ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਨਵੰਬਰ 2026 › ਨਵੰਬਰ 19
ਕੈਥੋਲਿਕ ਕੈਲੰਡਰ
ਹਰ ਦਿਨ ਦੇ ਬਾਈਬਲ ਪਾਠ (ਕੈਥੋਲਿਕ) — 19 ਨਵੰਬਰ 2026
ਵੀਰਵਾਰ · ਆਮ ਸਮੇਂ ਦਾ 33ਵਾਂ ਹਫ਼ਤਾ
ਤਿਉਹਾਰ ਅਤੇ ਸੰਤ
ਆਮ ਸਮੇਂ ਦੇ 33ਵੇਂ ਹਫ਼ਤੇ ਦਾ ਵੀਰਵਾਰ
ਆਮ ਦਿਨ · ਉਪਾਸਨਾ ਦਾ ਰੰਗ: ਹਰਾ
ਦਿਨ ਦੇ ਪਾਠ
ਪਹਿਲਾ ਪਾਠ
1ਜਿਹੜਾ ਸਿੰਘਾਸਣ ਉੱਤੇ ਬਿਰਾਜਮਾਨ ਸੀ, ਮੈਂ ਉਹ ਦੇ ਸੱਜੇ ਹੱਥ ਵਿੱਚ ਇੱਕ ਪੋਥੀ ਵੇਖੀ, ਜੋ ਅੰਦਰੋਂ ਬਾਹਰੋਂ ਲਿਖੀ ਹੋਈ ਅਤੇ ਸੱਤਾਂ ਮੋਹਰਾਂ ਨਾਲ ਬੰਦ ਕੀਤੀ ਹੋਈ ਸੀ। 2ਅਤੇ ਮੈਂ ਇੱਕ ਬਲਵਾਨ ਦੂਤ ਨੂੰ ਵੱਡੀ ਅਵਾਜ਼ ਨਾਲ ਇਹ ਪਰਚਾਰ ਕਰਦੇ ਵੇਖਿਆ ਕਿ ਪੋਥੀ ਨੂੰ ਖੋਲ੍ਹਣ ਅਤੇ ਉਹ ਦੀਆਂ ਮੋਹਰਾਂ ਨੂੰ ਤੋੜਨ ਦੇ ਯੋਗ ਕੌਣ ਹੈ? 3ਨਾ ਸਵਰਗ ਵਿੱਚ, ਨਾ ਧਰਤੀ ਉੱਤੇ, ਨਾ ਧਰਤੀ ਦੇ ਹੇਠ ਕੋਈ ਸੀ, ਜੋ ਉਸ ਪੋਥੀ ਨੂੰ ਖੋਲ੍ਹਣ ਅਤੇ ਪੜ੍ਹਨ ਦੇ ਯੋਗ ਹੋਵੇ। 4ਤਾਂ ਮੈਂ ਬਹੁਤ ਰੋਇਆ, ਕਿਉਂਕਿ ਉਸ ਪੋਥੀ ਦੇ ਖੋਲ੍ਹਣ ਜਾਂ ਉਸ ਉੱਤੇ ਨਿਗਾਹ ਕਰਨ ਦੇ ਯੋਗ ਕੋਈ ਨਾ ਨਿੱਕਲਿਆ। 5ਉਹਨਾਂ ਬਜ਼ੁਰਗਾਂ ਵਿੱਚੋਂ ਇੱਕ ਨੇ ਮੈਨੂੰ ਆਖਿਆ, ਨਾ ਰੋ! ਵੇਖ, ਉਹ ਬੱਬਰ ਸ਼ੇਰ ਜਿਹੜਾ ਯਹੂਦਾਹ ਦੇ ਗੋਤ ਵਿੱਚੋਂ ਹੈ ਅਤੇ “ਦਾਊਦ ਦੀ ਜੜ੍ਹ” ਹੈ, ਉਹ ਇਸ ਪੋਥੀ ਅਤੇ ਉਹ ਦੀਆਂ ਸੱਤਾਂ ਮੋਹਰਾਂ ਦੇ ਖੋਲ੍ਹਣ ਲਈ ਜਿੱਤ ਗਿਆ ਹੈ। 6ਅਤੇ ਮੈਂ ਸਿੰਘਾਸਣ ਅਤੇ ਚਾਰ ਪ੍ਰਾਣੀਆਂ ਅਤੇ ਬਜ਼ੁਰਗਾਂ ਦੇ ਵਿਚਾਲੇ ਇੱਕ ਲੇਲੇ ਨੂੰ ਜੋ ਜਿਵੇਂ ਬਲੀਦਾਨ ਕੀਤਾ ਹੋਇਆ ਸੀ ਖਲੋਤਾ ਵੇਖਿਆ, ਜਿਹ ਦੇ ਸੱਤ ਸਿੰਗ ਅਤੇ ਸੱਤ ਅੱਖਾਂ ਸਨ। ਇਹ ਪਰਮੇਸ਼ੁਰ ਦੇ ਸੱਤ ਆਤਮੇ ਹਨ ਜਿਹੜੇ ਸਾਰੀ ਧਰਤੀ ਵਿੱਚ ਭੇਜੇ ਹੋਏ ਹਨ। 7ਅਤੇ ਉਹ ਨੇ ਆ ਕੇ ਉਸ ਦੇ ਸੱਜੇ ਹੱਥੋਂ ਜਿਹੜਾ ਸਿੰਘਾਸਣ ਉੱਤੇ ਬਿਰਾਜਮਾਨ ਸੀ, ਉਹ ਪੋਥੀ ਲੈ ਲਈ। 8ਅਤੇ ਜਦੋਂ ਉਹ ਨੇ ਪੋਥੀ ਲੈ ਲਈ ਤਾਂ ਚਾਰੇ ਪ੍ਰਾਣੀ ਅਤੇ ਚੌਵੀ ਬਜ਼ੁਰਗ ਲੇਲੇ ਦੇ ਅੱਗੇ ਡਿੱਗ ਪਏ ਅਤੇ ਹਰੇਕ ਦੇ ਕੋਲ ਰਬਾਬ ਅਤੇ ਧੂਪ ਨਾਲ ਭਰੇ ਹੋਏ ਸੋਨੇ ਦੇ ਕਟੋਰੇ ਸਨ, ਜਿਹੜੇ ਸੰਤਾਂ ਦੀਆਂ ਪ੍ਰਾਰਥਨਾਵਾਂ ਹਨ। 9ਅਤੇ ਉਹ ਇਹ ਆਖਦੇ ਹੋਏ ਇੱਕ ਨਵਾਂ ਗੀਤ ਗਾਉਂਦੇ ਸਨ, - ਤੂੰ ਉਹ ਪੋਥੀ ਲੈਣ ਅਤੇ ਉਹ ਦੀਆਂ ਮੋਹਰਾਂ ਖੋਲ੍ਹਣ ਦੇ ਯੋਗ ਹੈਂ, ਕਿਉਂਕਿ ਤੂੰ ਬਲੀਦਾਨ ਕੀਤਾ ਗਿਆ ਸੀ, ਅਤੇ ਤੂੰ ਆਪਣੇ ਲਹੂ ਨਾਲ ਹਰੇਕ ਗੋਤ, ਭਾਸ਼ਾ, ਉੱਮਤ ਅਤੇ ਕੌਮ ਵਿੱਚੋਂ ਪਰਮੇਸ਼ੁਰ ਦੇ ਲਈ ਲੋਕਾਂ ਨੂੰ ਮੁੱਲ ਲਿਆ, 10ਅਤੇ ਉਹਨਾਂ ਨੂੰ ਸਾਡੇ ਪਰਮੇਸ਼ੁਰ ਲਈ, ਇੱਕ ਪਾਤਸ਼ਾਹੀ ਅਤੇ ਜਾਜਕ ਬਣਾਇਆ, ਅਤੇ ਉਹ ਧਰਤੀ ਉੱਤੇ ਰਾਜ ਕਰਨਗੇ।
ਜਵਾਬੀ ਭਜਨ
1ਹਲਲੂਯਾਹ! ਯਹੋਵਾਹ ਲਈ ਇੱਕ ਨਵਾਂ ਗੀਤ ਗਾਓ, ਸੰਤਾਂ ਦੀ ਸਭਾ ਵਿੱਚ ਉਹ ਦੀ ਉਸਤਤ ਕਰੋ! 2ਇਸਰਾਏਲ ਆਪਣੇ ਕਰਤਾ ਵਿੱਚ ਅਨੰਦ ਹੋਵੇ, ਸੀਯੋਨ ਦੇ ਵਾਸੀ ਆਪਣੇ ਪਾਤਸ਼ਾਹ ਵਿੱਚ ਬਾਗ-ਬਾਗ ਹੋਣ। 3ਓਹ ਨੱਚਦੇ ਹੋਏ ਉਹ ਦੇ ਨਾਮ ਦੀ ਉਸਤਤ ਕਰਨ, ਅਤੇ ਤਬਲਾ ਤੇ ਸਿਤਾਰ ਵਜਾਉਂਦੇ ਹੋਏ ਉਹ ਦਾ ਭਜਨ ਗਾਉਣ! 4ਯਹੋਵਾਹ ਆਪਣੀ ਪਰਜਾ ਨਾਲ ਖੁਸ਼ ਜੋ ਹੈ, ਉਹ ਮਸਕੀਨਾਂ ਨੂੰ ਫ਼ਤਹ ਨਾਲ ਸਿੰਗਾਰੇਗਾ, 5ਸੰਤ ਮਹਿਮਾ ਵਿੱਚ ਬਾਗ-ਬਾਗ ਹੋਣ, ਓਹ ਆਪਣੇ ਵਿਛਾਉਣਿਆਂ ਉੱਤੇ ਜੈਕਾਰਾ ਗਜਾਉਣ! 6ਪਰਮੇਸ਼ੁਰ ਦੀਆਂ ਵਡਿਆਈਆਂ ਉਨ੍ਹਾਂ ਦੇ ਕੰਨ ਵਿੱਚ ਹੋਣ, ਅਤੇ ਉਨ੍ਹਾਂ ਦੇ ਹੱਥ ਵਿੱਚ ਦੋਧਾਰੀ ਤਲਵਾਰ, 9ਅਤੇ ਲਿਖੇ ਹੋਏ ਫ਼ਤਵੇ ਉਨ੍ਹਾਂ ਉੱਤੇ ਚਲਾਉਣ, - ਇਹ ਉਹ ਦੇ ਸਾਰੇ ਸੰਤਾਂ ਦਾ ਮਾਣ ਹੈ। ਹਲਲੂਯਾਹ!
ਇੰਜੀਲ
41ਜਦ ਉਹ ਨੇੜੇ ਆਇਆ ਤਾਂ ਸ਼ਹਿਰ ਨੂੰ ਵੇਖ ਕੇ ਉਸ ਉੱਤੇ ਰੋਇਆ 42ਅਤੇ ਆਖਿਆ, ਕਾਸ਼ ਕਿ ਤੂੰ ਅੱਜ ਸ਼ਾਂਤੀ ਦੀਆਂ ਗੱਲਾਂ ਨੂੰ ਜਾਣਦਾ, ਪਰ ਹੁਣ ਉਹ ਤੇਰੀਆਂ ਅੱਖਾਂ ਤੋਂ ਲੁੱਕੀਆਂ ਹੋਈਆਂ ਹਨ। 43ਕਿਉਂਕਿ ਉਹ ਦਿਨ ਤੇਰੇ ਉੱਤੇ ਆਉਣਗੇ ਜਦ ਤੇਰੇ ਵੈਰੀ ਤੇਰੇ ਵਿਰੁੱਧ ਮੋਰਚਾ ਬੰਨ੍ਹਣਗੇ ਅਤੇ ਤੈਨੂੰ ਘੇਰ ਲੈਣਗੇ ਅਤੇ ਚਾਰੋਂ ਪਾਸੋਂ ਤੈਨੂੰ ਦੱਬਣਗੇ, 44ਅਤੇ ਤੇਰੇ ਬੱਚਿਆਂ ਸਮੇਤ ਜੋ ਤੇਰੇ ਵਿੱਚ ਹਨ ਤੈਨੂੰ ਧਰਤੀ ਉੱਤੇ ਪਟਕਾ ਦੇਣਗੇ ਅਤੇ ਤੇਰੇ ਵਿੱਚ ਪੱਥਰ ਉੱਤੇ ਪੱਥਰ ਨਾ ਛੱਡਣਗੇ, ਕਿਉਂ ਜੋ ਤੂੰ ਆਪਣੀ ਭਲਾਈ ਦੇ ਮੌਕੇ ਨੂੰ ਨਾ ਜਾਣਿਆ।
ਆਮ ਰੋਮਨ ਕੈਲੰਡਰ; ਬਿਸ਼ਪਾਂ ਦੀ ਕਾਨਫ਼ਰੰਸ ਕੁਝ ਤਿਉਹਾਰ (ਪ੍ਰਭੂ ਦਾ ਪ੍ਰਗਟ ਹੋਣਾ, ਸੁਰਗ ਉੱਠਣਾ, ਮਸੀਹ ਦਾ ਸਰੀਰ ਅਤੇ ਲਹੂ) ਐਤਵਾਰ ਨੂੰ ਲਿਜਾ ਸਕਦੀ ਹੈ ਜਾਂ ਆਪਣੇ ਤਿਉਹਾਰ ਜੋੜ ਸਕਦੀ ਹੈ। ਪਾਠ-ਸੰਗ੍ਰਹਿ: ਐਤਵਾਰਾਂ ਦਾ ਚੱਕਰ A, ਹਫ਼ਤੇ ਦੇ ਦਿਨਾਂ ਦਾ ਸਾਲ II।
ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ