ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਨਵੰਬਰ 2026 › ਨਵੰਬਰ 22
ਕੈਥੋਲਿਕ ਕੈਲੰਡਰ
ਹਰ ਦਿਨ ਦੇ ਬਾਈਬਲ ਪਾਠ (ਕੈਥੋਲਿਕ) — 22 ਨਵੰਬਰ 2026
ਐਤਵਾਰ · ਆਮ ਸਮੇਂ ਦਾ 34ਵਾਂ ਹਫ਼ਤਾ
ਤਿਉਹਾਰ ਅਤੇ ਸੰਤ
ਸਾਡੇ ਪ੍ਰਭੂ ਯਿਸੂ ਮਸੀਹ, ਸਾਰੇ ਜਗਤ ਦੇ ਰਾਜਾ
ਮਹਾਂ-ਤਿਉਹਾਰ · ਉਪਾਸਨਾ ਦਾ ਰੰਗ: ਚਿੱਟਾ
ਦਿਨ ਦੇ ਪਾਠ
ਪਹਿਲਾ ਪਾਠ
11ਕਿਉਂ ਜੋ ਪ੍ਰਭੂ ਯਹੋਵਾਹ ਇਹ ਆਖਦਾ ਹੈ, ਵੇਖ, ਮੈਂ ਆਪ ਆਪਣੀਆਂ ਭੇਡਾਂ ਦੀ ਭਾਲ ਕਰਾਂਗਾ ਅਤੇ ਉਹਨਾਂ ਨੂੰ ਲੱਭ ਲਵਾਂਗਾ। 12ਜਿਵੇਂ ਆਜੜੀ ਆਪਣੇ ਇੱਜੜ ਨੂੰ ਲੱਭਦਾ ਹੈ, ਜਿਸ ਦਿਨ ਕਿ ਉਹ ਆਪਣੇ ਇੱਜੜ ਦੇ ਵਿੱਚ ਹੋਵੇ ਅਤੇ ਉਹ ਦੀਆਂ ਭੇਡਾਂ ਖਿੱਲਰ ਗਈਆਂ ਹੋਣ। ਓਵੇਂ ਹੀ ਮੈਂ ਆਪਣੀਆਂ ਭੇਡਾਂ ਨੂੰ ਲੱਭਾਂਗਾ ਅਤੇ ਉਹਨਾਂ ਨੂੰ ਹਰ ਥਾਂ ਤੋਂ ਜਿੱਥੇ ਉਹ ਬੱਦਲ ਅਤੇ ਹਨੇਰੇ ਦੇ ਦਿਨ ਖਿੱਲਰ ਗਈਆਂ ਸਨ, ਛੁਡਾ ਲਿਆਵਾਂਗਾ। 15ਮੈਂ ਹੀ ਆਪਣੇ ਇੱਜੜ ਨੂੰ ਚਾਰਾਂਗਾ ਅਤੇ ਮੈਂ ਹੀ ਉਹਨਾਂ ਨੂੰ ਲੇਟਾਵਾਂਗਾ, ਪ੍ਰਭੂ ਯਹੋਵਾਹ ਦਾ ਵਾਕ ਹੈ। 16ਮੈਂ ਗਵਾਚੀਆਂ ਹੋਈਆਂ ਭੇਡਾਂ ਦੀ ਭਾਲ ਕਰਾਂਗਾ ਅਤੇ ਕੱਢੀਆਂ ਹੋਈਆਂ ਨੂੰ ਮੋੜ ਲਿਆਵਾਂਗਾ। ਟੁੱਟੀਆਂ ਨੂੰ ਬੰਨ੍ਹਾਂਗਾ ਅਤੇ ਲਿੱਸੀਆਂ ਨੂੰ ਤਕੜਾ ਕਰਾਂਗਾ, ਪਰ ਮੋਟੀਆਂ ਅਤੇ ਜ਼ੋਰਾਵਰਾਂ ਨੂੰ ਮਾਰਾਂਗਾ, ਮੈਂ ਉਹਨਾਂ ਨੂੰ ਨਿਆਂ ਨਾਲ ਚਾਰਾਂਗਾ। 17ਹੇ ਮੇਰੀਓ ਭੇਡੋ, ਤੁਹਾਡੇ ਵਿਖੇ ਪ੍ਰਭੂ ਯਹੋਵਾਹ ਇਹ ਆਖਦਾ ਹੈ, ਵੇਖੋ, ਮੈਂ ਭੇਡ ਅਤੇ ਭੇਡ ਵਿੱਚ, ਦੁੰਬਿਆਂ ਅਤੇ ਬੱਕਰਿਆਂ ਵਿੱਚ ਨਿਆਂ ਕਰਾਂਗਾ।
ਜਵਾਬੀ ਭਜਨ
1ਦਾਊਦ ਦਾ ਭਜਨ। ਯਹੋਵਾਹ ਮੇਰਾ ਅਯਾਲੀ ਹੈ, ਮੈਨੂੰ ਥੁੜ ਨਹੀਂ ਹੋਵੇਗੀ। 2ਉਹ ਮੈਨੂੰ ਹਰੇ ਹਰੇ ਘਾਹ ਦੀਆਂ ਜੂਹਾਂ ਵਿੱਚ ਬਿਠਾਉਂਦਾ ਹੈ, ਉਹ ਮੈਨੂੰ ਸੁਖਦਾਇਕ ਪਾਣੀਆਂ ਕੋਲ ਲੈ ਜਾਂਦਾ ਹੈ। 3ਉਹ ਮੇਰੀ ਜਾਨ ਵਿੱਚ ਜਾਨ ਪਾਉਂਦਾ ਹੈ, ਧਰਮ ਦੇ ਮਾਰਗਾਂ ਵਿੱਚ ਉਹ ਆਪਣੇ ਨਾਮ ਦੇ ਨਮਿੱਤ ਮੇਰੀ ਅਗਵਾਈ ਕਰਦਾ ਹੈ। 5ਤੂੰ ਮੇਰੇ ਵਿਰੋਧੀਆਂ ਦੇ ਸਨਮੁਖ ਮੇਰੇ ਅੱਗੇ ਮੇਜ਼ ਵਿਛਾਉਂਦਾ ਹੈ, ਤੂੰ ਮੇਰੇ ਸਿਰ ਉੱਤੇ ਤੇਲ ਝੱਸਿਆ ਹੈ, ਮੇਰਾ ਕਟੋਰਾ ਬਰਕਤਾਂ ਨਾਲ ਭਰਿਆ ਹੋਇਆ ਹੈ। 6ਸੱਚ-ਮੁੱਚ ਭਲਿਆਈ ਅਤੇ ਦਯਾ ਜਿਉਣ ਭਰ ਮੇਰਾ ਪਿੱਛਾ ਕਰਨਗੀਆਂ, ਅਤੇ ਮੈਂ ਸਦਾ ਯਹੋਵਾਹ ਦੇ ਘਰ ਵਿੱਚ ਵਸਾਂਗਾ!
ਦੂਜਾ ਪਾਠ
20ਪਰ ਹੁਣ ਮਸੀਹ ਤਾਂ ਮੁਰਦਿਆਂ ਵਿੱਚੋਂ ਜੀ ਉੱਠਿਆ ਹੈ, ਸੁੱਤਿਆਂ ਹੋਇਆਂ ਦਾ ਪਹਿਲਾ ਫਲ ਹੈ! 21ਜਾਂ ਮਨੁੱਖ ਦੇ ਰਾਹੀਂ ਮੌਤ ਹੋਈ ਤਾਂ ਮਨੁੱਖ ਹੀ ਦੇ ਰਾਹੀਂ ਮੁਰਦਿਆਂ ਦਾ ਜੀ ਉੱਠਣਾ ਵੀ ਹੋਇਆ। 22ਜਿਸ ਤਰ੍ਹਾਂ ਆਦਮ ਵਿੱਚ ਸੱਭੇ ਮਰਦੇ ਹਨ ਉਸੇ ਤਰ੍ਹਾਂ ਮਸੀਹ ਵਿੱਚ ਸੱਭੇ ਜਿਉਂਦੇ ਹੋ ਜਾਣਗੇ। 23ਪਰ ਹਰੇਕ ਆਪੋ-ਆਪਣੀ ਵਾਰੀ ਸਿਰ। ਪਹਿਲਾ ਫਲ ਮਸੀਹ, ਫਿਰ ਜਿਹੜੇ ਮਸੀਹ ਦੇ ਹਨ ਉਹ ਦੇ ਆਉਣ ਦੇ ਵੇਲੇ। 24ਉਹ ਦੇ ਮਗਰੋਂ ਅੰਤ ਹੈ। ਤਦ ਉਹ ਰਾਜ ਨੂੰ ਪਰਮੇਸ਼ੁਰ ਅਤੇ ਪਿਤਾ ਦੇ ਹੱਥ ਸੌਂਪ ਦੇਵੇਗਾ, ਜਦ ਉਹ ਨੇ ਹਰੇਕ ਹਕੂਮਤ ਅਤੇ ਹਰੇਕ ਇਖ਼ਤਿਆਰ ਅਤੇ ਸਮਰੱਥਾ ਨੂੰ ਨਾਸ ਕਰ ਦਿੱਤਾ ਹੋਵੇਗਾ। 25ਕਿਉਂਕਿ ਜਿੰਨਾਂ ਚਿਰ ਉਹ ਸਾਰੇ ਵੈਰੀਆਂ ਨੂੰ ਆਪਣੇ ਪੈਰਾਂ ਹੇਠਾਂ ਨਾ ਕਰ ਲਵੇ ਉਨੀਂ ਦੇਰ ਉਸ ਨੇ ਰਾਜ ਕਰਨਾ ਹੈ। 26ਆਖਰੀ ਵੈਰੀ ਜਿਹ ਦਾ ਨਾਸ ਹੋਣਾ ਹੈ ਸੋ ਮੌਤ ਹੈ। 28ਅਤੇ ਜਾਂ ਸਭ ਕੁਝ ਉਹ ਦੇ ਅਧੀਨ ਕੀਤਾ ਗਿਆ ਹੋਵੇਗਾ ਤਾਂ ਪ੍ਰਭੂ ਆਪ ਵੀ ਉਸ ਦੇ ਅਧੀਨ ਹੋਵੇਗਾ ਜਿਸ ਨੇ ਸਭ ਕੁਝ ਉਹ ਦੇ ਅਧੀਨ ਕਰ ਦਿੱਤਾ ਜੋ ਪਰਮੇਸ਼ੁਰ ਸਭਨਾਂ ਵਿੱਚ ਸਭ ਕੁਝ ਹੋਵੇ।
ਇੰਜੀਲ
31ਜਦ ਮਨੁੱਖ ਦਾ ਪੁੱਤਰ ਆਪਣੀ ਮਹਿਮਾ ਨਾਲ ਸਾਰੇ ਦੂਤਾਂ ਨਾਲ ਆਵੇਗਾ ਤਦ ਉਹ ਆਪਣੇ ਤੇਜ ਦੇ ਸਿੰਘਾਸਣ ਉੱਤੇ ਬੈਠੇਗਾ। 32ਅਤੇ ਸਭ ਕੌਮਾਂ ਉਹ ਦੇ ਅੱਗੇ ਇਕੱਠੀਆਂ ਕੀਤੀਆਂ ਜਾਣਗੀਆਂ ਅਤੇ ਜਿਸ ਤਰ੍ਹਾਂ ਅਯਾਲੀ ਭੇਡਾਂ ਨੂੰ ਬੱਕਰੀਆਂ ਵਿੱਚੋਂ ਅਲੱਗ ਕਰਦਾ ਹੈ, ਉਸੇ ਤਰ੍ਹਾਂ ਉਹ ਉਨ੍ਹਾਂ ਨੂੰ ਇੱਕ ਦੂਜੇ ਤੋਂ ਅਲੱਗ ਕਰੇਗਾ। 33ਅਤੇ ਉਹ ਭੇਡਾਂ ਨੂੰ ਆਪਣੇ ਸੱਜੇ ਪਾਸੇ ਅਤੇ ਬੱਕਰੀਆਂ ਨੂੰ ਖੱਬੇ ਪਾਸੇ ਖੜ੍ਹਾ ਕਰੇਗਾ। 34ਤਦ ਰਾਜਾ ਉਨ੍ਹਾਂ ਨੂੰ ਜਿਹੜੇ ਉਹ ਦੇ ਸੱਜੇ ਪਾਸੇ ਹੋਣ ਆਖੇਗਾ, ਹੇ ਮੇਰੇ ਪਿਤਾ ਦੇ ਮੁਬਾਰਕ ਲੋਕੋ ਆਓ! ਜਿਹੜਾ ਰਾਜ ਜਗਤ ਦੇ ਮੁੱਢੋਂ ਤੁਹਾਡੇ ਲਈ ਤਿਆਰ ਕੀਤਾ ਹੋਇਆ ਹੈ, ਉਹ ਦੇ ਵਾਰਿਸ ਹੋਵੋ। 35ਕਿਉਂ ਜੋ ਮੈਂ ਭੁੱਖਾ ਸੀ ਅਤੇ ਤੁਸੀਂ ਮੈਨੂੰ ਖਾਣ ਨੂੰ ਦਿੱਤਾ, ਮੈਂ ਤਿਹਾਇਆ ਸੀ ਅਤੇ ਤੁਸੀਂ ਮੈਨੂੰ ਪੀਣ ਨੂੰ ਦਿੱਤਾ, ਮੈਂ ਪਰਦੇਸੀ ਸੀ ਅਤੇ ਤੁਸੀਂ ਮੈਨੂੰ ਆਪਣੇ ਘਰ ਉਤਾਰਿਆ, 36ਨੰਗਾ ਸੀ ਅਤੇ ਤੁਸੀਂ ਮੈਨੂੰ ਕੱਪੜੇ ਪਹਿਨਾਏ, ਮੈਂ ਰੋਗੀ ਸੀ ਅਤੇ ਤੁਸੀਂ ਮੇਰੀ ਖ਼ਬਰ ਲਈ, ਮੈਂ ਕੈਦ ਵਿੱਚ ਸੀ ਅਤੇ ਤੁਸੀਂ ਮੇਰੇ ਕੋਲ ਆਏ। 37ਤਦ ਧਰਮੀ ਲੋਕ ਉਹ ਨੂੰ ਇਹ ਉੱਤਰ ਦੇਣਗੇ, ਪ੍ਰਭੂ ਜੀ ਅਸੀਂ ਕਦੋਂ ਤੈਨੂੰ ਭੁੱਖਾ ਵੇਖਿਆ ਤੇ ਤੈਨੂੰ ਖੁਆਇਆ ਜਾਂ ਤਿਹਾਇਆ ਵੇਖਿਆ ਤੇ ਤੈਨੂੰ ਪਿਲਾਇਆ? 38ਕਦੋਂ ਅਸੀਂ ਤੈਨੂੰ ਪਰਦੇਸੀ ਵੇਖਿਆ ਤੇ ਤੈਨੂੰ ਆਪਣੇ ਘਰ ਉਤਾਰਿਆ ਜਾਂ ਨੰਗਾ ਵੇਖਿਆ ਤੇ ਤੈਨੂੰ ਕੱਪੜੇ ਪਹਿਨਾਏ? 39ਕਦੋਂ ਅਸੀਂ ਤੈਨੂੰ ਰੋਗੀ ਜਾਂ ਕੈਦੀ ਵੇਖਿਆ ਤੇ ਤੇਰੇ ਕੋਲ ਆਏ? 40ਰਾਜਾ ਉਨ੍ਹਾਂ ਨੂੰ ਉੱਤਰ ਦੇਵੇਗਾ, ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਜਦ ਤੁਸੀਂ ਮੇਰੇ ਇਨ੍ਹਾਂ ਸਭਨਾਂ ਛੋਟੇ ਭਰਾਵਾਂ ਵਿੱਚੋਂ ਇੱਕ ਨਾਲ ਇਹ ਕੀਤਾ ਤਾਂ ਮੇਰੇ ਨਾਲ ਕੀਤਾ। 41ਤਦ ਜਿਹੜੇ ਖੱਬੇ ਪਾਸੇ ਹੋਣ ਉਨ੍ਹਾਂ ਨੂੰ ਵੀ ਉਹ ਕਹੇਗਾ, ਹੇ ਸਰਾਪੇ ਹੋਇਓ, ਮੇਰੇ ਕੋਲੋਂ ਉਸ ਸਦੀਪਕ ਅੱਗ ਵਿੱਚ ਚੱਲੇ ਜਾਓ ਜਿਹੜੀ ਸ਼ੈਤਾਨ ਅਤੇ ਉਹ ਦੇ ਦੂਤਾਂ ਲਈ ਤਿਆਰ ਕੀਤੀ ਹੋਈ ਹੈ। 42ਕਿਉਂ ਜੋ ਮੈਂ ਭੁੱਖਾ ਸੀ ਤੇ ਤੁਸੀਂ ਮੈਨੂੰ ਨਾ ਖੁਆਇਆ, ਮੈਂ ਤਿਹਾਇਆ ਸੀ ਤੇ ਤੁਸੀਂ ਮੈਨੂੰ ਨਾ ਪਿਆਇਆ। 43ਮੈਂ ਪਰਦੇਸੀ ਸੀ ਤੇ ਤੁਸੀਂ ਮੈਨੂੰ ਆਪਣੇ ਘਰ ਨਾ ਉਤਾਰਿਆ, ਨੰਗਾ ਸੀ ਤੇ ਤੁਸੀਂ ਮੈਨੂੰ ਕੱਪੜੇ ਨਾ ਪਹਿਨਾਏ, ਰੋਗੀ ਅਤੇ ਕੈਦੀ ਸੀ ਤੇ ਤੁਸੀਂ ਮੇਰੀ ਖ਼ਬਰ ਨਾ ਲਈ। 44ਤਦ ਉਹ ਵੀ ਉੱਤਰ ਦੇਣਗੇ, ਪ੍ਰਭੂ ਜੀ ਕਦੋਂ ਅਸੀਂ ਤੈਨੂੰ ਭੁੱਖਾ ਜਾਂ ਤਿਹਾਇਆ ਜਾਂ ਪਰਦੇਸੀ ਜਾਂ ਨੰਗਾ ਜਾਂ ਰੋਗੀ ਜਾਂ ਕੈਦੀ ਵੇਖਿਆ ਅਤੇ ਤੇਰੀ ਟਹਿਲ ਸੇਵਾ ਨਾ ਕੀਤੀ? 45ਤਦ ਉਹ ਉਨ੍ਹਾਂ ਨੂੰ ਇਹ ਉੱਤਰ ਦੇਵੇਗਾ, ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਜਦ ਤੁਸੀਂ ਇਨ੍ਹਾਂ ਸਭਨਾਂ ਤੋਂ ਛੋਟਿਆਂ ਵਿੱਚੋਂ ਇੱਕ ਨਾਲ ਇਹ ਨਾ ਕੀਤਾ ਤਾਂ ਮੇਰੇ ਨਾਲ ਨਾ ਕੀਤਾ। 46ਅਤੇ ਇਹ ਸਦੀਪਕ ਸਜ਼ਾ ਵਿੱਚ ਜਾਣਗੇ, ਪਰ ਧਰਮੀ ਸਦੀਪਕ ਜੀਵਨ ਵਿੱਚ।
ਅੱਜ ਦੇ ਸੰਤ
- ਸੰਤ ਸੀਸੀਲੀਆ
ਆਮ ਰੋਮਨ ਕੈਲੰਡਰ; ਬਿਸ਼ਪਾਂ ਦੀ ਕਾਨਫ਼ਰੰਸ ਕੁਝ ਤਿਉਹਾਰ (ਪ੍ਰਭੂ ਦਾ ਪ੍ਰਗਟ ਹੋਣਾ, ਸੁਰਗ ਉੱਠਣਾ, ਮਸੀਹ ਦਾ ਸਰੀਰ ਅਤੇ ਲਹੂ) ਐਤਵਾਰ ਨੂੰ ਲਿਜਾ ਸਕਦੀ ਹੈ ਜਾਂ ਆਪਣੇ ਤਿਉਹਾਰ ਜੋੜ ਸਕਦੀ ਹੈ। ਪਾਠ-ਸੰਗ੍ਰਹਿ: ਐਤਵਾਰਾਂ ਦਾ ਚੱਕਰ A, ਹਫ਼ਤੇ ਦੇ ਦਿਨਾਂ ਦਾ ਸਾਲ II।
ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ