ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਨਵੰਬਰ 2026 › ਨਵੰਬਰ 20
ਕੈਥੋਲਿਕ ਕੈਲੰਡਰ
ਹਰ ਦਿਨ ਦੇ ਬਾਈਬਲ ਪਾਠ (ਕੈਥੋਲਿਕ) — 20 ਨਵੰਬਰ 2026
ਸ਼ੁੱਕਰਵਾਰ · ਆਮ ਸਮੇਂ ਦਾ 33ਵਾਂ ਹਫ਼ਤਾ
ਤਿਉਹਾਰ ਅਤੇ ਸੰਤ
ਆਮ ਸਮੇਂ ਦੇ 33ਵੇਂ ਹਫ਼ਤੇ ਦਾ ਸ਼ੁੱਕਰਵਾਰ
ਆਮ ਦਿਨ · ਉਪਾਸਨਾ ਦਾ ਰੰਗ: ਹਰਾ
ਵਰਤ ਅਤੇ ਤੋਬਾ
ਤੋਬਾ ਦਾ ਦਿਨ
ਹਰ ਸ਼ੁੱਕਰਵਾਰ ਤੋਬਾ ਦਾ ਦਿਨ ਹੈ; ਹਰ ਬਿਸ਼ਪ ਕਾਨਫ਼ਰੰਸ ਤੈਅ ਕਰਦੀ ਹੈ ਕਿ ਇਸ ਨੂੰ ਕਿਵੇਂ ਮਨਾਉਣਾ ਹੈ: ਮਾਸ ਤੋਂ ਪਰਹੇਜ਼ ਜਾਂ ਤੋਬਾ ਦਾ ਕੋਈ ਹੋਰ ਕੰਮ। ਵਰਤ 18 ਤੋਂ 59 ਸਾਲ ਤੱਕ, ਪਰਹੇਜ਼ 14 ਸਾਲ ਤੋਂ ਲਾਜ਼ਮੀ ਹੈ।
ਦਿਨ ਦੇ ਪਾਠ
ਪਹਿਲਾ ਪਾਠ
8ਅਤੇ ਜਿਹੜੀ ਅਵਾਜ਼ ਮੈਂ ਸਵਰਗ ਤੋਂ ਸੁਣੀ ਸੀ ਮੈਂ ਉਹ ਨੂੰ ਆਪਣੇ ਨਾਲ ਫੇਰ ਗੱਲਾਂ ਕਰਦੇ ਅਤੇ ਇਹ ਆਖਦੇ ਸੁਣਿਆ ਭਈ ਜਾ, ਉਹ ਪੋਥੀ ਲੈ ਲੈ ਜੋ ਉਸ ਦੂਤ ਦੇ ਹੱਥ ਵਿੱਚ ਖੁੱਲ੍ਹੀ ਪਈ ਹੈ ਜਿਹੜਾ ਸਮੁੰਦਰ ਅਤੇ ਧਰਤੀ ਉੱਤੇ ਖੜ੍ਹਾ ਹੈ। 9ਅਤੇ ਮੈਂ ਉਸ ਦੂਤ ਦੇ ਕੋਲ ਜਾ ਕੇ ਉਸ ਨੂੰ ਕਿਹਾ, ਉਹ ਛੋਟੀ ਪੋਥੀ ਮੈਨੂੰ ਦੇ, ਅਤੇ ਉਸ ਨੇ ਮੈਨੂੰ ਆਖਿਆ, ਲੈ ਅਤੇ ਇਹ ਨੂੰ ਖਾਹ ਜਾ। ਇਹ ਤੇਰੇ ਢਿੱਡ ਨੂੰ ਤਾਂ ਕੌੜਾ ਕਰ ਦੇਵੇਗੀ ਪਰ ਤੇਰੇ ਮੂੰਹ ਵਿੱਚ ਸ਼ਹਿਦ ਜਿਹੀ ਮਿੱਠੀ ਲੱਗੇਗੀ। 10ਤਦ ਮੈਂ ਉਹ ਛੋਟੀ ਪੋਥੀ ਦੂਤ ਦੇ ਹੱਥੋਂ ਲੈ ਲਈ ਅਤੇ ਉਹ ਨੂੰ ਖਾਧਾ ਅਤੇ ਉਹ ਮੇਰੇ ਮੂੰਹ ਵਿੱਚ ਸ਼ਹਿਦ ਜਿਹੀ ਮਿੱਠੀ ਲੱਗੀ ਅਤੇ ਜਦੋਂ ਮੈਂ ਉਹ ਨੂੰ ਖਾ ਲਿਆ ਤਦ ਮੇਰਾ ਢਿੱਡ ਕੌੜਾ ਹੋ ਗਿਆ। 11ਅਤੇ ਉਨ੍ਹਾਂ ਮੈਨੂੰ ਆਖਿਆ, ਤੈਨੂੰ ਬਹੁਤਿਆਂ ਲੋਕਾਂ, ਕੌਮਾਂ, ਭਾਸ਼ਾਵਾਂ ਅਤੇ ਰਾਜਿਆਂ ਉੱਤੇ ਫੇਰ ਅਗੰਮ ਵਾਕ ਕਰਨਾ ਪਵੇਗਾ!
ਜਵਾਬੀ ਭਜਨ
ਜ਼ਬੂ 119:14, 24, 72, 103, 111, 131
14ਮੈਂ ਤੇਰੀਆਂ ਸਾਖੀਆਂ ਦੇ ਰਾਹ ਵਿੱਚ ਖੁਸ਼ ਰਿਹਾ, ਜਿਵੇਂ ਸਾਰੀ ਦੌਲਤ ਉੱਤੇ। 24ਤੇਰੀਆਂ ਸਾਖੀਆਂ ਵੀ ਮੇਰੀ ਖੁਸ਼ੀ, ਅਤੇ ਮੇਰੇ ਲਈ ਸਲਾਹਕਾਰ ਹਨ। 72ਤੇਰੇ ਮੂੰਹ ਦੀ ਬਿਵਸਥਾ ਮੇਰੇ ਲਈ ਸੋਨੇ ਤੇ ਚਾਂਦੀ ਦੇ ਹਜ਼ਾਰਾਂ ਸਿੱਕਿਆਂ ਤੋਂ ਚੰਗੀ ਹੈ! 103ਤੇਰੇ ਬਚਨ ਮੇਰੇ ਤਾਲੂ ਨੂੰ ਕੇਡੇ ਮਿੱਠੇ ਲੱਗਦੇ ਹਨ, ਸ਼ਹਿਦ ਨਾਲੋਂ ਵੀ ਮੇਰੇ ਮੂੰਹ ਵਿੱਚ ਵੱਧ ਮਿੱਠੇ! 111ਮੈਂ ਤੇਰੀਆਂ ਸਾਖੀਆਂ ਨੂੰ ਸਦਾ ਲਈ ਮਿਰਾਸ ਵਿੱਚ ਲਿਆ ਹੈ, ਉਹ ਤਾਂ ਮੇਰੇ ਮਨ ਦੀ ਖੁਸ਼ੀ ਹਨ। 131ਮੈਂ ਆਪਣਾ ਮੂੰਹ ਖੋਲ੍ਹ ਕੇ ਹੌਂਕਿਆ, ਕਿਉਂ ਜੋ ਮੈਂ ਤੇਰੇ ਹੁਕਮਾਂ ਨੂੰ ਲੋਚਦਾ ਸੀ।
ਇੰਜੀਲ
45ਫਿਰ ਉਹ ਹੈਕਲ ਵਿੱਚ ਜਾ ਕੇ ਉਨ੍ਹਾਂ ਨੂੰ ਜਿਹੜੇ ਵੇਚਦੇ ਸਨ ਬਾਹਰ ਕੱਢਣ ਲੱਗਾ। 46ਉਨ੍ਹਾਂ ਨੂੰ ਆਖਿਆ ਕਿ ਲਿਖਿਆ ਹੈ ਕਿ ਮੇਰਾ ਘਰ ਪ੍ਰਾਰਥਨਾ ਦਾ ਘਰ ਸਦਾਵੇਗਾ ਪਰ ਤੁਸੀਂ ਉਸ ਨੂੰ ਡਾਕੂਆਂ ਦਾ ਅੱਡਾ ਬਣਾ ਦਿੱਤਾ ਹੈ। 47ਉਹ ਹੈਕਲ ਵਿੱਚ ਹਰ ਰੋਜ਼ ਉਪਦੇਸ਼ ਕਰਦਾ ਸੀ, ਪਰ ਮੁੱਖ ਜਾਜਕ ਅਤੇ ਉਪਦੇਸ਼ਕ ਅਤੇ ਲੋਕਾਂ ਦੇ ਸਰਦਾਰ ਉਸ ਦਾ ਨਾਸ ਕਰਨ ਦੀ ਖੋਜ ਵਿੱਚ ਸਨ। 48ਪਰ ਇਹ ਕਰਨ ਦਾ ਕੋਈ ਤਰੀਕਾ ਨਾ ਲੱਭਿਆ ਕਿਉਂ ਜੋ ਸਭ ਲੋਕ ਉਸ ਦੀ ਸੁਣਨ ਵਿੱਚ ਲੀਨ ਸਨ।
ਆਮ ਰੋਮਨ ਕੈਲੰਡਰ; ਬਿਸ਼ਪਾਂ ਦੀ ਕਾਨਫ਼ਰੰਸ ਕੁਝ ਤਿਉਹਾਰ (ਪ੍ਰਭੂ ਦਾ ਪ੍ਰਗਟ ਹੋਣਾ, ਸੁਰਗ ਉੱਠਣਾ, ਮਸੀਹ ਦਾ ਸਰੀਰ ਅਤੇ ਲਹੂ) ਐਤਵਾਰ ਨੂੰ ਲਿਜਾ ਸਕਦੀ ਹੈ ਜਾਂ ਆਪਣੇ ਤਿਉਹਾਰ ਜੋੜ ਸਕਦੀ ਹੈ। ਪਾਠ-ਸੰਗ੍ਰਹਿ: ਐਤਵਾਰਾਂ ਦਾ ਚੱਕਰ A, ਹਫ਼ਤੇ ਦੇ ਦਿਨਾਂ ਦਾ ਸਾਲ II।
ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ