ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਨਵੰਬਰ 2026 › ਨਵੰਬਰ 16
ਆਰਥੋਡਾਕਸ ਕੈਲੰਡਰ · 3 ਨਵੰਬਰ (ਪੁਰਾਣਾ ਕੈਲੰਡਰ)
ਆਰਥੋਡਾਕਸ ਹਰ ਦਿਨ ਦੇ ਪਾਠ — 16 ਨਵੰਬਰ 2026
ਸੋਮਵਾਰ · ਪੰਤੇਕੁਸਤ ਤੋਂ ਬਾਅਦ 25ਵਾਂ ਹਫ਼ਤਾ · ਸੁਰ 7
ਤਿਉਹਾਰ ਅਤੇ ਸੰਤ
Martyrs Akepsimos the Bishop, Joseph the Presbyter and Haiphal the Deacon of Persia (4th C)
ਵਰਤ
ਕੋਈ ਵਰਤ ਨਹੀਂ
ਇਹ ਮੱਠਵਾਸੀ ਨਿਯਮ ਅਨੁਸਾਰ ਹੈ। ਪੈਰਿਸ਼ ਵਿੱਚ ਵਰਤ ਦੀ ਮਾਤਰਾ ਆਪਣੇ ਪਾਪ-ਸਵੀਕਾਰ ਸੁਣਨ ਵਾਲੇ ਪਾਦਰੀ ਨਾਲ ਮਿਲ ਕੇ, ਸਿਹਤ, ਉਮਰ ਅਤੇ ਹਾਲਾਤ ਅਨੁਸਾਰ ਤੈਅ ਕੀਤੀ ਜਾਂਦੀ ਹੈ।
ਦਿਨ ਦੇ ਪਾਠ
ਪੱਤ੍ਰੀ
1ਲੇਖਕ ਪੌਲੁਸ, ਸਿਲਵਾਨੁਸ ਅਤੇ ਤਿਮੋਥਿਉਸ ਵਲੋਂ, ਥੱਸਲੁਨੀਕੀਆਂ ਦੀ ਕਲੀਸਿਯਾ ਨੂੰ ਜਿਹੜੀ ਸਾਡੇ ਪਿਤਾ ਪਰਮੇਸ਼ੁਰ ਅਤੇ ਪ੍ਰਭੂ ਯਿਸੂ ਮਸੀਹ ਵਿੱਚ ਹੈ, 2ਪਿਤਾ ਪਰਮੇਸ਼ੁਰ ਅਤੇ ਪ੍ਰਭੂ ਯਿਸੂ ਮਸੀਹ ਦੀ ਵੱਲੋਂ ਤੁਹਾਨੂੰ ਕਿਰਪਾ ਅਤੇ ਸ਼ਾਂਤੀ ਮਿਲਦੀ ਰਹੇ। 3ਹੇ ਭਰਾਵੋ, ਜਿਵੇਂ ਯੋਗ ਹੈ ਸਾਨੂੰ ਤੁਹਾਡੇ ਲਈ ਸਦਾ ਪਰਮੇਸ਼ੁਰ ਦਾ ਧੰਨਵਾਦ ਕਰਨਾ ਚਾਹੀਦਾ ਹੈ, ਇਸ ਲਈ ਜੋ ਤੁਹਾਡਾ ਵਿਸ਼ਵਾਸ ਬਹੁਤ ਵੱਧਦਾ ਜਾਂਦਾ ਹੈ ਅਤੇ ਤੁਹਾਡਾ ਸਭਨਾਂ ਦਾ ਪਿਆਰ ਇੱਕ ਦੂਜੇ ਨਾਲ ਵੱਧਦਾ ਜਾਂਦਾ ਹੈ। 4ਐਥੋਂ ਤੱਕ ਜੋ ਤੁਹਾਡੇ ਉਸ ਧੀਰਜ ਅਤੇ ਵਿਸ਼ਵਾਸ ਦੇ ਕਾਰਨ ਜੋ ਤੁਸੀਂ ਜ਼ੁਲਮ ਅਤੇ ਬਿਪਤਾ ਦੇ ਝੱਲਣ ਵਿੱਚ ਰੱਖਦੇ ਹੋ ਅਸੀਂ ਪਰਮੇਸ਼ੁਰ ਦੀਆਂ ਸਾਰੀਆਂ ਕਲੀਸਿਯਾਂਵਾਂ ਵਿੱਚ ਤੁਹਾਡੇ ਉੱਤੇ ਮਾਣ ਕਰਦੇ ਹਾਂ। 5ਇਹ ਪਰਮੇਸ਼ੁਰ ਦੇ ਸੱਚੇ ਨਿਆਂ ਦਾ ਪਰਮਾਣ ਹੈ ਕਿ ਤੁਸੀਂ ਪਰਮੇਸ਼ੁਰ ਦੇ ਰਾਜ ਦੇ ਯੋਗ ਗਿਣੇ ਜਾਓ, ਜਿਸ ਦੇ ਲਈ ਤੁਸੀਂ ਦੁੱਖ ਵੀ ਭੋਗਦੇ ਹੋ। 6ਕਿਉਂ ਜੋ ਪਰਮੇਸ਼ੁਰ ਦੇ ਵੱਲੋਂ ਇਹ ਨਿਆਂ ਦੀ ਗੱਲ ਹੈ ਕਿ ਜਿਹੜੇ ਤੁਹਾਨੂੰ ਦੁੱਖ ਦਿੰਦੇ ਹਨ, ਉਹ ਉਹਨਾਂ ਨੂੰ ਦੁੱਖ ਦੇਵੇ। 7ਅਤੇ ਤੁਹਾਨੂੰ ਜਿਹੜੇ ਦੁੱਖ ਪਾਉਂਦੇ ਹੋ, ਸਾਡੇ ਨਾਲ ਸੁੱਖ ਦੇਵੇ ਉਸ ਸਮੇਂ ਜਦੋਂ ਪ੍ਰਭੂ ਯਿਸੂ ਆਪਣੇ ਬਲਵੰਤ ਦੂਤਾਂ ਦੇ ਨਾਲ ਭੜਕਦੀ ਅੱਗ ਵਿੱਚ ਸਵਰਗ ਤੋਂ ਪਰਗਟ ਹੋਵੇਗਾ। 8ਅਤੇ ਜਿਹੜੇ ਪਰਮੇਸ਼ੁਰ ਨੂੰ ਨਹੀਂ ਜਾਣਦੇ ਅਤੇ ਸਾਡੇ ਪ੍ਰਭੂ ਯਿਸੂ ਦੀ ਖੁਸ਼ਖਬਰੀ ਨੂੰ ਨਹੀਂ ਮੰਨਦੇ ਉਹਨਾਂ ਨੂੰ ਬਦਲਾ ਦੇਵੇਗਾ। 9ਉਹ ਪ੍ਰਭੂ ਦੇ ਹਜ਼ੂਰੋਂ, ਅਤੇ ਉਸ ਦੀ ਸਮਰੱਥਾ ਦੇ ਤੇਜ ਤੋਂ ਸਦਾ ਦਾ ਵਿਨਾਸ਼ ਦੀ ਸਜ਼ਾ ਪਾਉਣਗੇ। 10ਉਸ ਦਿਨ ਜਦ ਉਹ ਆਵੇਗਾ ਜੋ ਆਪਣਿਆਂ ਸੰਤਾਂ ਵਿੱਚ ਮਹਿਮਾ ਪਾਵੇ ਅਤੇ ਸਾਰੇ ਵਿਸ਼ਵਾਸੀਆਂ ਵਿੱਚ ਅਚਰਜ਼ ਮੰਨਿਆ ਜਾਵੇ ਕਿਉਂਕਿ ਤੁਸੀਂ ਸਾਡੀ ਗਵਾਹੀ ਤੇ ਵਿਸ਼ਵਾਸ ਕੀਤਾ।
ਇੰਜੀਲ
29ਜਦ ਬਹੁਤ ਲੋਕ ਉਸ ਦੇ ਕੋਲ ਇਕੱਠੇ ਹੁੰਦੇ ਜਾਂਦੇ ਸਨ ਤਾਂ ਉਹ ਕਹਿਣ ਲੱਗਾ ਕਿ ਇਸ ਪੀੜ੍ਹੀ ਦੇ ਲੋਕ ਕਿੰਨ੍ਹੇ ਬੁਰੇ ਹਨ। ਇਹ ਨਿਸ਼ਾਨ ਦੇ ਰੂਪ ਵਿੱਚ ਕੋਈ ਚਮਤਕਾਰ ਦੇਖਣਾ ਚਾਹੁੰਦੇ ਹਨ ਪਰ ਮੈਂ ਤੁਹਾਨੂੰ ਆਖਦਾ ਹਾਂ ਕਿ ਯੂਨਾਹ ਦੇ ਨਿਸ਼ਾਨ ਬਿਨ੍ਹਾਂ ਕੋਈ ਹੋਰ ਨਿਸ਼ਾਨ ਇਨ੍ਹਾਂ ਨੂੰ ਦਿੱਤਾ ਨਾ ਜਾਵੇਗਾ। 30ਜਿਸ ਤਰ੍ਹਾਂ ਯੂਨਾਹ ਨੀਨਵਾਹ ਦੇ ਲੋਕਾਂ ਲਈ ਨਿਸ਼ਾਨ ਠਹਿਰਿਆ ਉਸੇ ਤਰ੍ਹਾਂ ਮਨੁੱਖ ਦਾ ਪੁੱਤਰ ਵੀ ਇਸ ਪੀੜ੍ਹੀ ਦੇ ਲੋਕਾਂ ਲਈ ਠਹਿਰੇਗਾ। 31ਦੱਖਣ ਦੀ ਰਾਣੀ ਨਿਆਂ ਵਾਲੇ ਦਿਨ ਇਸ ਪੀੜ੍ਹੀ ਦੇ ਲੋਕਾਂ ਨਾਲ ਉੱਠੇਗੀ ਅਤੇ ਇਨ੍ਹਾਂ ਨੂੰ ਦੋਸ਼ੀ ਠਹਿਰਾਵੇਗੀ ਕਿਉਂ ਜੋ ਉਹ ਧਰਤੀ ਦੀ ਹੱਦ ਤੋਂ ਸੁਲੇਮਾਨ ਦਾ ਗਿਆਨ ਸੁਣਨ ਲਈ ਆਈ ਅਤੇ ਵੇਖੋ ਇੱਥੇ ਸੁਲੇਮਾਨ ਨਾਲੋਂ ਵੀ ਵੱਡਾ ਹੈ। 32ਨੀਨਵਾਹ ਦੇ ਲੋਕ ਨਿਆਂ ਵਾਲੇ ਦਿਨ ਇਸ ਪੀੜ੍ਹੀ ਦੇ ਲੋਕਾਂ ਨਾਲ ਉੱਠ ਖੜ੍ਹੇ ਹੋਣਗੇ ਅਤੇ ਇਨ੍ਹਾਂ ਨੂੰ ਦੋਸ਼ੀ ਠਹਿਰਾਉਣਗੇ ਕਿਉਂ ਜੋ ਉਨ੍ਹਾਂ ਨੇ ਯੂਨਾਹ ਦਾ ਪਰਚਾਰ ਸੁਣ ਕੇ ਤੋਬਾ ਕੀਤੀ ਅਤੇ ਵੇਖੋ ਇੱਥੇ ਯੂਨਾਹ ਨਾਲੋਂ ਵੀ ਵੱਡਾ ਹੈ। 33ਕੋਈ ਦੀਵਾ ਬਾਲ ਕੇ ਕਟੋਰੇ ਦੇ ਥੱਲੇ ਜਾਂ ਟੋਕਰੇ ਦੇ ਹੇਠ ਨਹੀਂ ਰੱਖਦਾ ਸਗੋਂ ਦੀਵਟ ਉੱਤੇ ਰੱਖਦਾ ਹੈ ਕਿ ਅੰਦਰ ਆਉਣ ਵਾਲੇ ਨੂੰ ਚਾਨਣ ਮਿਲੇ।
ਤਾਰੀਖ਼ਾਂ ਰੂਸੀ ਕਲੀਸਿਯਾ ਦੇ ਜੂਲੀਅਨ ਕੈਲੰਡਰ ਅਨੁਸਾਰ ਹਨ (ਸਰਬੀਆਈ ਅਤੇ ਜਾਰਜੀਆਈ ਕਲੀਸਿਯਾਵਾਂ ਅਤੇ ਆਥੋਸ ਪਹਾੜ ਵਾਂਗ): ਕਲੀਸਿਯਾ ਦੇ ਕੈਲੰਡਰ ਦਾ ਨਵੰਬਰ 3 ਸਿਵਲ ਕੈਲੰਡਰ ਦਾ ਨਵੰਬਰ 16 ਹੈ। ਨਵੇਂ ਕੈਲੰਡਰ ਵਾਲੀਆਂ ਕਲੀਸਿਯਾਵਾਂ (ਯੂਨਾਨ, ਰੋਮਾਨੀਆ, ਬੁਲਗਾਰੀਆ, ਯੂਕਰੇਨ…) ਪੱਕੀ ਤਾਰੀਖ਼ ਵਾਲੇ ਤਿਉਹਾਰ ਅਤੇ ਸੰਤ ਉਸੇ ਸਿਵਲ ਤਾਰੀਖ਼ ਨੂੰ, 13 ਦਿਨ ਪਹਿਲਾਂ, ਮਨਾਉਂਦੀਆਂ ਹਨ, ਅਤੇ ਉਨ੍ਹਾਂ ਦੇ ਕੁਝ ਪਾਠ ਵੱਖਰੇ ਹਨ; ਈਸਟਰ ਅਤੇ ਉਸ ਉੱਤੇ ਟਿਕੇ ਦਿਨ ਇੱਕੋ ਹਨ।
ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ