Bible Explorer ਐਪ ਲਓ

ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਨਵੰਬਰ 2026 › ਨਵੰਬਰ 12

ਕੈਥੋਲਿਕ ਕੈਲੰਡਰ

ਹਰ ਦਿਨ ਦੇ ਬਾਈਬਲ ਪਾਠ (ਕੈਥੋਲਿਕ) — 12 ਨਵੰਬਰ 2026

ਵੀਰਵਾਰ · ਆਮ ਸਮੇਂ ਦਾ 32ਵਾਂ ਹਫ਼ਤਾ

ਤਿਉਹਾਰ ਅਤੇ ਸੰਤ

ਆਮ ਸਮੇਂ ਦੇ 32ਵੇਂ ਹਫ਼ਤੇ ਦਾ ਵੀਰਵਾਰ

ਯਾਦਗਾਰੀ ਦਿਨ · ਉਪਾਸਨਾ ਦਾ ਰੰਗ: ਲਾਲ

ਸੰਤ ਯੋਸਾਫ਼ਾਤ, ਬਿਸ਼ਪ ਅਤੇ ਸ਼ਹੀਦ · ਯਾਦਗਾਰੀ ਦਿਨ

ਦਿਨ ਦੇ ਪਾਠ

ਪਹਿਲਾ ਪਾਠ

ਫਿਲੇ 1:7–20

7ਕਿਉਂ ਜੋ ਭਰਾ, ਤੇਰੇ ਪਿਆਰ ਤੋਂ ਮੈਨੂੰ ਵੱਡਾ ਅਨੰਦ ਅਤੇ ਤਸੱਲੀ ਹੋਈ, ਇਸ ਲਈ ਜੋ ਤੇਰੇ ਕਾਰਨ ਸੰਤਾਂ ਦਾ ਦਿਲ ਤਰੋ ਤਾਜ਼ਾ ਹੋਇਆ ਹੈ। 8ਸੋ ਭਾਵੇਂ ਮਸੀਹ ਵਿੱਚ ਮੈਨੂੰ ਦਲੇਰੀ ਤਾਂ ਬਹੁਤ ਹੈ ਕਿ ਜੋ ਕੁਝ ਉੱਚਿਤ ਹੈ ਉਸ ਵਿਖੇ ਤੈਨੂੰ ਹੁਕਮ ਦੇਵਾਂ। 9ਪਰ ਪਿਆਰ ਦਾ ਵਾਸਤਾ ਪਾ ਕੇ ਮੈਂ ਪੌਲੁਸ ਬੁੱਢਾ ਅਤੇ ਮਸੀਹ ਯਿਸੂ ਦਾ ਕੈਦੀ ਵੀ ਹੋ ਕੇ ਬੇਨਤੀ ਕਰਦਾ ਹਾਂ। 10ਮੈਂ ਆਪਣੇ ਬੱਚੇ ਉਨੇਸਿਮੁਸ ਦੇ ਲਈ ਜਿਸਨੇ ਕੈਦ ਵਿੱਚ ਮੇਰੇ ਤੋਂ ਜਨਮ ਲਿਆ ਤੇਰੇ ਅੱਗੇ ਬੇਨਤੀ ਕਰਦਾ ਹਾਂ। 11ਜਿਹੜਾ ਪਹਿਲਾਂ ਤੇਰੇ ਕਿਸੇ ਕੰਮ ਦਾ ਨਹੀਂ ਸੀ, ਪਰ ਹੁਣ ਤੇਰੇ ਅਤੇ ਮੇਰੇ ਬਹੁਤ ਕੰਮ ਦਾ ਹੈ। 12ਉਸੇ ਨੂੰ ਜੋ ਮੇਰੇ ਆਪਣੇ ਕਲੇਜੇ ਦਾ ਟੁੱਕੜਾ ਹੈ, ਮੈਂ ਤੇਰੇ ਕੋਲ ਵਾਪਿਸ ਭੇਜਿਆ ਹੈ। 13ਮੈਂ ਚਾਹੁੰਦਾ ਸੀ ਜੋ ਉਹ ਨੂੰ ਆਪਣੇ ਹੀ ਕੋਲ ਰੱਖਾਂ, ਤਾਂ ਕਿ ਤੇਰੇ ਵੱਲੋਂ ਖੁਸ਼ਖਬਰੀ ਦੇ ਬੰਧਨਾਂ ਵਿੱਚ ਮੇਰੀ ਸੇਵਾ ਕਰੇ। 14ਪਰ ਤੇਰੀ ਸਲਾਹ ਬਿਨ੍ਹਾਂ ਮੈਂ ਕੁਝ ਕਰਨਾ ਨਾ ਚਾਹਿਆ, ਤਾਂ ਜੋ ਤੇਰੀ ਇਹ ਭਲਾਈ ਮਜ਼ਬੂਰੀ ਨਾਲ ਨਹੀਂ, ਸਗੋਂ ਤੇਰੀ ਸਵੈ ਇੱਛਾ ਨਾਲ ਹੋਵੇ। 15ਕਿਉਂ ਜੋ ਕੀ ਜਾਣੀਏ ਭਈ ਉਹ ਥੋੜ੍ਹਾ ਚਿਰ ਇਸ ਲਈ ਤੇਰੇ ਤੋਂ ਅਲੱਗ ਹੋਇਆ, ਤਾਂ ਕਿ ਉਹ ਸਦਾ ਤੇਰੇ ਨਜਦੀਕ ਰਹੇ। 16ਅੱਗੇ ਨੂੰ ਦਾਸ ਵਾਂਗੂੰ ਨਹੀਂ ਸਗੋਂ ਦਾਸ ਨਾਲੋਂ ਚੰਗਾ, ਅਰਥਾਤ ਪਿਆਰੇ ਭਰਾ ਦੀ ਤਰ੍ਹਾਂ, ਖ਼ਾਸ ਕਰਕੇ ਮੇਰੇ ਲਈ, ਪਰ ਕਿੰਨ੍ਹਾਂ ਵਧੀਕ ਸਰੀਰ ਅਤੇ ਪ੍ਰਭੂ ਵਿੱਚ ਤੇਰਾ ਪਿਆਰਾ ਹੋਵੇਗਾ! 17ਸੋ ਜੇ ਤੂੰ ਮੈਨੂੰ ਆਪਣਾ ਸਾਂਝੀ ਜਾਣਦਾ ਹੈਂ, ਤਾਂ ਜਿਵੇਂ ਮੈਨੂੰ ਕਬੂਲ ਕਰਦਾ ਹੈ ਤਿਵੇਂ ਉਹ ਨੂੰ ਕਬੂਲ ਕਰ। 18ਅਤੇ ਜੇ ਉਹ ਨੇ ਤੇਰਾ ਕੁਝ ਨੁਕਸਾਨ ਕੀਤਾ ਹੋਵੇ ਅਥਵਾ ਤੇਰਾ ਕੁਝ ਦੇਣਾ ਹੋਵੇ, ਤਾਂ ਉਹ ਨੂੰ ਮੇਰੇ ਨਾਮ ਲਿਖ ਲਵੀਂ। 19ਮੈਂ ਪੌਲੁਸ ਹਾਂ ਅਤੇ ਆਪਣੇ ਹੱਥੀਂ ਲਿਖਿਆ ਹੈ, ਮੈਂ ਹੀ ਭਰ ਦਿਆਂਗਾ ਜੋ ਮੈਂ ਤੈਨੂੰ ਇਹ ਨਾ ਆਖਾਂ ਭਈ ਮੇਰਾ ਕਰਜ਼ ਜੋ ਤੂੰ ਦੇਣਾ ਹੈ, ਸੋ ਤੂੰ ਆਪ ਹੀ ਹੈ! 20ਹਾਂ, ਭਰਾਵਾ, ਤੇਰੇ ਤੋਂ ਪ੍ਰਭੂ ਵਿੱਚ ਮੈਨੂੰ ਅਨੰਦ ਪ੍ਰਾਪਤ ਹੋਵੇ। ਮਸੀਹ ਵਿੱਚ ਮੇਰਾ ਦਿਲ ਤਰੋ ਤਾਜ਼ਾ ਕਰ।

ਜਵਾਬੀ ਭਜਨ

ਜ਼ਬੂ 146:7–10

7ਉਹ ਦਬਾਏ ਹੋਇਆਂ ਦਾ ਨਿਆਂ ਕਰਦਾ ਹੈ, ਉਹ ਭੁੱਖਿਆਂ ਨੂੰ ਰੋਟੀ ਦਿੰਦਾ ਹੈ, ਯਹੋਵਾਹ ਗ਼ੁਲਾਮਾਂ ਨੂੰ ਛੁਡਾ ਦਿੰਦਾ ਹੈ। 8ਯਹੋਵਾਹ ਅੰਨ੍ਹਿਆਂ ਦੀਆਂ ਅੱਖਾਂ ਨੂੰ ਖੋਲ੍ਹ ਦਿੰਦਾ ਹੈ, ਯਹੋਵਾਹ ਝੁਕਿਆ ਹੋਇਆਂ ਨੂੰ ਸਿੱਧਾ ਕਰਦਾ ਹੈ, ਯਹੋਵਾਹ ਧਰਮੀਆਂ ਨੂੰ ਪਿਆਰ ਕਰਦਾ ਹੈ। 9ਯਹੋਵਾਹ ਪਰਦੇਸੀਆਂ ਦੀ ਪਾਲਣਾ ਕਰਦਾ ਹੈ, ਯਤੀਮਾਂ ਤੇ ਵਿਧਵਾ ਨੂੰ ਸੰਭਾਲਦਾ ਹੈ, ਪਰ ਦੁਸ਼ਟਾਂ ਦਾ ਰਾਹ ਵਿੰਗਾ ਕਰ ਦਿੰਦਾ ਹੈ। 10ਯਹੋਵਾਹ ਸਦਾ ਤੱਕ ਰਾਜ ਕਰੇਗਾ, ਤੇਰਾ ਪਰਮੇਸ਼ੁਰ, ਹੇ ਸੀਯੋਨ, ਪੀੜ੍ਹੀਓਂ ਪੀੜ੍ਹੀ ਤੱਕ। ਹਲਲੂਯਾਹ!

ਇੰਜੀਲ

ਲੂਕਾ 17:20–25

20ਜਦ ਫ਼ਰੀਸੀਆਂ ਨੇ ਯਿਸੂ ਨੂੰ ਪੁੱਛਿਆ ਕਿ ਪਰਮੇਸ਼ੁਰ ਦਾ ਰਾਜ ਕਦ ਆਵੇਗਾ? ਤਾਂ ਉਸ ਨੇ ਉਨ੍ਹਾਂ ਨੂੰ ਉੱਤਰ ਦਿੱਤਾ, ਪਰਮੇਸ਼ੁਰ ਦਾ ਰਾਜ ਪ੍ਰਗਟ ਰੂਪ ਵਿੱਚ ਨਹੀਂ ਆਉਂਦਾ। 21ਅਤੇ ਲੋਕ ਇਹ ਨਾ ਕਹਿਣਗੇ ਕਿ ਵੇਖੋ ਇੱਥੇ ਜਾ ਉੱਥੇ ਹੈ, ਕਿਉਂਕਿ ਵੇਖੋ, ਪਰਮੇਸ਼ੁਰ ਦਾ ਰਾਜ ਤੁਹਾਡੇ ਵਿੱਚ ਹੈ। 22ਉਸ ਨੇ ਚੇਲਿਆਂ ਨੂੰ ਆਖਿਆ, ਉਹ ਦਿਨ ਵੀ ਆਉਣਗੇ ਜਦ ਤੁਸੀਂ ਮਨੁੱਖ ਦੇ ਪੁੱਤਰ ਦੇ ਦਿਨਾਂ ਵਿੱਚੋਂ ਇੱਕ ਦਿਨ ਨੂੰ ਵੇਖਣਾ ਚਾਹੋਗੇ ਪਰ ਨਾ ਵੇਖੋਗੇ। 23ਅਤੇ ਲੋਕ ਤੁਹਾਨੂੰ ਕਹਿਣਗੇ, ਵੇਖੋ, ਉਹ ਉੱਥੇ ਹੈ ਜਾਂ ਇੱਥੇ ਹੈ! ਤੁਸੀਂ ਨਾ ਜਾਣਾ ਅਤੇ ਉਨ੍ਹਾਂ ਮਗਰ ਨਾ ਲੱਗਣਾ। 24ਕਿਉਂਕਿ ਜਿਸ ਤਰ੍ਹਾਂ ਬਿਜਲੀ ਅਕਾਸ਼ ਦੇ ਹੇਠ ਇੱਕ ਪਾਸੇ ਲਿਸ਼ਕਦੀ ਹੈ ਅਤੇ ਅਕਾਸ਼ ਦੇ ਹੇਠ ਦੂਜੇ ਪਾਸੇ ਤੱਕ ਚਮਕਦੀ ਹੈ ਉਸੇ ਤਰ੍ਹਾਂ ਮਨੁੱਖ ਦਾ ਪੁੱਤਰ ਆਪਣੇ ਦਿਨ ਵਿੱਚ ਹੋਵੇਗਾ। 25ਪਰ ਪਹਿਲਾਂ ਉਸ ਦੇ ਲਈ ਇਹ ਜ਼ਰੂਰੀ ਹੈ ਜੋ ਉਹ ਬਹੁਤ ਦੁੱਖ ਭੋਗੇ ਅਤੇ ਇਸ ਪੀੜ੍ਹੀ ਦੇ ਲੋਕ ਉਸ ਨੂੰ ਠੁਕਰਾਉਣ।

ਅੱਜ ਦੇ ਸੰਤ

ਆਮ ਰੋਮਨ ਕੈਲੰਡਰ; ਬਿਸ਼ਪਾਂ ਦੀ ਕਾਨਫ਼ਰੰਸ ਕੁਝ ਤਿਉਹਾਰ (ਪ੍ਰਭੂ ਦਾ ਪ੍ਰਗਟ ਹੋਣਾ, ਸੁਰਗ ਉੱਠਣਾ, ਮਸੀਹ ਦਾ ਸਰੀਰ ਅਤੇ ਲਹੂ) ਐਤਵਾਰ ਨੂੰ ਲਿਜਾ ਸਕਦੀ ਹੈ ਜਾਂ ਆਪਣੇ ਤਿਉਹਾਰ ਜੋੜ ਸਕਦੀ ਹੈ। ਪਾਠ-ਸੰਗ੍ਰਹਿ: ਐਤਵਾਰਾਂ ਦਾ ਚੱਕਰ A, ਹਫ਼ਤੇ ਦੇ ਦਿਨਾਂ ਦਾ ਸਾਲ II।

ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ