Bible Explorer ਐਪ ਲਓ

ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਨਵੰਬਰ 2026 › ਨਵੰਬਰ 14

ਆਰਥੋਡਾਕਸ ਕੈਲੰਡਰ · 1 ਨਵੰਬਰ (ਪੁਰਾਣਾ ਕੈਲੰਡਰ)

ਆਰਥੋਡਾਕਸ ਹਰ ਦਿਨ ਦੇ ਪਾਠ — 14 ਨਵੰਬਰ 2026

ਸ਼ਨੀਵਾਰ · ਪੰਤੇਕੁਸਤ ਤੋਂ ਬਾਅਦ 24ਵਾਂ ਹਫ਼ਤਾ · ਸੁਰ 6

ਤਿਉਹਾਰ ਅਤੇ ਸੰਤ

Holy Wonderworkers and Unmercenaries Cosmas and Damian of Mesopotamia, and their mother, Saint Theodotia (3rd C)

ਵਰਤ

ਕੋਈ ਵਰਤ ਨਹੀਂ

ਇਹ ਮੱਠਵਾਸੀ ਨਿਯਮ ਅਨੁਸਾਰ ਹੈ। ਪੈਰਿਸ਼ ਵਿੱਚ ਵਰਤ ਦੀ ਮਾਤਰਾ ਆਪਣੇ ਪਾਪ-ਸਵੀਕਾਰ ਸੁਣਨ ਵਾਲੇ ਪਾਦਰੀ ਨਾਲ ਮਿਲ ਕੇ, ਸਿਹਤ, ਉਮਰ ਅਤੇ ਹਾਲਾਤ ਅਨੁਸਾਰ ਤੈਅ ਕੀਤੀ ਜਾਂਦੀ ਹੈ।

ਦਿਨ ਦੇ ਪਾਠ

ਪੱਤ੍ਰੀ

2 ਕੁਰਿੰਥੀ 11:1–6

1ਮੈਂ ਚਾਹੁੰਦਾ ਹਾਂ ਜੋ ਤੁਸੀਂ ਮੇਰੀ ਥੋੜੀ ਜਿਹੀ ਮੂਰਖਤਾਈ ਨੂੰ ਸਹਿਣ ਕਰੋ, ਹਾਂ ਤੁਸੀਂ ਜ਼ਰੂਰ ਸਹਿਣ ਕਰੋ! 2ਤੁਹਾਡੇ ਲਈ ਮੇਰੀ ਅਣਖ ਪਰਮੇਸ਼ੁਰ ਵਰਗੀ ਹੈ, ਇਸ ਲਈ ਜੋ ਮੈਂ ਵਿਆਹ ਲਈ ਤੁਹਾਨੂੰ ਇੱਕੋ ਹੀ ਪਤੀ ਨੂੰ ਸੌਂਪਿਆ ਤਾਂ ਜੋ ਤੁਹਾਨੂੰ ਪਵਿੱਤਰ ਕੁਆਰੀ ਵਾਂਗੂੰ ਮਸੀਹ ਲਈ ਅਰਪਣ ਕਰਾਂ। 3ਪਰ ਮੈਂ ਡਰਦਾ ਹਾਂ ਕਿ ਕਿਤੇ ਇਸ ਤਰ੍ਹਾਂ ਨਾ ਹੋਵੇ ਕਿ ਜਿਵੇਂ ਸੱਪ ਨੇ ਆਪਣੀ ਭਰਮਾਉਣ ਵਾਲੀ ਵਿੱਦਿਆ ਨਾਲ ਹੱਵਾਹ ਨੂੰ ਭਰਮਾਇਆ, ਤੁਹਾਡੇ ਮਨ ਵੀ ਉਸ ਸਾਦਗੀ ਅਤੇ ਪਵਿੱਤਰਤਾਈ ਤੋਂ ਜੋ ਮਸੀਹ ਦੀ ਵੱਲ ਹੈ, ਵਿਗੜ ਜਾਣ। 4ਜੇ ਕੋਈ ਆਉਣ ਵਾਲਾ ਕਿਸੇ ਦੂਜੇ ਯਿਸੂ ਦੀ ਮਨਾਦੀ ਕਰਦਾ ਜਿਸ ਦੀ ਅਸੀਂ ਨਹੀਂ ਕੀਤੀ ਜਾਂ ਤੁਹਾਨੂੰ ਕੋਈ ਹੋਰ ਆਤਮਾ ਮਿਲਦਾ ਜਿਹੜਾ ਤੁਹਾਨੂੰ ਨਹੀਂ ਮਿਲਿਆ ਜਾਂ ਕੋਈ ਹੋਰ ਖੁਸ਼ਖਬਰੀ ਜਿਸ ਨੂੰ ਤੁਸੀਂ ਕਬੂਲ ਨਹੀਂ ਕੀਤਾ ਤਾਂ ਤੁਸੀਂ ਚੰਗੀ ਤਰ੍ਹਾਂ ਉਸ ਨੂੰ ਸਹਿਣ ਕਰ ਲੈਂਦੇ! 5ਕਿਉਂ ਜੋ ਮੈਂ ਉਨ੍ਹਾਂ ਮਹਾਨ ਰਸੂਲਾਂ ਤੋਂ ਆਪਣੇ ਆਪ ਨੂੰ ਕਿਸੇ ਗੱਲ ਵਿੱਚ ਘੱਟ ਨਹੀਂ ਸਮਝਦਾ ਹਾਂ। 6ਪਰ ਭਾਵੇਂ ਮੈਂ ਬੋਲਣ ਵਿੱਚ ਚੰਗਾ ਨਾ ਵੀ ਹੋਵਾਂ ਤਾਂ ਗਿਆਨ ਵਿੱਚ ਤਾਂ ਨਹੀਂ ਸਗੋਂ ਅਸੀਂ ਹਰ ਤਰ੍ਹਾਂ ਤੁਹਾਡੇ ਲਈ ਸਭਨਾਂ ਗੱਲਾਂ ਵਿੱਚ ਇਸ ਨੂੰ ਪ੍ਰਗਟ ਕੀਤਾ।

ਪੱਤ੍ਰੀ (ਸੰਤ ਕੋਸਮਾਸ ਅਤੇ ਸੰਤ ਦਾਮੀਆਨ ਲਈ)

1 ਕੁਰਿੰਥੀ 12:27–13:8

27ਹੁਣ ਤੁਸੀਂ ਰਲ ਕੇ ਮਸੀਹ ਦੇ ਸਰੀਰ ਹੋ ਅਤੇ ਇੱਕ-ਇੱਕ ਕਰਕੇ ਉਸ ਦੇ ਅੰਗ ਹੋ। 28ਅਤੇ ਕਲੀਸਿਯਾ ਵਿੱਚ ਪਰਮੇਸ਼ੁਰ ਨੇ ਕਈਆਂ ਨੂੰ ਨਿਯੁਕਤ ਕੀਤਾ ਹੋਇਆ ਹੈ, ਪਹਿਲਾਂ ਰਸੂਲਾਂ ਨੂੰ, ਦੂਜਾ ਨਬੀਆਂ ਨੂੰ, ਤੀਜੇ ਉਪਦੇਸ਼ਕਾਂ ਨੂੰ, ਫੇਰ ਕਰਾਮਾਤੀਆਂ ਨੂੰ, ਫੇਰ ਨਰੋਇਆਂ ਕਰਨ ਦੀਆਂ ਦਾਤਾਂ ਵਾਲਿਆਂ ਨੂੰ, ਉਪਕਾਰੀਆਂ ਨੂੰ, ਹਾਕਮਾਂ ਨੂੰ ਅਤੇ ਅਨੇਕ ਪ੍ਰਕਾਰ ਦੀਆਂ ਭਾਸ਼ਾ ਬੋਲਣ ਵਾਲਿਆਂ ਨੂੰ। 29ਕੀ ਸਾਰੇ ਰਸੂਲ ਹਨ? ਕੀ ਸਾਰੇ ਨਬੀ ਹਨ? ਕੀ ਸਾਰੇ ਉਪਦੇਸ਼ਕ ਹਨ? ਕੀ ਸਾਰੇ ਕਰਾਮਾਤੀ ਹਨ? 30ਕੀ ਸਭ ਨੂੰ ਨਰੋਇਆਂ ਕਰਨ ਦੀਆਂ ਦਾਤਾਂ ਮਿਲੀਆਂ ਹਨ? ਕੀ ਸਾਰੇ ਅਨੇਕ ਪ੍ਰਕਾਰ ਦੀਆਂ ਭਾਸ਼ਾ ਬੋਲਦੇ ਹਨ? ਕੀ ਸਾਰੇ ਅਰਥ ਕਰਦੇ ਹਨ? 31ਪਰ ਤੁਸੀਂ ਚੰਗੀਆਂ ਦਾਤਾਂ ਦੀ ਭਾਲ ਕਰੋ, ਨਾਲੇ ਮੈਂ ਤੁਹਾਨੂੰ ਇੱਕ ਬਹੁਤ ਹੀ ਉੱਤਮ ਮਾਰਗ ਦੱਸਦਾ ਹਾਂ। 13:1ਭਾਵੇਂ ਮੈਂ ਮਨੁੱਖਾਂ ਅਤੇ ਸਵਰਗੀ ਦੂਤਾਂ ਦੀਆਂ ਭਾਸ਼ਾਵਾਂ ਬੋਲਾਂ ਪਰ ਜੇ ਮੇਰੇ ਵਿੱਚ ਪਿਆਰ ਨਾ ਹੋਵੇ ਤਾਂ ਠਣ ਠਣ ਕਰਨ ਵਾਲਾ ਪਿੱਤਲ ਅਥਵਾ ਛਣ ਛਣ ਕਰਨ ਵਾਲਾ ਛੈਣਾ ਬਣਿਆ ਹਾਂ। 2ਅਤੇ ਭਾਵੇਂ ਮੈਨੂੰ ਭਵਿੱਖਬਾਣੀ ਕਰਨੀ ਆਵੇ ਅਤੇ ਮੈਂ ਸਾਰਾ ਭੇਤ ਅਤੇ ਸਾਰਾ ਗਿਆਨ ਜਾਣਾ ਅਤੇ ਭਾਵੇਂ ਮੈਂ ਪੂਰੀ ਵਿਸ਼ਵਾਸ ਰੱਖਾਂ, ਅਜਿਹੀ ਜੋ ਪਹਾੜਾਂ ਨੂੰ ਹਟਾ ਦੇਵਾਂ ਪਰ ਪਿਆਰ ਨਾ ਰੱਖਾਂ, ਮੈਂ ਕੁਝ ਵੀ ਨਹੀਂ। 3ਅਤੇ ਭਾਵੇਂ ਮੈਂ ਆਪਣਾ ਸਾਰਾ ਮਾਲ ਖੁਆਉਣ ਲਈ ਪੁੰਨ ਕਰ ਦਿਆਂ ਅਤੇ ਭਾਵੇਂ ਮੈਂ ਆਪਣਾ ਸਰੀਰ ਸੜਨ ਲਈ ਦੇ ਦਿਆਂ ਪਰ ਪਿਆਰ ਨਾ ਰੱਖਾਂ, ਤਾਂ ਕੁਝ ਵੀ ਲਾਭ ਨਹੀਂ। 4ਪਿਆਰ ਧੀਰਜਵਾਨ ਅਤੇ ਕਿਰਪਾਲੂ ਹੈ। ਪਿਆਰ ਖੁਣਸ ਨਹੀਂ ਕਰਦਾ। ਪਿਆਰ ਫੁੱਲਦਾ ਨਹੀਂ, ਪਿਆਰ ਫੂੰ-ਫੂੰ ਨਹੀਂ ਕਰਦਾ। 5ਕੁਚੱਜਿਆਂ ਨਹੀਂ ਕਰਦਾ, ਆਪ ਸੁਆਰਥੀ ਨਹੀਂ, ਚਿੜਦਾ ਨਹੀਂ, ਬੁਰਾ ਨਹੀਂ ਮੰਨਦਾ। 6ਉਹ ਕੁਧਰਮ ਤੋਂ ਅਨੰਦ ਨਹੀਂ ਹੁੰਦਾ ਸਗੋਂ ਸਚਿਆਈ ਨਾਲ ਅਨੰਦ ਹੁੰਦਾ ਹੈ। 7ਸਭ ਕੁਝ ਝੱਲ ਲੈਂਦਾ, ਸਭਨਾਂ ਗੱਲਾਂ ਦੀ ਪਰਤੀਤ ਕਰਦਾ, ਸਭਨਾਂ ਗੱਲਾਂ ਦੀ ਆਸ ਰੱਖਦਾ, ਸਭ ਕੁਝ ਸਹਿ ਲੈਂਦਾ। 8ਪਿਆਰ ਕਦੇ ਟਲਦਾ ਨਹੀਂ, ਪਰ ਭਾਵੇਂ ਅਗੰਮ ਵਾਕ ਹੋਣ ਉਹ ਮੁੱਕ ਜਾਣਗੇ, ਭਾਵੇਂ ਭਾਸ਼ਾ ਹੋਣ ਉਹ ਜਾਂਦੀਆਂ ਰਹਿਣਗੀਆਂ, ਭਾਵੇਂ ਗਿਆਨ ਹੋਵੇ ਉਹ ਮੁੱਕ ਜਾਵੇਗਾ।

ਇੰਜੀਲ

ਲੂਕਾ 8:16–21

16ਕੋਈ ਮਨੁੱਖ ਦੀਵਾ ਬਾਲ ਕੇ ਉਸ ਨੂੰ ਕਟੋਰੇ ਜਾਂ ਮੰਜੇ ਦੇ ਹੇਠ ਨਹੀਂ ਰੱਖਦਾ ਹੈ ਪਰ ਦੀਵਟ ਉੱਤੇ ਰੱਖਦਾ ਹੈ ਤਾਂ ਜੋ ਅੰਦਰ ਆਉਣ ਵਾਲੇ ਚਾਨਣ ਵੇਖਣ। 17ਕੁਝ ਛੁੱਪਿਆ ਨਹੀਂ ਜੋ ਪਰਗਟ ਨਾ ਹੋਵੇਗਾ ਅਤੇ ਕੁਝ ਗੁਪਤ ਨਹੀਂ ਜੋ ਜਾਣਿਆ ਨਾ ਜਾਵੇ ਅਤੇ ਉਜਾਗਰ ਨਾ ਹੋਵੇ। 18ਇਸ ਕਰਕੇ ਸੁਚੇਤ ਰਹੋ ਜੋ ਕਿਸ ਤਰ੍ਹਾਂ ਸੁਣਦੇ ਹੋ ਕਿਉਂਕਿ ਜਿਸ ਦੇ ਕੋਲ ਕੁਝ ਹੋਵੇ ਉਸ ਨੂੰ ਦਿੱਤਾ ਜਾਵੇਗਾ ਅਤੇ ਜਿਸ ਦੇ ਕੋਲ ਨਾ ਹੋਵੇ ਉਸ ਤੋਂ ਉਹ ਵੀ ਲੈ ਲਿਆ ਜਾਵੇਗਾ ਜਿਸ ਨੂੰ ਉਹ ਆਪਣਾ ਸਮਝਦਾ ਹੈ। 19ਯਿਸੂ ਦੀ ਮਾਤਾ ਅਤੇ ਭਰਾ ਉਸ ਕੋਲ ਆਏ ਪਰ ਭੀੜ ਦੇ ਕਾਰਨ ਉਸ ਦੇ ਨੇੜੇ ਨਾ ਪਹੁੰਚ ਸਕੇ। 20ਉਸ ਨੂੰ ਖ਼ਬਰ ਦਿੱਤੀ ਗਈ ਕਿ ਤੇਰੀ ਮਾਤਾ ਅਤੇ ਤੇਰੇ ਭਰਾ ਬਾਹਰ ਖੜ੍ਹੇ ਤੈਨੂੰ ਮਿਲਣਾ ਚਾਹੁੰਦੇ ਹਨ। 21ਪਰ ਉਸ ਨੇ ਉਨ੍ਹਾਂ ਨੂੰ ਉੱਤਰ ਦਿੱਤਾ ਕਿ ਮੇਰੀ ਮਾਤਾ ਅਤੇ ਭਰਾ ਇਹ ਹਨ ਜੋ ਪਰਮੇਸ਼ੁਰ ਦਾ ਬਚਨ ਸੁਣਦੇ ਅਤੇ ਮੰਨਦੇ ਹਨ।

ਇੰਜੀਲ (ਸੰਤ ਕੋਸਮਾਸ ਅਤੇ ਸੰਤ ਦਾਮੀਆਨ ਲਈ)

ਮੱਤੀ 10:1, 5–8

1ਉਸ ਨੇ ਆਪਣੇ ਬਾਰਾਂ ਚੇਲਿਆਂ ਨੂੰ ਕੋਲ ਬੁਲਾ ਕੇ ਉਨ੍ਹਾਂ ਨੂੰ ਅਸ਼ੁੱਧ ਆਤਮਾਵਾਂ ਉੱਤੇ ਅਧਿਕਾਰ ਦਿੱਤਾ, ਕਿ ਉਹਨਾਂ ਨੂੰ ਕੱਢਣ ਅਤੇ ਸਾਰੇ ਰੋਗ ਅਤੇ ਸਾਰੀ ਮਾਂਦਗੀ ਨੂੰ ਦੂਰ ਕਰਨ। 5ਇਨ੍ਹਾਂ ਬਾਰਾਂ ਨੂੰ ਯਿਸੂ ਨੇ ਭੇਜਿਆ ਅਤੇ ਉਨ੍ਹਾਂ ਨੂੰ ਇਹ ਆਗਿਆ ਦਿੱਤੀ: “ਤੁਸੀਂ ਪਰਾਈਆਂ ਕੌਮਾਂ ਦੇ ਰਾਹ ਨਾ ਜਾਣਾ ਅਤੇ ਸਾਮਰਿਯਾ ਦੇ ਕਿਸੇ ਨਗਰ ਵਿੱਚ ਨਾ ਵੜਨਾ”। 6ਸਗੋਂ ਇਸਰਾਏਲ ਦੇ ਘਰਾਣੇ ਦੀਆਂ ਗੁਆਚੀਆਂ ਹੋਈਆਂ ਭੇਡਾਂ ਕੋਲ ਜਾਓ। 7ਅਤੇ ਜਾਂਦਿਆਂ ਹੋਇਆਂ ਇਹ ਪਰਚਾਰ ਕਰ ਕੇ ਆਖੋ, ਕਿ ਸਵਰਗ ਰਾਜ ਨੇੜੇ ਆਇਆ ਹੈ। 8ਰੋਗੀਆਂ ਨੂੰ ਚੰਗਾ ਕਰੋ, ਮੁਰਦਿਆਂ ਨੂੰ ਜਿਉਂਦੇ ਕਰੋ, ਕੋੜ੍ਹੀਆਂ ਨੂੰ ਸ਼ੁੱਧ ਕਰੋ, ਭੂਤਾਂ ਨੂੰ ਕੱਢੋ। ਤੁਸੀਂ ਮੁਫ਼ਤ ਲਿਆ ਹੈ, ਮੁਫ਼ਤ ਹੀ ਦਿਓ।

ਤਾਰੀਖ਼ਾਂ ਰੂਸੀ ਕਲੀਸਿਯਾ ਦੇ ਜੂਲੀਅਨ ਕੈਲੰਡਰ ਅਨੁਸਾਰ ਹਨ (ਸਰਬੀਆਈ ਅਤੇ ਜਾਰਜੀਆਈ ਕਲੀਸਿਯਾਵਾਂ ਅਤੇ ਆਥੋਸ ਪਹਾੜ ਵਾਂਗ): ਕਲੀਸਿਯਾ ਦੇ ਕੈਲੰਡਰ ਦਾ ਨਵੰਬਰ 1 ਸਿਵਲ ਕੈਲੰਡਰ ਦਾ ਨਵੰਬਰ 14 ਹੈ। ਨਵੇਂ ਕੈਲੰਡਰ ਵਾਲੀਆਂ ਕਲੀਸਿਯਾਵਾਂ (ਯੂਨਾਨ, ਰੋਮਾਨੀਆ, ਬੁਲਗਾਰੀਆ, ਯੂਕਰੇਨ…) ਪੱਕੀ ਤਾਰੀਖ਼ ਵਾਲੇ ਤਿਉਹਾਰ ਅਤੇ ਸੰਤ ਉਸੇ ਸਿਵਲ ਤਾਰੀਖ਼ ਨੂੰ, 13 ਦਿਨ ਪਹਿਲਾਂ, ਮਨਾਉਂਦੀਆਂ ਹਨ, ਅਤੇ ਉਨ੍ਹਾਂ ਦੇ ਕੁਝ ਪਾਠ ਵੱਖਰੇ ਹਨ; ਈਸਟਰ ਅਤੇ ਉਸ ਉੱਤੇ ਟਿਕੇ ਦਿਨ ਇੱਕੋ ਹਨ।

ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ