ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਨਵੰਬਰ 2026 › ਨਵੰਬਰ 25
ਕੈਥੋਲਿਕ ਕੈਲੰਡਰ
ਹਰ ਦਿਨ ਦੇ ਬਾਈਬਲ ਪਾਠ (ਕੈਥੋਲਿਕ) — 25 ਨਵੰਬਰ 2026
ਬੁੱਧਵਾਰ · ਆਮ ਸਮੇਂ ਦਾ 34ਵਾਂ ਹਫ਼ਤਾ
ਤਿਉਹਾਰ ਅਤੇ ਸੰਤ
ਆਮ ਸਮੇਂ ਦੇ 34ਵੇਂ ਹਫ਼ਤੇ ਦਾ ਬੁੱਧਵਾਰ
ਇੱਛਿਕ ਯਾਦਗਾਰੀ ਦਿਨ · ਉਪਾਸਨਾ ਦਾ ਰੰਗ: ਹਰਾ
ਸਿਕੰਦਰਿਯਾ ਦੀ ਸੰਤ ਕੈਥਰੀਨ · ਇੱਛਿਕ ਯਾਦਗਾਰੀ ਦਿਨ
ਦਿਨ ਦੇ ਪਾਠ
ਪਹਿਲਾ ਪਾਠ
1ਮੈਂ ਸਵਰਗ ਉੱਤੇ ਇੱਕ ਹੋਰ ਨਿਸ਼ਾਨ ਵੱਡਾ ਅਤੇ ਅਚਰਜ਼ ਦੇਖਿਆ, ਅਰਥਾਤ ਸੱਤ ਦੂਤ ਸੱਤ ਮਹਾਂਮਾਰੀਆਂ ਲਏ ਹੋਏ ਖੜ੍ਹੇ ਸਨ, ਜਿਹੜੀਆਂ ਆਖਰੀ ਹਨ, ਕਿਉਂ ਜੋ ਉਹਨਾਂ ਨਾਲ ਪਰਮੇਸ਼ੁਰ ਦਾ ਕ੍ਰੋਧ ਸੰਪੂਰਨ ਹੋਇਆ। 2ਅਤੇ ਮੈਂ ਇੱਕ ਕੱਚ ਦੇ ਸਮੁੰਦਰ ਵਰਗਾ ਵੇਖਿਆ, ਜਿਹ ਦੇ ਵਿੱਚ ਅੱਗ ਮਿਲੀ ਹੋਈ ਸੀ, ਅਤੇ ਜਿਨ੍ਹਾਂ ਨੇ ਉਸ ਦਰਿੰਦੇ, ਉਹ ਦੀ ਮੂਰਤੀ ਅਤੇ ਉਹ ਦੇ ਨਾਮ ਦੇ ਅੰਗ ਉੱਤੇ ਜਿੱਤ ਪਾਈ, ਮੈਂ ਉਹਨਾਂ ਨੂੰ ਪਰਮੇਸ਼ੁਰ ਦੇ ਰਬਾਬ ਫੜੀ ਕੱਚ ਦੇ ਸਮੁੰਦਰ ਕੋਲ ਖੜ੍ਹੇ ਵੇਖਿਆ। 3ਅਤੇ ਉਹ ਪਰਮੇਸ਼ੁਰ ਦੇ ਦਾਸ ਮੂਸਾ ਦਾ ਗੀਤ ਅਤੇ ਲੇਲੇ ਦਾ ਗੀਤ ਗਾਉਂਦੇ ਹੋਏ ਆਖਦੇ ਹਨ, ਹੇ ਪ੍ਰਭੂ ਪਰਮੇਸ਼ੁਰ, ਸਰਬ ਸ਼ਕਤੀਮਾਨ, ਵੱਡੇ ਅਤੇ ਅਚਰਜ਼ ਕੰਮ ਤੇਰੇ ਹਨ! ਹੇ ਕੌਮਾਂ ਦੇ ਪਾਤਸ਼ਾਹ, ਤੇਰੇ ਮਾਰਗ ਠੀਕ ਅਤੇ ਸੱਚੇ ਹਨ! 4ਹੇ ਪ੍ਰਭੂ, ਕੌਣ ਤੇਰੇ ਕੋਲੋਂ ਨਾ ਡਰੇਗਾ ਅਤੇ ਤੇਰੇ ਨਾਮ ਦੀ ਮਹਿਮਾ ਨਾ ਕਰੇਗਾ? ਤੂੰ ਹੀ ਤਾਂ ਇਕੱਲਾ ਪਵਿੱਤਰ ਹੈਂ, ਸੋ ਸਾਰੀਆਂ ਕੌਮਾਂ ਆਉਣਗੀਆਂ, ਅਤੇ ਤੇਰੇ ਅੱਗੇ ਮੱਥਾ ਟੇਕਣਗੀਆਂ, ਇਸ ਲਈ ਜੋ ਤੇਰੇ ਨਿਆਂ ਦੇ ਕੰਮ ਪਰਗਟ ਹੋ ਗਏ ਹਨ!
ਜਵਾਬੀ ਭਜਨ
1ਭਜਨ ਯਹੋਵਾਹ ਲਈ ਇੱਕ ਨਵਾਂ ਗੀਤ ਗਾਓ, ਕਿਉਂ ਜੋ ਉਹ ਨੇ ਅਚਰਜ਼ ਕੰਮ ਕੀਤੇ ਹਨ, ਉਹ ਦੇ ਸੱਜੇ ਹੱਥ ਅਤੇ ਉਹ ਦੀ ਪਵਿੱਤਰ ਬਾਂਹ ਨੇ ਉਹ ਦੇ ਲਈ ਫ਼ਤਹ ਪਾਈ ਹੈ। 2ਯਹੋਵਾਹ ਨੇ ਆਪਣੀ ਫ਼ਤਹ ਪਰਗਟ ਕੀਤੀ ਹੈ, ਉਹ ਨੇ ਆਪਣਾ ਧਰਮ ਕੌਮਾਂ ਨੂੰ ਅੱਖੀਂ ਵਿਖਾਇਆ ਹੈ। 3ਉਹ ਨੇ ਆਪਣੀ ਦਯਾ ਅਤੇ ਆਪਣੀ ਵਫ਼ਾਦਾਰੀ ਨੂੰ ਇਸਰਾਏਲ ਦੇ ਘਰਾਣੇ ਲਈ ਚੇਤੇ ਰੱਖਿਆ ਹੈ, ਧਰਤੀ ਦੇ ਸਾਰਿਆਂ ਕੰਢਿਆਂ ਨੇ ਸਾਡੇ ਪਰਮੇਸ਼ੁਰ ਦੀ ਫ਼ਤਹ ਨੂੰ ਡਿੱਠਾ ਹੈ। 7ਸਮੁੰਦਰ ਅਤੇ ਉਹ ਦੀ ਭਰਪੂਰੀ ਅਵਾਜ਼ ਦੇਵੇ, ਜਗਤ ਅਤੇ ਉਹ ਦੇ ਵਾਸੀ ਵੀ। 8ਨਦੀਆਂ ਤਾਲ ਦੇਣ, ਪਰਬਤ ਰਲ ਕੇ ਜੈ ਜੈ ਕਾਰ ਕਰਨ, 9ਯਹੋਵਾਹ ਦੇ ਹਜ਼ੂਰ ਕਿਉਂ ਜੋ ਉਹ ਧਰਤੀ ਦਾ ਨਿਆਂ ਕਰਨ ਲਈ ਆ ਰਿਹਾ ਹੈ, ਉਹ ਜਗਤ ਦਾ ਧਰਮ ਨਾਲ ਅਤੇ ਲੋਕਾਂ ਦਾ ਇਨਸਾਫ਼ ਨਾਲ ਨਿਆਂ ਕਰੇਗਾ।
ਇੰਜੀਲ
12ਪਰ ਇਨ੍ਹਾਂ ਸਾਰੀਆਂ ਗੱਲਾਂ ਤੋਂ ਪਹਿਲਾਂ ਲੋਕ ਤੁਹਾਡੇ ਉੱਤੇ ਹੱਥ ਪਾਉਣਗੇ ਅਤੇ ਤੁਹਾਨੂੰ ਸਤਾਉਣਗੇ ਅਤੇ ਪ੍ਰਾਰਥਨਾ ਘਰਾਂ ਅਤੇ ਕੈਦਖ਼ਾਨਿਆਂ ਵਿੱਚ ਫੜਵਾ ਦੇਣਗੇ ਅਤੇ ਮੇਰੇ ਨਾਮ ਦੇ ਕਾਰਨ ਰਾਜਿਆਂ ਅਤੇ ਹਾਕਮਾਂ ਦੇ ਸਾਹਮਣੇ ਲੈ ਜਾਣਗੇ। 13ਇਹ ਤੁਹਾਡੇ ਲਈ ਗਵਾਹੀ ਦੇਣ ਦਾ ਮੌਕਾ ਹੋਵੇਗਾ। 14ਇਸ ਲਈ ਆਪਣੇ ਮਨ ਵਿੱਚ ਠਾਣ ਲਵੋ ਜੋ ਅਸੀਂ ਉੱਤਰ ਦੇਣ ਲਈ ਪਹਿਲਾਂ ਤੋਂ ਚਿੰਤਾ ਨਾ ਕਰਾਂਗੇ। 15ਕਿਉਂ ਜੋ ਮੈਂ ਤੁਹਾਨੂੰ ਇਹੋ ਜਿਹੇ ਬੋਲ ਅਤੇ ਬੁੱਧ ਦਿਆਂਗਾ ਜਿਸ ਦਾ ਤੁਹਾਡੇ ਸਾਰੇ ਵਿਰੋਧੀ ਸਾਹਮਣਾ ਜਾ ਵਿਰੋਧ ਨਾ ਕਰ ਸਕਣਗੇ। 16ਅਤੇ ਤੁਹਾਡੇ ਮਾਂ ਪਿਉ ਅਤੇ ਭਾਈ ਅਤੇ ਰਿਸ਼ਤੇਦਾਰ ਅਤੇ ਮਿੱਤਰ ਵੀ ਤੁਹਾਨੂੰ ਫੜਵਾਉਣਗੇ ਅਤੇ ਤੁਹਾਡੇ ਵਿੱਚੋਂ ਕਿੰਨਿਆਂ ਨੂੰ ਮਰਵਾ ਦੇਣਗੇ। 17ਅਤੇ ਮੇਰੇ ਨਾਮ ਕਾਰਨ ਸਭ ਲੋਕ ਤੁਹਾਡੇ ਨਾਲ ਵੈਰ ਰੱਖਣਗੇ। 18ਪਰ ਤੁਹਾਡੇ ਸਿਰ ਦਾ ਇੱਕ ਵੀ ਵਾਲ਼ ਵਿੰਗਾ ਨਾ ਹੋਵੇਗਾ 19ਆਪਣੇ ਧੀਰਜ ਨਾਲ ਤੁਸੀਂ ਆਪਣੀਆਂ ਜਾਨਾਂ ਨੂੰ ਬਚਾਓਗੇ।
ਅੱਜ ਦੇ ਸੰਤ
- ਸਿਕੰਦਰਿਯਾ ਦੀ ਸੰਤ ਕੈਥਰੀਨ
ਆਮ ਰੋਮਨ ਕੈਲੰਡਰ; ਬਿਸ਼ਪਾਂ ਦੀ ਕਾਨਫ਼ਰੰਸ ਕੁਝ ਤਿਉਹਾਰ (ਪ੍ਰਭੂ ਦਾ ਪ੍ਰਗਟ ਹੋਣਾ, ਸੁਰਗ ਉੱਠਣਾ, ਮਸੀਹ ਦਾ ਸਰੀਰ ਅਤੇ ਲਹੂ) ਐਤਵਾਰ ਨੂੰ ਲਿਜਾ ਸਕਦੀ ਹੈ ਜਾਂ ਆਪਣੇ ਤਿਉਹਾਰ ਜੋੜ ਸਕਦੀ ਹੈ। ਪਾਠ-ਸੰਗ੍ਰਹਿ: ਐਤਵਾਰਾਂ ਦਾ ਚੱਕਰ A, ਹਫ਼ਤੇ ਦੇ ਦਿਨਾਂ ਦਾ ਸਾਲ II।
ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ