ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਨਵੰਬਰ 2026 › ਨਵੰਬਰ 18
ਆਰਥੋਡਾਕਸ ਕੈਲੰਡਰ · 5 ਨਵੰਬਰ (ਪੁਰਾਣਾ ਕੈਲੰਡਰ)
ਆਰਥੋਡਾਕਸ ਹਰ ਦਿਨ ਦੇ ਪਾਠ — 18 ਨਵੰਬਰ 2026
ਬੁੱਧਵਾਰ · ਪੰਤੇਕੁਸਤ ਤੋਂ ਬਾਅਦ 25ਵਾਂ ਹਫ਼ਤਾ · ਸੁਰ 7
ਤਿਉਹਾਰ ਅਤੇ ਸੰਤ
Martyrs Galaction and his wife Epistimia, at Emesa (3rd C)
ਵਰਤ ਦਾ ਦਿਨ
ਵਰਤ: ਤੇਲ ਨਾਲ
ਇਹ ਮੱਠਵਾਸੀ ਨਿਯਮ ਅਨੁਸਾਰ ਹੈ। ਪੈਰਿਸ਼ ਵਿੱਚ ਵਰਤ ਦੀ ਮਾਤਰਾ ਆਪਣੇ ਪਾਪ-ਸਵੀਕਾਰ ਸੁਣਨ ਵਾਲੇ ਪਾਦਰੀ ਨਾਲ ਮਿਲ ਕੇ, ਸਿਹਤ, ਉਮਰ ਅਤੇ ਹਾਲਾਤ ਅਨੁਸਾਰ ਤੈਅ ਕੀਤੀ ਜਾਂਦੀ ਹੈ।
ਦਿਨ ਦੇ ਪਾਠ
ਪੱਤ੍ਰੀ
1ਹੁਣ ਹੇ ਭਰਾਵੋ, ਸਾਡੇ ਪ੍ਰਭੂ ਯਿਸੂ ਮਸੀਹ ਦੇ ਆਉਣ ਅਤੇ ਸਾਡੇ ਉਸ ਕੋਲ ਇਕੱਠਿਆਂ ਹੋਣ ਦੇ ਬਾਰੇ ਅਸੀਂ ਤੁਹਾਡੇ ਅੱਗੇ ਇਹ ਬੇਨਤੀ ਕਰਦੇ ਹਾਂ। 2ਜੋ ਤੁਸੀਂ ਕਿਸੇ ਆਤਮਾ, ਬਚਨ ਜਾਂ ਸਾਡੇ ਨਾਮ ਦੀ ਨਕਲੀ ਪੱਤ੍ਰੀ ਤੋਂ ਆਪਣੇ ਮਨੋਂ ਛੇਤੀ ਨਾ ਡੋਲੋ, ਨਾ ਘਬਰਾਓ ਜੋ ਸਮਝੋ ਕਿ ਪ੍ਰਭੂ ਦਾ ਦਿਨ ਆਉਣ ਵਾਲਾ ਹੈ! 3ਕੋਈ ਤੁਹਾਨੂੰ ਕਿਸੇ ਤਰ੍ਹਾਂ ਨਾ ਭਰਮਾਵੇ ਕਿਉਂ ਜੋ ਉਹ ਦਿਨ ਉਦੋਂ ਤੱਕ ਨਹੀਂ ਆਵੇਗਾ ਜਿੰਨਾਂ ਚਿਰ ਪਹਿਲਾਂ ਧਰਮ ਤਿਆਗ ਨਾ ਹੋ ਲਵੇ ਅਤੇ ਉਹ ਪਾਪ ਦਾ ਪੁਰਖ ਅਰਥਾਤ ਵਿਨਾਸ਼ ਦਾ ਪੁੱਤਰ ਪਰਗਟ ਨਾ ਹੋ ਜਾਵੇ। 4ਜੋ ਮਸੀਹ ਵਿਰੋਧੀ ਹੈ ਅਤੇ ਹਰ ਇੱਕ ਉੱਤੇ ਜਿਹੜਾ ਦੇਵ ਅਖਵਾਉਂਦਾ ਜਾਂ ਪੂਜਿਆ ਜਾਂਦਾ ਹੈ, ਆਪਣੇ ਆਪ ਨੂੰ ਉੱਚਿਆਂ ਕਰਦਾ ਹੈ ਐਥੋਂ ਤੱਕ ਕਿ ਉਹ ਪਰਮੇਸ਼ੁਰ ਦੀ ਹੈਕਲ ਵਿੱਚ ਬਹਿੰਦਾ ਹੈ ਅਤੇ ਆਪਣੇ ਆਪ ਨੂੰ ਪਰਮੇਸ਼ੁਰ ਵਾਂਗੂੰ ਵਿਖਾਉਂਦਾ ਹੈ। 5ਕੀ ਤੁਹਾਨੂੰ ਚੇਤੇ ਨਹੀਂ ਕਿ ਜਦੋਂ ਮੈਂ ਤੁਹਾਡੇ ਕੋਲ ਸੀ, ਮੈਂ ਤੁਹਾਨੂੰ ਇਹ ਗੱਲਾਂ ਨਹੀਂ ਆਖੀਆਂ ਸਨ? 6ਹੁਣ ਤੁਸੀਂ ਉਹ ਨੂੰ ਜਾਣਦੇ ਹੋ ਜੋ ਉਸ ਨੂੰ ਰੋਕ ਰਿਹਾ ਹੈ ਕਿ ਉਹ ਆਪਣੇ ਸਮੇਂ ਸਿਰ ਪਰਗਟ ਹੋਵੇ। 7ਕੁਧਰਮ ਅਰਥਾਤ ਪਾਪ ਦਾ ਭੇਤ ਹੁਣ ਵੀ ਕੰਮ ਕਰੀ ਜਾਂਦਾ ਹੈ ਪਰ ਹੁਣ ਇੱਕ ਰੋਕਣ ਵਾਲਾ ਹੈ ਅਤੇ ਜਦੋਂ ਤੱਕ ਉਹ ਦੂਰ ਨਾ ਹੋ ਜਾਵੇ, ਉਹ ਰੁੱਕਿਆ ਰਹੇਗਾ। 8ਤਦ ਉਹ ਕੁਧਰਮੀ ਪਰਗਟ ਹੋਵੇਗਾ, ਜਿਸ ਨੂੰ ਪ੍ਰਭੂ ਯਿਸੂ ਆਪਣੇ ਮੂੰਹ ਦੀ ਫੂਕ ਨਾਲ ਮਾਰ ਸੁੱਟੇਗਾ ਅਤੇ ਆਪਣੇ ਆਉਣ ਦੇ ਪਰਕਾਸ਼ ਨਾਲ ਨਾਸ ਕਰੇਗਾ। 9ਉਸ ਕੁਧਰਮੀ ਦਾ ਆਉਣਾ ਸ਼ੈਤਾਨ ਦੇ ਕੰਮਾਂ ਦੇ ਅਨੁਸਾਰ ਹਰ ਪਰਕਾਰ ਦੀ ਸਮਰੱਥਾ, ਝੂਠੀਆਂ ਨਿਸ਼ਾਨੀਆਂ ਅਤੇ ਹੈਰਾਨ ਕਰਨ ਵਾਲੀਆਂ ਗੱਲਾਂ ਨਾਲ ਹੋਵੇਗਾ। 10ਨਾਲੇ ਉਹਨਾਂ ਲਈ ਜਿਹੜੇ ਨਾਸ ਹੋ ਰਹੇ ਹਨ, ਕੁਧਰਮ ਦੇ ਹਰ ਪ੍ਰਕਾਰ ਦੇ ਧੋਖੇ ਨਾਲ ਹੋਵੇਗਾ, ਇਸ ਕਾਰਨ ਜੋ ਉਹਨਾਂ ਨੇ ਸਚਿਆਈ ਦੇ ਬਚਨ ਨੂੰ ਕਬੂਲ ਨਾ ਕੀਤਾ ਜਿਸ ਤੋਂ ਉਹਨਾਂ ਦੀ ਮੁਕਤੀ ਹੋ ਸਕਦੀ ਸੀ। 11ਇਸ ਲਈ ਪਰਮੇਸ਼ੁਰ ਉਨ੍ਹਾਂ ਉੱਤੇ ਭਰਮਾਉਣ ਵਾਲੀ ਤਾਕਤ ਨੂੰ ਭੇਜੇਗਾ ਤਾਂ ਜੋ ਉਹ ਝੂਠ ਨੂੰ ਸੱਚ ਮੰਨਣ। 12ਅਤੇ ਉਹ ਸਾਰੇ ਦੋਸ਼ੀ ਠਹਿਰਣ ਜਿਨ੍ਹਾਂ ਨੇ ਸੱਚ ਨੂੰ ਨਾ ਮੰਨਿਆ ਸਗੋਂ ਝੂਠ ਉੱਤੇ ਪਰਸੰਨ ਰਹੇ।
ਇੰਜੀਲ
42ਪਰ ਹੇ ਫ਼ਰੀਸੀਓ ਤੁਹਾਡੇ ਉੱਤੇ ਹਾਏ! ਕਿਉਂ ਜੋ ਤੁਸੀਂ ਪੂਦੀਨੇ ਅਤੇ ਹਰਮਲ ਅਤੇ ਹਰੇਕ ਸਾਗ ਪਾਤ ਦਾ ਦਸਵਾਂ ਹਿੱਸਾ ਪਰਮੇਸ਼ੁਰ ਨੂੰ ਦਿੰਦੇ ਹੋ ਪਰ ਪਰਮੇਸ਼ੁਰ ਦੇ ਪਿਆਰ ਅਤੇ ਨਿਆਂ ਦੀ ਉਲੰਘਣਾ ਕਰਦੇ ਹੋ ਪਰ ਚੰਗਾ ਹੁੰਦਾ ਕਿ ਇਨ੍ਹਾਂ ਗੱਲਾਂ ਨੂੰ ਵੀ ਮੰਨਦੇ। 43ਤੁਸੀਂ ਫ਼ਰੀਸੀਆਂ ਉੱਤੇ ਹਾਏ! ਕਿਉਂ ਜੋ ਤੁਸੀਂ ਪ੍ਰਾਰਥਨਾ ਘਰ ਵਿੱਚ ਮੁੱਖ ਥਾਵਾਂ ਉੱਤੇ ਬੈਠਣਾ ਪਸੰਦ ਕਰਦੇ ਹੋ ਅਤੇ ਬਜ਼ਾਰਾਂ ਵਿੱਚ ਸਲਾਮ ਲੈਣ ਦੇ ਭੁੱਖੇ ਹੋ। 44ਤੁਹਾਡੇ ਉੱਤੇ ਹਾਏ! ਕਿਉਂਕਿ ਤੁਸੀਂ ਉਨ੍ਹਾਂ ਕਬਰਾਂ ਵਰਗੇ ਹੋ ਜੋ ਦਿਖਾਈ ਨਹੀਂ ਦਿੰਦੀਆਂ ਅਤੇ ਲੋਕੀ ਉਨ੍ਹਾਂ ਉੱਤੋਂ ਅਣਜਾਣੇ ਚੱਲਦੇ ਫਿਰਦੇ ਹਨ। 45ਉਪਦੇਸ਼ਕਾਂ ਵਿੱਚੋਂ ਇੱਕ ਨੇ ਉਸ ਨੂੰ ਉੱਤਰ ਦਿੱਤਾ, ਗੁਰੂ ਜੀ ਇਹ ਬੋਲ ਕੇ ਤੁਸੀਂ ਸਾਡੀ ਨਿੰਦਿਆ ਕਰਦੇ ਹੋ। 46ਪਰ ਉਸ ਨੇ ਆਖਿਆ, ਉਪਦੇਸ਼ਕਾਂ ਉੱਤੇ ਵੀ ਹਾਏ! ਕਿਉਂ ਜੋ ਤੁਸੀਂ ਮਨੁੱਖਾਂ ਉੱਤੇ ਅਜਿਹੇ ਭਾਰ ਰੱਖਦੇ ਹੋ ਜਿਨ੍ਹਾਂ ਦਾ ਚੁੱਕਣਾ ਔਖਾ ਹੈ ਪਰ ਤੁਸੀਂ ਆਪ ਆਪਣੀ ਇੱਕ ਉਂਗਲ ਵੀ ਉਸ ਭਾਰ ਨੂੰ ਚੁੱਕਣ ਵਾਸਤੇ ਨਹੀਂ ਲਾਉਂਦੇ ਹੋ।
ਤਾਰੀਖ਼ਾਂ ਰੂਸੀ ਕਲੀਸਿਯਾ ਦੇ ਜੂਲੀਅਨ ਕੈਲੰਡਰ ਅਨੁਸਾਰ ਹਨ (ਸਰਬੀਆਈ ਅਤੇ ਜਾਰਜੀਆਈ ਕਲੀਸਿਯਾਵਾਂ ਅਤੇ ਆਥੋਸ ਪਹਾੜ ਵਾਂਗ): ਕਲੀਸਿਯਾ ਦੇ ਕੈਲੰਡਰ ਦਾ ਨਵੰਬਰ 5 ਸਿਵਲ ਕੈਲੰਡਰ ਦਾ ਨਵੰਬਰ 18 ਹੈ। ਨਵੇਂ ਕੈਲੰਡਰ ਵਾਲੀਆਂ ਕਲੀਸਿਯਾਵਾਂ (ਯੂਨਾਨ, ਰੋਮਾਨੀਆ, ਬੁਲਗਾਰੀਆ, ਯੂਕਰੇਨ…) ਪੱਕੀ ਤਾਰੀਖ਼ ਵਾਲੇ ਤਿਉਹਾਰ ਅਤੇ ਸੰਤ ਉਸੇ ਸਿਵਲ ਤਾਰੀਖ਼ ਨੂੰ, 13 ਦਿਨ ਪਹਿਲਾਂ, ਮਨਾਉਂਦੀਆਂ ਹਨ, ਅਤੇ ਉਨ੍ਹਾਂ ਦੇ ਕੁਝ ਪਾਠ ਵੱਖਰੇ ਹਨ; ਈਸਟਰ ਅਤੇ ਉਸ ਉੱਤੇ ਟਿਕੇ ਦਿਨ ਇੱਕੋ ਹਨ।
ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ