Bible Explorer ਐਪ ਲਓ

ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਨਵੰਬਰ 2026 › ਨਵੰਬਰ 11

ਆਰਥੋਡਾਕਸ ਕੈਲੰਡਰ · 29 ਅਕਤੂਬਰ (ਪੁਰਾਣਾ ਕੈਲੰਡਰ)

ਆਰਥੋਡਾਕਸ ਹਰ ਦਿਨ ਦੇ ਪਾਠ — 11 ਨਵੰਬਰ 2026

ਬੁੱਧਵਾਰ · ਪੰਤੇਕੁਸਤ ਤੋਂ ਬਾਅਦ 24ਵਾਂ ਹਫ਼ਤਾ · ਸੁਰ 6

ਤਿਉਹਾਰ ਅਤੇ ਸੰਤ

Martyr Anastasia the Roman (3rd C)

ਵਰਤ ਦਾ ਦਿਨ

ਵਰਤ: ਤੇਲ ਨਾਲ

ਇਹ ਮੱਠਵਾਸੀ ਨਿਯਮ ਅਨੁਸਾਰ ਹੈ। ਪੈਰਿਸ਼ ਵਿੱਚ ਵਰਤ ਦੀ ਮਾਤਰਾ ਆਪਣੇ ਪਾਪ-ਸਵੀਕਾਰ ਸੁਣਨ ਵਾਲੇ ਪਾਦਰੀ ਨਾਲ ਮਿਲ ਕੇ, ਸਿਹਤ, ਉਮਰ ਅਤੇ ਹਾਲਾਤ ਅਨੁਸਾਰ ਤੈਅ ਕੀਤੀ ਜਾਂਦੀ ਹੈ।

ਦਿਨ ਦੇ ਪਾਠ

ਪੱਤ੍ਰੀ

1 ਥੱਸ 4:1–12

1ਮੁੱਕਦੀ ਗੱਲ, ਹੇ ਭਰਾਵੋ, ਅਸੀਂ ਪ੍ਰਭੂ ਯਿਸੂ ਵਿੱਚ ਤੁਹਾਡੇ ਅੱਗੇ ਬੇਨਤੀ ਕਰਦੇ ਅਤੇ ਤੁਹਾਨੂੰ ਆਗਿਆ ਦਿੰਦੇ ਹਾਂ ਕਿ ਜਿਵੇਂ ਤੁਸੀਂ ਸਾਡੇ ਕੋਲੋਂ ਸਿੱਖਿਆ ਪ੍ਰਾਪਤ ਕੀਤੀ ਕਿ ਕਿਹੋ ਜਿਹਾ ਚਾਲ-ਚੱਲਣ ਸਾਨੂੰ ਚੱਲਣਾ ਅਤੇ ਪਰਮੇਸ਼ੁਰ ਨੂੰ ਪ੍ਰਸੰਨ ਕਰਨਾ ਚਾਹੀਦਾ ਹੈ - ਜਿਵੇਂ ਤੁਸੀਂ ਚੱਲਦੇ ਵੀ ਹੋ - ਸੋ ਇਸ ਵਿੱਚ ਹੋਰ ਵੀ ਵਧਦੇ ਜਾਵੋ। 2ਕਿਉਂਕਿ ਤੁਸੀਂ ਜਾਣਦੇ ਹੋ ਜੋ ਅਸੀਂ ਤੁਹਾਨੂੰ ਪ੍ਰਭੂ ਯਿਸੂ ਦੇ ਵੱਲੋਂ ਕੀ-ਕੀ ਹੁਕਮ ਦਿੱਤੇ। 3ਪਰਮੇਸ਼ੁਰ ਦੀ ਇੱਛਾ ਹੈ ਕਿ ਤੁਸੀਂ ਪਵਿੱਤਰ ਹੋਵੋ ਅਤੇ ਤੁਸੀਂ ਹਰਾਮਕਾਰੀ ਤੋਂ ਬਚੇ ਰਹੋ। 4ਅਤੇ ਤੁਹਾਡੇ ਵਿੱਚੋਂ ਹਰ ਕੋਈ ਆਪਣੀ ਪਤਨੀ ਨੂੰ ਪਵਿੱਤਰਤਾਈ ਅਤੇ ਆਦਰ ਨਾਲ ਪ੍ਰਾਪਤ ਕਰਨਾ ਜਾਣੇ। 5ਨਾ ਕਾਮ-ਵਾਸਨਾ ਨਾਲ, ਪਰਾਈਆਂ ਕੌਮਾਂ ਦੀ ਤਰ੍ਹਾਂ ਜਿਨ੍ਹਾਂ ਨੂੰ ਪਰਮੇਸ਼ੁਰ ਦਾ ਗਿਆਨ ਨਹੀਂ। 6ਅਤੇ ਕੋਈ ਇਸ ਗੱਲ ਵਿੱਚ ਅਪਰਾਧੀ ਨਾ ਹੋਵੇ, ਨਾ ਆਪਣੇ ਭਰਾ ਨਾਲ ਧੋਖਾ ਕਰੇ ਕਿਉਂ ਜੋ ਪ੍ਰਭੂ ਇਨ੍ਹਾਂ ਸਭਨਾਂ ਗੱਲਾਂ ਦਾ ਬਦਲਾ ਲੈਣ ਵਾਲਾ ਹੈ ਜਿਵੇਂ ਅਸੀਂ ਅੱਗੇ ਵੀ ਤੁਹਾਨੂੰ ਆਖਿਆ ਅਤੇ ਚਿਤਾਵਨੀ ਦਿੱਤੀ ਸੀ। 7ਕਿਉਂ ਜੋ ਪਰਮੇਸ਼ੁਰ ਨੇ ਸਾਨੂੰ ਅਸ਼ੁੱਧਤਾ ਲਈ ਨਹੀਂ ਸਗੋਂ ਪਵਿੱਤਰਤਾਈ ਵਿੱਚ ਸੱਦਿਆ। 8ਇਸ ਕਾਰਨ ਜੋ ਕੋਈ ਇਸ ਸਿੱਖਿਆ ਨੂੰ ਤੁੱਛ ਜਾਣਦਾ ਹੈ, ਉਹ ਮਨੁੱਖਾਂ ਨੂੰ ਨਹੀਂ ਸਗੋਂ ਪਰਮੇਸ਼ੁਰ ਨੂੰ ਤੁੱਛ ਜਾਣਦਾ ਹੈ, ਜਿਹੜਾ ਆਪਣਾ ਪਵਿੱਤਰ ਆਤਮਾ ਤੁਹਾਨੂੰ ਦਿੰਦਾ ਹੈ। 9ਪਰ ਭਾਈਚਾਰੇ ਦੇ ਪਿਆਰ ਦੇ ਬਾਰੇ ਤੁਹਾਨੂੰ ਕੁਝ ਲਿਖਣ ਦੀ ਲੋੜ ਨਹੀਂ ਕਿਉਂ ਜੋ ਤੁਸੀਂ ਆਪ ਇੱਕ ਦੂਜੇ ਨਾਲ ਪਿਆਰ ਕਰਨ ਨੂੰ ਪਰਮੇਸ਼ੁਰ ਦੇ ਸਿਖਾਏ ਹੋਏ ਹੋ। 10ਤੁਸੀਂ ਤਾਂ ਉਨ੍ਹਾਂ ਸਾਰੇ ਭਰਾਵਾਂ ਨਾਲ ਜਿਹੜੇ ਸਾਰੇ ਮਕਦੂਨਿਯਾ ਵਿੱਚ ਹਨ, ਅਜਿਹਾ ਹੀ ਕਰਦੇ ਵੀ ਹੋ। ਪਰ ਹੇ ਭਰਾਵੋ, ਅਸੀਂ ਤੁਹਾਨੂੰ ਆਖਦੇ ਹਾਂ ਕਿ ਤੁਸੀਂ ਹੋਰ ਵੀ ਵੱਧਦੇ ਜਾਓ। 11ਅਤੇ ਜਿਵੇਂ ਅਸੀਂ ਤੁਹਾਨੂੰ ਹੁਕਮ ਦਿੱਤਾ ਸੀ ਤੁਸੀਂ ਚੁੱਪ-ਚਾਪ ਰਹਿਣਾ ਅਤੇ ਆਪੋ ਆਪਣੇ ਕੰਮ-ਧੰਦੇ ਕਰਨ ਅਤੇ ਆਪਣੇ ਹੱਥੀਂ ਮਿਹਨਤ ਕਰਨ ਦਾ ਯਤਨ ਕਰੋ। 12ਕਿ ਤੁਸੀਂ ਬਾਹਰਲਿਆਂ ਲੋਕਾਂ ਦੇ ਸਾਹਮਣੇ ਸਦਭਾਵਨਾ ਨਾਲ ਚਲੋ ਤਾਂ ਜੋ ਤੁਹਾਨੂੰ ਕਿਸੇ ਚੀਜ਼ ਦੀ ਘਾਟ ਨਾ ਹੋਵੇ।

ਇੰਜੀਲ

ਲੂਕਾ 11:9–13

9ਇਸ ਲਈ ਮੈਂ ਤੁਹਾਨੂੰ ਆਖਦਾ ਹਾਂ, ਮੰਗੋ ਤਾਂ ਤੁਹਾਨੂੰ ਦਿੱਤਾ ਜਾਵੇਗਾ, ਲੱਭੋ ਤਾਂ ਤੁਹਾਨੂੰ ਲੱਭੇਗਾ, ਖੜਕਾਓ ਤਾਂ ਤੁਹਾਡੇ ਲਈ ਖੋਲ੍ਹਿਆ ਜਾਵੇਗਾ। 10ਕਿਉਂਕਿ ਹਰੇਕ ਜਿਹੜਾ ਮੰਗਦਾ ਹੈ, ਉਸ ਨੂੰ ਦਿੱਤਾ ਜਾਂਦਾ ਹੈ ਅਤੇ ਜਿਹੜਾ ਲੱਭਦਾ ਹੈ ਉਸ ਨੂੰ ਮਿਲਦਾ ਹੈ ਅਤੇ ਜਿਹੜਾ ਖੜਕਾਉਂਦਾ ਹੈ ਉਸ ਲਈ ਖੋਲ੍ਹਿਆ ਜਾਂਦਾ ਹੈ। 11ਪਰ ਤੁਹਾਡੇ ਵਿੱਚੋਂ ਉਹ ਕਿਹੜਾ ਪਿਤਾ ਹੈ ਜਦ ਉਸ ਦਾ ਪੁੱਤਰ ਮੱਛੀ ਮੰਗੇ ਤਾਂ ਉਸ ਨੂੰ ਮੱਛੀ ਦੀ ਥਾਂ ਸੱਪ ਦੇਵੇਗਾ? 12ਜੇਕਰ ਅੰਡਾ ਮੰਗੇ ਤਾਂ ਕਿ ਉਹ ਆਪਣੇ ਪੁੱਤਰ ਨੂੰ ਬਿੱਛੂ ਦੇਵੇਗਾ? 13ਜਦੋਂ ਕਿ ਤੁਸੀਂ ਬੁਰੇ ਹੋ ਕੇ ਵੀ ਆਪਣਿਆਂ ਬੱਚਿਆਂ ਨੂੰ ਚੰਗੀਆਂ ਚੀਜ਼ਾਂ ਦੇਣੀਆਂ ਜਾਣਦੇ ਹੋ ਤਾਂ ਉਹ ਸਵਰਗੀ ਪਿਤਾ ਆਪਣੇ ਮੰਗਣ ਵਾਲਿਆਂ ਨੂੰ ਪਵਿੱਤਰ ਆਤਮਾ ਕਿਉਂ ਨਾ ਦੇਵੇਗਾ!।

ਤਾਰੀਖ਼ਾਂ ਰੂਸੀ ਕਲੀਸਿਯਾ ਦੇ ਜੂਲੀਅਨ ਕੈਲੰਡਰ ਅਨੁਸਾਰ ਹਨ (ਸਰਬੀਆਈ ਅਤੇ ਜਾਰਜੀਆਈ ਕਲੀਸਿਯਾਵਾਂ ਅਤੇ ਆਥੋਸ ਪਹਾੜ ਵਾਂਗ): ਕਲੀਸਿਯਾ ਦੇ ਕੈਲੰਡਰ ਦਾ ਅਕਤੂਬਰ 29 ਸਿਵਲ ਕੈਲੰਡਰ ਦਾ ਨਵੰਬਰ 11 ਹੈ। ਨਵੇਂ ਕੈਲੰਡਰ ਵਾਲੀਆਂ ਕਲੀਸਿਯਾਵਾਂ (ਯੂਨਾਨ, ਰੋਮਾਨੀਆ, ਬੁਲਗਾਰੀਆ, ਯੂਕਰੇਨ…) ਪੱਕੀ ਤਾਰੀਖ਼ ਵਾਲੇ ਤਿਉਹਾਰ ਅਤੇ ਸੰਤ ਉਸੇ ਸਿਵਲ ਤਾਰੀਖ਼ ਨੂੰ, 13 ਦਿਨ ਪਹਿਲਾਂ, ਮਨਾਉਂਦੀਆਂ ਹਨ, ਅਤੇ ਉਨ੍ਹਾਂ ਦੇ ਕੁਝ ਪਾਠ ਵੱਖਰੇ ਹਨ; ਈਸਟਰ ਅਤੇ ਉਸ ਉੱਤੇ ਟਿਕੇ ਦਿਨ ਇੱਕੋ ਹਨ।

ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ