Bible Explorer ਐਪ ਲਓ

ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਨਵੰਬਰ 2026 › ਨਵੰਬਰ 23

ਕੈਥੋਲਿਕ ਕੈਲੰਡਰ

ਹਰ ਦਿਨ ਦੇ ਬਾਈਬਲ ਪਾਠ (ਕੈਥੋਲਿਕ) — 23 ਨਵੰਬਰ 2026

ਸੋਮਵਾਰ · ਆਮ ਸਮੇਂ ਦਾ 34ਵਾਂ ਹਫ਼ਤਾ

ਤਿਉਹਾਰ ਅਤੇ ਸੰਤ

ਆਮ ਸਮੇਂ ਦੇ 34ਵੇਂ ਹਫ਼ਤੇ ਦਾ ਸੋਮਵਾਰ

ਇੱਛਿਕ ਯਾਦਗਾਰੀ ਦਿਨ · ਉਪਾਸਨਾ ਦਾ ਰੰਗ: ਹਰਾ

ਸੰਤ ਕਲੇਮੈਂਟ ਪਹਿਲੇ, ਪੋਪ ਅਤੇ ਸ਼ਹੀਦ · ਇੱਛਿਕ ਯਾਦਗਾਰੀ ਦਿਨ

ਸੰਤ ਕੋਲੰਬਨ, ਧਰਮਸੰਘੀ · ਇੱਛਿਕ ਯਾਦਗਾਰੀ ਦਿਨ

ਦਿਨ ਦੇ ਪਾਠ

ਪਹਿਲਾ ਪਾਠ

ਪਰਕਾਸ਼ 14:1–5

1ਮੈਂ ਨਿਗਾਹ ਕੀਤੀ ਤਾਂ ਕੀ ਵੇਖਦਾ ਹਾਂ ਕਿ ਲੇਲਾ ਸੀਯੋਨ ਦੇ ਪਹਾੜ ਉੱਤੇ ਖੜ੍ਹਾ ਹੈ ਅਤੇ ਉਹ ਦੇ ਨਾਲ ਇੱਕ ਲੱਖ ਚੁਤਾਲੀ ਹਜ਼ਾਰ ਹਨ, ਜਿਨ੍ਹਾਂ ਦੇ ਮੱਥੇ ਉੱਤੇ ਉਹ ਦਾ ਅਤੇ ਉਹ ਦੇ ਪਿਤਾ ਦਾ ਨਾਮ ਲਿਖਿਆ ਹੋਇਆ ਹੈ। 2ਅਤੇ ਮੈਂ ਬਾਹਲੇ ਪਾਣੀਆਂ ਦੀ ਘੂਕ ਵਰਗੀ ਅਤੇ ਬੱਦਲ ਦੀ ਵੱਡੀ ਗਰਜ ਦੀ ਆਵਾਜ਼ ਵਰਗੀ ਇੱਕ ਅਵਾਜ਼ ਸੁਣੀ ਅਤੇ ਜਿਹੜੀ ਮੈਂ ਸੁਣੀ ਉਹ ਰਬਾਬ ਵਜਾਉਣ ਵਾਲਿਆਂ ਦੀ ਅਵਾਜ਼ ਵਰਗੀ ਸੀ, ਜਿਹੜੇ ਆਪਣੇ ਰਬਾਬ ਵਜਾਉਂਦੇ ਹਨ। 3ਅਤੇ ਉਹ ਸਿੰਘਾਸਣ, ਚਾਰ ਪ੍ਰਾਣੀਆਂ ਅਤੇ ਉਹਨਾਂ ਬਜ਼ੁਰਗਾਂ ਦੇ ਅੱਗੇ ਇੱਕ ਨਵਾਂ ਗੀਤ ਗਾਉਂਦੇ ਹਨ, ਅਤੇ ਉਹਨਾਂ ਇੱਕ ਲੱਖ ਚੁਤਾਲੀ ਹਜ਼ਾਰ ਤੋਂ ਬਿਨ੍ਹਾਂ ਜਿਹੜੇ ਧਰਤੀਓਂ ਮੁੱਲ ਲਏ ਹੋਏ ਸਨ, ਕੋਈ ਹੋਰ ਉਸ ਗੀਤ ਨੂੰ ਸਿੱਖ ਨਾ ਸਕਿਆ। 4ਇਹ ਉਹ ਹਨ ਜਿਹੜੇ ਔਰਤਾਂ ਦੇ ਨਾਲ ਭਰਿਸ਼ਟ ਨਹੀਂ ਹੋਏ ਕਿਉਂਕਿ ਇਹ ਕੁਆਰੇ ਹਨ। ਇਹ ਉਹ ਹਨ ਕਿ ਜਿੱਥੇ ਵੀ ਲੇਲਾ ਜਾਂਦਾ ਹੈ ਉਹ ਉਸ ਦੇ ਮਗਰ-ਮਗਰ ਤੁਰਦੇ ਹਨ। ਇਹ ਪਰਮੇਸ਼ੁਰ ਅਤੇ ਲੇਲੇ ਦੇ ਲਈ ਪਹਿਲਾ ਫਲ ਹੋਣ ਨੂੰ ਮਨੁੱਖਾਂ ਵਿੱਚੋਂ ਮੁੱਲ ਲਏ ਗਏ ਸਨ। 5ਅਤੇ ਉਹਨਾਂ ਦੇ ਮੂੰਹੋਂ ਕੋਈ ਝੂਠ ਨਹੀਂ ਨਿੱਕਲਿਆ, ਉਹ ਨਿਰਦੋਸ਼ ਹਨ।

ਜਵਾਬੀ ਭਜਨ

ਜ਼ਬੂ 24:1–6

1ਦਾਊਦ ਦਾ ਭਜਨ। ਧਰਤੀ ਅਤੇ ਉਸ ਦੀ ਭਰਪੂਰੀ ਯਹੋਵਾਹ ਦੀ ਹੈ, ਜਗਤ ਅਤੇ ਉਸ ਦੇ ਨਿਵਾਸੀ। 2ਉਸ ਨੇ ਉਸ ਦੀ ਨੀਂਹ ਸਮੁੰਦਰਾਂ ਉੱਤੇ ਰੱਖੀ, ਅਤੇ ਉਸ ਨੂੰ ਵਗਦੇ ਪਾਣੀਆਂ ਉੱਤੇ ਕਾਇਮ ਕੀਤਾ। 3ਯਹੋਵਾਹ ਦੇ ਪਰਬਤ ਉੱਤੇ ਕੌਣ ਚੜ੍ਹੇਗਾ, ਅਤੇ ਉਸ ਦੇ ਪਵਿੱਤਰ ਸਥਾਨ ਵਿੱਚ ਕੌਣ ਖੜ੍ਹਾ ਹੋਵੇਗਾ? 4ਉਹ ਜਿਸ ਦੇ ਹੱਥ ਪਾਕ ਅਤੇ ਮਨ ਪਵਿੱਤਰ ਹੈ, ਅਤੇ ਜਿਸ ਨੇ ਆਪਣਾ ਜੀਅ ਬਦੀ ਵੱਲ ਨਹੀਂ ਲਾਇਆ, ਅਤੇ ਛਲਣ ਲਈ ਸਹੁੰ ਨਹੀਂ ਖਾਧੀ। 5ਉਸ ਨੂੰ ਯਹੋਵਾਹ ਵੱਲੋਂ ਬਰਕਤ ਅਤੇ ਆਪਣੇ ਮੁਕਤੀਦਾਤੇ ਪਰਮੇਸ਼ੁਰ ਕੋਲੋਂ ਧਰਮ ਮਿਲੇਗਾ। 6ਇਹ ਪੀੜ੍ਹੀ ਉਹ ਦੇ ਖੋਜੀਆਂ ਦੀ ਹੈ, ਜਿਹੜੀ ਤੇਰੇ ਦਰਸ਼ਣ ਭਾਲਦੀ ਹੈ, ਹੇ ਯਾਕੂਬ। ਸਲਹ।

ਇੰਜੀਲ

ਲੂਕਾ 21:1–4

1ਯਿਸੂ ਨੇ ਅੱਖੀਆਂ ਚੁੱਕ ਕੇ ਧਨਵਾਨਾਂ ਨੂੰ ਆਪਣੇ ਚੰਦੇ ਦਾਨ ਪਾਤਰ ਵਿੱਚ ਪਾਉਂਦਿਆਂ ਵੇਖਿਆ। 2ਅਤੇ ਉਸ ਨੇ ਇੱਕ ਕੰਗਾਲ ਵਿਧਵਾ ਨੂੰ ਵੀ ਵੇਖਿਆ ਜਿਸ ਨੇ ਕੇਵਲ ਦੋ ਦਮੜੀਆਂ ਪਾਈਆਂ। 3ਤਾਂ ਉਸ ਨੇ ਆਖਿਆ, ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਇਸ ਕੰਗਾਲ ਵਿਧਵਾ ਨੇ ਉਨ੍ਹਾਂ ਸਭ ਨਾਲੋਂ ਜ਼ਿਆਦਾ ਪਾਇਆ ਹੈ। 4ਕਿਉਂ ਜੋ ਉਨ੍ਹਾਂ ਸਭਨਾਂ ਨੇ ਆਪਣੇ ਬਹੁਤੇ ਮਾਲ ਵਿੱਚੋਂ ਕੁਝ ਦਾਨ ਪਾਇਆ ਪਰ ਇਸ ਨੇ ਆਪਣੀ ਥੁੜ ਵਿੱਚੋਂ ਸਾਰੀ ਪੂੰਜੀ ਪਾ ਦਿੱਤੀ।

ਅੱਜ ਦੇ ਸੰਤ

ਆਮ ਰੋਮਨ ਕੈਲੰਡਰ; ਬਿਸ਼ਪਾਂ ਦੀ ਕਾਨਫ਼ਰੰਸ ਕੁਝ ਤਿਉਹਾਰ (ਪ੍ਰਭੂ ਦਾ ਪ੍ਰਗਟ ਹੋਣਾ, ਸੁਰਗ ਉੱਠਣਾ, ਮਸੀਹ ਦਾ ਸਰੀਰ ਅਤੇ ਲਹੂ) ਐਤਵਾਰ ਨੂੰ ਲਿਜਾ ਸਕਦੀ ਹੈ ਜਾਂ ਆਪਣੇ ਤਿਉਹਾਰ ਜੋੜ ਸਕਦੀ ਹੈ। ਪਾਠ-ਸੰਗ੍ਰਹਿ: ਐਤਵਾਰਾਂ ਦਾ ਚੱਕਰ A, ਹਫ਼ਤੇ ਦੇ ਦਿਨਾਂ ਦਾ ਸਾਲ II।

ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ