Bible Explorer ਐਪ ਲਓ

ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਨਵੰਬਰ 2026 › ਨਵੰਬਰ 19

ਆਰਥੋਡਾਕਸ ਕੈਲੰਡਰ · 6 ਨਵੰਬਰ (ਪੁਰਾਣਾ ਕੈਲੰਡਰ)

ਆਰਥੋਡਾਕਸ ਹਰ ਦਿਨ ਦੇ ਪਾਠ — 19 ਨਵੰਬਰ 2026

ਵੀਰਵਾਰ · ਪੰਤੇਕੁਸਤ ਤੋਂ ਬਾਅਦ 25ਵਾਂ ਹਫ਼ਤਾ · ਸੁਰ 7

ਤਿਉਹਾਰ ਅਤੇ ਸੰਤ

Saint Paul the Confessor, Bishop of Constantinople († 350)

ਵਰਤ

ਕੋਈ ਵਰਤ ਨਹੀਂ

ਇਹ ਮੱਠਵਾਸੀ ਨਿਯਮ ਅਨੁਸਾਰ ਹੈ। ਪੈਰਿਸ਼ ਵਿੱਚ ਵਰਤ ਦੀ ਮਾਤਰਾ ਆਪਣੇ ਪਾਪ-ਸਵੀਕਾਰ ਸੁਣਨ ਵਾਲੇ ਪਾਦਰੀ ਨਾਲ ਮਿਲ ਕੇ, ਸਿਹਤ, ਉਮਰ ਅਤੇ ਹਾਲਾਤ ਅਨੁਸਾਰ ਤੈਅ ਕੀਤੀ ਜਾਂਦੀ ਹੈ।

ਦਿਨ ਦੇ ਪਾਠ

ਪੱਤ੍ਰੀ

2 ਥੱਸ 2:13–3:5

13ਪਰ ਹੇ ਭਰਾਵੋ, ਪ੍ਰਭੂ ਦੇ ਪਿਆਰਿਓ, ਸਾਨੂੰ ਚਾਹੀਦਾ ਹੈ ਜੋ ਤੁਹਾਡੇ ਲਈ ਸਦਾ ਪਰਮੇਸ਼ੁਰ ਦਾ ਧੰਨਵਾਦ ਕਰਦੇ ਰਹੀਏ ਕਿਉਂਕਿ ਪਰਮੇਸ਼ੁਰ ਨੇ ਆਦ ਤੋਂ ਹੀ ਤੁਹਾਨੂੰ ਚੁਣ ਲਿਆ ਜੋ ਆਤਮਾ ਤੋਂ ਪਵਿੱਤਰ ਹੋ ਕੇ ਅਤੇ ਸਚਿਆਈ ਤੇ ਵਿਸ਼ਵਾਸ ਕਰਕੇ ਮੁਕਤੀ ਪਾਓ। 14ਜਿਸ ਦੇ ਲਈ ਉਸ ਨੇ ਤੁਹਾਨੂੰ ਸਾਡੀ ਖੁਸ਼ਖਬਰੀ ਦੇ ਰਾਹੀਂ ਸੱਦਿਆ ਕਿ ਤੁਹਾਨੂੰ ਸਾਡੇ ਪ੍ਰਭੂ ਯਿਸੂ ਮਸੀਹ ਦੀ ਮਹਿਮਾ ਪ੍ਰਾਪਤ ਹੋਵੇ। 15ਸੋ ਇਸ ਕਾਰਨ ਹੇ ਭਰਾਵੋ, ਕਾਇਮ ਰਹੋ ਅਤੇ ਉਨ੍ਹਾਂ ਸਾਰੀਆਂ ਗੱਲਾਂ ਨੂੰ ਜਿਹੜੀਆਂ ਤੁਸੀਂ ਭਾਵੇਂ ਜ਼ੁਬਾਨੀ ਭਾਵੇਂ ਸਾਡੀ ਪੱਤ੍ਰੀ ਤੋਂ ਸਿੱਖੀਆਂ ਫੜ੍ਹੀ ਰੱਖੋ। 16ਹੁਣ ਸਾਡਾ ਪ੍ਰਭੂ ਯਿਸੂ ਮਸੀਹ ਆਪ ਅਤੇ ਸਾਡਾ ਪਿਤਾ ਪਰਮੇਸ਼ੁਰ ਜਿਸ ਨੇ ਸਾਡੇ ਨਾਲ ਪਿਆਰ ਕੀਤਾ ਅਤੇ ਸਾਡੇ ਉੱਤੇ ਕਿਰਪਾ ਕਰ ਕੇ ਸਾਨੂੰ ਸਦੀਪਕਾਲ ਦੀ ਤਸੱਲੀ ਅਤੇ ਚੰਗੀ ਆਸ ਦਿੱਤੀ। 17ਤੁਹਾਡੇ ਮਨਾਂ ਨੂੰ ਸ਼ਾਂਤੀ ਦੇਵੇ ਅਤੇ ਤੁਹਾਨੂੰ ਹਰੇਕ ਭਲੇ ਕੰਮ ਅਤੇ ਬਚਨ ਵਿੱਚ ਮਜ਼ਬੂਤ ਕਰੇ। 3:1ਅੰਤ ਵਿੱਚ, ਹੇ ਭਰਾਵੋ, ਸਾਡੇ ਲਈ ਵੀ ਪ੍ਰਾਰਥਨਾ ਕਰੋ ਕਿ ਪ੍ਰਭੂ ਦਾ ਉਪਦੇਸ਼ ਤੇਜੀ ਨਾਲ ਫ਼ੈਲੇ ਅਤੇ ਮਹਿਮਾ ਪਾਵੇ ਜਿਵੇਂ ਕਿ ਤੁਹਾਡੇ ਵਿੱਚ ਹੋਇਆ। 2ਅਤੇ ਪ੍ਰਾਰਥਨਾ ਕਰੋ ਕਿ ਅਸੀਂ ਬੁਰੇ ਅਤੇ ਬਦੀ ਕਰਨ ਵਾਲੇ ਲੋਕਾਂ ਤੋਂ ਬਚੇ ਰਹੀਏ। ਜਿਵੇਂ ਕਿ ਤੁਸੀਂ ਜਾਣਦੇ ਹੋ, ਸਾਰੇ ਲੋਕੀ ਪ੍ਰਭੂ ਵਿੱਚ ਵਿਸ਼ਵਾਸ ਨਹੀਂ ਰੱਖਦੇ। 3ਪਰ ਪ੍ਰਭੂ ਵਫ਼ਾਦਾਰ ਹੈ, ਉਹ ਤੁਹਾਨੂੰ ਤਾਕਤ ਦੇਵੇਗਾ ਅਤੇ ਤੁਹਾਨੂੰ ਦੁਸ਼ਟ ਤੋਂ ਬਚਾਵੇਗਾ। 4ਪ੍ਰਭੂ ਸਾਨੂੰ ਵਿਸ਼ਵਾਸ ਦਿੰਦਾ ਹੈ ਕਿ ਤੁਸੀਂ ਉਹੀ ਗੱਲਾਂ ਕਰ ਰਹੇ ਹੋ ਜੋ ਅਸੀਂ ਤੁਹਾਨੂੰ ਆਖੀਆਂ ਹਨ ਅਤੇ ਅਸੀਂ ਜਾਣਦੇ ਹਾਂ ਕਿ ਤੁਸੀਂ ਇਨ੍ਹਾਂ ਗੱਲਾਂ ਨੂੰ ਲਗਾਤਾਰ ਕਰਦੇ ਰਹੋਗੇ। 5ਅਤੇ ਪ੍ਰਭੂ ਤੁਹਾਡੇ ਦਿਲਾਂ ਨੂੰ ਪਰਮੇਸ਼ੁਰ ਦੇ ਪਿਆਰ ਅਤੇ ਮਸੀਹ ਦੇ ਸਬਰ ਵੱਲ ਜਾਣ ਲਈ ਅਗਵਾਈ ਕਰੇਗਾ।

ਇੰਜੀਲ

ਲੂਕਾ 11:47–12:1

47ਹਾਏ ਤੁਹਾਡੇ ਉੱਤੇ! ਕਿਉਂ ਜੋ ਤੁਸੀਂ ਨਬੀਆਂ ਦੀਆਂ ਕਬਰਾਂ ਬਣਾਉਂਦੇ ਹੋ ਅਤੇ ਤੁਹਾਡਿਆਂ ਪਿਉ-ਦਾਦਿਆਂ ਨੇ ਉਨ੍ਹਾਂ ਨੂੰ ਮਾਰ ਸੁੱਟਿਆ ਸੀ। 48ਸੋ ਤੁਸੀਂ ਗਵਾਹ ਹੋ ਅਤੇ ਤੁਹਾਡੇ ਪਿਉ-ਦਾਦਿਆਂ ਦੇ ਕੰਮ ਤੁਹਾਨੂੰ ਚੰਗੇ ਲੱਗਦੇ ਹਨ, ਇਸ ਲਈ ਜੋ ਉਨ੍ਹਾਂ ਨੇ ਨਬੀਆਂ ਨੂੰ ਮਾਰ ਸੁੱਟਿਆ ਅਤੇ ਤੁਸੀਂ ਉਹਨਾਂ ਦੀਆਂ ਕਬਰਾਂ ਬਣਾਉਂਦੇ ਹੋ। 49ਇਸ ਲਈ ਪਰਮੇਸ਼ੁਰ ਦੇ ਗਿਆਨ ਨੇ ਵੀ ਆਖਿਆ ਕਿ ਮੈਂ ਉਨ੍ਹਾਂ ਦੇ ਕੋਲ ਨਬੀਆਂ ਅਤੇ ਰਸੂਲਾਂ ਨੂੰ ਭੇਜਾਂਗਾ ਅਤੇ ਉਹ ਉਹਨਾਂ ਵਿੱਚੋਂ ਕਈਆਂ ਨੂੰ ਮਾਰ ਸੁੱਟਣਗੇ ਅਤੇ ਅੱਤਿਆਚਾਰ ਕਰਨਗੇ। 50ਸਭਨਾਂ ਨਬੀਆਂ ਦਾ ਖੂਨ ਜੋ ਜਗਤ ਦੀ ਉਤਪਤੀ ਤੋਂ ਵਹਾਇਆ ਗਿਆ ਹੈ, ਉਹਨਾਂ ਸਭਨਾਂ ਦਾ ਬਦਲਾ ਇਸ ਪੀੜ੍ਹੀ ਦੇ ਲੋਕਾਂ ਤੋਂ ਲਿਆ ਜਾਵੇਗਾ। 51ਹਾਬਲ ਦੇ ਖੂਨ ਤੋਂ ਲੈ ਕੇ ਜ਼ਕਰਯਾਹ ਦੇ ਖੂਨ ਤੱਕ ਜੋ ਜਗਵੇਦੀ ਅਤੇ ਹੈਕਲ ਦੇ ਵਿਚਕਾਰ ਕਤਲ ਕੀਤਾ ਗਿਆ ਸੀ। ਮੈਂ ਤੁਹਾਨੂੰ ਸੱਚ ਆਖਦਾ, ਉਸ ਦਾ ਬਦਲਾ ਇਸ ਪੀੜ੍ਹੀ ਤੋਂ ਲਿਆ ਜਾਵੇਗਾ। ਹਾਂ, ਮੈਂ ਤੁਹਾਨੂੰ ਆਖਦਾ ਹਾਂ, ਇਸੇ ਪੀੜ੍ਹੀ ਤੋਂ ਲਿਆ ਜਾਵੇਗਾ। 52ਉਪਦੇਸ਼ਕਾਂ ਉੱਤੇ ਹਾਏ! ਕਿਉਂ ਜੋ ਤੁਸੀਂ ਗਿਆਨ ਦੀ ਕੁੰਜੀ ਤਾਂ ਪ੍ਰਾਪਤ ਕੀਤੀ ਹੈ। ਨਾ ਤੁਸੀਂ ਆਪ ਵੜੇ ਅਤੇ ਸਗੋਂ ਵੜਨ ਵਾਲਿਆਂ ਨੂੰ ਵੀ ਰੋਕ ਦਿੱਤਾ। 53ਜਦੋਂ ਉਹ ਉੱਥੋਂ ਨਿੱਕਲਿਆ ਤਾਂ ਉਪਦੇਸ਼ਕ ਅਤੇ ਫ਼ਰੀਸੀ ਜ਼ੋਰ ਪਾਉਣ ਲੱਗੇ ਅਤੇ ਉਸ ਤੋਂ ਬਹੁਤੀਆਂ ਗੱਲਾਂ ਅਖਵਾਉਣ ਲੱਗੇ। 54ਅਤੇ ਤਾੜ ਵਿੱਚ ਸਨ ਜੋ ਉਸ ਦੇ ਮੂੰਹ ਦੀ ਕੋਈ ਗੱਲ ਫੜਨ। 12:1ਜਦ ਹਜ਼ਾਰਾਂ ਦੀ ਭੀੜ ਇਕੱਠੀ ਹੋਈ ਕਿ ਲੋਕ ਇੱਕ ਦੂਜੇ ਉੱਤੇ ਡਿੱਗਦੇ ਪੈਂਦੇ ਸਨ ਤਾਂ ਯਿਸੂ ਨੇ ਪਹਿਲਾਂ ਆਪਣੇ ਚੇਲਿਆਂ ਨੂੰ ਕਿਹਾ ਕਿ ਫ਼ਰੀਸੀਆਂ ਦੇ ਖ਼ਮੀਰ ਤੋਂ ਜੋ ਕਪਟ ਹੈ ਹੁਸ਼ਿਆਰ ਰਹੋ।

ਤਾਰੀਖ਼ਾਂ ਰੂਸੀ ਕਲੀਸਿਯਾ ਦੇ ਜੂਲੀਅਨ ਕੈਲੰਡਰ ਅਨੁਸਾਰ ਹਨ (ਸਰਬੀਆਈ ਅਤੇ ਜਾਰਜੀਆਈ ਕਲੀਸਿਯਾਵਾਂ ਅਤੇ ਆਥੋਸ ਪਹਾੜ ਵਾਂਗ): ਕਲੀਸਿਯਾ ਦੇ ਕੈਲੰਡਰ ਦਾ ਨਵੰਬਰ 6 ਸਿਵਲ ਕੈਲੰਡਰ ਦਾ ਨਵੰਬਰ 19 ਹੈ। ਨਵੇਂ ਕੈਲੰਡਰ ਵਾਲੀਆਂ ਕਲੀਸਿਯਾਵਾਂ (ਯੂਨਾਨ, ਰੋਮਾਨੀਆ, ਬੁਲਗਾਰੀਆ, ਯੂਕਰੇਨ…) ਪੱਕੀ ਤਾਰੀਖ਼ ਵਾਲੇ ਤਿਉਹਾਰ ਅਤੇ ਸੰਤ ਉਸੇ ਸਿਵਲ ਤਾਰੀਖ਼ ਨੂੰ, 13 ਦਿਨ ਪਹਿਲਾਂ, ਮਨਾਉਂਦੀਆਂ ਹਨ, ਅਤੇ ਉਨ੍ਹਾਂ ਦੇ ਕੁਝ ਪਾਠ ਵੱਖਰੇ ਹਨ; ਈਸਟਰ ਅਤੇ ਉਸ ਉੱਤੇ ਟਿਕੇ ਦਿਨ ਇੱਕੋ ਹਨ।

ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ