Bible Explorer ਐਪ ਲਓ

ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਨਵੰਬਰ 2026 › ਨਵੰਬਰ 16

ਕੈਥੋਲਿਕ ਕੈਲੰਡਰ

ਹਰ ਦਿਨ ਦੇ ਬਾਈਬਲ ਪਾਠ (ਕੈਥੋਲਿਕ) — 16 ਨਵੰਬਰ 2026

ਸੋਮਵਾਰ · ਆਮ ਸਮੇਂ ਦਾ 33ਵਾਂ ਹਫ਼ਤਾ

ਤਿਉਹਾਰ ਅਤੇ ਸੰਤ

ਆਮ ਸਮੇਂ ਦੇ 33ਵੇਂ ਹਫ਼ਤੇ ਦਾ ਸੋਮਵਾਰ

ਇੱਛਿਕ ਯਾਦਗਾਰੀ ਦਿਨ · ਉਪਾਸਨਾ ਦਾ ਰੰਗ: ਹਰਾ

ਸੰਤ ਗਰਟਰੂਡ ਮਹਾਨ, ਕੁਆਰੀ · ਇੱਛਿਕ ਯਾਦਗਾਰੀ ਦਿਨ

ਸਕਾਟਲੈਂਡ ਦੀ ਸੰਤ ਮਾਰਗਰੇਟ · ਇੱਛਿਕ ਯਾਦਗਾਰੀ ਦਿਨ

ਦਿਨ ਦੇ ਪਾਠ

ਪਹਿਲਾ ਪਾਠ

ਪਰਕਾਸ਼ 1:1–4; 2:1–5

1ਯਿਸੂ ਮਸੀਹ ਦਾ ਪਰਕਾਸ਼, ਜਿਹੜਾ ਪਰਮੇਸ਼ੁਰ ਨੇ ਆਪਣਿਆਂ ਦਾਸਾਂ ਨੂੰ ਵਿਖਾਉਣ ਲਈ ਉਹ ਨੂੰ ਦਿੱਤਾ ਅਰਥਾਤ ਓਹ ਗੱਲਾਂ ਜਿਹੜੀਆਂ ਛੇਤੀ ਹੋਣ ਵਾਲੀਆਂ ਹਨ; ਅਤੇ ਉਸ ਨੇ ਆਪਣੇ ਸਵਰਗ ਦੂਤ ਨੂੰ ਭੇਜ ਕੇ ਉਸ ਦੁਆਰਾ ਆਪਣੇ ਦਾਸ ਯੂਹੰਨਾ ਉੱਤੇ ਇਹ ਗੱਲਾਂ ਪ੍ਰਗਟ ਕੀਤੀਆਂ। 2ਜਿਸ ਨੇ ਪਰਮੇਸ਼ੁਰ ਦੇ ਬਚਨ ਦੀ ਅਤੇ ਯਿਸੂ ਮਸੀਹ ਦੀ ਅਰਥਾਤ ਉਹਨਾਂ ਸਭਨਾਂ ਗੱਲਾਂ ਦੀ ਜੋ ਉਸ ਨੇ ਵੇਖੀਆਂ ਸਨ, ਗਵਾਹੀ ਦਿੱਤੀ। 3ਧੰਨ ਹੈ ਉਹ ਜਿਹੜਾ ਅਗੰਮ ਵਾਕ ਦੇ ਬਚਨਾਂ ਨੂੰ ਪੜ੍ਹਦਾ ਹੈ ਅਤੇ ਉਹ ਜਿਹੜੇ ਸੁਣਦੇ ਹਨ, ਅਤੇ ਜੋ ਕੁਝ ਇਹ ਦੇ ਵਿੱਚ ਲਿਖਿਆ ਹੋਇਆ ਹੈ ਉਸ ਦੀ ਪਾਲਨਾ ਕਰਦੇ ਹਨ, ਕਿਉਂ ਜੋ ਸਮਾਂ ਨੇੜੇ ਹੈ। 4ਯੂਹੰਨਾ ਵੱਲੋਂ, ਅੱਗੇ ਉਨ੍ਹਾਂ ਸੱਤਾਂ ਕਲੀਸਿਯਾਵਾਂ ਨੂੰ ਜਿਹੜੀਆਂ ਅਸਿਯਾ ਵਿੱਚ ਹਨ: ਉਹ ਦੀ ਵੱਲੋਂ ਜਿਹੜਾ ਹੈ, ਜਿਹੜਾ ਸੀ ਅਤੇ ਜਿਹੜਾ ਆਉਣ ਵਾਲਾ ਹੈ, ਕਿਰਪਾ ਅਤੇ ਸ਼ਾਂਤੀ ਤੁਹਾਨੂੰ ਮਿਲਦੀ ਰਹੇ। ਅਤੇ ਉਹਨਾਂ ਸੱਤਾਂ ਆਤਮਿਆਂ ਦੀ ਵੱਲੋਂ ਜਿਹੜੇ ਉਹ ਦੇ ਸਿੰਘਾਸਣ ਦੇ ਅੱਗੇ ਹਨ। 2:1ਅਫ਼ਸੁਸ ਦੀ ਕਲੀਸਿਯਾ ਦੇ ਦੂਤ ਨੂੰ ਇਸ ਤਰ੍ਹਾਂ ਲਿਖ ਕਿ ਜਿਸ ਨੇ ਆਪਣੇ ਸੱਜੇ ਹੱਥ ਵਿੱਚ ਸੱਤ ਤਾਰੇ ਫੜੇ ਹੋਏ ਹਨ ਅਤੇ ਜਿਹੜਾ ਸੱਤਾਂ ਸੋਨੇ ਦੇ ਸ਼ਮਾਦਾਨਾਂ ਦੇ ਵਿਚਾਲੇ ਫਿਰਦਾ ਹੈ, ਉਹ ਇਹ ਆਖਦਾ ਹੈ, 2ਮੈਂ ਤੇਰੇ ਕੰਮਾਂ, ਮਿਹਨਤ ਅਤੇ ਸਬਰ ਨੂੰ ਜਾਣਦਾ ਹਾਂ ਅਤੇ ਇਹ ਵੀ ਜੋ ਤੂੰ ਬੁਰਿਆਂ ਦੀ ਸਹਿਣ ਨਹੀਂ ਕਰ ਸਕਦਾ ਅਤੇ ਜਿਹੜੇ ਆਪਣੇ ਆਪ ਨੂੰ ਰਸੂਲ ਦੱਸਦੇ ਹਨ, ਪਰ ਰਸੂਲ ਨਹੀਂ ਹਨ, ਤੂੰ ਦੇਖਿਆ ਕਿ ਉਹ ਝੂਠੇ ਹਨ। 3ਅਤੇ ਤੂੰ ਧੀਰਜ ਰੱਖਦਾ ਹੈਂ ਅਤੇ ਤੂੰ ਮੇਰੇ ਨਾਮ ਦੇ ਕਾਰਨ ਦੁੱਖ ਸਹਿੰਦਾ ਰਿਹਾ ਪਰ ਥੱਕਿਆ ਨਹੀਂ। 4ਪਰ ਫਿਰ ਵੀ ਮੈਨੂੰ ਤੇਰੇ ਵਿਰੁੱਧ ਇਹ ਆਖਣਾ ਹੈ ਕਿ ਤੂੰ ਆਪਣਾ ਪਹਿਲਾ ਪਿਆਰ ਛੱਡ ਦਿੱਤਾ ਹੈ। 5ਸੋ ਯਾਦ ਕਰ ਕਿ ਤੂੰ ਕਿੱਥੋਂ ਡਿੱਗਿਆ ਹੈਂ, ਤੋਬਾ ਕਰ ਅਤੇ ਪਹਿਲਾਂ ਵਰਗੇ ਹੀ ਕੰਮ ਕਰ! ਜੇ ਤੂੰ ਤੋਬਾ ਨਾ ਕੀਤੀ ਤਾਂ ਮੈਂ ਤੇਰੇ ਕੋਲ ਆਵਾਂਗਾ ਅਤੇ ਤੇਰੇ ਸ਼ਮਾਦਾਨ ਨੂੰ ਉਸ ਦੇ ਥਾਂ ਤੋਂ ਹਟਾ ਦਿਆਂਗਾ।

ਜਵਾਬੀ ਭਜਨ

ਜ਼ਬੂ 1:1–4, 6

1ਧੰਨ ਹੈ ਉਹ ਮਨੁੱਖ ਜਿਹੜਾ ਦੁਸ਼ਟਾਂ ਦੀ ਸਮਝ ਉੱਤੇ ਨਹੀਂ ਚੱਲਦਾ, ਨਾ ਪਾਪੀਆਂ ਦੇ ਰਾਹ ਵਿੱਚ ਖੜ੍ਹਾ ਹੁੰਦਾ, ਅਤੇ ਨਾ ਮਖ਼ੌਲੀਆਂ ਦੀ ਮੰਡਲੀ ਵਿੱਚ ਬੈਠਦਾ ਹੈ! 2ਪਰ ਉਹ ਯਹੋਵਾਹ ਦੀ ਬਿਵਸਥਾ ਵਿੱਚ ਮਗਨ ਰਹਿੰਦਾ; ਅਤੇ ਦਿਨ ਰਾਤ ਉਸ ਦੀ ਬਿਵਸਥਾ ਉੱਤੇ ਧਿਆਨ ਕਰਦਾ ਹੈ। 3ਉਹ ਤਾਂ ਉਸ ਦਰਖ਼ਤ ਵਰਗਾ ਹੋਵੇਗਾ, ਜਿਹੜਾ ਵਗਦੇ ਪਾਣੀਆਂ ਉੱਤੇ ਲਾਇਆ ਹੋਇਆ ਹੈ, ਜਿਹੜਾ ਰੁੱਤ ਸਿਰ ਆਪਣਾ ਫਲ ਦਿੰਦਾ ਹੈ, ਜਿਸ ਦੇ ਪੱਤੇ ਨਹੀਂ ਕੁਮਲਾਉਂਦੇ, ਅਤੇ ਜੋ ਕੁਝ ਉਹ ਕਰੇ ਉਹ ਸਫ਼ਲ ਹੁੰਦਾ ਹੈ। 4ਦੁਸ਼ਟ ਅਜਿਹੇ ਨਹੀਂ ਹੁੰਦੇ ਪਰ ਉਹ ਘਾਹ-ਫੂਸ ਵਰਗੇ ਹੁੰਦੇ ਹਨ, ਜਿਸ ਨੂੰ ਪੌਣ ਉਡਾ ਲੈ ਜਾਂਦੀ ਹੈ। 6ਕਿਉਂ ਜੋ ਯਹੋਵਾਹ ਧਰਮੀਆਂ ਦਾ ਰਾਹ ਜਾਣਦਾ ਹੈ, ਪਰ ਦੁਸ਼ਟਾਂ ਦਾ ਰਾਹ ਨਾਸ ਹੋ ਜਾਵੇਗਾ।

ਇੰਜੀਲ

ਲੂਕਾ 18:35–43

35ਇਸ ਤਰ੍ਹਾਂ ਹੋਇਆ ਕਿ ਜਦ ਯਿਸੂ ਯਰੀਹੋ ਦੇ ਨੇੜੇ ਪਹੁੰਚਿਆ ਤਾਂ ਇੱਕ ਅੰਨ੍ਹਾ ਸੜਕ ਦੇ ਕਿਨਾਰੇ ਬੈਠਾ ਭੀਖ ਮੰਗਦਾ ਸੀ। 36ਅਤੇ ਉਸ ਨੇ ਭੀੜ ਲੰਘਦੀ ਸੁਣ ਕੇ ਪੁੱਛਿਆ ਕਿ ਇਹ ਕੀ ਹੋ ਰਿਹਾ ਹੈ? 37ਲੋਕਾਂ ਨੇ ਉਸ ਨੂੰ ਦੱਸਿਆ ਜੋ ਯਿਸੂ ਨਾਸਰੀ ਇੱਥੋਂ ਲੰਘ ਰਿਹਾ ਹੈ। 38ਤਦ ਉਸ ਨੇ ਪੁਕਾਰ ਕੇ ਕਿਹਾ, ਹੇ ਯਿਸੂ ਦਾਊਦ ਦੇ ਪੁੱਤਰ, ਮੇਰੇ ਉੱਤੇ ਦਯਾ ਕਰੋ। 39ਜਿਹੜੇ ਅੱਗੇ ਜਾਂਦੇ ਸਨ, ਉਨ੍ਹਾਂ ਨੇ ਉਸ ਨੂੰ ਝਿੜਕਿਆ ਕਿ ਚੁੱਪ ਕਰ, ਪਰ ਉਹ ਸਗੋਂ ਹੋਰ ਵੀ ਉੱਚੀ ਅਵਾਜ਼ ਦੇ ਕੇ ਬੋਲਿਆ, ਹੇ ਦਾਊਦ ਦੇ ਪੁੱਤਰ, ਮੇਰੇ ਉੱਤੇ ਦਯਾ ਕਰੋ! 40ਤਦ ਯਿਸੂ ਨੇ ਰੁੱਕ ਕੇ ਉਸ ਨੂੰ ਆਪਣੇ ਕੋਲ ਲਿਆਉਣ ਦੀ ਆਗਿਆ ਦਿੱਤੀ ਅਤੇ ਜਦ ਉਹ ਉਸ ਕੋਲ ਆਇਆ ਤਾਂ ਉਸ ਨੂੰ ਪੁੱਛਿਆ, 41ਤੂੰ ਕੀ ਚਾਹੁੰਦਾ ਹੈਂ ਜੋ ਮੈਂ ਤੇਰੇ ਲਈ ਕਰਾਂ? ਉਸ ਨੇ ਕਿਹਾ, ਪ੍ਰਭੂ ਜੀ ਮੈਂ ਵੇਖਣ ਲੱਗ ਜਾਵਾਂ! 42ਤਦ ਯਿਸੂ ਨੇ ਉਸ ਨੂੰ ਕਿਹਾ, ਸੁਜਾਖਾ ਹੋ ਜਾ, ਤੇਰੇ ਵਿਸ਼ਵਾਸ ਨੇ ਤੈਨੂੰ ਚੰਗਾ ਕੀਤਾ ਹੈ। 43ਅਤੇ ਉਸੇ ਸਮੇਂ ਉਹ ਵੇਖਣ ਲੱਗ ਪਿਆ ਅਤੇ ਪਰਮੇਸ਼ੁਰ ਦੀ ਵਡਿਆਈ ਕਰਦਾ ਹੋਇਆ ਉਸ ਦੇ ਮਗਰ ਤੁਰ ਪਿਆ ਅਤੇ ਸਭ ਲੋਕਾਂ ਨੇ ਵੇਖ ਕੇ ਪਰਮੇਸ਼ੁਰ ਦੀ ਉਸਤਤ ਕੀਤੀ।

ਅੱਜ ਦੇ ਸੰਤ

ਆਮ ਰੋਮਨ ਕੈਲੰਡਰ; ਬਿਸ਼ਪਾਂ ਦੀ ਕਾਨਫ਼ਰੰਸ ਕੁਝ ਤਿਉਹਾਰ (ਪ੍ਰਭੂ ਦਾ ਪ੍ਰਗਟ ਹੋਣਾ, ਸੁਰਗ ਉੱਠਣਾ, ਮਸੀਹ ਦਾ ਸਰੀਰ ਅਤੇ ਲਹੂ) ਐਤਵਾਰ ਨੂੰ ਲਿਜਾ ਸਕਦੀ ਹੈ ਜਾਂ ਆਪਣੇ ਤਿਉਹਾਰ ਜੋੜ ਸਕਦੀ ਹੈ। ਪਾਠ-ਸੰਗ੍ਰਹਿ: ਐਤਵਾਰਾਂ ਦਾ ਚੱਕਰ A, ਹਫ਼ਤੇ ਦੇ ਦਿਨਾਂ ਦਾ ਸਾਲ II।

ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ