ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਨਵੰਬਰ 2026 › ਨਵੰਬਰ 13
ਆਰਥੋਡਾਕਸ ਕੈਲੰਡਰ · 31 ਅਕਤੂਬਰ (ਪੁਰਾਣਾ ਕੈਲੰਡਰ)
ਆਰਥੋਡਾਕਸ ਹਰ ਦਿਨ ਦੇ ਪਾਠ — 13 ਨਵੰਬਰ 2026
ਸ਼ੁੱਕਰਵਾਰ · ਪੰਤੇਕੁਸਤ ਤੋਂ ਬਾਅਦ 24ਵਾਂ ਹਫ਼ਤਾ · ਸੁਰ 6
ਤਿਉਹਾਰ ਅਤੇ ਸੰਤ
Apostles of the 70: Stachias, Amplias, Urban, Narcissos, Apellias and Aristoboulos (1st C)
ਵਰਤ ਦਾ ਦਿਨ
ਵਰਤ: ਤੇਲ ਨਾਲ
ਇਹ ਮੱਠਵਾਸੀ ਨਿਯਮ ਅਨੁਸਾਰ ਹੈ। ਪੈਰਿਸ਼ ਵਿੱਚ ਵਰਤ ਦੀ ਮਾਤਰਾ ਆਪਣੇ ਪਾਪ-ਸਵੀਕਾਰ ਸੁਣਨ ਵਾਲੇ ਪਾਦਰੀ ਨਾਲ ਮਿਲ ਕੇ, ਸਿਹਤ, ਉਮਰ ਅਤੇ ਹਾਲਾਤ ਅਨੁਸਾਰ ਤੈਅ ਕੀਤੀ ਜਾਂਦੀ ਹੈ।
ਦਿਨ ਦੇ ਪਾਠ
ਪੱਤ੍ਰੀ
9ਕਿਉਂ ਜੋ ਪਰਮੇਸ਼ੁਰ ਨੇ ਸਾਨੂੰ ਕ੍ਰੋਧ ਦੇ ਲਈ ਨਹੀਂ, ਸਗੋਂ ਇਸ ਲਈ ਠਹਿਰਾਇਆ ਕਿ ਅਸੀਂ ਆਪਣੇ ਪ੍ਰਭੂ ਯਿਸੂ ਮਸੀਹ ਦੇ ਰਾਹੀਂ ਮੁਕਤੀ ਨੂੰ ਪ੍ਰਾਪਤ ਕਰੀਏ। 10ਜਿਹੜਾ ਸਾਡੇ ਲਈ ਮਰਿਆ, ਤਾਂ ਕਿ ਅਸੀਂ ਭਾਵੇਂ ਜਾਗਦੇ ਜਾਂ ਸੁੱਤੇ ਹੋਈਏ ਉਹ ਦੇ ਨਾਲ ਹੀ ਜਿਉਂਦੇ ਹੋ ਜਾਈਏ। 11ਇਸ ਕਾਰਨ ਤੁਸੀਂ ਇੱਕ ਦੂਜੇ ਨੂੰ ਤਸੱਲੀ ਦੇਵੋ ਅਤੇ ਇੱਕ ਦੂਜੇ ਦੀ ਉਨੱਤੀ ਕਰੋ, ਜਿਵੇਂ ਤੁਸੀਂ ਕਰਦੇ ਵੀ ਹੋ। 12ਹੁਣ ਹੇ ਭਰਾਵੋ, ਅਸੀਂ ਤੁਹਾਡੇ ਅੱਗੇ ਬੇਨਤੀ ਕਰਦੇ ਹਾਂ ਕਿ ਜਿਹੜੇ ਤੁਹਾਡੇ ਵਿੱਚ ਮਿਹਨਤ ਕਰਦੇ, ਪ੍ਰਭੂ ਵਿੱਚ ਤੁਹਾਡੇ ਆਗੂ ਹਨ ਅਤੇ ਤੁਹਾਨੂੰ ਸਿੱਖਿਆ ਦਿੰਦੇ ਹਨ, ਤੁਸੀਂ ਉਹਨਾਂ ਦਾ ਆਦਰ ਕਰੋ। 13ਅਤੇ ਉਹਨਾਂ ਦੇ ਕੰਮ ਦੇ ਕਾਰਨ ਪਿਆਰ ਨਾਲ ਉਹਨਾਂ ਦਾ ਬਹੁਤਾ ਆਦਰ ਕਰੋ। ਆਪਸ ਵਿੱਚ ਮੇਲ-ਮਿਲਾਪ ਰੱਖੋ। 24ਤੁਹਾਡਾ ਸੱਦਣ ਵਾਲਾ ਵਫ਼ਾਦਾਰ ਹੈ ਅਤੇ ਉਹ ਅਜਿਹਾ ਹੀ ਕਰੇਗਾ। 25ਹੇ ਭਰਾਵੋ, ਸਾਡੇ ਲਈ ਪ੍ਰਾਰਥਨਾ ਕਰੋ। 26ਤੁਸੀਂ ਪਵਿੱਤਰ ਚੁਮੰਨ ਨਾਲ ਸਾਰੇ ਭਰਾਵਾਂ ਦੀ ਸੁੱਖ-ਸਾਂਦ ਪੁੱਛੋ। 27ਮੈਂ ਤੁਹਾਨੂੰ ਪ੍ਰਭੂ ਦੀ ਸਹੁੰ ਦਿੰਦਾ ਹਾਂ ਜੋ ਇਹ ਪੱਤ੍ਰੀ ਸਾਰੇ ਭਰਾਵਾਂ ਨੂੰ ਪੜ੍ਹ ਕੇ ਸੁਣਾਉਣੀ। 28ਸਾਡੇ ਪ੍ਰਭੂ ਯਿਸੂ ਮਸੀਹ ਦੀ ਕਿਰਪਾ ਤੁਹਾਡੇ ਉੱਤੇ ਹੁੰਦੀ ਰਹੇ।
ਇੰਜੀਲ
23ਜੋ ਮੇਰੇ ਨਾਲ ਨਹੀਂ ਸੋ ਮੇਰੇ ਵਿਰੁੱਧ ਹੈ ਅਤੇ ਜੋ ਮੇਰੇ ਨਾਲ ਇਕੱਠਾ ਨਹੀਂ ਕਰਦਾ ਉਹ ਖਿਲਾਰਦਾ ਹੈ। 24ਪਰ ਜਦੋਂ ਅਸ਼ੁੱਧ ਆਤਮਾ ਮਨੁੱਖ ਵਿੱਚੋਂ ਨਿੱਕਲ ਗਿਆ ਹੋਵੇ ਤਾਂ ਸੁੱਕਿਆਂ ਥਾਵਾਂ ਵਿੱਚ ਅਰਾਮ ਲੱਭਦਾ ਫ਼ਿਰਦਾ ਹੈ, ਪਰ ਉਸ ਨੂੰ ਲੱਭਦਾ ਨਹੀਂ। ਫਿਰ ਉਹ ਆਖਦਾ ਹੈ ਕਿ ਮੈਂ ਆਪਣੇ ਘਰ ਜਿੱਥੋਂ ਮੈਂ ਨਿੱਕਲਿਆ ਸੀ, ਵਾਪਸ ਜਾਂਵਾਂਗਾ। 25ਅਤੇ ਆਣ ਕੇ ਉਸ ਘਰ ਨੂੰ ਸਾਫ਼ ਸੁਥਰਾ ਵੇਖਦਾ ਹੈ। 26ਤਦ ਉਹ ਜਾ ਕੇ ਆਪਣੇ ਨਾਲੋਂ ਸੱਤ ਹੋਰ ਬੁਰੇ ਆਤਮੇ ਨਾਲ ਲਿਆਉਂਦਾ ਹੈ ਅਤੇ ਉਹ ਉਸ ਆਦਮੀ ਵਿੱਚ ਰਹਿਣ ਲੱਗ ਪੈਂਦੇ ਹਨ ਅਤੇ ਉਸ ਆਦਮੀ ਦਾ ਬਾਅਦ ਵਾਲਾ ਹਾਲ ਪਹਿਲੇ ਨਾਲੋਂ ਬੁਰਾ ਹੁੰਦਾ ਹੈ।
ਤਾਰੀਖ਼ਾਂ ਰੂਸੀ ਕਲੀਸਿਯਾ ਦੇ ਜੂਲੀਅਨ ਕੈਲੰਡਰ ਅਨੁਸਾਰ ਹਨ (ਸਰਬੀਆਈ ਅਤੇ ਜਾਰਜੀਆਈ ਕਲੀਸਿਯਾਵਾਂ ਅਤੇ ਆਥੋਸ ਪਹਾੜ ਵਾਂਗ): ਕਲੀਸਿਯਾ ਦੇ ਕੈਲੰਡਰ ਦਾ ਅਕਤੂਬਰ 31 ਸਿਵਲ ਕੈਲੰਡਰ ਦਾ ਨਵੰਬਰ 13 ਹੈ। ਨਵੇਂ ਕੈਲੰਡਰ ਵਾਲੀਆਂ ਕਲੀਸਿਯਾਵਾਂ (ਯੂਨਾਨ, ਰੋਮਾਨੀਆ, ਬੁਲਗਾਰੀਆ, ਯੂਕਰੇਨ…) ਪੱਕੀ ਤਾਰੀਖ਼ ਵਾਲੇ ਤਿਉਹਾਰ ਅਤੇ ਸੰਤ ਉਸੇ ਸਿਵਲ ਤਾਰੀਖ਼ ਨੂੰ, 13 ਦਿਨ ਪਹਿਲਾਂ, ਮਨਾਉਂਦੀਆਂ ਹਨ, ਅਤੇ ਉਨ੍ਹਾਂ ਦੇ ਕੁਝ ਪਾਠ ਵੱਖਰੇ ਹਨ; ਈਸਟਰ ਅਤੇ ਉਸ ਉੱਤੇ ਟਿਕੇ ਦਿਨ ਇੱਕੋ ਹਨ।
ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ