ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਨਵੰਬਰ 2026 › ਨਵੰਬਰ 15
ਕੈਥੋਲਿਕ ਕੈਲੰਡਰ
ਹਰ ਦਿਨ ਦੇ ਬਾਈਬਲ ਪਾਠ (ਕੈਥੋਲਿਕ) — 15 ਨਵੰਬਰ 2026
ਐਤਵਾਰ · ਆਮ ਸਮੇਂ ਦਾ 33ਵਾਂ ਹਫ਼ਤਾ
ਤਿਉਹਾਰ ਅਤੇ ਸੰਤ
ਆਮ ਸਮੇਂ ਦਾ 33ਵਾਂ ਐਤਵਾਰ
ਐਤਵਾਰ · ਉਪਾਸਨਾ ਦਾ ਰੰਗ: ਹਰਾ
ਦਿਨ ਦੇ ਪਾਠ
ਪਹਿਲਾ ਪਾਠ
10ਨੇਕ ਇਸਤਰੀ ਕਿਸਨੂੰ ਮਿਲਦੀ ਹੈ? ਕਿਉਂ ਜੋ ਉਹ ਦੀ ਕਦਰ ਹੀਰੇ ਮੋਤੀਆਂ ਨਾਲੋਂ ਬਹੁਤ ਵਧੇਰੇ ਹੈ। 11ਉਹ ਦੇ ਪਤੀ ਦਾ ਮਨ ਉਹ ਦੇ ਉੱਤੇ ਭਰੋਸਾ ਰੱਖਦਾ ਹੈ, ਅਤੇ ਉਹ ਨੂੰ ਲਾਭ ਦੀ ਕੁਝ ਥੁੜ ਨਹੀਂ ਹੁੰਦੀ। 12ਉਮਰ ਭਰ ਉਹ ਉਸ ਦੇ ਨਾਲ ਭਲਿਆਈ ਹੀ ਕਰੇਗੀ, ਬੁਰਿਆਈ ਨਹੀਂ। 13ਉਹ ਉੱਨ ਅਤੇ ਕਤਾਨ ਭਾਲ ਕੇ, ਖੁਸ਼ੀ ਨਾਲ ਆਪਣੇ ਹੱਥੀਂ ਕੰਮ ਕਰਦੀ ਹੈ। 19ਉਹ ਤੱਕਲੇ ਨੂੰ ਹੱਥ ਲਾਉਂਦੀ ਹੈ, ਅਤੇ ਉਹ ਦੇ ਹੱਥ ਚਰਖ਼ੇ ਨੂੰ ਫੜ੍ਹਦੇ ਹਨ। 20ਉਹ ਮਸਕੀਨਾਂ ਲਈ ਮੁੱਠ ਖੋਲ੍ਹਦੀ ਹੈ, ਅਤੇ ਕੰਗਾਲਾਂ ਦੀ ਮਦਦ ਲਈ ਆਪਣਾ ਹੱਥ ਵਧਾਉਂਦੀ ਹੈ 30ਸ਼ੋਭਾ ਝੂਠ ਛਲ ਹੈ ਅਤੇ ਸੁਹੱਪਣ ਵਿਅਰਥ ਹੈ, ਪਰ ਉਹ ਇਸਤ੍ਰੀ ਜੋ ਯਹੋਵਾਹ ਦਾ ਭੈਅ ਮੰਨਦੀ ਹੈ, ਉਹ ਦੀ ਵਡਿਆਈ ਕੀਤੀ ਜਾਵੇਗੀ। 31ਉਹ ਦੇ ਹੱਥਾਂ ਦਾ ਫਲ ਉਹ ਨੂੰ ਦਿਓ, ਅਤੇ ਉਹ ਦੇ ਕੰਮਾਂ ਅਨੁਸਾਰ ਸਭਾ ਵਿੱਚ ਉਹ ਦੀ ਵਡਿਆਈ ਹੋਵੇ!
ਜਵਾਬੀ ਭਜਨ
1ਯਾਤਰਾ ਦਾ ਗੀਤ ਧੰਨ ਹੈ ਹਰੇਕ ਜੋ ਯਹੋਵਾਹ ਦਾ ਭੈਅ ਮੰਨਦਾ ਹੈ, ਅਤੇ ਉਸ ਦੇ ਰਾਹਾਂ ਉੱਤੇ ਚੱਲਦਾ ਹੈ! 2ਤੂੰ ਆਪਣੇ ਹੱਥਾਂ ਦੀ ਕਮਾਈ ਜ਼ਰੂਰ ਖਾਵੇਂਗਾ, ਤੂੰ ਧੰਨ ਹੋਵੇਂਗਾ ਅਤੇ ਤੇਰਾ ਭਲਾ ਹੋਵੇਗਾ। 3ਤੇਰੀ ਵਹੁਟੀ ਫਲਦਾਰ ਦਾਖ ਵਾਂਗੂੰ ਤੇਰੇ ਘਰ ਦੇ ਅੰਦਰ ਹੋਵੇਗੀ, ਤੇਰੇ ਬੱਚੇ ਜ਼ੈਤੂਨ ਦੇ ਬੂਟਿਆਂ ਵਾਂਗੂੰ ਤੇਰੀ ਮੇਜ਼ ਦੇ ਆਲੇ-ਦੁਆਲੇ ਹੋਣਗੇ। 4ਵੇਖੋ, ਉਹ ਮਨੁੱਖ ਮੁਬਾਰਕ ਹੋਵੇਗਾ, ਜਿਹੜਾ ਯਹੋਵਾਹ ਦਾ ਭੈਅ ਮੰਨਦਾ ਹੈ। 5ਯਹੋਵਾਹ ਸੀਯੋਨ ਤੋਂ ਤੈਨੂੰ ਬਰਕਤ ਦੇਵੇ, ਅਤੇ ਤੂੰ ਜੀਵਨ ਭਰ ਯਰੂਸ਼ਲਮ ਦੀ ਭਲਿਆਈ ਵੇਖੇਂ,
ਦੂਜਾ ਪਾਠ
1ਪਰ ਹੇ ਭਰਾਵੋ, ਤੁਹਾਡੇ ਲਈ ਸਮਿਆਂ ਅਤੇ ਮੌਸਮਾਂ ਬਾਰੇ ਕੁਝ ਵੀ ਲਿਖਣ ਦੀ ਜ਼ਰੂਰਤ ਨਹੀਂ। 2ਕਿਉਂਕਿ ਤੁਸੀਂ ਆਪ ਚੰਗੀ ਤਰ੍ਹਾਂ ਜਾਣਦੇ ਹੋ ਕਿ ਪ੍ਰਭੂ ਦਾ ਦਿਨ ਇਸ ਤਰ੍ਹਾਂ ਆਵੇਗਾ, ਜਿਸ ਤਰ੍ਹਾਂ ਰਾਤ ਨੂੰ ਚੋਰ ਆਉਂਦਾ ਹੈ। 3ਜਦ ਲੋਕ ਆਖਦੇ ਹੋਣਗੇ ਕਿ ਅਮਨ ਚੈਨ ਅਤੇ ਸੁੱਖ-ਸਾਂਦ ਹੈ ਤਦ ਜਿਵੇਂ ਗਰਭਵਤੀ ਇਸਤ੍ਰੀ ਨੂੰ ਪੀੜਾਂ ਲੱਗਦੀਆਂ ਹਨ ਤਿਵੇਂ ਉਨ੍ਹਾਂ ਦਾ ਅਚਾਨਕ ਨਾਸ ਹੋ ਜਾਵੇਗਾ ਅਤੇ ਉਹ ਕਦੀ ਨਾ ਬਚਣਗੇ। 4ਪਰ ਹੇ ਭਰਾਵੋ, ਤੁਸੀਂ ਹਨ੍ਹੇਰੇ ਵਿੱਚ ਨਹੀਂ ਹੋ ਜੋ ਤੁਹਾਡੇ ਉੱਤੇ ਉਹ ਦਿਨ ਚੋਰ ਵਾਗੂੰ ਆ ਪਵੇ। 5ਕਿਉਂ ਜੋ ਤੁਸੀਂ ਸਾਰੇ ਚਾਨਣ ਅਤੇ ਦਿਨ ਦੀ ਸੰਤਾਨ ਹੋ। ਅਸੀਂ ਰਾਤ ਦੇ ਨਹੀਂ, ਨਾ ਹੀ ਹਨ੍ਹੇਰੇ ਦੇ ਹਾਂ। 6ਸੋ ਇਸ ਲਈ ਅਸੀਂ ਹੋਰਨਾਂ ਵਾਂਗੂੰ ਨਾ ਸੌਂਈਏ ਸਗੋਂ ਜਾਗਦੇ ਅਤੇ ਸੁਚੇਤ ਰਹੀਏ।
ਇੰਜੀਲ
14ਇਹ ਗੱਲ ਤਾਂ ਉਸ ਮਨੁੱਖ ਵਰਗੀ ਹੈ ਜਿਸ ਨੇ ਪਰਦੇਸ ਨੂੰ ਜਾਣ ਲੱਗਿਆਂ ਆਪਣੇ ਨੌਕਰਾਂ ਨੂੰ ਸੱਦ ਕੇ ਆਪਣਾ ਮਾਲ ਉਨ੍ਹਾਂ ਨੂੰ ਸੌਂਪਿਆ। 15ਅਤੇ ਇੱਕ ਨੂੰ ਪੰਜ ਤੋੜੇ, ਦੂਜੇ ਨੂੰ ਦੋ ਅਤੇ ਤੀਜੇ ਨੂੰ ਇੱਕ, ਹਰੇਕ ਨੂੰ ਉਹ ਦੀ ਯੋਗਤਾ ਦੇ ਅਨੁਸਾਰ ਦਿੱਤਾ ਤਾਂ ਪਰਦੇਸ ਨੂੰ ਚੱਲਿਆ ਗਿਆ। 16ਜਿਸ ਨੇ ਪੰਜ ਤੋੜੇ ਲਏ ਸਨ ਉਹ ਨੇ ਝੱਟ ਜਾ ਕੇ ਉਨ੍ਹਾਂ ਨਾਲ ਬਣਜ ਵਪਾਰ ਕੀਤਾ ਅਤੇ ਹੋਰ ਪੰਜ ਤੋੜੇ ਕਮਾਏ। 17ਇਸੇ ਤਰ੍ਹਾਂ ਜਿਸ ਨੇ ਦੋ ਲਏ ਸਨ ਉਹ ਨੇ ਵੀ ਹੋਰ ਦੋ ਕਮਾ ਲਏ। 18ਪਰ ਜਿਸ ਨੇ ਇੱਕੋ ਲਿਆ ਸੀ ਉਹ ਨੇ ਜਾ ਕੇ ਧਰਤੀ ਪੁੱਟੀ ਅਤੇ ਆਪਣੇ ਮਾਲਕ ਦੇ ਤੋੜੇ ਨੂੰ ਲੁਕਾ ਦਿੱਤਾ। 19ਬਹੁਤ ਸਮੇਂ ਬਾਅਦ, ਉਨ੍ਹਾਂ ਨੌਕਰਾਂ ਦਾ ਮਾਲਕ ਆਇਆ ਅਤੇ ਉਨ੍ਹਾਂ ਤੋਂ ਲੇਖਾ ਲੈਣ ਲੱਗਾ। 20ਸੋ ਜਿਸ ਨੇ ਪੰਜ ਤੋੜੇ ਲਏ ਸਨ ਉਹ ਨੇ ਕੋਲ ਆ ਕੇ ਹੋਰ ਪੰਜ ਤੋੜੇ ਉਹ ਦੇ ਅੱਗੇ ਰੱਖੇ ਅਤੇ ਕਿਹਾ, ਸੁਆਮੀ ਜੀ ਤੁਸੀਂ ਮੈਨੂੰ ਪੰਜ ਤੋੜੇ ਸੌਂਪੇ ਸਨ। ਵੇਖੋ ਮੈਂ ਪੰਜ ਤੋੜੇ ਹੋਰ ਵੀ ਕਮਾਏ। 21ਉਹ ਦੇ ਮਾਲਕ ਨੇ ਉਸ ਨੂੰ ਕਿਹਾ, ਹੇ ਚੰਗੇ ਅਤੇ ਵਫ਼ਾਦਾਰ ਨੌਕਰ ਸ਼ਾਬਾਸ਼! ਤੂੰ ਤਾਂ ਥੋੜ੍ਹੇ ਜਿਹੇ ਵਿੱਚ ਵਫ਼ਾਦਾਰ ਰਿਹਾ, ਮੈਂ ਤੈਨੂੰ ਬਹੁਤ ਸਾਰੇ ਉੱਤੇ ਅਧਿਕਾਰ ਦੇਵਾਂਗਾ। ਤੂੰ ਆਪਣੇ ਮਾਲਕ ਦੀ ਖੁਸ਼ੀ ਵਿੱਚ ਸ਼ਾਮਿਲ ਹੋ। 22ਅਤੇ ਜਿਸ ਨੇ ਦੋ ਤੋੜੇ ਲਏ ਸਨ ਉਹ ਵੀ ਕੋਲ ਆ ਕੇ ਬੋਲਿਆ, ਸੁਆਮੀ ਜੀ ਤੁਸੀਂ ਮੈਨੂੰ ਦੋ ਤੋੜੇ ਸੌਂਪੇ ਸਨ। ਵੇਖੋ ਮੈਂ ਦੋ ਤੋੜੇ ਹੋਰ ਵੀ ਕਮਾਏ। 23ਉਹ ਦੇ ਮਾਲਕ ਨੇ ਉਸ ਨੂੰ ਕਿਹਾ, ਹੇ ਚੰਗੇ ਅਤੇ ਵਫ਼ਾਦਾਰ ਨੌਕਰ ਸ਼ਾਬਾਸ਼! ਤੂੰ ਥੋੜ੍ਹੇ ਜਿਹੇ ਵਿੱਚ ਵਫ਼ਾਦਾਰ ਰਿਹਾ, ਮੈਂ ਤੈਨੂੰ ਬਹੁਤ ਸਾਰੇ ਉੱਤੇ ਅਧਿਕਾਰ ਦੇਵਾਂਗਾ। ਤੂੰ ਆਪਣੇ ਮਾਲਕ ਦੀ ਖੁਸ਼ੀ ਵਿੱਚ ਸ਼ਾਮਿਲ ਹੋ। 24ਫੇਰ ਜਿਸ ਨੇ ਇੱਕ ਤੋੜਾ ਲਿਆ ਸੀ ਉਹ ਵੀ ਕੋਲ ਆ ਕੇ ਬੋਲਿਆ, ਸੁਆਮੀ ਜੀ ਮੈਂ ਤੁਹਾਨੂੰ ਜਾਣਦਾ ਹਾਂ ਜੋ ਤੁਸੀਂ ਕਰੜੇ ਆਦਮੀ ਹੋ ਕਿ ਜਿੱਥੇ ਤੁਸੀਂ ਨਹੀਂ ਬੀਜਿਆ ਉੱਥੋਂ ਵੱਢਦੇ ਹੋ ਅਤੇ ਜਿੱਥੇ ਨਹੀਂ ਖਿੰਡਾਇਆ ਉੱਥੋਂ ਇਕੱਠਾ ਕਰਦੇ ਹੋ। 25ਸੋ ਮੈਂ ਡਰਿਆ ਅਤੇ ਜਾ ਕੇ ਤੁਹਾਡੇ ਤੋੜੇ ਨੂੰ ਧਰਤੀ ਵਿੱਚ ਲੁਕਾ ਦਿੱਤਾ। ਇਹ ਆਪਣਾ ਤੋੜਾ ਵਾਪਸ ਲੈ ਲਵੋ। 26ਉਸ ਦੇ ਮਾਲਕ ਨੇ ਉਸ ਨੂੰ ਉੱਤਰ ਦਿੱਤਾ, ਓਏ ਦੁਸ਼ਟ ਅਤੇ ਆਲਸੀ ਨੌਕਰ! ਕੀ ਤੂੰ ਜਾਣਦਾ ਹੈਂ ਕਿ ਜਿੱਥੇ ਮੈਂ ਨਹੀਂ ਬੀਜਿਆ ਉੱਥੋਂ ਵੱਢਦਾ ਹਾਂ ਅਤੇ ਜਿੱਥੇ ਮੈਂ ਨਹੀਂ ਖਿੰਡਾਇਆ ਉੱਥੋਂ ਇਕੱਠਾ ਕਰਦਾ ਹਾਂ? 27ਇਸ ਲਈ ਤੈਨੂੰ ਚਾਹੀਦਾ ਸੀ ਜੋ ਮੇਰੇ ਰੁਪਏ ਸ਼ਾਹੂਕਾਰਾਂ ਨੂੰ ਦਿੰਦਾ ਤਾਂ ਮੈਂ ਆ ਕੇ ਆਪਣਾ ਮਾਲ ਵਿਆਜ ਸਮੇਤ ਲੈਂਦਾ। 28ਸੋ ਉਹ ਤੋੜਾ ਉਸ ਕੋਲੋਂ ਲੈ ਲਓ ਅਤੇ ਜਿਸ ਦੇ ਕੋਲ ਦਸ ਤੋੜੇ ਹਨ ਉਹ ਨੂੰ ਦਿਓ। 29ਕਿਉਂਕਿ ਜਿਸ ਕਿਸੇ ਕੋਲ ਕੁਝ ਹੈ ਉਹ ਨੂੰ ਦਿੱਤਾ ਜਾਵੇਗਾ ਅਤੇ ਉਹ ਦਾ ਵਾਧਾ ਹੋਵੇਗਾ ਪਰ ਜਿਸ ਦੇ ਕੋਲ ਨਹੀਂ ਉਸ ਕੋਲੋਂ ਜੋ ਉਹ ਦਾ ਹੈ ਉਹ ਵੀ ਲੈ ਲਿਆ ਜਾਵੇਗਾ। 30ਇਸ ਨਿਕੰਮੇ ਨੌਕਰ ਨੂੰ ਬਾਹਰ ਦੇ ਅੰਧਕਾਰ ਵਿੱਚ ਸੁੱਟ ਦਿਓ। ਉੱਥੇ ਰੋਣਾ ਅਤੇ ਕਚੀਚੀਆਂ ਵੱਟਣਾ ਹੋਵੇਗਾ।
ਅੱਜ ਦੇ ਸੰਤ
- ਸੰਤ ਐਲਬਰਟ ਮਹਾਨ, ਬਿਸ਼ਪ ਅਤੇ ਕਲੀਸਿਯਾ ਦੇ ਆਚਾਰੀਆ
ਆਮ ਰੋਮਨ ਕੈਲੰਡਰ; ਬਿਸ਼ਪਾਂ ਦੀ ਕਾਨਫ਼ਰੰਸ ਕੁਝ ਤਿਉਹਾਰ (ਪ੍ਰਭੂ ਦਾ ਪ੍ਰਗਟ ਹੋਣਾ, ਸੁਰਗ ਉੱਠਣਾ, ਮਸੀਹ ਦਾ ਸਰੀਰ ਅਤੇ ਲਹੂ) ਐਤਵਾਰ ਨੂੰ ਲਿਜਾ ਸਕਦੀ ਹੈ ਜਾਂ ਆਪਣੇ ਤਿਉਹਾਰ ਜੋੜ ਸਕਦੀ ਹੈ। ਪਾਠ-ਸੰਗ੍ਰਹਿ: ਐਤਵਾਰਾਂ ਦਾ ਚੱਕਰ A, ਹਫ਼ਤੇ ਦੇ ਦਿਨਾਂ ਦਾ ਸਾਲ II।
ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ