Bible Explorer ਐਪ ਲਓ

ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਨਵੰਬਰ 2026 › ਨਵੰਬਰ 13

ਕੈਥੋਲਿਕ ਕੈਲੰਡਰ

ਹਰ ਦਿਨ ਦੇ ਬਾਈਬਲ ਪਾਠ (ਕੈਥੋਲਿਕ) — 13 ਨਵੰਬਰ 2026

ਸ਼ੁੱਕਰਵਾਰ · ਆਮ ਸਮੇਂ ਦਾ 32ਵਾਂ ਹਫ਼ਤਾ

ਤਿਉਹਾਰ ਅਤੇ ਸੰਤ

ਆਮ ਸਮੇਂ ਦੇ 32ਵੇਂ ਹਫ਼ਤੇ ਦਾ ਸ਼ੁੱਕਰਵਾਰ

ਆਮ ਦਿਨ · ਉਪਾਸਨਾ ਦਾ ਰੰਗ: ਹਰਾ

ਵਰਤ ਅਤੇ ਤੋਬਾ

ਤੋਬਾ ਦਾ ਦਿਨ

ਹਰ ਸ਼ੁੱਕਰਵਾਰ ਤੋਬਾ ਦਾ ਦਿਨ ਹੈ; ਹਰ ਬਿਸ਼ਪ ਕਾਨਫ਼ਰੰਸ ਤੈਅ ਕਰਦੀ ਹੈ ਕਿ ਇਸ ਨੂੰ ਕਿਵੇਂ ਮਨਾਉਣਾ ਹੈ: ਮਾਸ ਤੋਂ ਪਰਹੇਜ਼ ਜਾਂ ਤੋਬਾ ਦਾ ਕੋਈ ਹੋਰ ਕੰਮ। ਵਰਤ 18 ਤੋਂ 59 ਸਾਲ ਤੱਕ, ਪਰਹੇਜ਼ 14 ਸਾਲ ਤੋਂ ਲਾਜ਼ਮੀ ਹੈ।

ਦਿਨ ਦੇ ਪਾਠ

ਪਹਿਲਾ ਪਾਠ

2 ਯੂਹ 1:4–9

4ਮੈਂ ਬਹੁਤ ਅਨੰਦ ਹੋਇਆ ਜਦ ਮੈਂ ਤੇਰੇ ਬੱਚਿਆਂ ਵਿੱਚੋਂ ਕਈਆਂ ਨੂੰ ਸਚਿਆਈ ਉੱਤੇ ਚਲਦੇ ਵੇਖਿਆ, ਜਿਵੇਂ ਪਿਤਾ ਵੱਲੋਂ ਸਾਨੂੰ ਹੁਕਮ ਮਿਲਿਆ ਸੀ। 5ਹੁਣ ਹੇ ਔਰਤ, ਮੈਂ ਤੈਨੂੰ ਕੋਈ ਨਵਾਂ ਹੁਕਮ ਨਹੀਂ ਸਗੋਂ ਉਹ ਜਿਹੜਾ ਸ਼ੁਰੂ ਤੋਂ ਸਾਨੂੰ ਮਿਲਿਆ ਹੋਇਆ ਹੈ, ਲਿਖ ਕੇ ਤੇਰੇ ਅੱਗੇ ਬੇਨਤੀ ਕਰਦਾ ਹਾਂ ਜੋ ਅਸੀਂ ਆਪਸ ਵਿੱਚ ਪਿਆਰ ਰੱਖੀਏ। 6ਅਤੇ ਪਿਆਰ ਇਹ ਹੈ ਕਿ ਅਸੀਂ ਉਹ ਦੇ ਹੁਕਮਾਂ ਦੇ ਅਨੁਸਾਰ ਚੱਲੀਏ। ਹੁਕਮ ਇਹ ਹੈ ਜਿਵੇਂ ਤੁਸੀਂ ਸ਼ੁਰੂ ਤੋਂ ਸੁਣਿਆ, ਜਿਸ ਉੱਤੇ ਤੁਹਾਨੂੰ ਚੱਲਣਾ ਚਾਹੀਦਾ ਹੈ। 7ਕਿਉਂ ਜੋ ਬਹੁਤ ਧੋਖ਼ੇਬਾਜ਼ ਸੰਸਾਰ ਵਿੱਚ ਨਿੱਕਲ ਆਏ ਹਨ ਜਿਹੜੇ ਯਿਸੂ ਮਸੀਹ ਦੇ ਦੇਹਧਾਰੀ ਹੋ ਕੇ ਆਉਣ ਨੂੰ ਨਹੀਂ ਮੰਨਦੇ ਹਨ। ਇਹੋ ਛਲੇਡਾ ਅਤੇ ਮਸੀਹ ਵਿਰੋਧੀ ਹੈ। 8ਚੌਕਸ ਰਹੋ ਕਿ ਜਿਹੜੇ ਕੰਮ ਅਸੀਂ ਕੀਤੇ ਸੋ ਤੁਸੀਂ ਨਾ ਵਿਗਾੜੋ, ਸਗੋਂ ਪੂਰਾ ਫਲ ਪ੍ਰਾਪਤ ਕਰੋ। 9ਹਰ ਕੋਈ ਜਿਹੜਾ ਆਗੂ ਬਣ ਕੇ ਮਸੀਹ ਦੀ ਸਿੱਖਿਆ ਉੱਤੇ ਕਾਇਮ ਨਹੀਂ ਰਹਿੰਦਾ ਪਰਮੇਸ਼ੁਰ ਉਹ ਦੇ ਕੋਲ ਨਹੀਂ ਹੈ, ਜਿਹੜਾ ਉਸ ਸਿੱਖਿਆ ਉੱਤੇ ਕਾਇਮ ਰਹਿੰਦਾ ਹੈ ਉਹ ਦੇ ਕੋਲ ਪਿਤਾ ਅਤੇ ਪੁੱਤਰ ਵੀ ਹਨ।

ਜਵਾਬੀ ਭਜਨ

ਜ਼ਬੂ 119:1–2, 10–11, 17–18

1ਧੰਨ ਓਹ ਹਨ ਜਿਹੜੇ ਨਿਰਦੋਸ਼ ਮਾਰਗ ਤੇ ਚਲਦੇ ਹਨ, ਜਿਹੜੇ ਯਹੋਵਾਹ ਦੀ ਬਿਵਸਥਾ ਅਨੁਸਾਰ ਚੱਲਦੇ ਹਨ! 2ਧੰਨ ਓਹ ਹਨ ਜਿਹੜੇ ਇਹ ਦੀਆਂ ਸਾਖੀਆਂ ਨੂੰ ਮੰਨਦੇ, ਅਤੇ ਤਨੋ ਮਨੋ ਉਹ ਨੂੰ ਭਾਲਦੇ ਹਨ! 10ਮੈਂ ਆਪਣੇ ਸਾਰੇ ਮਨ ਨਾਲ ਤੈਨੂੰ ਭਾਲਿਆ ਹੈ, ਆਪਣੇ ਹੁਕਮਾਂ ਤੋਂ ਮੈਨੂੰ ਭਟਕਣ ਨਾ ਦੇ! 11ਮੈਂ ਤੇਰੇ ਬਚਨ ਨੂੰ ਆਪਣੇ ਮਨ ਵਿੱਚ ਜਮਾਂ ਕਰ ਲਿਆ, ਤਾਂ ਜੋ ਤੇਰਾ ਪਾਪ ਨਾ ਕਰਾਂ। 17ਆਪਣੇ ਸੇਵਕ ਉੱਤੇ ਉਪਕਾਰ ਕਰ ਕਿ ਮੈਂ ਜਿਉਂਦਾ ਰਹਾਂ, ਤੇ ਤੇਰੇ ਬਚਨ ਦੀ ਪਾਲਣਾ ਕਰਾਂ। 18ਮੇਰੀਆਂ ਅੱਖਾਂ ਖੋਲ੍ਹ, ਕਿ ਮੈਂ ਤੇਰੀ ਬਿਵਸਥਾ ਦੀਆਂ ਅਚਰਜ਼ ਗੱਲਾਂ ਨੂੰ ਵੇਖਾਂ!

ਇੰਜੀਲ

ਲੂਕਾ 17:26–37

26ਅਤੇ ਜਿਸ ਤਰ੍ਹਾਂ ਨੂਹ ਨਬੀ ਦੇ ਦਿਨਾਂ ਵਿੱਚ ਹੋਇਆ ਸੀ, ਉਸੇ ਤਰ੍ਹਾਂ ਮਨੁੱਖ ਦੇ ਪੁੱਤਰ ਦੇ ਦਿਨਾਂ ਵਿੱਚ ਵੀ ਹੋਵੇਗਾ। 27ਜਿਸ ਦਿਨ ਤੱਕ ਨੂਹ ਨਬੀ ਕਿਸ਼ਤੀ ਉੱਤੇ ਨਾ ਚੜ੍ਹਿਆ, ਉਹ ਖਾਂਦੇ-ਪੀਂਦੇ ਸਨ, ਵਿਆਹ ਕਰਦੇ ਅਤੇ ਵਿਆਹੇ ਜਾਂਦੇ ਸਨ ਅਤੇ ਜਦ ਜਲ ਪਰਲੋ ਆਈ ਅਤੇ ਸਾਰਿਆਂ ਦਾ ਨਾਸ ਕੀਤਾ। 28ਅਤੇ ਜਿਸ ਤਰ੍ਹਾਂ ਲੂਤ ਦੇ ਦਿਨਾਂ ਵਿੱਚ ਹੋਇਆ ਸੀ, ਲੋਕ ਖਾਂਦੇ-ਪੀਂਦੇ, ਮੁੱਲ ਲੈਂਦੇ, ਵੇਚਦੇ, ਬੀਜਦੇ ਅਤੇ ਘਰ ਬਣਾਉਂਦੇ ਸਨ। 29ਅਤੇ ਜਿਸ ਦਿਨ ਲੂਤ ਸਦੂਮ ਤੋਂ ਨਿੱਕਲਿਆ ਤਾਂ ਅਕਾਸ਼ ਤੋਂ ਅੱਗ ਅਤੇ ਗੰਧਕ ਬਰਸੀ ਅਤੇ ਸਭ ਦਾ ਨਾਸ ਕੀਤਾ। 30ਇਸੇ ਤਰ੍ਹਾਂ ਉਸ ਦਿਨ ਵੀ ਹੋਵੇਗਾ ਜਦ ਮਨੁੱਖ ਦਾ ਪੁੱਤਰ ਪਰਗਟ ਹੋਵੇਗਾ। 31ਉਸ ਦਿਨ ਜਿਹੜਾ ਛੱਤ ਉੱਤੇ ਹੋਵੇ ਅਤੇ ਉਸ ਦਾ ਸਮਾਨ ਘਰ ਵਿੱਚ ਹੋਵੇ ਤਾਂ ਉਸ ਨੂੰ ਲੈਣ ਥੱਲੇ ਨਾ ਉੱਤਰੇ ਅਤੇ ਜਿਹੜਾ ਖੇਤ ਵਿੱਚ ਹੋਵੇ ਉਹ ਵਾਪਸ ਨਾ ਮੁੜੇ। 32ਲੂਤ ਦੀ ਪਤਨੀ ਨੂੰ ਯਾਦ ਰੱਖੋ। 33ਜੋ ਆਪਣੀ ਜਾਨ ਬਚਾਉਣਾ ਚਾਹੁੰਦਾ ਹੈ ਉਹ ਉਸ ਨੂੰ ਗੁਆ ਬੈਠੇਗਾ ਪਰ ਜੋ ਉਸ ਨੂੰ ਗੁਆਵੇ ਸੋ ਉਸ ਨੂੰ ਜਿਉਂਦਿਆਂ ਰੱਖੇਗਾ। 34ਮੈਂ ਤੁਹਾਨੂੰ ਆਖਦਾ ਹਾਂ ਕਿ ਉਸ ਰਾਤ ਦੋ ਜਣੇ ਇੱਕ ਮੰਜੇ ਉੱਤੇ ਹੋਣਗੇ, ਇੱਕ ਲੈ ਲਿਆ ਜਾਵੇਗਾ ਅਤੇ ਦੂਜਾ ਛੱਡ ਦਿੱਤਾ ਜਾਵੇਗਾ। 35ਦੋ ਔਰਤਾਂ ਇਕੱਠੀਆਂ ਚੱਕੀ ਪੀਂਹਦੀਆਂ ਹੋਣਗੀਆਂ, ਇੱਕ ਲੈ ਲਈ ਜਾਵੇਗੀ ਅਤੇ ਦੂਜੀ ਛੱਡ ਦਿੱਤੀ ਜਾਵੇਗੀ। 36ਦੋ ਜਣੇ ਖੇਤ ਵਿੱਚ ਹੋਣਗੇ, ਇੱਕ ਲੈ ਲਿਆ ਜਾਵੇਗਾ ਅਤੇ ਦੂਜਾ ਛੱਡ ਦਿੱਤਾ ਜਾਵੇਗਾ। 37ਤਦ ਉਨ੍ਹਾਂ ਨੇ ਉਸ ਨੂੰ ਪੁੱਛਿਆ, ਪ੍ਰਭੂ ਜੀ ਇਹ ਸਭ ਕਿੱਥੇ ਹੋਵੇਗਾ? ਯਿਸੂ ਨੇ ਉਨ੍ਹਾਂ ਨੂੰ ਕਿਹਾ, ਜਿੱਥੇ ਲੋਥ ਹੈ ਉੱਥੇ ਗਿਰਝਾਂ ਵੀ ਇਕੱਠੀਆਂ ਹੋਣਗੀਆਂ।

ਆਮ ਰੋਮਨ ਕੈਲੰਡਰ; ਬਿਸ਼ਪਾਂ ਦੀ ਕਾਨਫ਼ਰੰਸ ਕੁਝ ਤਿਉਹਾਰ (ਪ੍ਰਭੂ ਦਾ ਪ੍ਰਗਟ ਹੋਣਾ, ਸੁਰਗ ਉੱਠਣਾ, ਮਸੀਹ ਦਾ ਸਰੀਰ ਅਤੇ ਲਹੂ) ਐਤਵਾਰ ਨੂੰ ਲਿਜਾ ਸਕਦੀ ਹੈ ਜਾਂ ਆਪਣੇ ਤਿਉਹਾਰ ਜੋੜ ਸਕਦੀ ਹੈ। ਪਾਠ-ਸੰਗ੍ਰਹਿ: ਐਤਵਾਰਾਂ ਦਾ ਚੱਕਰ A, ਹਫ਼ਤੇ ਦੇ ਦਿਨਾਂ ਦਾ ਸਾਲ II।

ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ