ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਨਵੰਬਰ 2026 › ਨਵੰਬਰ 21
ਆਰਥੋਡਾਕਸ ਕੈਲੰਡਰ · 8 ਨਵੰਬਰ (ਪੁਰਾਣਾ ਕੈਲੰਡਰ)
ਆਰਥੋਡਾਕਸ ਹਰ ਦਿਨ ਦੇ ਪਾਠ — 21 ਨਵੰਬਰ 2026
ਸ਼ਨੀਵਾਰ · ਪੰਤੇਕੁਸਤ ਤੋਂ ਬਾਅਦ 25ਵਾਂ ਹਫ਼ਤਾ · ਸੁਰ 7
ਤਿਉਹਾਰ ਅਤੇ ਸੰਤ
Synaxis of the Chief of the Heavenly Hosts, Archangel Michael and the Other Heavenly Bodiless Powers: Archangels Gabriel, Raphael, Uriel, Selaphiel, Jehudiel, Barachiel, and Jeremiel
ਵਰਤ
ਕੋਈ ਵਰਤ ਨਹੀਂ
ਇਹ ਮੱਠਵਾਸੀ ਨਿਯਮ ਅਨੁਸਾਰ ਹੈ। ਪੈਰਿਸ਼ ਵਿੱਚ ਵਰਤ ਦੀ ਮਾਤਰਾ ਆਪਣੇ ਪਾਪ-ਸਵੀਕਾਰ ਸੁਣਨ ਵਾਲੇ ਪਾਦਰੀ ਨਾਲ ਮਿਲ ਕੇ, ਸਿਹਤ, ਉਮਰ ਅਤੇ ਹਾਲਾਤ ਅਨੁਸਾਰ ਤੈਅ ਕੀਤੀ ਜਾਂਦੀ ਹੈ।
ਦਿਨ ਦੇ ਪਾਠ
ਸ਼ਾਮ ਦੀ ਪ੍ਰਾਰਥਨਾ: ਪਾਠ
13ਜਦ ਯਹੋਸ਼ੁਆ ਯਰੀਹੋ ਦੇ ਕੋਲ ਸੀ ਅਤੇ ਉਸ ਆਪਣੀਆਂ ਅੱਖੀਆਂ ਉਤਾਹਾਂ ਚੁੱਕ ਕੇ ਵੇਖਿਆ ਤਾਂ ਵੇਖੋ, ਇੱਕ ਮਨੁੱਖ ਹੱਥ ਵਿੱਚ ਨੰਗੀ ਤਲਵਾਰ ਲਈ ਉਹ ਦੇ ਸਾਹਮਣੇ ਖੜ੍ਹਾ ਸੀ ਤਾਂ ਯਹੋਸ਼ੁਆ ਉਸ ਦੇ ਕੋਲ ਗਿਆ ਅਤੇ ਉਸ ਨੂੰ ਆਖਿਆ, “ਕੀ ਤੂੰ ਸਾਡੀ ਵੱਲ ਹੈਂ ਜਾਂ ਸਾਡੇ ਵੈਰੀਆਂ ਵੱਲ?” 14ਉਸ ਨੇ ਆਖਿਆ, “ਨਹੀਂ, ਮੈਂ ਤਾਂ ਇਸ ਵੇਲੇ ਯਹੋਵਾਹ ਦਾ ਸੈਨਾਪਤੀ ਬਣ ਕੇ ਆਇਆ ਹਾਂ,” ਤਦ ਯਹੋਸ਼ੁਆ ਧਰਤੀ ਉੱਤੇ ਮੂੰਹ ਪਰਨੇ ਡਿੱਗਿਆ ਅਤੇ ਮੱਥਾ ਟੇਕਿਆ ਅਤੇ ਉਸ ਨੂੰ ਆਖਿਆ, ਮੇਰਾ ਪ੍ਰਭੂ ਆਪਣੇ ਦਾਸ ਨੂੰ ਕੀ ਆਖਦਾ ਹੈ? 15ਯਹੋਵਾਹ ਦੇ ਸੈਨਾਪਤੀ ਨੇ ਯਹੋਸ਼ੁਆ ਨੂੰ ਆਖਿਆ ਕਿ ਤੂੰ ਆਪਣੇ ਪੈਰੋਂ ਆਪਣੀ ਜੁੱਤੀ ਲਾਹ ਕਿਉਂ ਜੋ ਜਿੱਥੇ ਤੂੰ ਖੜ੍ਹਾ ਹੈਂ ਉਹ ਥਾਂ ਪਵਿੱਤਰ ਹੈ ਤਾਂ ਯਹੋਸ਼ੁਆ ਨੇ ਉਸੇ ਤਰ੍ਹਾਂ ਹੀ ਕੀਤਾ।
ਸ਼ਾਮ ਦੀ ਪ੍ਰਾਰਥਨਾ: ਪਾਠ
2ਮਿਦਯਾਨੀਆਂ ਦਾ ਹੱਥ ਇਸਰਾਏਲੀਆਂ ਉੱਤੇ ਤਕੜਾ ਹੋਇਆ ਅਤੇ ਮਿਦਯਾਨੀਆਂ ਦੇ ਡਰ ਦੇ ਕਾਰਨ ਇਸਰਾਏਲੀਆਂ ਨੇ ਪਹਾੜਾਂ ਵਿੱਚ ਘੁਰਨੇ, ਗੁਫਾਂ ਅਤੇ ਗੜ੍ਹਾਂ ਵਿੱਚ ਆਪਣੇ ਨਿਵਾਸ ਬਣਾ ਲਏ। 7ਅਜਿਹਾ ਹੋਇਆ ਕਿ ਜਦ ਇਸਰਾਏਲੀਆਂ ਨੇ ਮਿਦਯਾਨੀਆਂ ਦੇ ਕਾਰਨ ਯਹੋਵਾਹ ਦੇ ਅੱਗੇ ਦੁਹਾਈ ਦਿੱਤੀ 11ਫਿਰ ਯਹੋਵਾਹ ਦਾ ਦੂਤ ਆਇਆ ਅਤੇ ਆਫ਼ਰਾਹ ਵਿੱਚ ਬਲੂਤ ਦੇ ਇੱਕ ਰੁੱਖ ਦੇ ਹੇਠ ਬੈਠ ਗਿਆ, ਜਿਹੜਾ ਯੋਆਸ਼ ਅਬੀਅਜ਼ਰੀ ਦਾ ਸੀ। ਉਸ ਵੇਲੇ ਉਸ ਦਾ ਪੁੱਤਰ ਗਿਦਾਊਨ ਇੱਕ ਹੌਦ ਵਿੱਚ ਕਣਕ ਨੂੰ ਛੱਟ ਰਿਹਾ ਸੀ ਤਾਂ ਜੋ ਉਸ ਨੂੰ ਮਿਦਯਾਨੀਆਂ ਦੇ ਹੱਥੋਂ ਲੁਕਾਵੇ। 12ਯਹੋਵਾਹ ਦੇ ਦੂਤ ਨੇ ਉਸ ਨੂੰ ਦਰਸ਼ਣ ਦਿੱਤਾ ਅਤੇ ਕਿਹਾ, “ਹੇ ਸੂਰਬੀਰ ਸੂਰਮਾ, ਯਹੋਵਾਹ ਤੇਰੇ ਨਾਲ ਹੈ।” 13ਗਿਦਾਊਨ ਨੇ ਉਸ ਨੂੰ ਕਿਹਾ, “ਹੇ ਪ੍ਰਭੂ, ਜੇ ਯਹੋਵਾਹ ਸਾਡੇ ਨਾਲ ਹੁੰਦਾ ਤਾਂ ਇਹ ਸਾਰੀ ਬਿਪਤਾ ਸਾਡੇ ਉੱਤੇ ਕਿਉਂ ਪੈਂਦੀ? ਅਤੇ ਉਹ ਸਾਰੇ ਅਚਰਜ਼ ਕੰਮ ਕਿੱਥੇ ਹਨ, ਜਿਹੜੇ ਸਾਡੇ ਪਿਉ-ਦਾਦੇ ਸਾਨੂੰ ਇਹ ਕਹਿ ਕੇ ਸੁਣਾਉਂਦੇ ਸਨ, ਕੀ ਭਲਾ, ਯਹੋਵਾਹ ਸਾਨੂੰ ਮਿਸਰ ਤੋਂ ਨਹੀਂ ਕੱਢ ਲਿਆਇਆ? ਪਰ ਹੁਣ ਤਾਂ ਯਹੋਵਾਹ ਨੇ ਸਾਨੂੰ ਤਿਆਗ ਦਿੱਤਾ ਅਤੇ ਸਾਨੂੰ ਮਿਦਯਾਨੀਆਂ ਦੇ ਹੱਥ ਕਰ ਦਿੱਤਾ ਹੈ।” 14ਤਦ ਯਹੋਵਾਹ ਨੇ ਉਸ ਦੀ ਵੱਲ ਵੇਖ ਕੇ ਕਿਹਾ, “ਤੂੰ ਆਪਣੇ ਇਸੇ ਬਲ ਨਾਲ ਜਾ ਅਤੇ ਤੂੰ ਇਸਰਾਏਲ ਨੂੰ ਮਿਦਯਾਨੀਆਂ ਦੇ ਹੱਥੋਂ ਛੁਡਾਵੇਂਗਾ! ਭਲਾ, ਮੈਂ ਤੈਨੂੰ ਨਹੀਂ ਭੇਜਿਆ?” 15ਗਿਦਾਊਨ ਨੇ ਉਸ ਨੂੰ ਕਿਹਾ, “ਹੇ ਪ੍ਰਭੂ, ਮੈਂ ਇਸਰਾਏਲ ਨੂੰ ਕਿਸ ਤਰ੍ਹਾਂ ਛੁਡਾਵਾਂ? ਵੇਖ, ਮੇਰਾ ਟੱਬਰ ਮਨੱਸ਼ਹ ਵਿੱਚ ਸਾਰਿਆਂ ਨਾਲੋਂ ਕੰਗਾਲ ਹੈ, ਅਤੇ ਆਪਣੇ ਪਿਤਾ ਦੇ ਘਰਾਣੇ ਵਿੱਚੋਂ ਮੈਂ ਸਭ ਤੋਂ ਛੋਟਾ ਹਾਂ।” 16ਤਾਂ ਯਹੋਵਾਹ ਨੇ ਉਸ ਨੂੰ ਕਿਹਾ, “ਮੈਂ ਜ਼ਰੂਰ ਤੇਰੇ ਨਾਲ ਹੋਵਾਂਗਾ, ਅਤੇ ਤੂੰ ਮਿਦਯਾਨੀਆਂ ਨੂੰ ਇੱਕ ਮਨੁੱਖ ਵਾਂਗੂੰ ਮਾਰ ਸੁੱਟੇਂਗਾ।” 17ਤਾਂ ਗਿਦਾਊਨ ਨੇ ਉਸ ਨੂੰ ਕਿਹਾ, “ਜੇਕਰ ਮੈਂ ਤੇਰੇ ਅੱਗੇ ਕਿਰਪਾ ਪਾਈ ਹੈ, ਤਾਂ ਮੈਨੂੰ ਕੋਈ ਨਿਸ਼ਾਨੀ ਵਿਖਾ ਜੋ ਮੈਂ ਜਾਣ ਲਵਾਂ ਕਿ ਤੂੰ ਹੀ ਹੈਂ, ਜਿਹੜਾ ਮੇਰੇ ਨਾਲ ਬੋਲਦਾ ਹੈਂ। 18ਮੈਂ ਤੇਰੇ ਅੱਗੇ ਬੇਨਤੀ ਕਰਦਾ ਤਾਂ ਕਿ ਜਦ ਤੱਕ ਮੈਂ ਤੇਰੇ ਕੋਲ ਵਾਪਿਸ ਨਾ ਆਵਾਂ ਅਤੇ ਆਪਣੀ ਭੇਟ ਨਾ ਲਿਆਵਾਂ ਅਤੇ ਉਸ ਨੂੰ ਤੇਰੇ ਅੱਗੇ ਅਰਪਣ ਨਾ ਕਰਾਂ, ਤਦ ਤੱਕ ਤੂੰ ਇੱਥੋਂ ਵਾਪਿਸ ਨਾ ਜਾਵੀਂ।” ਉਸ ਨੇ ਕਿਹਾ, “ਜਦ ਤੱਕ ਤੂੰ ਨਾ ਮੁੜੇਂਗਾ, ਤਦ ਤੱਕ ਮੈਂ ਇੱਥੇ ਹੀ ਰਹਾਂਗਾ।” 19ਤਦ ਗਿਦਾਊਨ ਗਿਆ ਅਤੇ ਉਸ ਨੇ ਬੱਕਰੀ ਦਾ ਇੱਕ ਬੱਚਾ ਅਤੇ ਇੱਕ ਏਫ਼ਾਹ ਆਟੇ ਦੀਆਂ ਪਤੀਰੀਆਂ ਰੋਟੀਆਂ ਪਕਾਈਆਂ ਅਤੇ ਮਾਸ ਨੂੰ ਟੋਕਰੀ ਵਿੱਚ ਰੱਖਿਆ ਅਤੇ ਤਰੀ ਨੂੰ ਇੱਕ ਭਾਂਡੇ ਵਿੱਚ ਪਾ ਕੇ ਬਲੂਤ ਦੇ ਰੁੱਖ ਹੇਠ ਉਸ ਦੇ ਲਈ ਲਿਆ ਕੇ ਰੱਖਿਆ। 20ਤਦ ਯਹੋਵਾਹ ਦੇ ਦੂਤ ਨੇ ਉਸ ਨੂੰ ਕਿਹਾ, “ਇਸ ਮਾਸ ਅਤੇ ਪਤੀਰੀਆਂ ਰੋਟੀਆਂ ਨੂੰ ਚੁੱਕ ਕੇ ਉਸ ਪੱਥਰ ਉੱਤੇ ਰੱਖਦੇ, ਅਤੇ ਤਰੀ ਨੂੰ ਉਸ ਦੇ ਉੱਤੇ ਡੋਲ੍ਹ ਦੇ।” ਤਾਂ ਉਸ ਨੇ ਉਸੇ ਤਰ੍ਹਾਂ ਹੀ ਕੀਤਾ। 21ਤਾਂ ਯਹੋਵਾਹ ਦੇ ਦੂਤ ਨੇ ਉਸ ਸੋਟੀ ਦੇ ਸਿਰੇ ਨਾਲ ਜਿਹੜੀ ਉਸ ਦੇ ਹੱਥ ਵਿੱਚ ਸੀ, ਮਾਸ ਅਤੇ ਪਤੀਰੀਆਂ ਰੋਟੀਆਂ ਨੂੰ ਛੂਹਿਆ ਅਤੇ ਉਸ ਪੱਥਰ ਵਿੱਚੋਂ ਅੱਗ ਨਿੱਕਲੀ ਜਿਸ ਨਾਲ ਮਾਸ ਤੇ ਪਤੀਰੀਆਂ ਰੋਟੀਆਂ ਭਸਮ ਹੋ ਗਈਆਂ, ਤਦ ਯਹੋਵਾਹ ਦਾ ਦੂਤ ਉਸ ਦੀਆਂ ਅੱਖਾਂ ਦੇ ਅੱਗੋਂ ਅਲੋਪ ਹੋ ਗਿਆ। 22ਜਦ ਗਿਦਾਊਨ ਨੇ ਵੇਖਿਆ ਕਿ ਉਹ ਯਹੋਵਾਹ ਦਾ ਦੂਤ ਸੀ, ਤਾਂ ਗਿਦਾਊਨ ਨੇ ਕਿਹਾ, “ਹਾਏ ਹਾਏ! ਹੇ ਪ੍ਰਭੂ ਯਹੋਵਾਹ, ਮੈਂ ਤਾਂ ਯਹੋਵਾਹ ਦੇ ਦੂਤ ਨੂੰ ਆਹਮੋ-ਸਾਹਮਣੇ ਵੇਖਿਆ ਹੈ!” 23ਤਦ ਯਹੋਵਾਹ ਨੇ ਉਸ ਨੂੰ ਕਿਹਾ, “ਤੈਨੂੰ ਸ਼ਾਂਤੀ ਹੋਵੇ। ਨਾ ਡਰ, ਤੂੰ ਮਰੇਂਗਾ ਨਹੀਂ।” 24ਤਦ ਗਿਦਾਊਨ ਨੇ ਉੱਥੇ ਯਹੋਵਾਹ ਦੇ ਲਈ ਇੱਕ ਜਗਵੇਦੀ ਬਣਾਈ ਅਤੇ ਉਸ ਦਾ ਨਾਮ “ਯਹੋਵਾਹ ਸ਼ਾਲੋਮ” ਰੱਖਿਆ। ਉਹ ਜਗਵੇਦੀ ਅੱਜ ਦੇ ਦਿਨ ਤੱਕ ਅਬੀ-ਅਜ਼ਰੀਆਂ ਦੇ ਆਫ਼ਰਾਹ ਵਿੱਚ ਬਣੀ ਹੋਈ ਹੈ।
ਸ਼ਾਮ ਦੀ ਪ੍ਰਾਰਥਨਾ: ਪਾਠ
7ਸਾਰੀ ਧਰਤੀ ਚੈਨ ਅਤੇ ਅਰਾਮ ਕਰਦੀ ਹੈ, ਉਹ ਖੁੱਲ੍ਹ ਕੇ ਜੈਕਾਰੇ ਗਜਾਉਂਦੇ ਹਨ। 8ਸਰੂ ਵੀ ਤੇਰੇ ਉੱਤੇ ਅਨੰਦ ਕਰਦੇ ਹਨ, ਲਬਾਨੋਨ ਦੇ ਦਿਆਰ ਵੀ, - ਜਦੋਂ ਦਾ ਤੂੰ ਡਿੱਗਿਆ, ਸਾਡੇ ਉੱਤੇ ਵੱਢਣ ਵਾਲਾ ਕੋਈ ਨਹੀਂ ਆਇਆ। 9ਹੇਠੋਂ ਪਤਾਲ ਤੇਰੇ ਲਈ ਹਿੱਲ ਪਿਆ ਹੈ, ਕਿ ਤੇਰੇ ਆਉਣ ਦਾ ਸੁਆਗਤ ਕਰੇ, ਉਹ ਤੇਰੇ ਲਈ ਮੁਰਦਿਆਂ ਨੂੰ, ਅਰਥਾਤ ਧਰਤੀ ਦੇ ਸਾਰੇ ਆਗੂਆਂ ਨੂੰ ਜਗਾਉਂਦਾ ਹੈ। ਉਹ ਨੇ ਕੌਮਾਂ ਦੇ ਸਾਰੇ ਰਾਜਿਆਂ ਨੂੰ ਉਨ੍ਹਾਂ ਦੇ ਸਿੰਘਾਸਣਾਂ ਤੋਂ ਖੜ੍ਹਾ ਕਰ ਦਿੱਤਾ ਹੈ। 10ਉਹ ਸਾਰੇ ਤੈਨੂੰ ਉੱਤਰ ਦੇਣਗੇ ਅਤੇ ਆਖਣਗੇ, ਤੂੰ ਵੀ ਸਾਡੇ ਵਾਂਗੂੰ ਨਿਰਬਲ ਕੀਤਾ ਗਿਆ ਹੈਂ! ਤੂੰ ਸਾਡੇ ਵਾਂਗੂੰ ਹੋ ਗਿਆ ਹੈਂ! 11ਤੇਰੀ ਚਮਕ-ਦਮਕ ਅਤੇ ਤੇਰੀਆਂ ਬਰਬਤਾਂ ਦੀ ਅਵਾਜ਼ ਪਤਾਲ ਵਿੱਚ ਲਾਹੀ ਗਈ, ਕੀੜੇ ਤੇਰੇ ਹੇਠ ਵਿਛਾਏ ਗਏ, ਅਤੇ ਕਿਰਮ ਹੀ ਤੇਰਾ ਓੜ੍ਹਨਾ ਹਨ। 12ਤੂੰ ਅਕਾਸ਼ ਤੋਂ ਕਿਵੇਂ ਡਿੱਗ ਪਿਆ, ਹੇ ਦਿਨ ਦੇ ਤਾਰੇ, ਫਜ਼ਰ ਦੇ ਪੁੱਤਰ! ਤੂੰ ਕਿਵੇਂ ਧਰਤੀ ਤੱਕ ਵੱਢਿਆ ਗਿਆ, ਹੇ ਕੌਮਾਂ ਦੇ ਢਾਉਣ ਵਾਲੇ! 13ਤੂੰ ਆਪਣੇ ਦਿਲ ਵਿੱਚ ਆਖਿਆ ਕਿ ਮੈਂ ਅਕਾਸ਼ ਉੱਤੇ ਚੜ੍ਹ ਜਾਂਵਾਂਗਾ, ਪਰਮੇਸ਼ੁਰ ਦੇ ਤਾਰਿਆਂ ਤੋਂ ਉਤਾਹਾਂ, ਮੈਂ ਆਪਣਾ ਸਿੰਘਾਸਣ ਉੱਚਾ ਕਰਾਂਗਾ, ਅਤੇ ਮੈਂ ਮੰਡਲੀ ਦੇ ਪਰਬਤ ਉੱਤੇ ਉੱਤਰ ਦੀਆਂ ਹੱਦਾਂ ਵਿੱਚ ਬੈਠਾਂਗਾ। 14ਮੈਂ ਬੱਦਲਾਂ ਦੀਆਂ ਉੱਚਿਆਈਆਂ ਤੇ ਚੜ੍ਹ ਜਾਂਵਾਂਗਾ, ਮੈਂ ਆਪ ਨੂੰ ਅੱਤ ਮਹਾਨ ਜਿਹਾ ਬਣਾਵਾਂਗਾ! 15ਪਰ ਤੂੰ ਪਤਾਲ ਤੱਕ, ਸਗੋਂ ਟੋਏ ਦੀ ਡੁੰਘਿਆਈ ਤੱਕ ਹੇਠਾਂ ਲਾਹਿਆ ਜਾਵੇਂਗਾ। 16ਤੇਰੇ ਵੇਖਣ ਵਾਲੇ ਤੇਰੀ ਵੱਲ ਤੱਕਣਗੇ, ਉਹ ਤੇਰੇ ਉੱਤੇ ਗੌਰ ਕਰਨਗੇ, ਭਲਾ, ਇਹ ਉਹ ਮਨੁੱਖ ਹੈ ਜਿਸ ਨੇ ਧਰਤੀ ਨੂੰ ਕਾਂਬਾ ਲਾ ਦਿੱਤਾ, ਅਤੇ ਰਾਜਾਂ ਨੂੰ ਹਿਲਾ ਦਿੱਤਾ? 17ਜਿਸ ਨੇ ਜਗਤ ਉਜਾੜ ਜਿਹਾ ਕਰ ਦਿੱਤਾ, ਅਤੇ ਉਸ ਦੇ ਸ਼ਹਿਰ ਢਾਹ ਸੁੱਟੇ? ਜਿਸ ਨੇ ਆਪਣੇ ਕੈਦੀਆਂ ਨੂੰ ਘਰੀਂ ਨਾ ਜਾਣ ਦਿੱਤਾ? 18ਕੌਮਾਂ ਦੇ ਸਾਰੇ ਰਾਜੇ, ਹਾਂ, ਸਾਰਿਆਂ ਦੇ ਸਾਰੇ, ਸ਼ਾਨ ਨਾਲ ਲੇਟਦੇ ਹਨ, ਹਰੇਕ ਆਪਣੀ ਸਮਾਧ ਵਿੱਚ। 19ਪਰ ਤੂੰ ਘਿਣਾਉਣੀ ਟਹਿਣੀ ਵਾਂਗੂੰ ਆਪਣੀ ਕਬਰ ਤੋਂ ਪਰੇ ਸੁੱਟਿਆ ਗਿਆ, ਤੂੰ ਵੱਢਿਆਂ ਹੋਇਆਂ ਦੀਆਂ ਲੋਥਾਂ ਨਾਲ ਘਿਰਿਆ ਹੋਇਆ ਹੈ, ਜਿਹੜੇ ਤਲਵਾਰ ਨਾਲ ਵਿੰਨ੍ਹੇ ਗਏ, ਜਿਹੜੇ ਟੋਏ ਦੇ ਪੱਥਰਾਂ ਕੋਲ ਹੇਠਾਂ ਲਾਹੇ ਗਏ, ਉਸ ਲੋਥ ਵਾਂਗੂੰ ਜਿਹੜੀ ਮਿੱਧੀ ਗਈ ਹੋਵੇ। 20ਤੂੰ ਉਨ੍ਹਾਂ ਨਾਲ ਕਫ਼ਨ ਦਫ਼ਨ ਵਿੱਚ ਨਾ ਰਲੇਂਗਾ, ਤੂੰ ਜੋ ਆਪਣੇ ਦੇਸ ਨੂੰ ਵਿਰਾਨ ਕੀਤਾ, ਤੂੰ ਜੋ ਆਪਣੇ ਲੋਕਾਂ ਨੂੰ ਵੱਢ ਸੁੱਟਿਆ! ਕੁਕਰਮੀਆਂ ਦੇ ਵੰਸ਼ ਦਾ ਨਾਮ ਕਦੀ ਨਹੀਂ ਪੁਕਾਰਿਆ ਜਾਵੇਗਾ।
ਸਵੇਰ ਦੀ ਪ੍ਰਾਰਥਨਾ: ਇੰਜੀਲ
24ਉਸ ਨੇ ਉਨ੍ਹਾਂ ਨੂੰ ਇੱਕ ਹੋਰ ਦ੍ਰਿਸ਼ਟਾਂਤ ਦਿੱਤਾ ਕਿ ਸਵਰਗ ਰਾਜ ਇੱਕ ਮਨੁੱਖ ਵਰਗਾ ਹੈ ਜਿਸ ਨੇ ਆਪਣੇ ਖੇਤ ਵਿੱਚ ਚੰਗਾ ਬੀਜ ਬੀਜਿਆ। 25ਪਰ ਜਦੋਂ ਲੋਕ ਸੌਂ ਰਹੇ ਸਨ ਤਦ ਵੈਰੀ ਆਇਆ ਅਤੇ ਉਹ ਦੀ ਕਣਕ ਵਿੱਚ ਜੰਗਲੀ ਬੂਟੀ ਬੀਜ ਗਿਆ। 26ਅਤੇ ਜਦੋਂ ਬੂਰ ਪਿਆ ਅਤੇ ਸਿੱਟੇ ਲੱਗੇ ਤਦ ਜੰਗਲੀ ਬੂਟੀ ਵੀ ਦਿੱਖ ਪਈ। 27ਤਾਂ ਨੌਕਰਾਂ ਨੇ ਆ ਕੇ ਮਾਲਕ ਨੂੰ ਆਖਿਆ, ਭਲਾ, ਸੁਆਮੀ ਜੀ, ਤੁਸੀਂ ਆਪਣੇ ਖੇਤ ਵਿੱਚ ਚੰਗਾ ਬੀਜ ਨਹੀਂ ਸੀ ਬੀਜਿਆ? ਫੇਰ ਜੰਗਲੀ ਬੂਟੀ ਕਿੱਥੋਂ ਆਈ? 28ਉਸ ਨੇ ਉਨ੍ਹਾਂ ਨੂੰ ਆਖਿਆ, ਇਹ ਕਿਸੇ ਵੈਰੀ ਦਾ ਕੰਮ ਹੈ। ਤਾਂ ਨੌਕਰਾਂ ਨੇ ਉਹ ਨੂੰ ਆਖਿਆ, ਜੇ ਤੁਹਾਡੀ ਮਰਜ਼ੀ ਹੋਵੇ ਤਾਂ ਅਸੀਂ ਜਾ ਕੇ ਉਸ ਨੂੰ ਪੁੱਟ ਦੇਈਏ? 29ਪਰ ਉਹ ਨੇ ਕਿਹਾ, ਨਾ, ਕਿਤੇ ਇਸ ਤਰ੍ਹਾਂ ਨਾ ਹੋਵੇ ਕਿ ਤੁਸੀਂ ਜੰਗਲੀ ਬੂਟੀ ਨੂੰ ਪੁੱਟ ਦਿਆਂ ਕਣਕ ਨੂੰ ਵੀ ਨਾਲ ਹੀ ਪੁੱਟ ਲਓ। 30ਵਾਢੀ ਤੱਕ ਦੋਹਾਂ ਨੂੰ ਇਕੱਠੇ ਵਧਣ ਦਿਓ ਅਤੇ ਮੈਂ ਵਾਢੀ ਦੇ ਵੇਲੇ ਵੱਢਣ ਵਾਲਿਆਂ ਨੂੰ ਆਖਾਂਗਾ ਕਿ ਪਹਿਲਾਂ ਜੰਗਲੀ ਬੂਟੀ ਨੂੰ ਇਕੱਠਾ ਕਰੋ ਅਤੇ ਫੂਕਣ ਲਈ ਉਹ ਦੀਆਂ ਪੂਲੀਆਂ ਬੰਨ ਲਵੋ, ਪਰ ਕਣਕ ਨੂੰ ਮੇਰੇ ਗੋਦਾਮ ਵਿੱਚ ਜਮਾਂ ਕਰੋ। 36ਫਿਰ ਉਹ ਭੀੜ ਨੂੰ ਭੇਜ ਕੇ, ਘਰ ਵਿੱਚ ਆਇਆ ਅਤੇ ਉਹ ਦੇ ਚੇਲਿਆਂ ਨੇ ਉਸ ਕੋਲ ਆ ਕੇ ਕਿਹਾ ਕਿ ਖੇਤ ਦੀ ਜੰਗਲੀ ਬੂਟੀ ਦਾ ਦ੍ਰਿਸ਼ਟਾਂਤ ਸਾਨੂੰ ਸਮਝਾ ਦਿਓ। 37ਉਸ ਨੇ ਉੱਤਰ ਦਿੱਤਾ, ਜਿਹੜਾ ਚੰਗਾ ਬੀਜ ਬੀਜਦਾ ਹੈ ਉਹ ਮਨੁੱਖ ਦਾ ਪੁੱਤਰ ਹੈ। 38ਖੇਤ ਸੰਸਾਰ ਹੈ, ਚੰਗਾ ਬੀਜ ਰਾਜ ਦੇ ਪੁੱਤਰ ਅਤੇ ਜੰਗਲੀ ਬੂਟੀ ਦੁਸ਼ਟ ਦੇ ਪੁੱਤਰ ਹਨ। 39ਅਤੇ ਉਹ ਜਿਸ ਵੈਰੀ ਨੇ ਉਸ ਨੂੰ ਬੀਜਿਆ, ਉਹ ਸ਼ੈਤਾਨ ਹੈ। ਵਾਢੀ ਦਾ ਵੇਲਾ ਸੰਸਾਰ ਦਾ ਅੰਤ ਹੈ ਅਤੇ ਵੱਢਣ ਵਾਲੇ ਸਵਰਗ ਦੂਤ ਹਨ। 40ਇਸ ਲਈ ਜਿਵੇਂ ਜੰਗਲੀ ਬੂਟੀ ਇਕੱਠੀ ਕੀਤੀ ਅਤੇ ਅੱਗ ਵਿੱਚ ਫ਼ੂਕੀ ਜਾਂਦੀ ਹੈ ਉਸੇ ਤਰ੍ਹਾਂ ਇਹ ਸੰਸਾਰ ਦੇ ਅੰਤ ਦੇ ਸਮੇਂ ਹੋਵੇਗਾ। 41ਮਨੁੱਖ ਦਾ ਪੁੱਤਰ ਆਪਣੇ ਸਵਰਗ ਦੂਤਾਂ ਨੂੰ ਭੇਜੇਗਾ ਅਤੇ ਉਹ ਉਸ ਦੇ ਰਾਜ ਵਿੱਚੋਂ ਸਾਰੀਆਂ ਠੋਕਰ ਖੁਆਉਣ ਵਾਲੀਆਂ ਚੀਜ਼ਾਂ ਅਤੇ ਕੁਧਰਮੀਆਂ ਨੂੰ ਇਕੱਠਿਆਂ ਕਰਨਗੇ। 42ਅਤੇ ਉਨ੍ਹਾਂ ਨੂੰ ਅੱਗ ਦੇ ਭੱਠੇ ਵਿੱਚ ਸੁੱਟ ਦੇਣਗੇ। ਉੱਥੇ ਰੋਣਾ ਅਤੇ ਕਚੀਚੀਆਂ ਵੱਟਣਾ ਹੋਵੇਗਾ। 43ਤਦ ਧਰਮੀ ਆਪਣੇ ਪਿਤਾ ਦੇ ਰਾਜ ਵਿੱਚ ਸੂਰਜ ਵਾਂਗੂੰ ਚਮਕਣਗੇ। ਜਿਹ ਦੇ ਕੰਨ ਹੋਣ ਸੋ ਸੁਣੇ।
ਪੱਤ੍ਰੀ (ਦੂਤਾਂ ਲਈ)
2ਜਦੋਂ ਉਹ ਬਚਨ ਜਿਹੜਾ ਦੂਤਾਂ ਦੇ ਦੁਆਰਾ ਕਿਹਾ ਗਿਆ ਸੀ ਅਟੱਲ ਸਿੱਧ ਹੋਇਆ ਅਤੇ ਹਰੇਕ ਅਪਰਾਧ ਅਤੇ ਅਣ-ਆਗਿਆਕਾਰੀ ਦਾ ਠੀਕ ਬਦਲਾ ਮਿਲਿਆ। 3ਜੇਕਰ ਇਸ ਵੱਡੀ ਮੁਕਤੀ ਦੀ ਪਰਵਾਹ ਨਾ ਕਰੀਏ ਤਾਂ ਅਸੀਂ ਕਿਵੇਂ ਬਚ ਸਕਦੇ ਹਾਂ? ਜੋ ਪਹਿਲਾਂ ਪ੍ਰਭੂ ਦੇ ਦੁਆਰਾ ਆਖੀ ਗਈ ਸੀ ਅਤੇ ਸੁਣਨ ਵਾਲਿਆਂ ਦੁਆਰਾ ਸਾਡੇ ਲਈ ਸਾਬਤ ਕੀਤੀ ਗਈ ਹੈ 4ਪਰਮੇਸ਼ੁਰ ਵੀ ਨਿਸ਼ਾਨੀਆਂ, ਅਚਰਜ਼ ਕੰਮਾਂ, ਕਈ ਪ੍ਰਕਾਰ ਦੀਆਂ ਕਰਾਮਾਤਾਂ ਅਤੇ ਪਵਿੱਤਰ ਆਤਮਾ ਦੇ ਵਰਦਾਨਾਂ ਦੇ ਦੁਆਰਾ ਆਪਣੀ ਮਰਜ਼ੀ ਦੇ ਅਨੁਸਾਰ ਉਨ੍ਹਾਂ ਦੇ ਨਾਲ ਗਵਾਹੀ ਦਿੰਦਾ ਰਿਹਾ। 5ਉਹ ਨੇ ਤਾਂ ਆਉਣ ਵਾਲੇ ਸੰਸਾਰ ਨੂੰ ਜਿਸ ਦੀ ਅਸੀਂ ਗੱਲ ਕਰਦੇ ਹਾਂ, ਸਵਰਗ ਦੂਤਾਂ ਦੇ ਅਧੀਨ ਨਹੀਂ ਕੀਤਾ। 6ਪਰ ਕਿਸੇ ਨੇ ਇਹ ਕਹਿ ਕੇ ਗਵਾਹੀ ਦਿੱਤੀ ਹੈ ਕਿ ਇਨਸਾਨ ਕੀ ਹੈ ਜੋ ਤੂੰ ਉਹ ਨੂੰ ਚੇਤੇ ਕਰੇਂ ਜਾਂ ਮਨੁੱਖ ਦਾ ਪੁੱਤਰ ਕੀ ਹੈ ਕਿ ਤੂੰ ਉਸ ਦੀ ਚਿੰਤਾ ਕਰੇਂ? 7ਤੂੰ ਉਸ ਨੂੰ ਸਵਰਗ ਦੂਤਾਂ ਨਾਲੋਂ ਥੋੜ੍ਹੇ ਸਮੇਂ ਲਈ ਨੀਵਾਂ ਕੀਤਾ, ਤੂੰ ਮਹਿਮਾ ਅਤੇ ਆਦਰ ਦਾ ਮੁਕਟ ਉਸ ਦੇ ਸਿਰ ਉੱਤੇ ਰੱਖਿਆ ਹੈ। ਤੂੰ ਆਪਣੇ ਹੱਥਾਂ ਦੇ ਕੰਮਾਂ ਉੱਤੇ ਉਸ ਨੂੰ ਅਧਿਕਾਰ ਦਿੱਤਾ, 8ਤੂੰ ਸਾਰਾ ਕੁਝ ਉਹ ਦੇ ਪੈਰਾਂ ਹੇਠ ਅਧੀਨ ਕਰ ਦਿੱਤਾ ਹੈ। ਕਿਉਂਕਿ ਉਸ ਨੇ ਸਾਰਾ ਕੁਝ ਉਹ ਦੇ ਅਧੀਨ ਕਰ ਦਿੱਤਾ ਅਤੇ ਕੁਝ ਨਹੀਂ ਛੱਡਿਆ ਜੋ ਉਹ ਦੇ ਅਧੀਨ ਨਾ ਕੀਤਾ ਹੋਵੇ। ਪਰ ਹੁਣ ਤੱਕ ਅਸੀਂ ਸਾਰਾ ਕੁਝ ਉਹ ਦੇ ਅਧੀਨ ਕੀਤਾ ਹੋਇਆ ਨਹੀਂ ਵੇਖਦੇ। 9ਪਰ ਅਸੀਂ ਉਹ ਨੂੰ ਜਿਹੜਾ ਦੂਤਾਂ ਨਾਲੋਂ ਥੋੜ੍ਹੇ ਸਮੇਂ ਲਈ ਨੀਵਾਂ ਕੀਤਾ ਗਿਆ ਹੈ ਅਰਥਾਤ ਯਿਸੂ ਨੂੰ ਮੌਤ ਦਾ ਦੁੱਖ ਝੱਲਣ ਦੇ ਕਾਰਨ ਮਹਿਮਾ ਅਤੇ ਆਦਰ ਦਾ ਮੁਕਟ ਪਹਿਨੇ ਹੋਏ ਵੇਖਦੇ ਹਾਂ, ਤਾਂ ਜੋ ਉਹ ਪਰਮੇਸ਼ੁਰ ਦੀ ਕਿਰਪਾ ਨਾਲ ਹਰੇਕ ਮਨੁੱਖ ਲਈ ਮੌਤ ਦਾ ਸੁਆਦ ਚੱਖੇ। 10ਜਿਸ ਦੇ ਲਈ ਅਤੇ ਜਿਸ ਦੇ ਦੁਆਰਾ ਸੱਭੋ ਕੁਝ ਹੋਇਆ, ਉਸ ਦੇ ਲਈ ਉੱਚਿਤ ਸੀ ਕਿ ਬਹੁਤਿਆਂ ਪੁੱਤਰਾਂ ਨੂੰ ਮਹਿਮਾ ਵਿੱਚ ਲਿਆਉਣ ਲਈ ਉਨ੍ਹਾਂ ਦੇ ਮੁਕਤੀ ਦੇਣ ਵਾਲੇ ਆਗੂ ਨੂੰ ਦੁੱਖਾਂ ਦੇ ਦੁਆਰਾ ਸੰਪੂਰਨ ਕਰੇ।
ਇੰਜੀਲ (ਦੂਤਾਂ ਲਈ)
16ਜੋ ਕੋਈ ਤੁਹਾਡੀ ਸੁਣਦਾ ਹੈ ਉਹ ਮੇਰੀ ਸੁਣਦਾ ਹੈ ਅਤੇ ਜੋ ਕੋਈ ਤੁਹਾਨੂੰ ਤੁਛ ਜਾਣਦਾ ਹੈ ਉਹ ਮੈਨੂੰ ਤੁਛ ਜਾਣਦਾ ਹੈ ਅਤੇ ਜੋ ਕੋਈ ਮੈਨੂੰ ਤੁਛ ਜਾਣਦਾ ਹੈ ਉਹ ਮੇਰੇ ਭੇਜਣ ਵਾਲੇ ਨੂੰ ਤੁਛ ਜਾਣਦਾ ਹੈ। 17ਉਹ ਸੱਤਰ ਅਨੰਦ ਨਾਲ ਮੁੜੇ ਅਤੇ ਬੋਲੇ ਕਿ ਪ੍ਰਭੂ ਜੀ ਤੇਰੇ ਨਾਮ ਕਰਕੇ ਭੂਤ ਵੀ ਸਾਡੇ ਵੱਸ ਵਿੱਚ ਹਨ! 18ਉਸ ਨੇ ਉਨ੍ਹਾਂ ਨੂੰ ਆਖਿਆ, ਮੈਂ ਸ਼ੈਤਾਨ ਨੂੰ ਬਿਜਲੀ ਵਾਂਗੂੰ ਅਕਾਸ਼ ਤੋਂ ਡਿੱਗਾ ਹੋਇਆ ਵੇਖਿਆ। 19ਵੇਖੋ ਮੈਂ ਤੁਹਾਨੂੰ ਸੱਪਾਂ ਅਤੇ ਬਿਛੂਆਂ ਨੂੰ ਕੁਚਲਣ ਦਾ ਅਤੇ ਵੈਰੀ ਦੀ ਸਾਰੀ ਸਮਰੱਥਾ ਉੱਤੇ ਅਧਿਕਾਰ ਦਿੱਤਾ ਹੈ ਅਤੇ ਕੋਈ ਵੀ ਚੀਜ਼ ਤੁਹਾਡਾ ਨੁਕਸਾਨ ਨਾ ਕਰੇਗੀ। 20ਪਰ ਇਸ ਤੋਂ ਹੀ ਅਨੰਦ ਨਾ ਹੋਵੋ ਕਿ ਆਤਮਾਵਾਂ ਤੁਹਾਡੇ ਵੱਸ ਵਿੱਚ ਹਨ ਪਰ ਇਸ ਤੋਂ ਅਨੰਦ ਹੋਵੋ ਕਿ ਤੁਹਾਡੇ ਨਾਮ ਸਵਰਗ ਵਿੱਚ ਲਿਖੇ ਹੋਏ ਹਨ। 21ਉਸੇ ਸਮੇਂ ਉਹ ਪਵਿੱਤਰ ਆਤਮਾ ਵਿੱਚ ਬਹੁਤ ਮਗਨ ਹੋ ਕੇ ਬੋਲਿਆ, ਹੇ ਪਿਤਾ, ਅਕਾਸ਼ ਅਤੇ ਧਰਤੀ ਦੇ ਮਾਲਕ, ਮੈਂ ਤੇਰੀ ਵਡਿਆਈ ਕਰਦਾ ਹਾਂ ਜੋ ਤੁਸੀਂ ਇਨ੍ਹਾਂ ਗੱਲਾਂ ਨੂੰ ਗਿਆਨੀਆਂ ਅਤੇ ਬੁੱਧਵਾਨਾਂ ਤੋਂ ਲੁਕਾਇਆ ਅਤੇ ਬੱਚਿਆਂ ਉੱਤੇ ਪਰਗਟ ਕੀਤਾ। ਹਾਂ, ਪਿਤਾ, ਕਿਉਂ ਜੋ ਇਹੋ ਤੁਹਾਨੂੰ ਚੰਗਾ ਲੱਗਾ।
ਤਾਰੀਖ਼ਾਂ ਰੂਸੀ ਕਲੀਸਿਯਾ ਦੇ ਜੂਲੀਅਨ ਕੈਲੰਡਰ ਅਨੁਸਾਰ ਹਨ (ਸਰਬੀਆਈ ਅਤੇ ਜਾਰਜੀਆਈ ਕਲੀਸਿਯਾਵਾਂ ਅਤੇ ਆਥੋਸ ਪਹਾੜ ਵਾਂਗ): ਕਲੀਸਿਯਾ ਦੇ ਕੈਲੰਡਰ ਦਾ ਨਵੰਬਰ 8 ਸਿਵਲ ਕੈਲੰਡਰ ਦਾ ਨਵੰਬਰ 21 ਹੈ। ਨਵੇਂ ਕੈਲੰਡਰ ਵਾਲੀਆਂ ਕਲੀਸਿਯਾਵਾਂ (ਯੂਨਾਨ, ਰੋਮਾਨੀਆ, ਬੁਲਗਾਰੀਆ, ਯੂਕਰੇਨ…) ਪੱਕੀ ਤਾਰੀਖ਼ ਵਾਲੇ ਤਿਉਹਾਰ ਅਤੇ ਸੰਤ ਉਸੇ ਸਿਵਲ ਤਾਰੀਖ਼ ਨੂੰ, 13 ਦਿਨ ਪਹਿਲਾਂ, ਮਨਾਉਂਦੀਆਂ ਹਨ, ਅਤੇ ਉਨ੍ਹਾਂ ਦੇ ਕੁਝ ਪਾਠ ਵੱਖਰੇ ਹਨ; ਈਸਟਰ ਅਤੇ ਉਸ ਉੱਤੇ ਟਿਕੇ ਦਿਨ ਇੱਕੋ ਹਨ।
ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ