ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਨਵੰਬਰ 2026 › ਨਵੰਬਰ 26
ਕੈਥੋਲਿਕ ਕੈਲੰਡਰ
ਹਰ ਦਿਨ ਦੇ ਬਾਈਬਲ ਪਾਠ (ਕੈਥੋਲਿਕ) — 26 ਨਵੰਬਰ 2026
ਵੀਰਵਾਰ · ਆਮ ਸਮੇਂ ਦਾ 34ਵਾਂ ਹਫ਼ਤਾ
ਤਿਉਹਾਰ ਅਤੇ ਸੰਤ
ਆਮ ਸਮੇਂ ਦੇ 34ਵੇਂ ਹਫ਼ਤੇ ਦਾ ਵੀਰਵਾਰ
ਆਮ ਦਿਨ · ਉਪਾਸਨਾ ਦਾ ਰੰਗ: ਹਰਾ
ਦਿਨ ਦੇ ਪਾਠ
ਪਹਿਲਾ ਪਾਠ
ਪਰਕਾਸ਼ 18:1–2, 21–23; 19:1–3, 9
1ਇਸ ਤੋਂ ਬਾਅਦ ਮੈਂ ਇੱਕ ਹੋਰ ਦੂਤ ਨੂੰ ਸਵਰਗ ਤੋਂ ਉੱਤਰਦੇ ਵੇਖਿਆ ਜਿਸ ਦੇ ਕੋਲ ਅਧਿਕਾਰ ਸੀ ਅਤੇ ਉਹ ਦੇ ਤੇਜ ਨਾਲ ਧਰਤੀ ਚਾਨਣੀ ਹੋ ਗਈ। 2ਅਤੇ ਉਹ ਨੇ ਬਹੁਤ ਉੱਚੀ ਆਵਾਜ਼ ਮਾਰ ਕੇ ਆਖਿਆ, ਢਹਿ ਪਈ ਬਾਬੁਲ, ਵੱਡੀ ਨਗਰੀ ਡਿੱਗ ਪਈ! ਉਹ ਭੂਤਾਂ ਦਾ ਟਿਕਾਣਾ ਹੋ ਗਿਆ, ਨਾਲੇ ਹਰ ਅਸ਼ੁੱਧ ਆਤਮਾਵਾਂ ਦਾ ਅੱਡਾ, ਹਰ ਦੁਸ਼ਟ ਅਤੇ ਘਿਣਾਉਣੇ ਪੰਛੀ ਦਾ ਅੱਡਾ। 21ਤਾਂ ਇੱਕ ਬਲਵਾਨ ਦੂਤ ਨੇ ਇੱਕ ਪੱਥਰ ਵੱਡੇ ਚੱਕੀ ਦੇ ਪੁੜ ਵਰਗਾ ਚੁੱਕ ਕੇ ਸਮੁੰਦਰ ਵਿੱਚ ਸੁੱਟਿਆ ਅਤੇ ਆਖਿਆ, ਇਸੇ ਤਰ੍ਹਾਂ ਉਹ ਵੱਡੀ ਨਗਰੀ ਬਾਬੁਲ ਜ਼ੋਰ ਨਾਲ ਡੇਗੀ ਜਾਵੇਗੀ, ਅਤੇ ਫੇਰ ਕਦੇ ਉਹ ਦਾ ਪਤਾ ਨਾ ਲੱਗੇਗਾ! 22ਰਬਾਬੀਆਂ, ਗਵੱਈਆਂ, ਵੰਜਲੀ ਵਜਾਉਣ ਵਾਲਿਆਂ ਦੀ ਅਤੇ ਤੁਰ੍ਹੀ ਫੂਕਣ ਵਾਲਿਆਂ ਦੀ ਅਵਾਜ਼ ਤੇਰੇ ਵਿੱਚ ਫੇਰ ਕਦੇ ਨਾ ਸੁਣੀ ਜਾਵੇਗੀ। ਕਿਸੇ ਪੇਸ਼ੇ ਦਾ ਕੋਈ ਕਾਰੀਗਰ ਤੇਰੇ ਵਿੱਚ ਫੇਰ ਕਦੇ ਨਾ ਲੱਭੇਗਾ। ਚੱਕੀ ਦੀ ਅਵਾਜ਼ ਤੇਰੇ ਵਿੱਚ ਫੇਰ ਕਦੇ ਨਾ ਸੁਣੀ ਜਾਵੇਗੀ, 23ਅਤੇ ਦੀਵੇ ਦੀ ਰੋਸ਼ਨੀ ਤੇਰੇ ਵਿੱਚ ਫੇਰ ਕਦੀ ਨਾ ਚਮਕੇਗੀ, ਲਾੜੀ ਅਤੇ ਲਾੜੇ ਦੀ ਅਵਾਜ਼ ਤੇਰੇ ਵਿੱਚ ਫੇਰ ਕਦੇ ਨਾ ਸੁਣੀ ਜਾਵੇਗੀ। ਤੇਰੇ ਵਪਾਰੀ ਤਾਂ ਧਰਤੀ ਦੇ ਮਹਾਂ ਪੁਰਖ ਸਨ, ਅਤੇ ਸਾਰੀਆਂ ਕੌਮਾਂ ਤੇਰੀ ਜਾਦੂਗਰੀ ਨਾਲ ਭਰਮਾਈਆਂ ਗਈਆਂ, 19:1ਇਸ ਤੋਂ ਬਾਅਦ ਮੈਂ ਸਵਰਗ ਵਿੱਚ ਵੱਡੀ ਭੀੜ ਦੀ ਅਵਾਜ਼ ਵਰਗੀ ਇਹ ਆਖਦੇ ਸੁਣੀ, ਹਲਲੂਯਾਹ! ਮੁਕਤੀ, ਮਹਿਮਾ ਅਤੇ ਸਮਰੱਥਾ ਸਾਡੇ ਪਰਮੇਸ਼ੁਰ ਦੀ ਹੈ, 2ਉਹ ਦੇ ਨਿਆਂ ਤਾਂ ਸੱਚੇ ਅਤੇ ਠੀਕ ਹਨ, ਇਸ ਲਈ ਜੋ ਉਸ ਵੱਡੀ ਕੰਜਰੀ ਦਾ ਜਿਸ ਨੇ ਆਪਣੀ ਹਰਾਮਕਾਰੀ ਨਾਲ ਧਰਤੀ ਨੂੰ ਵਿਗਾੜਿਆ ਸੀ, ਨਿਆਂ ਕੀਤਾ ਅਤੇ ਆਪਣੇ ਦਾਸਾਂ ਦੇ ਲਹੂ ਦਾ ਬਦਲਾ ਉਹ ਦੇ ਹੱਥੋਂ ਲਿਆ। 3ਉਹ ਦੂਜੀ ਵਾਰ ਬੋਲੇ, ਹਲਲੂਯਾਹ! ਉਹ ਦਾ ਧੂੰਆਂ ਜੁੱਗੋ-ਜੁੱਗ ਪਿਆ ਉੱਠਦਾ ਹੈ! 9ਤਾਂ ਦੂਤ ਨੇ ਮੈਨੂੰ ਆਖਿਆ, ਲਿਖ ਕਿ ਧੰਨ ਉਹ ਜਿਹੜੇ ਲੇਲੇ ਦੇ ਵਿਆਹ ਦੀ ਦਾਵਤ ਵਿੱਚ ਸੱਦੇ ਹੋਏ ਹਨ! ਅਤੇ ਮੈਨੂੰ ਆਖਿਆ ਕਿ ਇਹ ਪਰਮੇਸ਼ੁਰ ਦੀਆਂ ਸੱਚੀਆਂ ਗੱਲਾਂ ਹਨ।
ਜਵਾਬੀ ਭਜਨ
1ਧੰਨਵਾਦ ਦਾ ਭਜਨ ਹੇ ਸਾਰੀ ਧਰਤੀ ਦੇ ਵਾਸੀਓ, ਯਹੋਵਾਹ ਲਈ ਲਲਕਾਰੋ, 2ਅਨੰਦ ਹੋ ਕੇ ਯਹੋਵਾਹ ਦੀ ਉਪਾਸਨਾ ਕਰੋ, ਜੈ-ਜੈਕਾਰ ਕਰਦੇ ਹੋਏ ਉਸ ਦੀ ਹਜ਼ੂਰੀ ਵਿੱਚ ਆਓ। 3ਜਾਣ ਰੱਖੋ ਕਿ ਯਹੋਵਾਹ ਹੀ ਪਰਮੇਸ਼ੁਰ ਹੈ, ਉਸ ਨੇ ਸਾਨੂੰ ਸਾਜਿਆ ਅਤੇ ਅਸੀਂ ਉਹ ਦੀ ਜੂਹ ਦੀਆਂ ਭੇਡਾਂ ਹਾਂ। 4ਧੰਨਵਾਦ ਕਰਦੇ ਹੋਏ ਉਹ ਦੀ ਹੈਕਲ ਦੇ ਫਾਟਕਾਂ ਦੇ ਅੰਦਰ, ਅਤੇ ਉਸਤਤ ਕਰਦੇ ਹੋਏ ਉਹ ਦੇ ਦਰਬਾਰ ਵਿੱਚ ਆਓ, ਉਹ ਦਾ ਧੰਨਵਾਦ ਕਰੋ ਅਤੇ ਉਹ ਦੇ ਨਾਮ ਨੂੰ ਮੁਬਾਰਕ ਆਖੋ। 5ਯਹੋਵਾਹ ਤਾਂ ਭਲਾ ਹੈ, ਉਹ ਦੀ ਦਯਾ ਸਦੀਪਕ ਹੈ, ਅਤੇ ਉਹ ਦੀ ਵਫ਼ਾਦਾਰੀ ਪੀੜ੍ਹੀਓਂ ਪੀੜ੍ਹੀ ਤੱਕ ਹੈ।
ਇੰਜੀਲ
20ਜਦ ਤੁਸੀਂ ਯਰੂਸ਼ਲਮ ਨੂੰ ਫ਼ੌਜਾਂ ਨਾਲ ਘੇਰਿਆ ਹੋਇਆ ਵੇਖੋ ਤਾਂ ਜਾਣੋ ਉਸ ਦੀ ਬਰਬਾਦੀ ਨੇੜੇ ਆ ਪਹੁੰਚੀ ਹੈ। 21ਤਦ ਉਹ ਜਿਹੜੇ ਯਹੂਦਿਯਾ ਵਿੱਚ ਹੋਣ ਪਹਾੜਾਂ ਵੱਲ ਭੱਜ ਜਾਣ ਅਤੇ ਉਹ ਜਿਹੜੇ ਉਸ ਦੇ ਵਿੱਚ ਹੋਣ ਸੋ ਨਿੱਕਲ ਜਾਣ ਅਤੇ ਜਿਹੜੇ ਖੇਤਾਂ ਵਿੱਚ ਹੋਣ ਉਸ ਦੇ ਅੰਦਰ ਨਾ ਵੜਨ। 22ਕਿਉਂ ਜੋ ਇਹ ਬਦਲਾ ਲੈਣ ਦੇ ਦਿਨ ਹਨ, ਇਸ ਲਈ ਜੋ ਸਭ ਲਿਖੀਆਂ ਹੋਈਆਂ ਗੱਲਾਂ ਪੂਰੀਆਂ ਹੋਣ। 23ਅਫ਼ਸੋਸ ਉਨ੍ਹਾਂ ਉੱਤੇ ਜਿਹੜੀਆਂ ਉਨ੍ਹਾਂ ਦਿਨਾਂ ਵਿੱਚ ਗਰਭਵਤੀਆਂ ਅਤੇ ਦੁੱਧ ਚੁੰਘਾਉਣ ਵਾਲੀਆਂ ਹੋਣ ਕਿਉਂ ਜੋ ਧਰਤੀ ਉੱਤੇ ਵੱਡਾ ਕਲੇਸ਼ ਅਤੇ ਇਸ ਪਰਜਾ ਉੱਤੇ ਕ੍ਰੋਧ ਹੋਵੇਗਾ। 24ਉਹ ਤਲਵਾਰ ਦੀ ਧਾਰ ਨਾਲ ਮਾਰੇ ਜਾਣਗੇ ਅਤੇ ਗੁਲਾਮ ਹੋ ਕੇ ਸਭ ਕੌਮਾਂ ਵਿੱਚ ਪੁਚਾਏ ਜਾਣਗੇ ਅਤੇ ਯਰੂਸ਼ਲਮ ਪਰਾਈਆਂ ਕੌਮਾਂ ਤੋਂ ਲਤਾੜਿਆ ਜਾਵੇਗਾ ਜਦ ਤੱਕ ਪਰਾਈਆਂ ਕੌਮਾਂ ਦੇ ਸਮੇਂ ਪੂਰੇ ਨਾ ਹੋਣ। 25ਸੂਰਜ, ਚੰਦ ਅਤੇ ਤਾਰਿਆਂ ਵਿੱਚ ਨਿਸ਼ਾਨੀਆਂ ਹੋਣਗੀਆਂ ਅਤੇ ਧਰਤੀ ਉੱਤੇ ਸਮੁੰਦਰ ਅਤੇ ਉਸ ਦੀਆਂ ਲਹਿਰਾਂ ਦੇ ਗਰਜਣ ਦੇ ਕਾਰਨ ਕੌਮਾਂ ਨੂੰ ਕਸ਼ਟ ਅਤੇ ਘਬਰਾਹਟ ਹੋਵੇਗੀ। 26ਅਤੇ ਡਰ ਦੇ ਮਾਰੇ ਅਤੇ ਉਨ੍ਹਾਂ ਗੱਲਾਂ ਦੇ ਇੰਤਜ਼ਾਰ ਤੋਂ ਜੋ ਦੁਨੀਆਂ ਉੱਤੇ ਆਉਣ ਵਾਲੀਆਂ ਹਨ ਲੋਕਾਂ ਦੇ ਦਿਲ ਡੋਲ ਜਾਣਗੇ ਕਿਉਂ ਜੋ ਅਕਾਸ਼ ਦੀਆਂ ਸ਼ਕਤੀਆਂ ਹਿਲਾਈਆਂ ਜਾਣਗੀਆਂ। 27ਤਦ ਲੋਕ ਮਨੁੱਖ ਦੇ ਪੁੱਤਰ ਨੂੰ ਵੱਡੀ ਸਮਰੱਥਾ ਅਤੇ ਮਹਿਮਾ ਨਾਲ ਬੱਦਲਾਂ ਉੱਤੇ ਆਉਂਦਿਆਂ ਵੇਖਣਗੇ। 28ਜਦ ਇਹ ਗੱਲਾਂ ਪੂਰੀਆਂ ਹੋਣ ਲੱਗਣ ਤਾਂ ਆਪਣੇ ਸਿਰ ਉੱਪਰ ਉੱਠਾਓ, ਇਸ ਲਈ ਜੋ ਤੁਹਾਡਾ ਛੁਟਕਾਰਾ ਨੇੜੇ ਆਇਆ ਹੈ।”
ਆਮ ਰੋਮਨ ਕੈਲੰਡਰ; ਬਿਸ਼ਪਾਂ ਦੀ ਕਾਨਫ਼ਰੰਸ ਕੁਝ ਤਿਉਹਾਰ (ਪ੍ਰਭੂ ਦਾ ਪ੍ਰਗਟ ਹੋਣਾ, ਸੁਰਗ ਉੱਠਣਾ, ਮਸੀਹ ਦਾ ਸਰੀਰ ਅਤੇ ਲਹੂ) ਐਤਵਾਰ ਨੂੰ ਲਿਜਾ ਸਕਦੀ ਹੈ ਜਾਂ ਆਪਣੇ ਤਿਉਹਾਰ ਜੋੜ ਸਕਦੀ ਹੈ। ਪਾਠ-ਸੰਗ੍ਰਹਿ: ਐਤਵਾਰਾਂ ਦਾ ਚੱਕਰ A, ਹਫ਼ਤੇ ਦੇ ਦਿਨਾਂ ਦਾ ਸਾਲ II।
ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ