Bible Explorer ਐਪ ਲਓ

ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਨਵੰਬਰ 2026 › ਨਵੰਬਰ 10

ਆਰਥੋਡਾਕਸ ਕੈਲੰਡਰ · 28 ਅਕਤੂਬਰ (ਪੁਰਾਣਾ ਕੈਲੰਡਰ)

ਆਰਥੋਡਾਕਸ ਹਰ ਦਿਨ ਦੇ ਪਾਠ — 10 ਨਵੰਬਰ 2026

ਮੰਗਲਵਾਰ · ਪੰਤੇਕੁਸਤ ਤੋਂ ਬਾਅਦ 24ਵਾਂ ਹਫ਼ਤਾ · ਸੁਰ 6

ਤਿਉਹਾਰ ਅਤੇ ਸੰਤ

Great Martyr Paraskeva (Piatnitsa) of Iconium (3rd C)

ਵਰਤ

ਕੋਈ ਵਰਤ ਨਹੀਂ

ਇਹ ਮੱਠਵਾਸੀ ਨਿਯਮ ਅਨੁਸਾਰ ਹੈ। ਪੈਰਿਸ਼ ਵਿੱਚ ਵਰਤ ਦੀ ਮਾਤਰਾ ਆਪਣੇ ਪਾਪ-ਸਵੀਕਾਰ ਸੁਣਨ ਵਾਲੇ ਪਾਦਰੀ ਨਾਲ ਮਿਲ ਕੇ, ਸਿਹਤ, ਉਮਰ ਅਤੇ ਹਾਲਾਤ ਅਨੁਸਾਰ ਤੈਅ ਕੀਤੀ ਜਾਂਦੀ ਹੈ।

ਦਿਨ ਦੇ ਪਾਠ

ਪੱਤ੍ਰੀ

1 ਥੱਸ 3:9–13

9ਉਸ ਸਾਰੇ ਅਨੰਦ ਲਈ ਜਿਸ ਕਰਕੇ ਅਸੀਂ ਆਪਣੇ ਪਰਮੇਸ਼ੁਰ ਦੇ ਅੱਗੇ ਤੁਹਾਡੇ ਕਾਰਨ ਅਨੰਦ ਕਰਦੇ ਹਾਂ ਅਸੀਂ ਤੁਹਾਡੇ ਬਾਰੇ ਕਿਹੜੇ ਮੂੰਹ ਨਾਲ ਪਰਮੇਸ਼ੁਰ ਦਾ ਧੰਨਵਾਦ ਕਰੀਏ? 10ਅਸੀਂ ਰਾਤ-ਦਿਨ ਬਹੁਤ ਹੀ ਪ੍ਰਾਰਥਨਾ ਕਰਦੇ ਰਹਿੰਦੇ ਹਾਂ ਜੋ ਤੁਹਾਡਾ ਦਰਸ਼ਣ ਕਰੀਏ ਅਤੇ ਤੁਹਾਡੀ ਵਿਸ਼ਵਾਸ ਦੀ ਘਾਟ ਨੂੰ ਪੂਰਾ ਕਰ ਦੇਈਏ। 11ਹੁਣ ਸਾਡਾ ਪਰਮੇਸ਼ੁਰ ਅਤੇ ਪਿਤਾ, ਅਤੇ ਸਾਡਾ ਪ੍ਰਭੂ ਯਿਸੂ, ਤੁਹਾਡੇ ਕੋਲ ਆਉਣ ਨੂੰ ਸਾਡੇ ਲਈ ਆਪ ਰਾਹ ਤਿਆਰ ਕਰੇ। 12ਅਤੇ ਪ੍ਰਭੂ ਤੁਹਾਨੂੰ ਇੱਕ ਦੂਜੇ ਨਾਲ ਅਤੇ ਸਭਨਾਂ ਮਨੁੱਖਾਂ ਨਾਲ ਪਿਆਰ ਵਿੱਚ ਵਧਾਵੇ ਅਤੇ ਤੁਸੀਂ ਤਰੱਕੀ ਕਰੋ, ਜਿਵੇਂ ਅਸੀਂ ਵੀ ਤੁਹਾਡੇ ਨਾਲ ਕਰਦੇ ਹਾਂ। 13ਤਾਂ ਜੋ ਤੁਹਾਡਿਆਂ ਮਨਾਂ ਨੂੰ ਤਕੜਿਆਂ ਕਰੇ ਕਿ ਜਿਸ ਵੇਲੇ ਸਾਡਾ ਪ੍ਰਭੂ ਯਿਸੂ ਆਪਣੇ ਸਾਰਿਆਂ ਸੰਤਾਂ ਨਾਲ ਆਵੇਗਾ ਤਾਂ ਉਹ ਸਾਡੇ ਪਰਮੇਸ਼ੁਰ ਅਤੇ ਪਿਤਾ ਦੇ ਅੱਗੇ ਪਵਿੱਤਰਤਾਈ ਵਿੱਚ ਨਿਰਦੋਸ਼ ਹੋਣ।

ਇੰਜੀਲ

ਲੂਕਾ 11:1–10

1ਫਿਰ ਇਸ ਤਰ੍ਹਾਂ ਹੋਇਆ ਕਿ ਯਿਸੂ ਕਿਸੇ ਥਾਂ ਪ੍ਰਾਰਥਨਾ ਕਰਦਾ ਸੀ ਅਤੇ ਜਦ ਪ੍ਰਾਰਥਨਾ ਕਰ ਚੁੱਕਿਆ ਤਾਂ ਉਸ ਦੇ ਚੇਲਿਆਂ ਵਿੱਚੋਂ ਇੱਕ ਨੇ ਉਸ ਨੂੰ ਆਖਿਆ, ਪ੍ਰਭੂ ਜੀ ਸਾਨੂੰ ਪ੍ਰਾਰਥਨਾ ਕਰਨੀ ਸਿਖਾ ਜਿਸ ਤਰ੍ਹਾਂ ਯੂਹੰਨਾ ਨੇ ਵੀ ਆਪਣੇ ਚੇਲਿਆਂ ਨੂੰ ਸਿਖਾਈ ਹੈ। 2ਫੇਰ ਉਸ ਨੇ ਉਨ੍ਹਾਂ ਨੂੰ ਕਿਹਾ, ਤੁਸੀਂ ਇਸ ਤਰ੍ਹਾਂ ਪ੍ਰਾਰਥਨਾ ਕਰੋ, ਹੇ ਪਿਤਾ, ਤੇਰਾ ਨਾਮ ਪਵਿੱਤਰ ਮੰਨਿਆ ਜਾਵੇ, ਤੇਰਾ ਰਾਜ ਆਵੇ, 3ਸਾਡੀ ਰੋਜ਼ ਦੀ ਰੋਟੀ ਸਾਨੂੰ ਦਿਓ। 4ਸਾਡੇ ਪਾਪ ਸਾਨੂੰ ਮਾਫ਼ ਕਰੋ, ਜਿਵੇਂ ਅਸੀਂ ਵੀ ਆਪਣੇ ਗੁਨਾਹਗਾਰਾਂ ਨੂੰ ਮਾਫ਼ ਕਰਦੇ ਹਾਂ, ਅਤੇ ਸਾਨੂੰ ਪਰਤਾਵੇ ਵਿੱਚ ਨਾ ਲਿਆ। 5ਫਿਰ ਯਿਸੂ ਨੇ ਉਨ੍ਹਾਂ ਨੂੰ ਆਖਿਆ ਕਿ ਤੁਹਾਡੇ ਵਿੱਚੋਂ ਕੌਣ ਹੈ ਜਿਸ ਦਾ ਇੱਕ ਮਿੱਤਰ ਹੋਵੇ ਅਤੇ ਅੱਧੀ ਰਾਤ ਨੂੰ ਉਸ ਦੇ ਕੋਲ ਜਾ ਕੇ ਉਸ ਨੂੰ ਕਹੇ, ਮਿਤੱਰ ਮੈਨੂੰ ਤਿੰਨ ਰੋਟੀਆਂ ਉਧਾਰ ਦੇ। 6ਕਿਉਂ ਜੋ ਮੇਰਾ ਇੱਕ ਮਿੱਤਰ ਦੂਰੋਂ ਸਫ਼ਰ ਕਰ ਕੇ ਮੇਰੇ ਕੋਲ ਆਇਆ ਹੈ ਅਤੇ ਮੇਰੇ ਕੋਲ ਉਸ ਨੂੰ ਭੋਜਨ ਕਰਾਉਣ ਵਾਸਤੇ ਕੁਝ ਵੀ ਨਹੀਂ ਹੈ। 7ਅਤੇ ਉਹ ਅੰਦਰੋਂ ਉੱਤਰ ਦੇਵੇ ਕਿ ਮੈਨੂੰ ਤੰਗ ਨਾ ਕਰ, ਮੈਂ ਬੂਹਾ ਬੰਦ ਕਰ ਚੁੱਕਾ ਹਾਂ ਅਤੇ ਮੇਰੇ ਬੱਚੇ ਮੇਰੇ ਨਾਲ ਬਿਸਤਰੇ ਉੱਤੇ ਸੁੱਤੇ ਪਏ ਹਨ, ਮੈਂ ਉੱਠ ਕੇ ਤੈਨੂੰ ਕੁਝ ਨਹੀਂ ਦੇ ਸਕਦਾ। 8ਮੈਂ ਤੁਹਾਨੂੰ ਆਖਦਾ ਹਾਂ ਕਿ ਭਾਵੇਂ ਉਸ ਦਾ ਮਿੱਤਰ ਹੋਣ ਕਰਕੇ, ਉਹ ਉੱਠ ਕੇ ਉਸ ਨੂੰ ਕੁਝ ਨਾ ਦੇਵੇ ਪਰ ਉਸ ਦੀ ਜਿੱਦ ਦੇ ਕਾਰਨ ਉਹ ਉੱਠੇਗਾ ਅਤੇ ਉਸ ਦੀ ਲੋੜ ਦੇ ਅਨੁਸਾਰ ਉਸ ਨੂੰ ਰੋਟੀਆਂ ਦੇਵੇਗਾ। 9ਇਸ ਲਈ ਮੈਂ ਤੁਹਾਨੂੰ ਆਖਦਾ ਹਾਂ, ਮੰਗੋ ਤਾਂ ਤੁਹਾਨੂੰ ਦਿੱਤਾ ਜਾਵੇਗਾ, ਲੱਭੋ ਤਾਂ ਤੁਹਾਨੂੰ ਲੱਭੇਗਾ, ਖੜਕਾਓ ਤਾਂ ਤੁਹਾਡੇ ਲਈ ਖੋਲ੍ਹਿਆ ਜਾਵੇਗਾ। 10ਕਿਉਂਕਿ ਹਰੇਕ ਜਿਹੜਾ ਮੰਗਦਾ ਹੈ, ਉਸ ਨੂੰ ਦਿੱਤਾ ਜਾਂਦਾ ਹੈ ਅਤੇ ਜਿਹੜਾ ਲੱਭਦਾ ਹੈ ਉਸ ਨੂੰ ਮਿਲਦਾ ਹੈ ਅਤੇ ਜਿਹੜਾ ਖੜਕਾਉਂਦਾ ਹੈ ਉਸ ਲਈ ਖੋਲ੍ਹਿਆ ਜਾਂਦਾ ਹੈ।

ਤਾਰੀਖ਼ਾਂ ਰੂਸੀ ਕਲੀਸਿਯਾ ਦੇ ਜੂਲੀਅਨ ਕੈਲੰਡਰ ਅਨੁਸਾਰ ਹਨ (ਸਰਬੀਆਈ ਅਤੇ ਜਾਰਜੀਆਈ ਕਲੀਸਿਯਾਵਾਂ ਅਤੇ ਆਥੋਸ ਪਹਾੜ ਵਾਂਗ): ਕਲੀਸਿਯਾ ਦੇ ਕੈਲੰਡਰ ਦਾ ਅਕਤੂਬਰ 28 ਸਿਵਲ ਕੈਲੰਡਰ ਦਾ ਨਵੰਬਰ 10 ਹੈ। ਨਵੇਂ ਕੈਲੰਡਰ ਵਾਲੀਆਂ ਕਲੀਸਿਯਾਵਾਂ (ਯੂਨਾਨ, ਰੋਮਾਨੀਆ, ਬੁਲਗਾਰੀਆ, ਯੂਕਰੇਨ…) ਪੱਕੀ ਤਾਰੀਖ਼ ਵਾਲੇ ਤਿਉਹਾਰ ਅਤੇ ਸੰਤ ਉਸੇ ਸਿਵਲ ਤਾਰੀਖ਼ ਨੂੰ, 13 ਦਿਨ ਪਹਿਲਾਂ, ਮਨਾਉਂਦੀਆਂ ਹਨ, ਅਤੇ ਉਨ੍ਹਾਂ ਦੇ ਕੁਝ ਪਾਠ ਵੱਖਰੇ ਹਨ; ਈਸਟਰ ਅਤੇ ਉਸ ਉੱਤੇ ਟਿਕੇ ਦਿਨ ਇੱਕੋ ਹਨ।

ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ