Bible Explorer ਐਪ ਲਓ

ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਨਵੰਬਰ 2026 › ਨਵੰਬਰ 24

ਆਰਥੋਡਾਕਸ ਕੈਲੰਡਰ · 11 ਨਵੰਬਰ (ਪੁਰਾਣਾ ਕੈਲੰਡਰ)

ਆਰਥੋਡਾਕਸ ਹਰ ਦਿਨ ਦੇ ਪਾਠ — 24 ਨਵੰਬਰ 2026

ਮੰਗਲਵਾਰ · ਪੰਤੇਕੁਸਤ ਤੋਂ ਬਾਅਦ 26ਵਾਂ ਹਫ਼ਤਾ · ਸੁਰ 8

ਤਿਉਹਾਰ ਅਤੇ ਸੰਤ

Great Martyr Menas of Egypt († 304)

ਵਰਤ

ਕੋਈ ਵਰਤ ਨਹੀਂ

ਇਹ ਮੱਠਵਾਸੀ ਨਿਯਮ ਅਨੁਸਾਰ ਹੈ। ਪੈਰਿਸ਼ ਵਿੱਚ ਵਰਤ ਦੀ ਮਾਤਰਾ ਆਪਣੇ ਪਾਪ-ਸਵੀਕਾਰ ਸੁਣਨ ਵਾਲੇ ਪਾਦਰੀ ਨਾਲ ਮਿਲ ਕੇ, ਸਿਹਤ, ਉਮਰ ਅਤੇ ਹਾਲਾਤ ਅਨੁਸਾਰ ਤੈਅ ਕੀਤੀ ਜਾਂਦੀ ਹੈ।

ਦਿਨ ਦੇ ਪਾਠ

ਪੱਤ੍ਰੀ

1 ਤਿਮ 1:8–14

8ਪਰ ਅਸੀਂ ਜਾਣਦੇ ਹਾਂ ਕਿ ਜੇ ਕੋਈ ਉਸ ਨੂੰ ਸਹੀ ਢੰਗ ਨਾਲ ਕੰਮ ਵਿੱਚ ਲਿਆਵੇ ਤਦ ਇਹ ਬਿਵਸਥਾ ਚੰਗੀ ਹੈ। 9ਇਹ ਜਾਣ ਕੇ ਜੋ ਬਿਵਸਥਾ ਧਰਮੀ ਦੇ ਲਈ ਨਹੀਂ ਸਗੋਂ ਕੁਧਰਮੀਆਂ ਅਤੇ ਢੀਠਾਂ ਲਈ, ਪਾਪੀਆਂ ਲਈ, ਪਲੀਤਾਂ ਅਤੇ ਅਸ਼ੁੱਧਾਂ ਲਈ, ਮਾਂ-ਪਿਓ ਦੇ ਮਾਰਨ ਵਾਲਿਆਂ ਲਈ, ਮਨੁੱਖ ਘਾਤੀਆਂ। 10ਹਰਾਮਕਾਰਾਂ, ਮੁੰਡੇਬਾਜ਼ਾਂ, ਅਗਵਾ ਕਰਨ ਵਾਲਿਆਂ, ਝੂਠ ਬੋਲਣ ਵਾਲਿਆਂ, ਝੂਠੀ ਸਹੁੰ ਖਾਣ ਵਾਲਿਆਂ ਦੇ ਲਈ ਥਾਪੀ ਹੋਈ ਹੈ ਨਾਲੇ ਜੇ ਹੋਰ ਕੁਝ ਖਰੀ ਸਿੱਖਿਆ ਦੇ ਵਿਰੁੱਧ ਹੋਵੇ ਤਾਂ ਉਹ ਦੇ ਲਈ ਵੀ ਹੈ। 11ਇਹ ਉਸ ਮੁਬਾਰਕ ਪਰਮੇਸ਼ੁਰ ਦੀ ਮਹਿਮਾ ਦੀ ਖੁਸ਼ਖਬਰੀ ਅਨੁਸਾਰ ਹੈ, ਜਿਹੜੀ ਮੈਨੂੰ ਸੌਂਪੀ ਗਈ ਸੀ। 12ਮੈਂ ਮਸੀਹ ਯਿਸੂ ਸਾਡੇ ਪ੍ਰਭੂ ਦਾ, ਜਿਸ ਨੇ ਮੈਨੂੰ ਬਲ ਦਿੱਤਾ ਧੰਨਵਾਦ ਕਰਦਾ ਹਾਂ ਇਸ ਲਈ ਜੋ ਉਹ ਨੇ ਮੈਨੂੰ ਵਿਸ਼ਵਾਸਯੋਗ ਸਮਝ ਕੇ ਇਹ ਸੇਵਾ ਦਿੱਤੀਆਂ। 13ਭਾਵੇਂ ਮੈਂ ਪਹਿਲਾਂ ਨਿੰਦਿਆ ਕਰਨ ਵਾਲਾ, ਸਤਾਉਣ ਵਾਲਾ ਅਤੇ ਧੱਕੇਖੋਰਾ ਸੀ ਪਰ ਮੇਰੇ ਉੱਤੇ ਰਹਿਮ ਹੋਇਆ ਇਸ ਲਈ ਜੋ ਮੈਂ ਇਹ ਅਵਿਸ਼ਵਾਸ ਵਿੱਚ ਅਣਜਾਣਪੁਣੇ ਨਾਲ ਕੀਤਾ। 14ਅਤੇ ਸਾਡੇ ਪ੍ਰਭੂ ਦੀ ਕਿਰਪਾ, ਵਿਸ਼ਵਾਸ ਅਤੇ ਪਿਆਰ ਨਾਲ ਜੋ ਮਸੀਹ ਯਿਸੂ ਵਿੱਚ ਹੈ ਅੱਤ ਵਧੇਰੇ ਹੋਈ।

ਇੰਜੀਲ

ਲੂਕਾ 12:42–48

42ਪ੍ਰਭੂ ਨੇ ਉੱਤਰ ਦਿੱਤਾ ਕਿ ਉਹ ਵਿਸ਼ਵਾਸਯੋਗ ਅਤੇ ਬੁੱਧਵਾਨ ਮੁਖ਼ਤਿਆਰ ਕੌਣ ਹੈ ਜਿਸ ਨੂੰ ਮਾਲਕ ਆਪਣੇ ਨੌਕਰਾਂ-ਚਾਕਰਾਂ ਉੱਤੇ ਠਹਿਰਾਵੇ ਜੋ ਸਮੇਂ ਸਿਰ ਉਨ੍ਹਾਂ ਨੂੰ ਭੋਜਣ ਦੇਵੇ? 43ਧੰਨ ਹੈ ਉਹ ਨੌਕਰ ਜਿਸ ਨੂੰ ਉਸ ਦਾ ਮਾਲਕ ਜਦ ਆਵੇ ਅਜਿਹਾ ਹੀ ਕਰਦਿਆਂ ਵੇਖੇ। 44ਮੈਂ ਤੁਹਾਨੂੰ ਸੱਚ ਆਖਦਾ ਹਾਂ ਜੋ ਉਹ ਉਸ ਨੂੰ ਆਪਣੇ ਸਾਰੇ ਮਾਲ ਉੱਤੇ ਅਧਿਕਾਰੀ ਠਹਿਰਾਵੇਗਾ। 45ਪਰ ਜੇ ਉਹ ਨੌਕਰ ਆਪਣੇ ਮਨ ਵਿੱਚ ਆਖੇ ਜੋ ਮੇਰਾ ਮਾਲਕ ਆਉਣ ਵਿੱਚ ਦੇਰ ਲਾਉਂਦਾ ਹੈ ਅਤੇ ਦਾਸ-ਦਾਸੀਆਂ ਨੂੰ ਮਾਰੇ ਅਤੇ ਖਾਣ-ਪੀਣ ਅਤੇ ਮਤਵਾਲਾ ਹੋਣ ਲੱਗੇ। 46ਤਾਂ ਉਸ ਨੌਕਰ ਦਾ ਮਾਲਕ ਜਿਸ ਦਿਨ ਉਹ ਉਡੀਕ ਨਹੀਂ ਕਰਦਾ ਅਤੇ ਜਿਸ ਸਮੇਂ ਉਹ ਨਹੀਂ ਜਾਣਦਾ ਆਵੇਗਾ ਅਤੇ ਉਸ ਨੂੰ ਟੁੱਕੜੇ-ਟੁੱਕੜੇ ਕਰ ਕੇ ਬੇਈਮਾਨਾਂ ਨਾਲ ਉਸ ਦਾ ਹਿੱਸਾ ਠਹਿਰਾਵੇਗਾ। 47ਉਹ ਨੌਕਰ ਜਿਹੜਾ ਆਪਣੇ ਮਾਲਕ ਦੀ ਮਰਜ਼ੀ ਜਾਣਦਾ ਸੀ ਪਰ ਤਿਆਰੀ ਨਾ ਕੀਤੀ ਅਤੇ ਉਸ ਦੀ ਮਰਜ਼ੀ ਅਨੁਸਾਰ ਕੰਮ ਨਾ ਕੀਤਾ ਬਹੁਤ ਮਾਰ ਖਾਵੇਗਾ। 48ਪਰ ਜਿਹੜਾ ਨਹੀਂ ਸੀ ਜਾਣਦਾ ਅਤੇ ਮਾਰ ਖਾਣ ਦੇ ਯੋਗ ਕੰਮ ਕੀਤਾ ਉਹ ਥੋੜੀ ਮਾਰ ਖਾਵੇਗਾ ਅਤੇ ਜਿਸ ਕਿਸੇ ਨੂੰ ਬਹੁਤਾ ਦਿੱਤਾ ਗਿਆ ਹੈ ਉਸ ਤੋਂ ਬਹੁਤੇ ਦਾ ਹਿਸਾਬ ਲਿਆ ਜਾਵੇਗਾ ਅਤੇ ਜਿਸ ਨੂੰ ਲੋਕਾਂ ਨੇ ਬਹੁਤ ਸੌਂਪਿਆ ਹੈ ਉਸ ਤੋਂ ਜ਼ਿਆਦਾ ਮੰਗਣਗੇ।

ਤਾਰੀਖ਼ਾਂ ਰੂਸੀ ਕਲੀਸਿਯਾ ਦੇ ਜੂਲੀਅਨ ਕੈਲੰਡਰ ਅਨੁਸਾਰ ਹਨ (ਸਰਬੀਆਈ ਅਤੇ ਜਾਰਜੀਆਈ ਕਲੀਸਿਯਾਵਾਂ ਅਤੇ ਆਥੋਸ ਪਹਾੜ ਵਾਂਗ): ਕਲੀਸਿਯਾ ਦੇ ਕੈਲੰਡਰ ਦਾ ਨਵੰਬਰ 11 ਸਿਵਲ ਕੈਲੰਡਰ ਦਾ ਨਵੰਬਰ 24 ਹੈ। ਨਵੇਂ ਕੈਲੰਡਰ ਵਾਲੀਆਂ ਕਲੀਸਿਯਾਵਾਂ (ਯੂਨਾਨ, ਰੋਮਾਨੀਆ, ਬੁਲਗਾਰੀਆ, ਯੂਕਰੇਨ…) ਪੱਕੀ ਤਾਰੀਖ਼ ਵਾਲੇ ਤਿਉਹਾਰ ਅਤੇ ਸੰਤ ਉਸੇ ਸਿਵਲ ਤਾਰੀਖ਼ ਨੂੰ, 13 ਦਿਨ ਪਹਿਲਾਂ, ਮਨਾਉਂਦੀਆਂ ਹਨ, ਅਤੇ ਉਨ੍ਹਾਂ ਦੇ ਕੁਝ ਪਾਠ ਵੱਖਰੇ ਹਨ; ਈਸਟਰ ਅਤੇ ਉਸ ਉੱਤੇ ਟਿਕੇ ਦਿਨ ਇੱਕੋ ਹਨ।

ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ