ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਨਵੰਬਰ 2026 › ਨਵੰਬਰ 20
ਆਰਥੋਡਾਕਸ ਕੈਲੰਡਰ · 7 ਨਵੰਬਰ (ਪੁਰਾਣਾ ਕੈਲੰਡਰ)
ਆਰਥੋਡਾਕਸ ਹਰ ਦਿਨ ਦੇ ਪਾਠ — 20 ਨਵੰਬਰ 2026
ਸ਼ੁੱਕਰਵਾਰ · ਪੰਤੇਕੁਸਤ ਤੋਂ ਬਾਅਦ 25ਵਾਂ ਹਫ਼ਤਾ · ਸੁਰ 7
ਤਿਉਹਾਰ ਅਤੇ ਸੰਤ
Martyr Hieron and the other 32 Martyrs of Melitene: Hieron, Hysichius, Nicander, Athanasius, Mamantus, Barachius, Callinicus, Theogenes, Nikon, Longinus, Theodore, Valerius, Xantheius, Theodulus, Callimachus, Eugene, Theodochus, Ostrichius, Epiphanius, Maximian, Duceitius, Claudian, Theophilus, Gigantius, Dorotheus, Theodotus, Castrichius, Anikita, Themelius, Eutichius, Hilarion, Diodotus, and Amonitus (3rd C)
ਵਰਤ ਦਾ ਦਿਨ
ਵਰਤ: ਤੇਲ ਨਾਲ
ਇਹ ਮੱਠਵਾਸੀ ਨਿਯਮ ਅਨੁਸਾਰ ਹੈ। ਪੈਰਿਸ਼ ਵਿੱਚ ਵਰਤ ਦੀ ਮਾਤਰਾ ਆਪਣੇ ਪਾਪ-ਸਵੀਕਾਰ ਸੁਣਨ ਵਾਲੇ ਪਾਦਰੀ ਨਾਲ ਮਿਲ ਕੇ, ਸਿਹਤ, ਉਮਰ ਅਤੇ ਹਾਲਾਤ ਅਨੁਸਾਰ ਤੈਅ ਕੀਤੀ ਜਾਂਦੀ ਹੈ।
ਦਿਨ ਦੇ ਪਾਠ
ਪੱਤ੍ਰੀ
6ਹੇ ਭਰਾਵੋ, ਅਸੀਂ ਆਪਣੇ ਪ੍ਰਭੂ ਯਿਸੂ ਮਸੀਹ ਦੇ ਨਾਮ ਵਿੱਚ ਤੁਹਾਨੂੰ ਇਹ ਹੁਕਮ ਦਿੰਦੇ ਹਾਂ ਕਿ ਤੁਸੀਂ ਉਸ ਹਰੇਕ ਭਰਾ ਤੋਂ ਦੂਰ ਰਹੋ, ਜਿਹੜਾ ਉਸ ਸਿੱਖਿਆ ਦੇ ਅਨੁਸਾਰ ਨਹੀਂ ਚੱਲਦਾ ਜੋ ਤੁਸੀਂ ਸਾਡੇ ਕੋਲੋਂ ਪਾਈ ਪਰ ਕੁਰਾਹੇ ਚੱਲਦਾ ਹੈ। 7ਤੁਸੀਂ ਆਪ ਹੀ ਜਾਣਦੇ ਹੋ ਕਿ ਤੁਹਾਨੂੰ ਵੀ ਕਿਵੇਂ ਸਾਡੀ ਤਰ੍ਹਾਂ ਚੱਲਣਾ ਚਾਹੀਦਾ ਹੈ ਕਿਉਂ ਜੋ ਅਸੀਂ ਆਲਸ ਦੀ ਚਾਲ ਨਾ ਚੱਲੇ। 8ਅਤੇ ਜਦੋਂ ਵੀ ਅਸੀਂ ਕਿਸੇ ਦੂਸਰੇ ਵਿਅਕਤੀ ਦਾ ਭੋਜਨ ਖਾਧਾ ਅਸੀਂ ਹਮੇਸ਼ਾਂ ਉਸ ਦੀ ਕੀਮਤ ਦਿੱਤੀ, ਅਸੀਂ ਸਖ਼ਤ ਮਿਹਨਤ ਕੀਤੀ ਤਾਂ ਜੋ ਅਸੀਂ ਤੁਹਾਡੇ ਕਿਸੇ ਲਈ ਵੀ ਕਸ਼ਟ ਦਾ ਕਾਰਨ ਨਾ ਬਣੀਏ। ਅਸੀਂ ਲੱਗਭਗ ਦਿਨ ਰਾਤ ਕੰਮ ਕਰਦੇ ਰਹੇ। 9ਸਾਡੇ ਕੋਲ ਅਧਿਕਾਰ ਸੀ ਕਿ ਤੁਹਾਡੇ ਕੋਲੋਂ ਸਹਾਇਤਾ ਲਈਏ, ਪਰ ਅਸੀਂ ਆਪਣੀਆਂ ਲੋੜਾਂ ਲਈ ਕੰਮ ਕੀਤਾ ਤਾਂ ਜੋ ਅਸੀਂ ਤੁਹਾਡੇ ਲਈ ਇੱਕ ਉਦਾਹਰਣ ਬਣ ਸਕੀਏ। 10ਜਦੋਂ ਅਸੀਂ ਤੁਹਾਡੇ ਕੋਲ ਸੀ ਅਸੀਂ ਤੁਹਾਨੂੰ ਇਹ ਨਿਯਮ ਦਿੱਤਾ, “ਜੇ ਕੋਈ ਵਿਅਕਤੀ ਕੰਮ ਨਹੀਂ ਕਰਦਾ, ਤਾਂ ਉਹ ਭੋਜਨ ਵੀ ਨਾ ਕਰੇ।” 11ਅਸੀਂ ਸੁਣਦੇ ਹਾਂ ਕਿ ਤੁਹਾਡੇ ਸਮੂਹ ਵਿੱਚੋਂ ਕੁਝ ਲੋਕ ਕੰਮ ਕਰਨ ਤੋਂ ਇੰਨਕਾਰ ਕਰਦੇ ਹਨ। ਉਹ ਕੁਝ ਨਹੀਂ ਕਰਦੇ ਪਰ ਆਪਣੇ ਆਪ ਨੂੰ ਹੋਰਨਾਂ ਲੋਕਾਂ ਦੇ ਜੀਵਨ ਵਿੱਚ ਰੁਝਾਈ ਰੱਖਦੇ ਹਨ। 12ਅਸੀਂ ਉਨ੍ਹਾਂ ਲੋਕਾਂ ਨੂੰ ਪ੍ਰਭੂ ਯਿਸੂ ਮਸੀਹ ਦੇ ਨਾਮ ਵਿੱਚ ਆਗਿਆ ਦਿੰਦੇ ਹਾਂ ਕਿ ਆਪਣਾ ਕੰਮ ਕਰਕੇ ਰੋਟੀ ਖਾਇਆ ਕਰਨ। 13ਹੇ ਭਰਾਵੋ, ਤੁਸੀਂ ਭਲਿਆਈ ਕਰਦਿਆਂ ਨਾ ਥੱਕੋ। 14ਜੇਕਰ ਕੋਈ ਵਿਅਕਤੀ ਜਿਸ ਬਾਰੇ ਅਸੀਂ ਇਸ ਚਿੱਠੀ ਵਿੱਚ ਲਿਖਿਆ ਹੈ ਉਸ ਨੂੰ ਨਹੀਂ ਮੰਨਦਾ, ਤਾਂ ਉਸਦਾ ਧਿਆਨ ਰੱਖੋ ਕਿ ਤੁਸੀਂ ਉਸ ਵਿਅਕਤੀ ਨਾਲ ਸੰਗਤ ਨਾ ਕਰੋ, ਤਾਂ ਜੋ ਉਹ ਸ਼ਰਮਿੰਦਾ ਹੋਵੇ। 15ਉਸ ਨੂੰ ਆਪਣਾ ਵੈਰੀ ਨਾ ਸਮਝੋ ਸਗੋਂ ਉਸ ਨੂੰ ਇੱਕ ਭਰਾ ਦੀ ਤਰ੍ਹਾਂ ਚਿਤਾਵਨੀ ਦਿਉ। 16ਸ਼ਾਂਤੀ ਦਾ ਪ੍ਰਭੂ ਤੁਹਾਨੂੰ ਹਮੇਸ਼ਾਂ ਹਰ ਤਰ੍ਹਾਂ ਨਾਲ ਸ਼ਾਂਤੀ ਦੇਵੇ। ਪ੍ਰਭੂ ਤੁਹਾਡੇ ਸਾਰਿਆਂ ਦੇ ਅੰਗ-ਸੰਗ ਰਹੇ। 17ਮੈਂ ਪੌਲੁਸ, ਇਹ ਸ਼ੁਭਕਾਮਨਾਵਾਂ ਆਪਣੇ ਹੱਥੀਂ ਲਿਖ ਰਿਹਾ ਹਾਂ। ਮੇਰੇ ਸਾਰੇ ਪੱਤਰਾਂ ਉੱਤੇ ਇਹ ਖ਼ਾਸ ਨਿਸ਼ਾਨ ਹੈ ਅਤੇ ਇਹ ਦਰਸਾਉਂਦੇ ਹਨ ਕਿ ਉਹ ਮੇਰੇ ਵੱਲੋਂ ਹਨ। ਮੈਂ ਇਸੇ ਤਰ੍ਹਾਂ ਹੀ ਲਿਖਦਾ ਹਾਂ। 18ਸਾਡੇ ਪ੍ਰਭੂ ਯਿਸੂ ਮਸੀਹ ਦੀ ਕਿਰਪਾ ਤੁਹਾਡੇ ਸਾਰਿਆਂ ਨਾਲ ਹੋਵੇ।
ਪੱਤ੍ਰੀ (ਸ਼ਨੀਵਾਰ ਲਈ)
3ਕਿਰਪਾ ਅਤੇ ਸ਼ਾਂਤੀ ਪਿਤਾ ਪਰਮੇਸ਼ੁਰ ਅਤੇ ਸਾਡੇ ਪ੍ਰਭੂ ਯਿਸੂ ਮਸੀਹ ਦੀ ਵੱਲੋਂ ਮਿਲਦੀ ਰਹੇ। 4ਜਿਸ ਨੇ ਸਾਡਿਆਂ ਪਾਪਾਂ ਦੇ ਕਾਰਨ ਆਪਣੇ ਆਪ ਨੂੰ ਦੇ ਦਿੱਤਾ, ਤਾਂ ਜੋ ਸਾਡੇ ਪਰਮੇਸ਼ੁਰ ਅਤੇ ਪਿਤਾ ਦੀ ਮਰਜ਼ੀ ਦੇ ਅਨੁਸਾਰ ਸਾਨੂੰ ਇਸ ਵਰਤਮਾਨ ਬੁਰੇ ਸੰਸਾਰ ਤੋਂ ਬਚਾ ਲਵੇ। 5ਉਸ ਦੀ ਵਡਿਆਈ ਜੁੱਗੋ-ਜੁੱਗ ਹੋਵੇ। ਆਮੀਨ। 6ਮੈਂ ਹੈਰਾਨ ਹੁੰਦਾ ਹਾਂ ਕਿ ਜਿਸ ਨੇ ਮਸੀਹ ਦੀ ਕਿਰਪਾ ਵਿੱਚ ਤੁਹਾਨੂੰ ਸੱਦਿਆ, ਐਨੀ ਛੇਤੀ ਕਿਉਂ ਕਿਸੇ ਹੋਰ ਖੁਸ਼ਖਬਰੀ ਵੱਲ ਮਨ ਲਗਾਉਂਦੇ ਹੋ। 7ਜਦ ਕਿ ਕੋਈ ਦੂਸਰੀ ਖੁਸ਼ਖਬਰੀ ਹੈ ਹੀ ਨਹੀਂ, ਪਰ ਕਈ ਅਜਿਹੇ ਹਨ ਜਿਹੜੇ ਤੁਹਾਨੂੰ ਪਰੇਸ਼ਾਨ ਕਰਨਾ ਅਤੇ ਮਸੀਹ ਦੀ ਖੁਸ਼ਖਬਰੀ ਨੂੰ ਬਦਲਣਾ ਚਾਹੁੰਦੇ ਹਨ। 8ਪਰ ਜੇਕਰ ਅਸੀਂ ਵੀ ਜਾਂ ਸਵਰਗ ਤੋਂ ਕੋਈ ਦੂਤ ਉਸ ਖੁਸ਼ਖਬਰੀ ਤੋਂ ਬਿਨ੍ਹਾਂ ਜਿਹੜੀ ਅਸੀਂ ਤੁਹਾਨੂੰ ਸੁਣਾਈ ਸੀ, ਕੋਈ ਹੋਰ ਖੁਸ਼ਖਬਰੀ ਤੁਹਾਨੂੰ ਸੁਣਾਵੇ ਤਾਂ ਉਹ ਸਰਾਪਤ ਹੋਵੇ! 9ਜਿਵੇਂ ਅਸੀਂ ਪਹਿਲਾਂ ਕਿਹਾ ਹੈ ਉਵੇਂ ਮੈਂ ਹੁਣ ਫੇਰ ਆਖਦਾ ਹਾਂ ਭਈ ਜੇ ਕੋਈ ਉਸ ਖੁਸ਼ਖਬਰੀ ਜਿਹੜੀ ਤੁਸੀਂ ਕਬੂਲ ਕੀਤੀ, ਇਸ ਤੋਂ ਇਲਾਵਾ ਤੁਹਾਨੂੰ ਕੋਈ ਹੋਰ ਖੁਸ਼ਖਬਰੀ ਸੁਣਾਵੇ ਤਾਂ ਉਹ ਸਰਾਪਤ ਹੋਵੇ। 10ਕੀ ਮੈਂ ਹੁਣ ਮਨੁੱਖਾਂ ਨੂੰ ਮਨਾਉਂਦਾ ਹਾਂ ਜਾਂ ਪਰਮੇਸ਼ੁਰ ਨੂੰ? ਕੀ ਮੈਂ ਮਨੁੱਖਾਂ ਨੂੰ ਖੁਸ਼ ਕਰਨਾ ਚਾਹੁੰਦਾ ਹਾਂ? ਜੇ ਮੈਂ ਹੁਣ ਤੱਕ ਮਨੁੱਖਾਂ ਨੂੰ ਖੁਸ਼ ਕਰਦਾ ਰਹਿੰਦਾ ਤਾਂ ਮੈਂ ਮਸੀਹ ਦਾ ਦਾਸ ਨਾ ਹੁੰਦਾ।
ਇੰਜੀਲ
2ਪਰ ਕੋਈ ਚੀਜ਼ ਲੁੱਕੀ ਨਹੀਂ ਹੈ, ਜਿਹੜੀ ਪਰਗਟ ਨਾ ਹੋਵੇਗੀ ਅਤੇ ਗੁਪਤ ਨਹੀਂ ਜਿਹੜੀ ਜਾਣੀ ਨਾ ਜਾਵੇਗੀ। 3ਇਸ ਲਈ ਜੋ ਕੁਝ ਤੁਸੀਂ ਹਨ੍ਹੇਰੇ ਵਿੱਚ ਕਿਹਾ ਹੈ, ਸੋ ਚਾਨਣ ਵਿੱਚ ਸੁਣਾਇਆ ਜਾਵੇਗਾ ਅਤੇ ਜੋ ਕੁਝ ਤੁਸੀਂ ਕੋਠੜੀਆਂ ਵਿੱਚ ਕੰਨਾਂ ਵਿੱਚ ਆਖਿਆ ਹੈ ਸੋ ਕੋਠਿਆਂ ਉੱਤੇ ਉਸ ਦਾ ਪ੍ਰਚਾਰ ਕੀਤਾ ਜਾਵੇਗਾ। 4ਮੈਂ ਤੁਹਾਨੂੰ ਜੋ ਮੇਰੇ ਮਿੱਤਰ ਹੋ ਆਖਦਾ ਹਾਂ ਕਿ ਉਨ੍ਹਾਂ ਕੋਲੋਂ ਨਾ ਡਰੋ ਜਿਹੜੇ ਸਰੀਰ ਨੂੰ ਮਾਰਦੇ ਹਨ ਅਤੇ ਇਸ ਤੋਂ ਵੱਧ ਕੇ ਹੋਰ ਕੁਝ ਨਹੀਂ ਕਰ ਸਕਦੇ। 5ਪਰ ਮੈਂ ਤੁਹਾਨੂੰ ਦੱਸਦਾ ਹਾਂ ਜੋ ਤੁਹਾਨੂੰ ਕਿਸ ਦੇ ਕੋਲੋਂ ਡਰਨਾ ਚਾਹੀਦਾ ਹੈ? ਪਰਮੇਸ਼ੁਰ ਤੋਂ ਡਰੋ ਜੋ ਮਾਰਨ ਦੇ ਪਿੱਛੋਂ ਨਰਕ ਵਿੱਚ ਸੁੱਟਣ ਦਾ ਅਧਿਕਾਰ ਵੀ ਰੱਖਦਾ ਹੈ। ਹਾਂ ਮੈਂ ਤੁਹਾਨੂੰ ਆਖਦਾ ਹਾਂ ਜੋ ਉਸੇ ਤੋਂ ਡਰੋ। 6ਭਲਾ, ਦੋ ਪੈਸਿਆਂ ਨੂੰ ਪੰਜ ਚਿੜੀਆਂ ਨਹੀਂ ਵਿਕਦੀਆਂ? ਪਰ ਇਨ੍ਹਾਂ ਵਿੱਚੋਂ ਇੱਕ ਵੀ ਪਰਮੇਸ਼ੁਰ ਤੋਂ ਭੁੱਲੀ ਹੋਈ ਨਹੀਂ। 7ਤੁਹਾਡੇ ਸਿਰ ਦੇ ਵਾਲ਼ ਵੀ ਗਿਣੇ ਹੋਏ ਹਨ। ਇਸ ਲਈ ਨਾ ਡਰੋ, ਤੁਸੀਂ ਬਹੁਤੀਆਂ ਚਿੜੀਆਂ ਨਾਲੋਂ ਉੱਤਮ ਹੋ। 8ਮੈਂ ਤੁਹਾਨੂੰ ਆਖਦਾ ਹਾਂ ਕਿ ਜੋ ਕੋਈ ਮਨੁੱਖਾਂ ਸਾਹਮਣੇ ਮੈਨੂੰ ਪ੍ਰਭੂ ਕਰਕੇ ਮੰਨਦਾ ਹੈ ਤਾਂ ਮਨੁੱਖ ਦਾ ਪੁੱਤਰ ਵੀ ਪਰਮੇਸ਼ੁਰ ਦੇ ਦੂਤਾਂ ਦੇ ਸਾਹਮਣੇ ਉਸ ਨੂੰ ਆਪਣਾ ਮੰਨੇਗਾ। 9ਪਰ ਜੋ ਮਨੁੱਖਾਂ ਦੇ ਸਾਹਮਣੇ ਮੇਰਾ ਇਨਕਾਰ ਕਰੇ ਤਾਂ ਪਰਮੇਸ਼ੁਰ ਦੇ ਦੂਤਾਂ ਦੇ ਸਾਹਮਣੇ ਉਸ ਦਾ ਵੀ ਇਨਕਾਰ ਕੀਤਾ ਜਾਵੇਗਾ। 10ਅਤੇ ਜੋ ਕੋਈ ਮਨੁੱਖ ਦੇ ਪੁੱਤਰ ਦੀ ਨਿੰਦਿਆ ਕਰੇ ਉਸ ਨੂੰ ਮਾਫ਼ ਕੀਤਾ ਜਾਵੇਗਾ ਪਰ ਜੋ ਪਵਿੱਤਰ ਆਤਮਾ ਦੇ ਵਿਰੁੱਧ ਕੁਫ਼ਰ ਬੋਲੇ ਉਸ ਨੂੰ ਕਦੀ ਮਾਫ਼ ਨਹੀਂ ਕੀਤਾ ਜਾਵੇਗਾ। 11ਜਦ ਉਹ ਤੁਹਾਨੂੰ ਪ੍ਰਾਰਥਨਾ ਘਰਾਂ, ਅਧਿਕਾਰੀਆਂ ਅਤੇ ਹਾਕਮਾਂ ਦੇ ਅੱਗੇ ਲੈ ਜਾਣ ਤਾਂ ਚਿੰਤਾ ਨਾ ਕਰੋ ਜੋ ਅਸੀਂ ਕੀ ਉੱਤਰ ਦੇਈਏ ਜਾ ਕੀ ਆਖੀਏ? 12ਕਿਉਂਕਿ ਉਸੇ ਸਮੇਂ ਪਵਿੱਤਰ ਆਤਮਾ ਤੁਹਾਨੂੰ ਸਿਖਾਵੇਗਾ ਜੋ ਕੀ ਆਖਣਾ ਚਾਹੀਦਾ ਹੈ।
ਇੰਜੀਲ (ਸ਼ਨੀਵਾਰ ਲਈ)
1ਤਦ ਉਸ ਨੇ ਬਾਰਾਂ ਚੇਲਿਆਂ ਨੂੰ ਇਕੱਠੇ ਬੁਲਾ ਕੇ ਉਨ੍ਹਾਂ ਨੂੰ ਸਾਰੀਆਂ ਭੂਤਾਂ ਉੱਤੇ ਅਤੇ ਰੋਗਾਂ ਨੂੰ ਦੂਰ ਕਰਨ ਦੀ ਸਮਰੱਥਾ ਦਾ ਅਧਿਕਾਰ ਦਿੱਤਾ। 2ਅਤੇ ਉਨ੍ਹਾਂ ਨੂੰ ਪਰਮੇਸ਼ੁਰ ਦੇ ਰਾਜ ਦਾ ਪਰਚਾਰ ਕਰਨ ਅਤੇ ਰੋਗੀਆਂ ਨੂੰ ਚੰਗੇ ਕਰਨ ਲਈ ਭੇਜਿਆ। 3ਉਸ ਨੇ ਉਨ੍ਹਾਂ ਨੂੰ ਆਖਿਆ ਕਿ ਤੁਸੀਂ ਰਾਹ ਦੇ ਲਈ ਕੁਝ ਨਾ ਲਓ, ਨਾ ਲਾਠੀ, ਨਾ ਝੋਲਾ, ਨਾ ਰੋਟੀ, ਨਾ ਰੁਪਿਆ ਅਤੇ ਨਾ ਦੋ ਕੁੜਤੇ ਰੱਖੋ। 4ਜਿਸ ਘਰ ਵਿੱਚ ਜਾਓ ਉੱਥੇ ਹੀ ਠਹਿਰੋ ਅਤੇ ਉੱਥੋਂ ਹੀ ਤੁਰੋ। 5ਅਤੇ ਜਿਸ ਨਗਰ ਵਿੱਚ ਤੁਹਾਡਾ ਆਦਰ ਨਾ ਹੋਵੇ, ਉਸ ਨਗਰ ਨੂੰ ਛੱਡਦੇ ਸਮੇਂ ਆਪਣੇ ਪੈਰਾਂ ਦੀ ਮਿੱਟੀ ਵੀ ਉਸ ਨਗਰ ਦੇ ਲੋਕਾਂ ਉੱਤੇ ਗਵਾਹੀ ਲਈ ਝਾੜ ਦਿਓ। 6ਤਦ ਉਹ ਬਾਹਰ ਨਿੱਕਲ ਕੇ ਪਿੰਡ-ਪਿੰਡ ਜਾ ਕੇ ਖੁਸ਼ਖਬਰੀ ਸੁਣਾਉਂਦੇ ਅਤੇ ਰੋਗਾਂ ਨੂੰ ਦੂਰ ਕਰਦੇ ਫਿਰੇ।
ਤਾਰੀਖ਼ਾਂ ਰੂਸੀ ਕਲੀਸਿਯਾ ਦੇ ਜੂਲੀਅਨ ਕੈਲੰਡਰ ਅਨੁਸਾਰ ਹਨ (ਸਰਬੀਆਈ ਅਤੇ ਜਾਰਜੀਆਈ ਕਲੀਸਿਯਾਵਾਂ ਅਤੇ ਆਥੋਸ ਪਹਾੜ ਵਾਂਗ): ਕਲੀਸਿਯਾ ਦੇ ਕੈਲੰਡਰ ਦਾ ਨਵੰਬਰ 7 ਸਿਵਲ ਕੈਲੰਡਰ ਦਾ ਨਵੰਬਰ 20 ਹੈ। ਨਵੇਂ ਕੈਲੰਡਰ ਵਾਲੀਆਂ ਕਲੀਸਿਯਾਵਾਂ (ਯੂਨਾਨ, ਰੋਮਾਨੀਆ, ਬੁਲਗਾਰੀਆ, ਯੂਕਰੇਨ…) ਪੱਕੀ ਤਾਰੀਖ਼ ਵਾਲੇ ਤਿਉਹਾਰ ਅਤੇ ਸੰਤ ਉਸੇ ਸਿਵਲ ਤਾਰੀਖ਼ ਨੂੰ, 13 ਦਿਨ ਪਹਿਲਾਂ, ਮਨਾਉਂਦੀਆਂ ਹਨ, ਅਤੇ ਉਨ੍ਹਾਂ ਦੇ ਕੁਝ ਪਾਠ ਵੱਖਰੇ ਹਨ; ਈਸਟਰ ਅਤੇ ਉਸ ਉੱਤੇ ਟਿਕੇ ਦਿਨ ਇੱਕੋ ਹਨ।
ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ