ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਨਵੰਬਰ 2026 › ਨਵੰਬਰ 17
ਆਰਥੋਡਾਕਸ ਕੈਲੰਡਰ · 4 ਨਵੰਬਰ (ਪੁਰਾਣਾ ਕੈਲੰਡਰ)
ਆਰਥੋਡਾਕਸ ਹਰ ਦਿਨ ਦੇ ਪਾਠ — 17 ਨਵੰਬਰ 2026
ਮੰਗਲਵਾਰ · ਪੰਤੇਕੁਸਤ ਤੋਂ ਬਾਅਦ 25ਵਾਂ ਹਫ਼ਤਾ · ਸੁਰ 7
ਤਿਉਹਾਰ ਅਤੇ ਸੰਤ
Venerable Joannicius the Great († 846)
ਵਰਤ
ਕੋਈ ਵਰਤ ਨਹੀਂ
ਇਹ ਮੱਠਵਾਸੀ ਨਿਯਮ ਅਨੁਸਾਰ ਹੈ। ਪੈਰਿਸ਼ ਵਿੱਚ ਵਰਤ ਦੀ ਮਾਤਰਾ ਆਪਣੇ ਪਾਪ-ਸਵੀਕਾਰ ਸੁਣਨ ਵਾਲੇ ਪਾਦਰੀ ਨਾਲ ਮਿਲ ਕੇ, ਸਿਹਤ, ਉਮਰ ਅਤੇ ਹਾਲਾਤ ਅਨੁਸਾਰ ਤੈਅ ਕੀਤੀ ਜਾਂਦੀ ਹੈ।
ਦਿਨ ਦੇ ਪਾਠ
ਪੱਤ੍ਰੀ
10ਉਸ ਦਿਨ ਜਦ ਉਹ ਆਵੇਗਾ ਜੋ ਆਪਣਿਆਂ ਸੰਤਾਂ ਵਿੱਚ ਮਹਿਮਾ ਪਾਵੇ ਅਤੇ ਸਾਰੇ ਵਿਸ਼ਵਾਸੀਆਂ ਵਿੱਚ ਅਚਰਜ਼ ਮੰਨਿਆ ਜਾਵੇ ਕਿਉਂਕਿ ਤੁਸੀਂ ਸਾਡੀ ਗਵਾਹੀ ਤੇ ਵਿਸ਼ਵਾਸ ਕੀਤਾ। 11ਇਸ ਕਰਕੇ ਅਸੀਂ ਤੁਹਾਡੇ ਲਈ ਸਦਾ ਪ੍ਰਾਰਥਨਾ ਕਰਦੇ ਰਹਿੰਦੇ ਹਾਂ ਜੋ ਤੁਹਾਨੂੰ ਸਾਡਾ ਪਰਮੇਸ਼ੁਰ ਤੁਹਾਡੇ ਸੱਦੇ ਦੇ ਯੋਗ ਜਾਣੇ ਅਤੇ ਭਲਿਆਈ ਦੀ ਹਰ ਇੱਕ ਭਾਵਨਾ ਨੂੰ ਅਤੇ ਵਿਸ਼ਵਾਸ ਦੇ ਹਰ ਇੱਕ ਕੰਮ ਨੂੰ ਸਮਰੱਥਾ ਨਾਲ ਪੂਰਾ ਕਰੇ। 12ਤਾਂ ਜੋ ਸਾਡੇ ਪਰਮੇਸ਼ੁਰ ਅਤੇ ਪ੍ਰਭੂ ਯਿਸੂ ਮਸੀਹ ਦੀ ਕਿਰਪਾ ਦੇ ਅਨੁਸਾਰ ਤੁਹਾਡੇ ਵਿੱਚ ਸਾਡੇ ਪ੍ਰਭੂ ਯਿਸੂ ਦਾ ਨਾਮ ਮਹਿਮਾ ਪਾਵੇ ਅਤੇ ਉਸ ਵਿੱਚ ਤੁਸੀਂ ਵੀ। 2:1ਹੁਣ ਹੇ ਭਰਾਵੋ, ਸਾਡੇ ਪ੍ਰਭੂ ਯਿਸੂ ਮਸੀਹ ਦੇ ਆਉਣ ਅਤੇ ਸਾਡੇ ਉਸ ਕੋਲ ਇਕੱਠਿਆਂ ਹੋਣ ਦੇ ਬਾਰੇ ਅਸੀਂ ਤੁਹਾਡੇ ਅੱਗੇ ਇਹ ਬੇਨਤੀ ਕਰਦੇ ਹਾਂ। 2ਜੋ ਤੁਸੀਂ ਕਿਸੇ ਆਤਮਾ, ਬਚਨ ਜਾਂ ਸਾਡੇ ਨਾਮ ਦੀ ਨਕਲੀ ਪੱਤ੍ਰੀ ਤੋਂ ਆਪਣੇ ਮਨੋਂ ਛੇਤੀ ਨਾ ਡੋਲੋ, ਨਾ ਘਬਰਾਓ ਜੋ ਸਮਝੋ ਕਿ ਪ੍ਰਭੂ ਦਾ ਦਿਨ ਆਉਣ ਵਾਲਾ ਹੈ!
ਇੰਜੀਲ
34ਤੇਰੇ ਸਰੀਰ ਦਾ ਦੀਵਾ ਤੇਰੀ ਅੱਖ ਹੈ। ਜੇਕਰ ਤੇਰੀ ਅੱਖ ਨਿਰਮਲ ਹੈ ਤਾਂ ਤੇਰਾ ਸਾਰਾ ਸਰੀਰ ਵੀ ਚਾਨਣਾ ਹੈ ਪਰ ਜੇਕਰ ਤੇਰੀ ਅੱਖ ਬੁਰੀ ਹੈ ਤਾਂ ਤੇਰਾ ਸਰੀਰ ਵੀ ਹਨ੍ਹੇਰਾ ਹੈ। 35ਇਸ ਲਈ ਸੁਚੇਤ ਰਹਿ ਕਿ ਸਾਰਾ ਸਰੀਰ ਅੰਧਕਾਰ ਵਿੱਚ ਨਾ ਬਦਲ ਜਾਵੇ। 36ਜੇਕਰ ਤੇਰਾ ਸਾਰਾ ਸਰੀਰ ਚਾਨਣ ਹੋਵੇ ਅਤੇ ਉਸ ਦਾ ਕੋਈ ਅੰਗ ਹਨ੍ਹੇਰਾ ਨਾ ਹੋਵੇ ਤਾਂ ਸਾਰਾ ਹੀ ਚਾਨਣ ਹੋਵੇਗਾ ਜਿਸ ਤਰ੍ਹਾਂ ਦੀਵਾ ਆਪਣੀ ਜੋਤ ਨਾਲ ਤੈਨੂੰ ਚਾਨਣ ਦਿੰਦਾ ਹੈ। 37ਜਦ ਯਿਸੂ ਗੱਲ ਕਰ ਹੀ ਰਿਹਾ ਸੀ ਤਾਂ ਇੱਕ ਫ਼ਰੀਸੀ ਨੇ ਉਸ ਅੱਗੇ ਬੇਨਤੀ ਕੀਤੀ ਕਿ ਮੇਰੇ ਘਰ ਭੋਜਨ ਕਰਨ ਲਈ ਚੱਲੋ। ਤਦ ਯਿਸੂ ਉਨ੍ਹਾਂ ਨਾਲ ਭੋਜਨ ਕਰਨ ਬੈਠਾ। 38ਉਸ ਫ਼ਰੀਸੀ ਆਦਮੀ ਨੂੰ ਇਹ ਦੇਖ ਕੇ ਬੜੀ ਹੈਰਾਨੀ ਹੋਈ ਕਿ ਯਿਸੂ ਨੇ ਭੋਜਨ ਕਰਨ ਤੋਂ ਪਹਿਲਾਂ ਰੀਤ ਅਨੁਸਾਰ ਆਪਣੇ ਹੱਥ-ਪੈਰ ਨਹੀਂ ਧੋਤੇ। 39ਤਦ ਪ੍ਰਭੂ ਨੇ ਉਸ ਨੂੰ ਆਖਿਆ, ਤੁਸੀਂ ਫ਼ਰੀਸੀ ਲੋਕ ਥਾਲੀਆਂ ਅਤੇ ਪਿਆਲਿਆਂ ਨੂੰ ਬਾਹਰੋਂ ਤਾਂ ਚੰਗੀ ਤਰ੍ਹਾਂ ਸਾਫ਼ ਕਰਦੇ ਹੋ, ਪਰ ਤੁਹਾਡੇ ਸਰੀਰ ਦੇ ਅੰਦਰ ਲੋਭ ਅਤੇ ਬੁਰਿਆਈ ਭਰੀ ਹੋਈ ਹੈ। 40ਹੇ ਮੂਰਖੋ, ਜਿਸ ਪਰਮੇਸ਼ੁਰ ਨੇ ਬਾਹਰ ਦੇ ਹਿੱਸੇ ਨੂੰ ਬਣਾਇਆ ਭਲਾ ਉਸ ਨੇ ਅੰਦਰ ਦੇ ਭਾਗ ਨੂੰ ਨਹੀਂ ਬਣਾਇਆ? 41ਅੰਦਰਲੀਆਂ ਚੀਜ਼ਾਂ ਨੂੰ ਸ਼ੁੱਧ ਕਰੋ ਤਾਂ ਵੇਖੋ ਸਭ ਕੁਝ ਤੁਹਾਡੇ ਲਈ ਸ਼ੁੱਧ ਹੋ ਜਾਵੇਗਾ।
ਤਾਰੀਖ਼ਾਂ ਰੂਸੀ ਕਲੀਸਿਯਾ ਦੇ ਜੂਲੀਅਨ ਕੈਲੰਡਰ ਅਨੁਸਾਰ ਹਨ (ਸਰਬੀਆਈ ਅਤੇ ਜਾਰਜੀਆਈ ਕਲੀਸਿਯਾਵਾਂ ਅਤੇ ਆਥੋਸ ਪਹਾੜ ਵਾਂਗ): ਕਲੀਸਿਯਾ ਦੇ ਕੈਲੰਡਰ ਦਾ ਨਵੰਬਰ 4 ਸਿਵਲ ਕੈਲੰਡਰ ਦਾ ਨਵੰਬਰ 17 ਹੈ। ਨਵੇਂ ਕੈਲੰਡਰ ਵਾਲੀਆਂ ਕਲੀਸਿਯਾਵਾਂ (ਯੂਨਾਨ, ਰੋਮਾਨੀਆ, ਬੁਲਗਾਰੀਆ, ਯੂਕਰੇਨ…) ਪੱਕੀ ਤਾਰੀਖ਼ ਵਾਲੇ ਤਿਉਹਾਰ ਅਤੇ ਸੰਤ ਉਸੇ ਸਿਵਲ ਤਾਰੀਖ਼ ਨੂੰ, 13 ਦਿਨ ਪਹਿਲਾਂ, ਮਨਾਉਂਦੀਆਂ ਹਨ, ਅਤੇ ਉਨ੍ਹਾਂ ਦੇ ਕੁਝ ਪਾਠ ਵੱਖਰੇ ਹਨ; ਈਸਟਰ ਅਤੇ ਉਸ ਉੱਤੇ ਟਿਕੇ ਦਿਨ ਇੱਕੋ ਹਨ।
ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ