Bible Explorer ਐਪ ਲਓ

ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਨਵੰਬਰ 2026 › ਨਵੰਬਰ 17

ਕੈਥੋਲਿਕ ਕੈਲੰਡਰ

ਹਰ ਦਿਨ ਦੇ ਬਾਈਬਲ ਪਾਠ (ਕੈਥੋਲਿਕ) — 17 ਨਵੰਬਰ 2026

ਮੰਗਲਵਾਰ · ਆਮ ਸਮੇਂ ਦਾ 33ਵਾਂ ਹਫ਼ਤਾ

ਤਿਉਹਾਰ ਅਤੇ ਸੰਤ

ਆਮ ਸਮੇਂ ਦੇ 33ਵੇਂ ਹਫ਼ਤੇ ਦਾ ਮੰਗਲਵਾਰ

ਯਾਦਗਾਰੀ ਦਿਨ · ਉਪਾਸਨਾ ਦਾ ਰੰਗ: ਚਿੱਟਾ

ਹੰਗਰੀ ਦੀ ਸੰਤ ਐਲਿਜ਼ਾਬੈਥ, ਧਰਮਸੰਘੀ · ਯਾਦਗਾਰੀ ਦਿਨ

ਦਿਨ ਦੇ ਪਾਠ

ਪਹਿਲਾ ਪਾਠ

ਪਰਕਾਸ਼ 3:1–6, 14–22

1ਸਾਰਦੀਸ ਦੀ ਕਲੀਸਿਯਾ ਦੇ ਦੂਤ ਨੂੰ ਇਸ ਤਰ੍ਹਾਂ ਲਿਖ ਕਿ ਜਿਸ ਦੇ ਕੋਲ ਪਰਮੇਸ਼ੁਰ ਦੇ ਸੱਤ ਆਤਮੇ ਅਤੇ ਸੱਤ ਤਾਰੇ ਹਨ, ਉਹ ਇਸ ਤਰ੍ਹਾਂ ਆਖਦਾ ਹੈ ਕਿ ਮੈਂ ਤੇਰੇ ਕੰਮਾਂ ਨੂੰ ਜਾਣਦਾ ਹਾਂ ਜੋ ਤੂੰ ਜਿਉਂਦਾ ਅਖਵਾਉਂਦਾ ਹੈਂ ਪਰ ਹੈ ਮੁਰਦਾ। 2ਚੌਕਸ ਹੋ ਜਾ ਅਤੇ ਜੋ ਕੁਝ ਰਹਿ ਗਿਆ ਹੈ, ਭਾਵੇਂ ਮਿਟਣ ਵਾਲਾ ਹੋਵੇ, ਉਹ ਨੂੰ ਪੱਕਿਆਂ ਕਰ ਕਿਉਂ ਜੋ ਮੈਂ ਤੇਰੇ ਕੰਮ ਆਪਣੇ ਪਰਮੇਸ਼ੁਰ ਦੇ ਅੱਗੇ ਪੂਰੇ ਨਹੀਂ ਪਾਏ। 3ਇਸ ਲਈ ਚੇਤੇ ਕਰ ਕਿ ਤੂੰ ਕਿਸ ਤਰ੍ਹਾਂ ਪ੍ਰਾਪਤ ਕੀਤਾ ਅਤੇ ਸੁਣਿਆ, ਅਤੇ ਉਹ ਦੀ ਪਾਲਨਾ ਕਰ ਅਤੇ ਤੋਬਾ ਕਰ। ਉਪਰੰਤ ਜੇ ਤੂੰ ਨਾ ਜਾਗਿਆ ਤਾਂ ਮੈਂ ਚੋਰ ਵਾਂਗੂੰ ਆਵਾਂਗਾ ਅਤੇ ਤੈਨੂੰ ਬਿਲਕੁਲ ਪਤਾ ਨਾ ਹੋਵੇਗਾ ਜੋ ਮੈਂ ਤੇਰੇ ਉੱਪਰ ਕਿਸ ਵੇਲੇ ਆ ਪਵਾਂਗਾ। 4ਪਰ ਤੇਰੇ ਕੋਲ ਸਾਰਦੀਸ ਵਿੱਚ ਥੋੜ੍ਹੇ ਜਣੇ ਹਨ ਜਿਨ੍ਹਾਂ ਆਪਣੇ ਬਸਤਰ ਨੂੰ ਦਾਗ ਨਹੀਂ ਲੱਗਣ ਦਿੱਤਾ ਅਤੇ ਉਹ ਉੱਜਲੇ ਬਸਤਰ ਪਹਿਨੇ ਮੇਰੇ ਨਾਲ ਫਿਰਨਗੇ, ਕਿਉਂਕਿ ਉਹ ਇਸ ਦੇ ਯੋਗ ਹਨ। 5ਜਿਹੜਾ ਜਿੱਤਣ ਵਾਲਾ ਹੈ ਉਹ ਨੂੰ ਇਸੇ ਪ੍ਰਕਾਰ ਚਿੱਟੇ ਬਸਤਰ ਪਹਿਨਾਏ ਜਾਣਗੇ ਅਤੇ ਮੈਂ ਉਹ ਦਾ ਨਾਮ ਜੀਵਨ ਦੀ ਪੋਥੀ ਵਿੱਚੋਂ ਕਦੇ ਨਾ ਮਿਟਾਵਾਂਗਾ ਸਗੋਂ ਮੈਂ ਆਪਣੇ ਪਿਤਾ ਅਤੇ ਉਸ ਦੇ ਦੂਤਾਂ ਦੇ ਅੱਗੇ ਉਹ ਦੇ ਨਾਮ ਦਾ ਇਕਰਾਰ ਕਰਾਂਗਾ। 6ਜਿਹ ਦੇ ਕੰਨ ਹਨ ਸੋ ਸੁਣੇ ਕਿ ਆਤਮਾ ਕਲੀਸਿਯਾਵਾਂ ਨੂੰ ਕੀ ਆਖਦਾ ਹੈ। 14ਲਾਉਦਿਕੀਏ ਦੀ ਕਲੀਸਿਯਾ ਦੇ ਦੂਤ ਨੂੰ ਇਸ ਤਰ੍ਹਾਂ ਲਿਖ ਕਿ ਜਿਹੜਾ ਆਮੀਨ ਹੈ, ਜਿਹੜਾ ਵਫ਼ਾਦਾਰ ਅਤੇ ਸੱਚਾ ਗਵਾਹ ਹੈ, ਜਿਹੜਾ ਪਰਮੇਸ਼ੁਰ ਦੀ ਉਤਪਤੀ ਦਾ ਮੁੱਢ ਹੈ, ਉਹ ਇਹ ਆਖਦਾ ਹੈ, 15ਮੈਂ ਤੇਰੇ ਕੰਮਾਂ ਨੂੰ ਜਾਣਦਾ ਹਾਂ ਕਿ ਤੂੰ ਨਾ ਠੰਡਾ ਹੈਂ ਅਤੇ ਨਾ ਗਰਮ ਹੈਂ। ਮੈਂ ਚਾਹੁੰਦਾ ਸੀ ਜੋ ਤੂੰ ਠੰਡਾ ਜਾਂ ਗਰਮ ਹੁੰਦਾ! 16ਸੋ ਤੂੰ ਸੀਲ ਗਰਮ ਜੋ ਹੈਂ, ਨਾ ਗਰਮ ਨਾ ਠੰਡਾ, ਇਸ ਕਾਰਨ ਮੈਂ ਤੈਨੂੰ ਆਪਣੇ ਮੂੰਹ ਵਿੱਚੋਂ ਉਗਲ ਸੁੱਟਾਂਗਾ। 17ਤੂੰ ਜੋ ਆਖਦਾ ਹੈਂ ਜੋ ਮੈਂ ਧਨਵਾਨ ਹਾਂ ਅਤੇ ਮੈਂ ਮਾਇਆ ਇਕੱਠੀ ਕੀਤੀ ਹੈ ਅਤੇ ਮੈਨੂੰ ਕਿਸੇ ਚੀਜ਼ ਦੀ ਲੋੜ ਨਹੀਂ ਹੈ ਪਰ ਤੂੰ ਨਹੀਂ ਜਾਣਦਾ ਹੈਂ ਕਿ ਤੂੰ ਦੁੱਖੀ, ਮੰਦਭਾਗਾ, ਕੰਗਾਲ, ਅੰਨ੍ਹਾ ਅਤੇ ਨੰਗਾ ਹੈਂ। 18ਮੈਂ ਤੈਨੂੰ ਸਲਾਹ ਦਿੰਦਾ ਹਾਂ ਕਿ ਅੱਗ ਵਿੱਚ ਤਾਇਆ ਹੋਇਆ ਸੋਨਾ ਮੇਰੇ ਕੋਲੋਂ ਮੁੱਲ ਲੈ, ਤਾਂ ਜੋ ਤੂੰ ਧਨਵਾਨ ਜੋ ਜਾਵੇਂ ਅਤੇ ਚਿੱਟੇ ਬਸਤਰ ਲੈ ਤਾਂ ਜੋ ਤੂੰ ਪਹਿਨ ਲਵੇਂ ਅਤੇ ਤੇਰੇ ਨੰਗੇਜ਼ ਦੀ ਸ਼ਰਮ ਪਰਗਟ ਨਾ ਹੋਵੇ ਅਤੇ ਆਪਣੀਆਂ ਅੱਖਾਂ ਵਿੱਚ ਪਾਉਣ ਨੂੰ ਸੁਰਮਾ ਲੈ, ਜੋ ਤੂੰ ਸੁਜਾਖਾ ਹੋ ਜਾਵੇਂ। 19ਮੈਂ ਜਿੰਨਿਆਂ ਨਾਲ ਪਿਆਰ ਕਰਦਾ ਹਾਂ, ਉਹਨਾਂ ਨੂੰ ਝਿੜਕਦਾ ਅਤੇ ਤਾੜਦਾ ਹਾਂ ਇਸ ਕਾਰਨ ਤੂੰ ਉੱਦਮੀ ਬਣ ਅਤੇ ਤੋਬਾ ਕਰ। 20ਵੇਖ, ਮੈਂ ਬੂਹੇ ਉੱਤੇ ਖਲੋਤਾ ਅਤੇ ਖੜਕਾਉਂਦਾ ਹਾਂ। ਜੇ ਕੋਈ ਮੇਰੀ ਅਵਾਜ਼ ਸੁਣੇ ਅਤੇ ਦਰਵਾਜ਼ਾ ਖੋਲ੍ਹ ਦੇਵੇ, ਤਾਂ ਮੈਂ ਉਹ ਦੇ ਕੋਲ ਅੰਦਰ ਜਾਂਵਾਂਗਾ ਅਤੇ ਉਹ ਦੇ ਨਾਲ ਭੋਜਨ ਖਾਵਾਂਗਾ ਅਤੇ ਉਹ ਮੇਰੇ ਨਾਲ ਖਾਵੇਗਾ। 21ਜਿਹੜਾ ਜਿੱਤਣ ਵਾਲਾ ਹੈ, ਉਹ ਨੂੰ ਮੈਂ ਆਪਣੇ ਸਿੰਘਾਸਣ ਉੱਤੇ ਆਪਣੇ ਨਾਲ ਬਿਠਾਵਾਂਗਾ ਜਿਸ ਪ੍ਰਕਾਰ ਮੈਂ ਵੀ ਜਿੱਤਿਆ ਅਤੇ ਆਪਣੇ ਪਿਤਾ ਦੇ ਨਾਲ ਉਹ ਦੇ ਸਿੰਘਾਸਣ ਉੱਤੇ ਬੈਠਾ। 22ਜਿਹ ਦੇ ਕੰਨ ਹਨ ਸੋ ਸੁਣੇ ਕਿ ਆਤਮਾ ਕਲੀਸਿਯਾਵਾਂ ਨੂੰ ਕੀ ਆਖਦਾ ਹੈ।

ਜਵਾਬੀ ਭਜਨ

ਜ਼ਬੂ 15:2–5

2ਉਹੋ ਜਿਹੜਾ ਸਿੱਧੀ ਚਾਲ ਚੱਲਦਾ, ਨੇਕੀ ਕਰਦਾ, ਅਤੇ ਮਨੋਂ ਸੱਚ ਬੋਲਦਾ ਹੈ, 3ਉਹ ਜਿਹੜਾ ਆਪਣੀ ਜੀਭ ਨਾਲ ਚੁਗਲੀ ਨਹੀਂ ਕਰਦਾ, ਨਾ ਆਪਣੇ ਸਾਥੀ ਦਾ ਬੁਰਾ ਕਰਦਾ, ਅਤੇ ਨਾ ਆਪਣੇ ਗੁਆਂਢੀ ਨੂੰ ਉਲਾਹਮਾ ਦਿੰਦਾ ਹੈ। 4ਜਿਸ ਦੀਆਂ ਅੱਖਾਂ ਵਿੱਚ ਨਿਕੰਮਾ ਮਨੁੱਖ ਤੁੱਛ ਹੈ, ਪਰ ਯਹੋਵਾਹ ਤੋਂ ਭੈਅ ਮੰਨਣ ਵਾਲਿਆਂ ਦਾ ਆਦਰ ਕਰਦਾ ਹੈ। ਜਿਹੜਾ ਸਹੁੰ ਖਾ ਕੇ ਮੁੱਕਰਦਾ ਨਹੀਂ, ਭਾਵੇਂ ਉਹ ਨੂੰ ਘਾਟਾ ਵੀ ਪਵੇ, 5ਉਹ ਜਿਹੜਾ ਵਿਆਜ ਦੇ ਲਈ ਆਪਣਾ ਪੈਸਾ ਨਹੀਂ ਦਿੰਦਾ, ਅਤੇ ਨਾ ਨਿਰਦੋਸ਼ ਦੇ ਵਿਰੁੱਧ ਰਿਸ਼ਵਤ ਲੈਂਦਾ ਹੈ, ਜਿਹੜਾ ਅਜਿਹਾ ਕਰਦਾ ਹੈ ਉਹ ਕਦੀ ਵੀ ਨਹੀਂ ਡੋਲੇਗਾ।

ਇੰਜੀਲ

ਲੂਕਾ 19:1–10

1ਯਿਸੂ ਯਰੀਹੋ ਦੇ ਵਿੱਚੋਂ ਦੀ ਨਿੱਕਲ ਰਿਹਾ ਸੀ। 2ਵੇਖੋ ਜ਼ੱਕੀ ਨਾਮ ਦਾ ਇੱਕ ਆਦਮੀ ਸੀ, ਜਿਹੜਾ ਚੁੰਗੀ ਲੈਣ ਵਾਲਿਆਂ ਦਾ ਸਰਦਾਰ ਅਤੇ ਧਨਵਾਨ ਸੀ। 3ਅਤੇ ਉਸ ਨੇ ਯਿਸੂ ਨੂੰ ਵੇਖਣ ਦਾ ਯਤਨ ਕੀਤਾ ਜੋ ਉਹ ਕੌਣ ਹੈ ਪਰ ਭੀੜ ਦੇ ਕਾਰਨ ਵੇਖ ਨਾ ਸਕਿਆ ਕਿਉਂ ਜੋ ਉਸ ਦਾ ਕੱਦ ਮਧਰਾ ਸੀ। 4ਸੋ ਉਹ ਅੱਗੇ ਦੌੜ ਕੇ ਇੱਕ ਗੁੱਲਰ ਦੇ ਰੁੱਖ ਉੱਤੇ ਚੜ੍ਹ ਗਿਆ ਜੋ ਯਿਸੂ ਨੂੰ ਵੇਖ ਸਕੇ ਕਿਉਂ ਜੋ ਉਸ ਨੇ ਉਸੇ ਰਸਤੇ ਲੰਘਣਾ ਸੀ। 5ਜਦ ਯਿਸੂ ਉਸ ਜਗਾ ਆਇਆ ਤਾਂ ਉੱਪਰ ਨਜ਼ਰ ਮਾਰ ਕੇ ਉਸ ਨੂੰ ਆਖਿਆ, ਹੇ ਜ਼ੱਕੀ ਛੇਤੀ ਨਾਲ ਉੱਤਰ ਆ ਕਿਉਂਕਿ ਅੱਜ ਮੈਂ ਤੇਰੇ ਹੀ ਘਰ ਠਹਿਰਣਾ ਹੈ। 6ਤਾਂ ਉਹ ਛੇਤੀ ਉੱਤਰ ਆਇਆ ਅਤੇ ਖੁਸ਼ੀ ਨਾਲ ਉਸ ਨੂੰ ਆਦਰ-ਸਤਿਕਾਰ ਨਾਲ ਘਰ ਲੈ ਗਿਆ। 7ਤਾਂ ਸਭ ਵੇਖ ਕੇ ਕੁੜ੍ਹਨ ਲੱਗੇ ਅਤੇ ਬੋਲੇ ਜੋ ਉਹ ਇੱਕ ਪਾਪੀ ਆਦਮੀ ਦੇ ਘਰ ਜਾ ਠਹਿਰਿਆ ਹੈ। 8ਤਦ ਜ਼ੱਕੀ ਨੇ ਖੜ੍ਹੇ ਹੋ ਕੇ ਪ੍ਰਭੂ ਨੂੰ ਕਿਹਾ, ਪ੍ਰਭੂ ਜੀ ਮੈਂ ਆਪਣੀ ਅੱਧੀ ਜਾਇਦਾਦ ਗਰੀਬਾਂ ਨੂੰ ਵੰਡ ਦਿੰਦਾ ਹਾਂ ਅਤੇ ਜੇ ਮੈਂ ਕਿਸੇ ਕੋਲੋਂ ਧੋਖੇ ਨਾਲ ਲਿਆ ਹੈ, ਤਾਂ ਚਾਰ ਗੁਣਾ ਮੋੜ ਦਿਆਂਗਾ। 9ਯਿਸੂ ਨੇ ਉਸ ਨੂੰ ਆਖਿਆ, ਅੱਜ ਇਸ ਘਰ ਵਿੱਚ ਮੁਕਤੀ ਆਈ ਹੈ, ਜੋ ਇਹ ਵੀ ਅਬਰਾਹਾਮ ਦਾ ਪੁੱਤਰ ਹੈ। 10ਕਿਉਂ ਜੋ ਮਨੁੱਖ ਦਾ ਪੁੱਤਰ ਗੁਆਚੇ ਹੋਏ ਨੂੰ ਲੱਭਣ ਅਤੇ ਬਚਾਉਣ ਆਇਆ ਹੈ।

ਅੱਜ ਦੇ ਸੰਤ

ਆਮ ਰੋਮਨ ਕੈਲੰਡਰ; ਬਿਸ਼ਪਾਂ ਦੀ ਕਾਨਫ਼ਰੰਸ ਕੁਝ ਤਿਉਹਾਰ (ਪ੍ਰਭੂ ਦਾ ਪ੍ਰਗਟ ਹੋਣਾ, ਸੁਰਗ ਉੱਠਣਾ, ਮਸੀਹ ਦਾ ਸਰੀਰ ਅਤੇ ਲਹੂ) ਐਤਵਾਰ ਨੂੰ ਲਿਜਾ ਸਕਦੀ ਹੈ ਜਾਂ ਆਪਣੇ ਤਿਉਹਾਰ ਜੋੜ ਸਕਦੀ ਹੈ। ਪਾਠ-ਸੰਗ੍ਰਹਿ: ਐਤਵਾਰਾਂ ਦਾ ਚੱਕਰ A, ਹਫ਼ਤੇ ਦੇ ਦਿਨਾਂ ਦਾ ਸਾਲ II।

ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ