ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਨਵੰਬਰ 2026 › ਨਵੰਬਰ 24
ਕੈਥੋਲਿਕ ਕੈਲੰਡਰ
ਹਰ ਦਿਨ ਦੇ ਬਾਈਬਲ ਪਾਠ (ਕੈਥੋਲਿਕ) — 24 ਨਵੰਬਰ 2026
ਮੰਗਲਵਾਰ · ਆਮ ਸਮੇਂ ਦਾ 34ਵਾਂ ਹਫ਼ਤਾ
ਤਿਉਹਾਰ ਅਤੇ ਸੰਤ
ਆਮ ਸਮੇਂ ਦੇ 34ਵੇਂ ਹਫ਼ਤੇ ਦਾ ਮੰਗਲਵਾਰ
ਯਾਦਗਾਰੀ ਦਿਨ · ਉਪਾਸਨਾ ਦਾ ਰੰਗ: ਲਾਲ
ਸੰਤ ਐਂਡਰਿਊ ਡੁੰਗ-ਲਾਕ ਅਤੇ ਉਨ੍ਹਾਂ ਦੇ ਸਾਥੀ, ਸ਼ਹੀਦ · ਯਾਦਗਾਰੀ ਦਿਨ
ਦਿਨ ਦੇ ਪਾਠ
ਪਹਿਲਾ ਪਾਠ
14ਮੈਂ ਨਿਗਾਹ ਕੀਤੀ ਤਾਂ ਕੀ ਵੇਖਦਾ ਹਾਂ ਕਿ ਇੱਕ ਚਿੱਟਾ ਬੱਦਲ ਹੈ ਅਤੇ ਉਸ ਬੱਦਲ ਉੱਤੇ ਮਨੁੱਖ ਦੇ ਪੁੱਤਰ ਵਰਗਾ ਕੋਈ ਆਪਣੇ ਸਿਰ ਉੱਤੇ ਸੋਨੇ ਦਾ ਮੁਕਟ ਪਹਿਨੇ ਅਤੇ ਆਪਣੇ ਹੱਥ ਵਿੱਚ ਤਿੱਖੀ ਦਾਤੀ ਫੜ੍ਹੀ ਬੈਠਾ ਹੈ। 15ਅਤੇ ਇੱਕ ਹੋਰ ਦੂਤ ਹੈਕਲ ਵਿੱਚੋਂ ਨਿੱਕਲਿਆ ਅਤੇ ਜਿਹੜਾ ਬੱਦਲ ਉੱਤੇ ਬੈਠਾ ਸੀ ਉਹ ਨੂੰ ਵੱਡੀ ਅਵਾਜ਼ ਮਾਰ ਕੇ ਆਖਿਆ, ਆਪਣੀ ਦਾਤੀ ਫੇਰ ਕੇ ਵੱਢ ਸੁੱਟ ਕਿਉਂ ਜੋ ਵੱਢਣ ਦਾ ਸਮਾਂ ਆ ਗਿਆ ਹੈ, ਕਿਉਂਕਿ ਧਰਤੀ ਦੀ ਫ਼ਸਲ ਬਹੁਤ ਪੱਕ ਚੁੱਕੀ ਹੈ! 16ਤਦ ਜਿਹੜਾ ਬੱਦਲ ਉੱਤੇ ਬੈਠਾ ਸੀ ਉਹ ਨੇ ਆਪਣੀ ਦਾਤੀ ਧਰਤੀ ਉੱਤੇ ਫੇਰੀ ਅਤੇ ਧਰਤੀ ਦੀ ਫ਼ਸਲ ਵੱਢੀ ਗਈ। 17ਤਦ ਇੱਕ ਹੋਰ ਦੂਤ ਉਸ ਹੈਕਲ ਵਿੱਚੋਂ ਨਿੱਕਲਿਆ ਜਿਹੜੀ ਸਵਰਗ ਵਿੱਚ ਹੈ ਅਤੇ ਉਹ ਦੇ ਕੋਲ ਵੀ ਇੱਕ ਤਿੱਖੀ ਦਾਤੀ ਸੀ। 18ਇੱਕ ਹੋਰ ਦੂਤ ਜਿਸ ਨੂੰ ਅੱਗ ਉੱਤੇ ਅਧਿਕਾਰ ਹੈ ਜਗਵੇਦੀ ਵਿੱਚੋਂ ਨਿੱਕਲਿਆ ਅਤੇ ਉਹ ਨੇ ਉੱਚੀ ਦੇ ਕੇ ਉਸ ਨੂੰ ਜਿਸ ਦੇ ਕੋਲ ਤਿੱਖੀ ਦਾਤੀ ਸੀ ਆਖਿਆ ਕਿ ਆਪਣੀ ਤਿੱਖੀ ਦਾਤੀ ਨੂੰ ਫੇਰ ਕੇ ਧਰਤੀ ਦੇ ਅੰਗੂਰੀ ਬੇਲ ਦੇ ਗੁੱਛਿਆਂ ਨੂੰ ਵੱਢ ਲੈ ਕਿਉਂ ਜੋ ਉਹ ਦੇ ਅੰਗੂਰ ਡਾਢੇ ਪੱਕ ਚੁੱਕੇ ਹਨ। 19ਤਾਂ ਉਸ ਦੂਤ ਨੇ ਆਪਣੀ ਦਾਤੀ ਧਰਤੀ ਉੱਤੇ ਫੇਰੀ ਅਤੇ ਧਰਤੀ ਦੀ ਅੰਗੂਰੀ ਬੇਲ ਵੱਢ ਲਈ ਅਤੇ ਚੁਬੱਚੇ ਵਿੱਚ ਸੁੱਟ ਦਿੱਤੀ। 20ਅਤੇ ਉਹ ਚੁਬੱਚਾ ਨਗਰੀ ਦੇ ਬਾਹਰ ਲਤਾੜਿਆ ਗਿਆ ਅਤੇ ਚੁਬੱਚੇ ਵਿੱਚੋਂ ਘੋੜਿਆਂ ਦੀਆਂ ਲਗਾਮਾਂ ਤੱਕ ਕੋਈ ਦੋ ਸੋ ਮੀਲ ਤੱਕ ਲਹੂ ਵਗਿਆ।
ਜਵਾਬੀ ਭਜਨ
10ਕੌਮਾਂ ਵਿੱਚ ਆਖੋ ਕਿ ਯਹੋਵਾਹ ਰਾਜ ਕਰਦਾ ਹੈ, ਇਸੇ ਲਈ ਜਗਤ ਕਾਇਮ ਹੈ ਕਿ ਉਹ ਨਾ ਹਿੱਲੇ, ਉਹ ਲੋਕਾਂ ਦਾ ਇਨਸਾਫ਼ ਨਾਲ ਨਿਆਂ ਕਰੇਗਾ। 11ਅਕਾਸ਼ ਅਨੰਦ ਹੋਵੇ ਅਤੇ ਧਰਤੀ ਖੁਸ਼ੀ ਮਨਾਵੇ, ਸਮੁੰਦਰ ਤੇ ਉਹ ਦੀ ਭਰਪੂਰੀ ਗਰਜੇ, 12ਮੈਦਾਨ ਅਤੇ ਜੋ ਕੁਝ ਉਹ ਦੇ ਵਿੱਚ ਹੈ ਬਾਗ-ਬਾਗ ਹੋਵੇ! ਫੇਰ ਜੰਗਲ ਦੇ ਸਾਰੇ ਬਿਰਛ ਜੈਕਾਰਾ ਗਜਾਉਣਗੇ, 13ਯਹੋਵਾਹ ਦੇ ਹਜ਼ੂਰ, ਕਿਉਂ ਜੋ ਉਹ ਆ ਰਿਹਾ ਹੈ, ਉਹ ਧਰਤੀ ਦਾ ਨਿਆਂ ਕਰਨ ਲਈ ਆ ਰਿਹਾ ਹੈ, ਉਹ ਜਗਤ ਦਾ ਧਰਮ ਨਾਲ, ਅਤੇ ਲੋਕਾਂ ਦਾ ਆਪਣੀ ਸਚਿਆਈ ਨਾਲ ਨਿਆਂ ਕਰੇਗਾ।
ਇੰਜੀਲ
5ਜਦ ਬਹੁਤ ਲੋਕ ਹੈਕਲ ਦੇ ਬਾਰੇ ਗੱਲਾਂ ਕਰਦੇ ਸਨ ਜੋ ਉਹ ਸੋਹਣੇ ਪੱਥਰਾਂ ਅਤੇ ਭੇਟਾਂ ਨਾਲ ਕਿਹੋ ਜਿਹੀ ਸੁਆਰੀ ਹੋਈ ਹੈ ਤਾਂ ਉਸ ਨੇ ਆਖਿਆ। 6ਜੋ ਇਹ ਚੀਜ਼ਾਂ ਜਿਹੜੀਆਂ ਤੁਸੀਂ ਵੇਖਦੇ ਹੋ ਉਹ ਦਿਨ ਆਉਣਗੇ ਜਿਨ੍ਹਾਂ ਵਿੱਚ ਇੱਥੇ ਪੱਥਰ ਉੱਤੇ ਪੱਥਰ ਨਾ ਛੱਡਿਆ ਜਾਵੇਗਾ ਜਿਹੜਾ ਡੇਗਿਆ ਨਾ ਜਾਵੇਗਾ। 7ਅੱਗੋਂ ਉਨ੍ਹਾਂ ਨੇ ਯਿਸੂ ਤੋਂ ਪੁੱਛਿਆ, ਫਿਰ ਗੁਰੂ ਜੀ, ਇਹ ਗੱਲਾਂ ਕਦੋਂ ਹੋਣਗੀਆਂ ਅਤੇ ਉਸ ਸਮੇਂ ਦਾ ਕੀ ਚਿੰਨ੍ਹ ਹੈ, ਜਦ ਇਹ ਗੱਲਾਂ ਹੋਣ ਲੱਗਣਗੀਆਂ? 8ਤਾਂ ਉਸ ਨੇ ਆਖਿਆ, “ਚੌਕਸ ਰਹੋ ਜੋ ਤੁਸੀਂ ਕਿਤੇ ਭੁਲੇਖੇ ਵਿੱਚ ਨਾ ਪਓ। ਕਿਉਂ ਜੋ ਮੇਰਾ ਨਾਮ ਲੈ ਕੇ ਬਥੇਰੇ ਇਹ ਕਹਿੰਦੇ ਆਉਣਗੇ ਜੋ ‘ਮੈਂ ਉਹੋ ਹਾਂ’ ਅਤੇ ‘ਉਹ ਸਮਾਂ ਨੇੜੇ ਹੈ।’ ਉਨ੍ਹਾਂ ਦੇ ਮਗਰ ਨਾ ਲੱਗਣਾ। 9ਪਰ ਜਦ ਤੁਸੀਂ ਲੜਾਈਆਂ ਅਤੇ ਹੱਲੇ ਗੁੱਲੇ ਦੀਆਂ ਖ਼ਬਰਾਂ ਸੁਣੋ ਤਾਂ ਘਬਰਾ ਨਾ ਜਾਣਾ ਕਿਉਂ ਜੋ ਇਹ ਗੱਲਾਂ ਤਾਂ ਪਹਿਲਾਂ ਹੋਣੀਆਂ ਹੀ ਹਨ ਪਰ ਅੰਤ ਉਸ ਸਮੇਂ ਨਹੀਂ।” 10ਤਦ ਉਸ ਨੇ ਉਹਨਾਂ ਨੂੰ ਕਿਹਾ, ਕੌਮ-ਕੌਮ ਉੱਤੇ ਅਤੇ ਪਾਤਸ਼ਾਹੀ-ਪਾਤਸ਼ਾਹੀ ਉੱਤੇ ਚੜ੍ਹਾਈ ਕਰੇਗੀ। 11ਅਤੇ ਥਾਂ-ਥਾਂ ਕਾਲ ਅਤੇ ਵੱਡੇ ਭੂਚਾਲ ਅਤੇ ਮਹਾਂਮਾਰੀਆਂ ਪੈਣਗੀਆਂ ਅਤੇ ਭਿਆਨਕ ਚੀਜ਼ਾਂ ਅਤੇ ਵੱਡੀਆਂ ਨਿਸ਼ਾਨੀਆਂ ਅਕਾਸ਼ੋਂ ਪਰਗਟ ਹੋਣਗੀਆਂ।
ਅੱਜ ਦੇ ਸੰਤ
- ਸੰਤ ਐਂਡਰਿਊ ਡੁੰਗ-ਲਾਕ ਅਤੇ ਉਨ੍ਹਾਂ ਦੇ ਸਾਥੀ, ਸ਼ਹੀਦ
ਆਮ ਰੋਮਨ ਕੈਲੰਡਰ; ਬਿਸ਼ਪਾਂ ਦੀ ਕਾਨਫ਼ਰੰਸ ਕੁਝ ਤਿਉਹਾਰ (ਪ੍ਰਭੂ ਦਾ ਪ੍ਰਗਟ ਹੋਣਾ, ਸੁਰਗ ਉੱਠਣਾ, ਮਸੀਹ ਦਾ ਸਰੀਰ ਅਤੇ ਲਹੂ) ਐਤਵਾਰ ਨੂੰ ਲਿਜਾ ਸਕਦੀ ਹੈ ਜਾਂ ਆਪਣੇ ਤਿਉਹਾਰ ਜੋੜ ਸਕਦੀ ਹੈ। ਪਾਠ-ਸੰਗ੍ਰਹਿ: ਐਤਵਾਰਾਂ ਦਾ ਚੱਕਰ A, ਹਫ਼ਤੇ ਦੇ ਦਿਨਾਂ ਦਾ ਸਾਲ II।
ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ