ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਨਵੰਬਰ 2026 › ਨਵੰਬਰ 21
ਕੈਥੋਲਿਕ ਕੈਲੰਡਰ
ਹਰ ਦਿਨ ਦੇ ਬਾਈਬਲ ਪਾਠ (ਕੈਥੋਲਿਕ) — 21 ਨਵੰਬਰ 2026
ਸ਼ਨੀਵਾਰ · ਆਮ ਸਮੇਂ ਦਾ 33ਵਾਂ ਹਫ਼ਤਾ
ਤਿਉਹਾਰ ਅਤੇ ਸੰਤ
ਆਮ ਸਮੇਂ ਦੇ 33ਵੇਂ ਹਫ਼ਤੇ ਦਾ ਸ਼ਨੀਵਾਰ
ਯਾਦਗਾਰੀ ਦਿਨ · ਉਪਾਸਨਾ ਦਾ ਰੰਗ: ਚਿੱਟਾ
ਧੰਨ ਕੁਆਰੀ ਮਰਿਯਮ ਦਾ ਹੈਕਲ ਵਿੱਚ ਸਮਰਪਣ · ਯਾਦਗਾਰੀ ਦਿਨ
ਦਿਨ ਦੇ ਪਾਠ
ਪਹਿਲਾ ਪਾਠ
4ਇਹ ਉਹ ਦੋ ਜ਼ੈਤੂਨ ਦੇ ਰੁੱਖ ਅਤੇ ਦੋ ਸ਼ਮਾਦਾਨ ਹਨ ਜਿਹੜੇ ਧਰਤੀ ਦੇ ਪ੍ਰਭੂ ਦੇ ਹਜ਼ੂਰ ਖੜ੍ਹੇ ਰਹਿੰਦੇ ਹਨ। 5ਜੇ ਕੋਈ ਉਹਨਾਂ ਦਾ ਨੁਕਸਾਨ ਕਰਨਾ ਚਾਹੇ ਤਾਂ ਉਹਨਾਂ ਦੇ ਮੂੰਹੋਂ ਅੱਗ ਨਿੱਕਲਦੀ ਹੈ ਅਤੇ ਉਹਨਾਂ ਦੇ ਵੈਰੀਆਂ ਨੂੰ ਭਸਮ ਕਰ ਦਿੰਦੀ ਹੈ। ਸੋ ਜੇ ਉਹਨਾਂ ਦਾ ਨੁਕਸਾਨ ਕਰਨਾ ਚਾਹੇ ਤਾਂ ਉਹ ਇਸੇ ਤਰ੍ਹਾਂ ਜ਼ਰੂਰ ਮਾਰਿਆ ਜਾਵੇ। 6ਅਕਾਸ਼ ਬੰਦ ਕਰਨਾ ਉਹਨਾਂ ਦੇ ਵੱਸ ਵਿੱਚ ਹੈ ਤਾਂ ਕਿ ਉਹਨਾਂ ਦੇ ਅਗੰਮ ਵਾਕ ਦੇ ਦਿਨੀਂ ਮੀਂਹ ਨਾ ਪਵੇ, ਅਤੇ ਪਾਣੀ ਉਹਨਾਂ ਦੇ ਵੱਸ ਵਿੱਚ ਹਨ ਕਿ ਉਨ੍ਹਾਂ ਨੂੰ ਲਹੂ ਬਣਾ ਦੇਣ ਅਤੇ ਜਦੋਂ ਕਦੇ ਉਹਨਾਂ ਦਾ ਮਨ ਕਰੇ, ਤਾਂ ਉਹ ਧਰਤੀ ਨੂੰ ਸਭ ਪਰਕਾਰ ਦੀਆਂ ਮਹਾਂਮਾਰੀਆਂ ਨਾਲ ਮਾਰਨ। 7ਜਦ ਉਹ ਆਪਣੀ ਗਵਾਹੀ ਦੇ ਹਟਣਗੇ ਤਦ ਉਹ ਦਰਿੰਦਾ ਜਿਹੜਾ ਅਥਾਹ ਕੁੰਡ ਵਿੱਚੋਂ ਆਉਂਦਾ ਹੈ, ਉਹਨਾਂ ਨਾਲ ਯੁੱਧ ਕਰਕੇ ਉਹਨਾਂ ਨੂੰ ਜਿੱਤ ਲਵੇਗਾ ਅਤੇ ਉਹਨਾਂ ਨੂੰ ਮਾਰ ਸੁੱਟੇਗਾ। 8ਅਤੇ ਉਹਨਾਂ ਦੀਆਂ ਲਾਸ਼ਾਂ ਉਸ ਵੱਡੀ ਨਗਰੀ ਦੇ ਚੌਂਕ ਵਿੱਚ ਪਈਆਂ ਰਹਿਣਗੀਆਂ ਜਿਸ ਨੂੰ ਆਤਮਿਕ ਰੀਤੀ ਨਾਲ ਸਦੂਮ ਅਤੇ ਮਿਸਰ ਕਿਹਾ ਜਾਂਦਾ ਹੈ, ਜਿੱਥੇ ਉਹਨਾਂ ਦਾ ਪ੍ਰਭੂ ਵੀ ਸਲੀਬ ਉੱਤੇ ਚੜ੍ਹਾਇਆ ਗਿਆ ਸੀ। 9ਉੱਮਤਾਂ, ਗੋਤਾਂ, ਭਾਸ਼ਾਵਾਂ ਅਤੇ ਕੌਮਾਂ ਵਿੱਚੋਂ ਕਈ ਉਹਨਾਂ ਦੀਆਂ ਲਾਸ਼ਾਂ ਨੂੰ ਸਾਢੇ ਤਿੰਨ ਦਿਨ ਵੇਖਣਗੇ ਪਰ ਉਹਨਾਂ ਦੀਆਂ ਲਾਸ਼ਾਂ ਨੂੰ ਕਬਰ ਵਿੱਚ ਨਾ ਰੱਖਣਗੇ। 10ਅਤੇ ਧਰਤੀ ਦੇ ਵਾਸੀ ਖੁਸ਼ ਹੋਣਗੇ ਅਤੇ ਉਹਨਾਂ ਉੱਤੇ ਅਨੰਦ ਕਰਨਗੇ ਅਤੇ ਇੱਕ ਦੂਜੇ ਦੇ ਕੋਲ ਸੁਗਾਤਾਂ ਭੇਜਣਗੇ ਕਿਉਂਕਿ ਇਨ੍ਹਾਂ ਦੋਹਾਂ ਨਬੀਆਂ ਨੇ ਧਰਤੀ ਦੇ ਵਾਸੀਆਂ ਨੂੰ ਔਖਾ ਕੀਤਾ ਹੋਇਆ ਸੀ। 11ਸਾਢੇ ਤਿੰਨਾਂ ਦਿਨਾਂ ਤੋਂ ਬਾਅਦ ਜੀਵਨ ਦਾ ਸੁਆਸ ਪਰਮੇਸ਼ੁਰ ਦੀ ਵੱਲੋਂ ਉਹਨਾਂ ਵਿੱਚ ਆ ਗਿਆ ਅਤੇ ਉਹ ਆਪਣਿਆਂ ਪੈਰਾਂ ਉੱਤੇ ਖੜ੍ਹੇ ਹੋ ਗਏ ਅਤੇ ਜਿਨ੍ਹਾਂ ਉਹਨਾਂ ਨੂੰ ਵੇਖਿਆ, ਉਹ ਬਹੁਤ ਡਰ ਗਏ। 12ਅਤੇ ਉਨ੍ਹਾਂ ਨੇ ਅਕਾਸ਼ ਤੋਂ ਇੱਕ ਵੱਡੀ ਅਵਾਜ਼ ਉਹਨਾਂ ਨੂੰ ਇਹ ਆਖਦੇ ਸੁਣੀ ਕਿ ਐਧਰ ਉਤਾਹਾਂ ਨੂੰ ਆ ਜਾਓ! ਤਾਂ ਉਹ ਬੱਦਲ ਵਿੱਚ ਅਕਾਸ਼ ਨੂੰ ਉਤਾਹਾਂ ਚੜ੍ਹ ਗਏ ਅਤੇ ਉਹਨਾਂ ਦੇ ਵੈਰੀਆਂ ਨੇ ਉਹਨਾਂ ਨੂੰ ਦੇਖਿਆ।
ਜਵਾਬੀ ਭਜਨ
1ਦਾਊਦ ਦਾ ਭਜਨ। ਯਹੋਵਾਹ ਮੇਰੀ ਚੱਟਾਨ ਮੁਬਾਰਕ ਹੋਵੇ, ਜੋ ਮੇਰੇ ਹੱਥਾਂ ਨੂੰ ਯੁੱਧ ਕਰਨਾ, ਅਤੇ ਮੇਰੀਆਂ ਉਂਗਲੀਆਂ ਨੂੰ ਲੜਨਾ ਸਿਖਾਉਂਦਾ ਹੈ, 2ਮੇਰੀ ਦਯਾ, ਮੇਰਾ ਗੜ੍ਹ, ਮੇਰਾ ਉੱਚਾ ਸਥਾਨ ਅਤੇ ਮੇਰਾ ਛੁਡਾਉਣ ਵਾਲਾ, ਮੇਰੀ ਢਾਲ਼ ਅਤੇ ਉਹ ਜਿਸ ਦੇ ਵਿੱਚ ਮੈਂ ਪਨਾਹ ਲੈਂਦਾ ਹਾਂ, ਜੋ ਕੌਮਾਂ ਨੂੰ ਮੇਰੇ ਅਧੀਨ ਕਰ ਦਿੰਦਾ ਹੈ। 9ਹੇ ਪਰਮੇਸ਼ੁਰ, ਮੈਂ ਤੇਰੇ ਲਈ ਇੱਕ ਨਵਾਂ ਗੀਤ ਗਾਵਾਂਗਾ, ਦਸ ਤਾਰਾਂ ਵਾਲੀ ਸਿਤਾਰ ਉੱਤੇ ਮੈਂ ਤੇਰੇ ਲਈ ਭਜਨ ਗਾਵਾਂਗਾ। 10ਜਿਹੜਾ ਰਾਜਿਆਂ ਨੂੰ ਛੁਟਕਾਰਾ ਦਿੰਦਾ ਹੈ, ਜਿਹੜਾ ਆਪਣੇ ਦਾਸ ਨੂੰ ਭੈੜੀ ਤਲਵਾਰ ਤੋਂ ਖਿੱਚ ਲੈਂਦਾ ਹੈਂ, ਉਹ ਤੂੰ ਹੀ ਹੈਂ!
ਇੰਜੀਲ
27ਤਦ ਸਦੂਕੀਆਂ ਵਿੱਚੋਂ ਜਿਹੜੇ ਆਖਦੇ ਹਨ ਕਿ ਮੁਰਦਿਆਂ ਦਾ ਜੀ ਉੱਠਣਾ ਹੈ ਹੀ ਨਹੀਂ, ਬਹੁਤ ਸਾਰੇ ਯਿਸੂ ਕੋਲ ਆਏ ਅਤੇ ਉਨ੍ਹਾਂ ਉਸ ਨੂੰ ਪੁੱਛਿਆ, 28ਗੁਰੂ ਜੀ ਮੂਸਾ ਨੇ ਸਾਡੇ ਲਈ ਲਿਖਿਆ ਹੈ ਕਿ ਜੇ ਕਿਸੇ ਦਾ ਭਰਾ ਵਿਆਹ ਕਰ ਕੇ ਬੇ-ਔਲਾਦ ਮਰ ਜਾਵੇ ਤਾਂ ਉਸ ਦਾ ਭਰਾ ਉਸ ਦੀ ਪਤਨੀ ਨਾਲ ਵਿਆਹ ਕਰ ਲਵੇ ਅਤੇ ਆਪਣੇ ਭਰਾ ਲਈ ਵੰਸ਼ ਉਤਪੰਨ ਕਰੇ। 29ਸੋ ਸੱਤ ਭਰਾ ਸਨ ਅਤੇ ਪਹਿਲਾ ਭਰਾ ਵਿਆਹ ਕਰ ਕੇ ਬੇ-ਔਲਾਦ ਮਰ ਗਿਆ। 30ਅਤੇ ਦੂਜੇ ਅਤੇ ਤੀਜੇ ਨੇ ਉਸ ਦੀ ਪਤਨੀ ਨੂੰ ਵਿਆਹ ਲਿਆ। 31ਅਤੇ ਇਸੇ ਤਰ੍ਹਾਂ ਸੱਤਾਂ ਦੇ ਸੱਤ ਬੇ-ਔਲਾਦ ਮਰ ਗਏ। 32ਇਸ ਪਿੱਛੋਂ ਉਹ ਔਰਤ ਵੀ ਮਰ ਗਈ। 33ਸੋ ਮੁਰਦਿਆਂ ਦੇ ਜੀ ਉੱਠਣ ਦੇ ਵੇਲੇ ਉਹ ਉਨ੍ਹਾਂ ਵਿੱਚੋਂ ਕਿਸ ਦੀ ਪਤਨੀ ਹੋਵੇਗੀ ਕਿਉਂ ਜੋ ਸੱਤਾਂ ਨੇ ਉਸ ਨੂੰ ਪਤਨੀ ਕਰ ਕੇ ਵਸਾਇਆ ਸੀ? 34ਤਦ ਯਿਸੂ ਨੇ ਉਨ੍ਹਾਂ ਨੂੰ ਆਖਿਆ ਕਿ ਇਸ ਜੁੱਗ ਦੇ ਪੁੱਤਰ ਵਿਆਹ ਕਰਦੇ ਅਤੇ ਵਿਆਹੇ ਜਾਂਦੇ ਹਨ। 35ਪਰ ਉਹ ਜਿਹੜੇ ਉਸ ਜੁੱਗ ਅਤੇ ਮੁਰਦਿਆਂ ਵਿੱਚੋਂ ਜੀ ਉੱਠਣ ਸਮੇਂ ਉਨ੍ਹਾਂ ਵਿੱਚ ਸ਼ਾਮਲ ਹੋਣ ਦੇ ਲਾਇਕ ਗਿਣੇ ਜਾਂਦੇ, ਉਹ ਨਾ ਵਿਆਹ ਕਰਦੇ ਅਤੇ ਨਾ ਵਿਆਹੇ ਜਾਂਦੇ ਹਨ। 36ਕਿਉਂ ਜੋ ਉਹ ਦੁਬਾਰਾ ਮਰ ਵੀ ਨਹੀਂ ਸਕਦੇ ਇਸ ਲਈ ਜੋ ਦੂਤਾਂ ਦੇ ਸਮਾਨ ਹਨ ਅਤੇ ਜੀ ਉੱਠਣ ਦੇ ਪੁੱਤਰ ਹੋ ਕੇ ਪਰਮੇਸ਼ੁਰ ਦੇ ਪੁੱਤਰ ਹਨ। 37ਪਰ ਇਸ ਗੱਲ ਨੂੰ ਕਿ ਮੁਰਦੇ ਜਿਵਾਲੇ ਜਾਂਦੇ ਹਨ, ਮੂਸਾ ਨੇ ਵੀ ਝਾੜੀ ਦੀ ਕਥਾ ਵਿੱਚ ਪਰਗਟ ਕੀਤਾ ਜਦੋਂ ਉਹ ਪਰਮੇਸ਼ੁਰ ਨੂੰ ਅਬਰਾਹਾਮ ਦਾ ਪਰਮੇਸ਼ੁਰ ਅਤੇ ਇਸਹਾਕ ਦਾ ਪਰਮੇਸ਼ੁਰ ਅਤੇ ਯਾਕੂਬ ਦਾ ਪਰਮੇਸ਼ੁਰ ਆਖਦਾ ਹੈ। 38ਪਰ ਉਹ ਮੁਰਦਿਆਂ ਦਾ ਨਹੀਂ ਸਗੋਂ ਜਿਉਂਦਿਆਂ ਦਾ ਪਰਮੇਸ਼ੁਰ ਹੈ ਕਿਉਂ ਜੋ ਉਸ ਦੇ ਲਈ ਸਭ ਜਿਉਂਦੇ ਹਨ। 39ਤਦ ਉਪਦੇਸ਼ਕਾਂ ਵਿੱਚੋਂ ਕਿੰਨਿਆਂ ਨੇ ਅੱਗੋਂ ਆਖਿਆ, ਗੁਰੂ ਜੀ ਤੁਸੀਂ ਚੰਗਾ ਉੱਤਰ ਦਿੱਤਾ ਹੈ। 40ਤਦ ਉਨ੍ਹਾਂ ਦਾ ਹੌਂਸਲਾ ਨਾ ਪਿਆ ਜੋ ਫਿਰ ਉਸ ਤੋਂ ਕੁਝ ਪ੍ਰਸ਼ਨ ਪੁੱਛਣ।
ਆਮ ਰੋਮਨ ਕੈਲੰਡਰ; ਬਿਸ਼ਪਾਂ ਦੀ ਕਾਨਫ਼ਰੰਸ ਕੁਝ ਤਿਉਹਾਰ (ਪ੍ਰਭੂ ਦਾ ਪ੍ਰਗਟ ਹੋਣਾ, ਸੁਰਗ ਉੱਠਣਾ, ਮਸੀਹ ਦਾ ਸਰੀਰ ਅਤੇ ਲਹੂ) ਐਤਵਾਰ ਨੂੰ ਲਿਜਾ ਸਕਦੀ ਹੈ ਜਾਂ ਆਪਣੇ ਤਿਉਹਾਰ ਜੋੜ ਸਕਦੀ ਹੈ। ਪਾਠ-ਸੰਗ੍ਰਹਿ: ਐਤਵਾਰਾਂ ਦਾ ਚੱਕਰ A, ਹਫ਼ਤੇ ਦੇ ਦਿਨਾਂ ਦਾ ਸਾਲ II।
ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ