮੰਨਦਾ ਹੈ ਇਸ ਲਈ ਜੋ ਉਸ ਦੇ ਹੁਕਮ ਅਨੁਸਾਰ ਕੰਮ ਕੀਤੇ? 10ਇਸੇ ਤਰ੍ਹਾਂ ਤੁਸੀਂ ਵੀ ਉਨ੍ਹਾਂ ਸਾਰੇ ਕੰਮਾਂ ਦਾ ਜਿਨ੍ਹਾਂ ਦਾ ਤੁਹਾਨੂੰ ਹੁਕਮ ਦਿੱਤਾ ਗਿਆ ਸੀ ਪੂਰੇ ਕਰ ਚੁੱਕੋ ਤਾਂ ਕਹੋ ਕਿ ਅਸੀਂ ਨਿਕੰਮੇ ਬੰਦੇ ਹਾਂ ਜੋ ਕੁਝ ਸਾਨੂੰ ਕਰਨਾ ਉੱਚਿਤ ਸੀ ਅਸੀਂ ਉਹ ਹੀ ਕੀਤਾ।

ਅੱਜ ਦੇ ਸੰਤ

ਆਮ ਰੋਮਨ ਕੈਲੰਡਰ; ਬਿਸ਼ਪਾਂ ਦੀ ਕਾਨਫ਼ਰੰਸ ਕੁਝ ਤਿਉਹਾਰ (ਪ੍ਰਭੂ ਦਾ ਪ੍ਰਗਟ ਹੋਣਾ, ਸੁਰਗ ਉੱਠਣਾ, ਮਸੀਹ ਦਾ ਸਰੀਰ ਅਤੇ ਲਹੂ) ਐਤਵਾਰ ਨੂੰ ਲਿਜਾ ਸਕਦੀ ਹੈ ਜਾਂ ਆਪਣੇ ਤਿਉਹਾਰ ਜੋੜ ਸਕਦੀ ਹੈ। ਪਾਠ-ਸੰਗ੍ਰਹਿ: ਐਤਵਾਰਾਂ ਦਾ ਚੱਕਰ A, ਹਫ਼ਤੇ ਦੇ ਦਿਨਾਂ ਦਾ ਸਾਲ II।

ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ