Bible Explorer ਐਪ ਲਓ

ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਨਵੰਬਰ 2026 › ਨਵੰਬਰ 11

ਕੈਥੋਲਿਕ ਕੈਲੰਡਰ

ਹਰ ਦਿਨ ਦੇ ਬਾਈਬਲ ਪਾਠ (ਕੈਥੋਲਿਕ) — 11 ਨਵੰਬਰ 2026

ਬੁੱਧਵਾਰ · ਆਮ ਸਮੇਂ ਦਾ 32ਵਾਂ ਹਫ਼ਤਾ

ਤਿਉਹਾਰ ਅਤੇ ਸੰਤ

ਆਮ ਸਮੇਂ ਦੇ 32ਵੇਂ ਹਫ਼ਤੇ ਦਾ ਬੁੱਧਵਾਰ

ਯਾਦਗਾਰੀ ਦਿਨ · ਉਪਾਸਨਾ ਦਾ ਰੰਗ: ਚਿੱਟਾ

ਤੂਰ ਦੇ ਸੰਤ ਮਾਰਟਿਨ, ਬਿਸ਼ਪ · ਯਾਦਗਾਰੀ ਦਿਨ

ਦਿਨ ਦੇ ਪਾਠ

ਪਹਿਲਾ ਪਾਠ

ਤੀਤੁ 3:1–7

1ਉਨ੍ਹਾਂ ਨੂੰ ਯਾਦ ਕਰਾ ਕਿ ਹਾਕਮਾਂ ਅਤੇ ਅਧਿਕਾਰੀਆਂ ਦੇ ਅਧੀਨ ਹੋਣ ਅਤੇ ਆਗਿਆਕਾਰੀ ਬਣੇ ਰਹਿਣ ਅਤੇ ਹਰੇਕ ਭਲੇ ਕੰਮ ਲਈ ਤਿਆਰ ਰਹਿਣ। 2ਕਿਸੇ ਦੀ ਬਦਨਾਮੀ ਨਾ ਕਰਨ, ਝਗੜਾਲੂ ਨਹੀਂ ਸਗੋਂ ਨਮਰ ਸੁਭਾਓ ਦੇ ਹੋਣ ਅਤੇ ਸਭ ਮਨੁੱਖਾਂ ਨਾਲ ਪੂਰੀ ਨਰਮਾਈ ਨਾਲ ਵਿਵਹਾਰ ਕਰਨ। 3ਕਿਉਂ ਜੋ ਪਹਿਲਾਂ ਤਾਂ ਅਸੀਂ ਵੀ ਮੂਰਖ, ਅਣ-ਆਗਿਆਕਾਰੀ, ਧੋਖਾ ਖਾਣ ਵਾਲੇ, ਅਨੇਕ ਪਰਕਾਰ ਦੇ ਬੁਰਿਆਂ ਵਿਸ਼ਿਆਂ ਅਤੇ ਈਰਖਾ ਦਾ ਜੀਵਨ ਬਤੀਤ ਕਰਦੇ ਸੀ, ਅਸੀਂ ਘਿਣਾਉਣੇ ਅਤੇ ਇੱਕ ਦੂਜੇ ਦੇ ਵੈਰੀ ਸੀ। 4ਪਰ ਜਦੋਂ ਸਾਡੇ ਮੁਕਤੀਦਾਤਾ ਪਰਮੇਸ਼ੁਰ ਦੀ ਕਿਰਪਾ ਅਤੇ ਪਿਆਰ ਜੋ ਮਨੁੱਖਾਂ ਦੇ ਨਾਲ ਸੀ, ਸਾਡੇ ਉੱਤੇ ਪਰਗਟ ਹੋਇਆ। 5ਤਾਂ ਉਸ ਨੇ ਧਾਰਮਿਕਤਾ ਦੇ ਕੰਮਾਂ ਕਰਕੇ ਨਹੀਂ ਜੋ ਅਸੀਂ ਕੀਤੇ ਸਗੋਂ ਆਪਣੀ ਦਯਾ ਦੇ ਅਨੁਸਾਰ ਨਵੇਂ ਜਨਮ ਦੇ ਇਸ਼ਨਾਨ ਅਤੇ ਪਵਿੱਤਰ ਆਤਮਾ ਵਿੱਚ ਨਵੀਨੀਕਰਨ ਦੁਆਰਾ ਨਵੇਂ ਜਨਮ ਦੇ ਰਾਹੀਂ ਸਾਨੂੰ ਬਚਾਇਆ। 6ਜਿਸ ਨੂੰ ਉਸ ਨੇ ਸਾਡੇ ਮੁਕਤੀਦਾਤਾ ਯਿਸੂ ਮਸੀਹ ਦੇ ਦੁਆਰਾ ਸਾਡੇ ਉੱਤੇ ਵਧੇਰੇ ਵਹਾਇਆ। 7ਤਾਂ ਜੋ ਅਸੀਂ ਉਸ ਦੀ ਕਿਰਪਾ ਨਾਲ ਧਰਮੀ ਠਹਿਰ ਕੇ ਸਦੀਪਕ ਜੀਵਨ ਦੀ ਆਸ ਵਿੱਚ ਵਾਰਿਸ ਹੋਈਏ।

ਜਵਾਬੀ ਭਜਨ

ਜ਼ਬੂ 23:1–6

1ਦਾਊਦ ਦਾ ਭਜਨ। ਯਹੋਵਾਹ ਮੇਰਾ ਅਯਾਲੀ ਹੈ, ਮੈਨੂੰ ਥੁੜ ਨਹੀਂ ਹੋਵੇਗੀ। 2ਉਹ ਮੈਨੂੰ ਹਰੇ ਹਰੇ ਘਾਹ ਦੀਆਂ ਜੂਹਾਂ ਵਿੱਚ ਬਿਠਾਉਂਦਾ ਹੈ, ਉਹ ਮੈਨੂੰ ਸੁਖਦਾਇਕ ਪਾਣੀਆਂ ਕੋਲ ਲੈ ਜਾਂਦਾ ਹੈ। 3ਉਹ ਮੇਰੀ ਜਾਨ ਵਿੱਚ ਜਾਨ ਪਾਉਂਦਾ ਹੈ, ਧਰਮ ਦੇ ਮਾਰਗਾਂ ਵਿੱਚ ਉਹ ਆਪਣੇ ਨਾਮ ਦੇ ਨਮਿੱਤ ਮੇਰੀ ਅਗਵਾਈ ਕਰਦਾ ਹੈ। 4ਭਾਵੇ ਮੈਂ ਮੌਤ ਦੀ ਛਾਂ ਦੀ ਵਾਦੀ ਵਿੱਚ ਫਿਰਾਂ, ਮੈਂ ਕਿਸੇ ਬਦੀ ਤੋਂ ਨਹੀਂ ਡਰਾਂਗਾ, ਤੂੰ ਜੋ ਮੇਰੇ ਨਾਲ ਹੈ। ਤੇਰੀ ਸੋਟੀ ਤੇ ਤੇਰੀ ਲਾਠੀ, ਇਹ ਮੈਨੂੰ ਤਸੱਲੀ ਦਿੰਦੀਆਂ ਹਨ। 5ਤੂੰ ਮੇਰੇ ਵਿਰੋਧੀਆਂ ਦੇ ਸਨਮੁਖ ਮੇਰੇ ਅੱਗੇ ਮੇਜ਼ ਵਿਛਾਉਂਦਾ ਹੈ, ਤੂੰ ਮੇਰੇ ਸਿਰ ਉੱਤੇ ਤੇਲ ਝੱਸਿਆ ਹੈ, ਮੇਰਾ ਕਟੋਰਾ ਬਰਕਤਾਂ ਨਾਲ ਭਰਿਆ ਹੋਇਆ ਹੈ। 6ਸੱਚ-ਮੁੱਚ ਭਲਿਆਈ ਅਤੇ ਦਯਾ ਜਿਉਣ ਭਰ ਮੇਰਾ ਪਿੱਛਾ ਕਰਨਗੀਆਂ, ਅਤੇ ਮੈਂ ਸਦਾ ਯਹੋਵਾਹ ਦੇ ਘਰ ਵਿੱਚ ਵਸਾਂਗਾ!

ਇੰਜੀਲ

ਲੂਕਾ 17:11–19

11ਜਦ ਯਿਸੂ ਯਰੂਸ਼ਲਮ ਨੂੰ ਚੱਲਿਆ ਜਾਂਦਾ ਸੀ ਤਾਂ ਉਹ ਸਾਮਰਿਯਾ ਅਤੇ ਗਲੀਲ ਦੇ ਵਿੱਚੋਂ ਦੀ ਲੰਘਿਆ। 12ਅਤੇ ਕਿਸੇ ਪਿੰਡ ਵਿੱਚ ਵੜਦਿਆਂ ਸਮੇਂ ਉਸ ਨੂੰ ਦਸ ਕੋੜ੍ਹੀ ਮਿਲੇ ਜਿਹੜੇ ਉਸ ਤੋਂ ਦੂਰ ਖੜੇ ਰਹੇ। 13ਅਤੇ ਉਨ੍ਹਾਂ ਨੇ ਉੱਚੀ ਅਵਾਜ਼ ਦੇ ਕੇ ਕਿਹਾ, ਹੇ ਯਿਸੂ ਮਹਾਰਾਜ, ਸਾਡੇ ਉੱਤੇ ਦਯਾ ਕਰ! 14ਤਦ ਯਿਸੂ ਨੇ ਵੇਖ ਕੇ ਉਨ੍ਹਾਂ ਨੂੰ ਆਖਿਆ, ਜਾਓ ਅਤੇ ਆਪਣੇ ਆਪ ਨੂੰ ਜਾਜਕਾਂ ਨੂੰ ਵਿਖਾਓ, ਅਤੇ ਇਹ ਹੋਇਆ ਕਿ ਉਹ ਜਾਂਦੇ-ਜਾਂਦੇ ਹੀ ਸ਼ੁੱਧ ਹੋ ਗਏ। 15ਤਦ ਉਨ੍ਹਾਂ ਕੋੜ੍ਹੀਆਂ ਵਿੱਚੋਂ ਇੱਕ ਕੋੜ੍ਹੀ ਇਹ ਵੇਖ ਕੇ ਜੋ ਮੈਂ ਚੰਗਾ ਹੋਇਆ ਹਾਂ, ਵੱਡੀ ਅਵਾਜ਼ ਨਾਲ ਪਰਮੇਸ਼ੁਰ ਦੀ ਵਡਿਆਈ ਕਰਦਾ ਹੋਇਆ ਮੁੜ ਆਇਆ। 16ਅਤੇ ਮੂੰਹ ਦੇ ਭਾਰ ਯਿਸੂ ਦੇ ਚਰਨਾਂ ਵਿੱਚ ਡਿੱਗ ਕੇ ਉਸ ਦਾ ਸ਼ੁਕਰ ਕੀਤਾ, ਅਤੇ ਉਹ ਸਾਮਰੀ ਸੀ। 17ਯਿਸੂ ਨੇ ਉਸ ਨੂੰ ਪੁੱਛਿਆ ਕਿ ਭਲਾ, ਦਸੇ ਸ਼ੁੱਧ ਨਹੀਂ ਹੋਏ ਸਨ? ਤਾਂ ਬਾਕੀ ਨੌ ਕਿੱਥੇ ਹਨ? 18ਇਸ ਇਕੱਲੇ ਨੂੰ ਛੱਡ ਹੋਰ ਕੋਈ ਨਾ ਮੁੜਿਆ ਜੋ ਮੁੜ ਕੇ ਪਰਮੇਸ਼ੁਰ ਦੀ ਵਡਿਆਈ ਕਰਦਾ? 19ਯਿਸੂ ਨੇ ਉਸ ਨੂੰ ਕਿਹਾ, ਉੱਠ ਕੇ ਚੱਲਿਆ ਜਾ, ਤੇਰੇ ਵਿਸ਼ਵਾਸ ਨੇ ਤੈਨੂੰ ਚੰਗਾ ਕੀਤਾ ਹੈ।

ਅੱਜ ਦੇ ਸੰਤ

ਆਮ ਰੋਮਨ ਕੈਲੰਡਰ; ਬਿਸ਼ਪਾਂ ਦੀ ਕਾਨਫ਼ਰੰਸ ਕੁਝ ਤਿਉਹਾਰ (ਪ੍ਰਭੂ ਦਾ ਪ੍ਰਗਟ ਹੋਣਾ, ਸੁਰਗ ਉੱਠਣਾ, ਮਸੀਹ ਦਾ ਸਰੀਰ ਅਤੇ ਲਹੂ) ਐਤਵਾਰ ਨੂੰ ਲਿਜਾ ਸਕਦੀ ਹੈ ਜਾਂ ਆਪਣੇ ਤਿਉਹਾਰ ਜੋੜ ਸਕਦੀ ਹੈ। ਪਾਠ-ਸੰਗ੍ਰਹਿ: ਐਤਵਾਰਾਂ ਦਾ ਚੱਕਰ A, ਹਫ਼ਤੇ ਦੇ ਦਿਨਾਂ ਦਾ ਸਾਲ II।

ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ