Bible Explorer ਐਪ ਲਓ

ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਨਵੰਬਰ 2026 › ਨਵੰਬਰ 27

ਕੈਥੋਲਿਕ ਕੈਲੰਡਰ

ਹਰ ਦਿਨ ਦੇ ਬਾਈਬਲ ਪਾਠ (ਕੈਥੋਲਿਕ) — 27 ਨਵੰਬਰ 2026

ਸ਼ੁੱਕਰਵਾਰ · ਆਮ ਸਮੇਂ ਦਾ 34ਵਾਂ ਹਫ਼ਤਾ

ਤਿਉਹਾਰ ਅਤੇ ਸੰਤ

ਆਮ ਸਮੇਂ ਦੇ 34ਵੇਂ ਹਫ਼ਤੇ ਦਾ ਸ਼ੁੱਕਰਵਾਰ

ਆਮ ਦਿਨ · ਉਪਾਸਨਾ ਦਾ ਰੰਗ: ਹਰਾ

ਵਰਤ ਅਤੇ ਤੋਬਾ

ਤੋਬਾ ਦਾ ਦਿਨ

ਹਰ ਸ਼ੁੱਕਰਵਾਰ ਤੋਬਾ ਦਾ ਦਿਨ ਹੈ; ਹਰ ਬਿਸ਼ਪ ਕਾਨਫ਼ਰੰਸ ਤੈਅ ਕਰਦੀ ਹੈ ਕਿ ਇਸ ਨੂੰ ਕਿਵੇਂ ਮਨਾਉਣਾ ਹੈ: ਮਾਸ ਤੋਂ ਪਰਹੇਜ਼ ਜਾਂ ਤੋਬਾ ਦਾ ਕੋਈ ਹੋਰ ਕੰਮ। ਵਰਤ 18 ਤੋਂ 59 ਸਾਲ ਤੱਕ, ਪਰਹੇਜ਼ 14 ਸਾਲ ਤੋਂ ਲਾਜ਼ਮੀ ਹੈ।

ਦਿਨ ਦੇ ਪਾਠ

ਪਹਿਲਾ ਪਾਠ

ਪਰਕਾਸ਼ 20:1–4, 11–21:2

1ਮੈਂ ਇੱਕ ਦੂਤ ਨੂੰ ਅਥਾਹ ਕੁੰਡ ਦੀ ਕੁੰਜੀ ਅਤੇ ਇੱਕ ਵੱਡਾ ਸੰਗਲ ਆਪਣੇ ਹੱਥ ਵਿੱਚ ਲਈ ਸਵਰਗ ਤੋਂ ਉੱਤਰਦੇ ਵੇਖਿਆ। 2ਅਤੇ ਉਹ ਨੇ ਅਜਗਰ ਨੂੰ ਅਰਥਾਤ ਉਸ ਪੁਰਾਣੇ ਸੱਪ ਨੂੰ ਜਿਹੜਾ ਇਬਲੀਸ ਅਤੇ ਸ਼ੈਤਾਨ ਹੈ, ਫੜਿਆ ਅਤੇ ਹਜ਼ਾਰ ਸਾਲ ਤੱਕ ਉਹ ਨੂੰ ਜਕੜ ਰੱਖਿਆ। 3ਅਤੇ ਉਹ ਨੂੰ ਅਥਾਹ ਕੁੰਡ ਵਿੱਚ ਸੁੱਟ ਦਿੱਤਾ ਅਤੇ ਇਹ ਨੂੰ ਬੰਦ ਕਰਕੇ ਉਹ ਦੇ ਉੱਤੇ ਮੋਹਰ ਲਾਈ ਜੋ ਉਹ ਕੌਮਾਂ ਨੂੰ ਫੇਰ ਨਾ ਭਰਮਾਵੇ, ਜਿਨ੍ਹਾਂ ਚਿਰ ਹਜ਼ਾਰ ਸਾਲ ਪੂਰਾ ਨਾ ਹੋ ਜਾਵੇ। ਇਸ ਤੋਂ ਬਾਅਦ ਜ਼ਰੂਰੀ ਹੈ ਭਈ ਉਹ ਥੋੜ੍ਹੇ ਸਮਾਂ ਲਈ ਛੱਡਿਆ ਜਾਵੇ। 4ਮੈਂ ਸਿੰਘਾਸਣ ਵੇਖੇ ਅਤੇ ਉਹ ਉਨ੍ਹਾਂ ਉੱਤੇ ਬੈਠੇ ਹੋਏ ਸਨ ਅਤੇ ਨਿਆਂ ਕਰਨ ਦਾ ਉਹਨਾਂ ਨੂੰ ਅਧਿਕਾਰ ਦਿੱਤਾ ਗਿਆ ਅਤੇ ਮੈਂ ਉਹਨਾਂ ਦੀ ਆਤਮਾਵਾਂ ਨੂੰ ਵੇਖਿਆ, ਜਿਨ੍ਹਾਂ ਦੇ ਸਿਰ ਯਿਸੂ ਦੀ ਗਵਾਹੀ ਦੇ ਕਾਰਨ ਅਤੇ ਪਰਮੇਸ਼ੁਰ ਦੇ ਬਚਨ ਦੇ ਕਾਰਨ ਵੱਢੇ ਗਏ ਸਨ ਅਤੇ ਜਿਨ੍ਹਾਂ ਉਸ ਦਰਿੰਦੇ ਦੀ ਜਾਂ ਉਹ ਦੀ ਮੂਰਤੀ ਦੀ ਪੂਜਾ ਨਹੀਂ ਕੀਤੀ ਸੀ ਅਤੇ ਉਹ ਦਾਗ ਆਪਣੇ ਮੱਥੇ ਅਤੇ ਆਪਣੇ ਹੱਥ ਉੱਤੇ ਨਹੀਂ ਲੁਆਇਆ ਸੀ। ਉਹ ਜਿਉਂਦੇ ਹੋ ਗਏ ਅਤੇ ਹਜ਼ਾਰ ਸਾਲ ਮਸੀਹ ਦੇ ਨਾਲ ਰਾਜ ਕਰਦੇ ਰਹੇ। 11ਫੇਰ ਮੈਂ ਇੱਕ ਵੱਡਾ ਅਤੇ ਚਿੱਟਾ ਸਿੰਘਾਸਣ ਅਤੇ ਉਹ ਨੂੰ ਜਿਹੜਾ ਉਸ ਉੱਤੇ ਬਿਰਾਜਮਾਨ ਸੀ ਵੇਖਿਆ ਜਿਸ ਦੇ ਸਾਹਮਣਿਓਂ ਧਰਤੀ ਅਤੇ ਅਕਾਸ਼ ਭੱਜ ਗਏ ਅਤੇ ਉਹਨਾਂ ਦੇ ਲਈ ਕੋਈ ਥਾਂ ਨਾ ਮਿਲਿਆ। 12ਅਤੇ ਮੈਂ ਮੁਰਦਿਆਂ ਨੂੰ ਕੀ ਵੱਡੇ ਕੀ ਛੋਟੇ ਸਿੰਘਾਸਣ ਦੇ ਅੱਗੇ ਖੜ੍ਹੇ ਵੇਖਿਆ, ਅਤੇ ਪੋਥੀਆਂ ਖੋਲ੍ਹੀਆਂ ਗਈਆਂ ਅਤੇ ਇੱਕ ਹੋਰ ਪੋਥੀ ਜਿਹੜੀ ਜੀਵਨ ਦੀ ਪੋਥੀ ਹੈ ਖੋਲ੍ਹੀ ਗਈ ਅਤੇ ਮੁਰਦਿਆਂ ਦਾ ਨਿਆਂ ਪੋਥੀਆਂ ਵਿੱਚ ਲਿਖੀਆਂ ਹੋਈਆਂ ਗੱਲਾਂ ਤੋਂ ਉਨ੍ਹਾਂ ਦੇ ਕੰਮਾਂ ਦੇ ਅਨੁਸਾਰ ਕੀਤਾ ਗਿਆ। 13ਅਤੇ ਸਮੁੰਦਰ ਨੇ ਉਹ ਮੁਰਦੇ ਜਿਹੜੇ ਉਹ ਦੇ ਵਿੱਚ ਸਨ ਮੋੜ ਦਿੱਤੇ, ਮੌਤ ਅਤੇ ਪਤਾਲ ਨੇ ਉਹਨਾਂ ਨੂੰ ਦੇ ਦਿੱਤਾ ਜੋ ਉਸ ਵਿੱਚ ਸਨ, ਅਤੇ ਹਰੇਕ ਦਾ ਨਿਆਂ ਉਹ ਦੇ ਕੰਮਾਂ ਅਨੁਸਾਰ ਕੀਤਾ ਗਿਆ। 14ਤਾਂ ਕਾਲ ਅਤੇ ਪਤਾਲ ਅੱਗ ਦੀ ਝੀਲ ਵਿੱਚ ਸੁੱਟੇ ਗਏ। ਇਹ ਦੂਜੀ ਮੌਤ ਹੈ ਅਰਥਾਤ ਅੱਗ ਦੀ ਝੀਲ। 15ਅਤੇ ਜੇਕਰ ਕਿਸੇ ਦਾ ਨਾਮ ਜੀਵਨ ਦੀ ਪੋਥੀ ਵਿੱਚ ਲਿਖਿਆ ਹੋਇਆ ਨਾ ਮਿਲਿਆ, ਤਾਂ ਉਹ ਅੱਗ ਦੀ ਝੀਲ ਵਿੱਚ ਸੁੱਟਿਆ ਗਿਆ। 21:1ਫਿਰ ਮੈਂ ਨਵਾਂ ਅਕਾਸ਼ ਅਤੇ ਨਵੀਂ ਧਰਤੀ ਵੇਖੀ, ਕਿਉਂ ਜੋ ਪਹਿਲਾ ਅਕਾਸ਼ ਅਤੇ ਪਹਿਲੀ ਧਰਤੀ ਜਾਂਦੀ ਰਹੀ ਹੈ ਅਤੇ ਹੁਣ ਸਮੁੰਦਰ ਨਹੀਂ ਹੈ। 2ਅਤੇ ਮੈਂ ਪਵਿੱਤਰ ਨਗਰੀ ਨਵੀਂ ਯਰੂਸ਼ਲਮ ਨੂੰ ਪਰਮੇਸ਼ੁਰ ਦੇ ਕੋਲੋਂ ਅਕਾਸ਼ ਤੋਂ ਉਤਰਦੀ ਹੋਈ ਵੇਖਿਆ, ਉਹ ਇਸ ਤਰ੍ਹਾਂ ਤਿਆਰ ਕੀਤੀ ਹੋਈ ਸੀ, ਜਿਵੇਂ ਲਾੜੀ ਆਪਣੇ ਲਾੜੇ ਲਈ ਸ਼ਿੰਗਾਰੀ ਹੋਈ ਹੋਵੇ।

ਜਵਾਬੀ ਭਜਨ

ਜ਼ਬੂ 84:2–5, 7

2ਮੇਰਾ ਜੀਅ ਯਹੋਵਾਹ ਦੀਆਂ ਦਰਗਾਹਾਂ ਲਈ ਤਰਸਦਾ ਸਗੋਂ ਖੁੱਸਦਾ ਜਾਂਦਾ ਹੈ, ਮੇਰਾ ਤਨ-ਮਨ ਜਿਉਂਦੇ ਪਰਮੇਸ਼ੁਰ ਲਈ ਜੈਕਾਰਾ ਗਜਾਉਂਦਾ ਹੈ! 3ਹੇ ਸੈਨਾਂ ਦੇ ਯਹੋਵਾਹ, ਮੇਰੇ ਪਾਤਸ਼ਾਹ ਅਤੇ ਮੇਰੇ ਪਰਮੇਸ਼ੁਰ, ਤੇਰੀਆਂ ਜਗਵੇਦੀਆਂ ਵਿੱਚ ਚਿੜ੍ਹੀ ਨੇ ਆਪਣੇ ਲਈ ਘਰ ਅਤੇ ਬਾਲਕਟਾਰੇ ਨੇ ਆਪਣੇ ਬੋਟਾਂ ਨੂੰ ਰੱਖਣ ਲਈ ਆਲ੍ਹਣਾ ਪਾਇਆ ਹੈ। 4ਧੰਨ ਓਹ ਹਨ ਜਿਹੜੇ ਭਵਨ ਵਿੱਚ ਵੱਸਦੇ ਹਨ, ਓਹ ਨਿੱਤ ਤੇਰੀ ਉਸਤਤ ਕਰਨਗੇ! ਸਲਹ। 5ਧੰਨ ਓਹ ਆਦਮੀ ਹੈ ਜਿਹ ਦਾ ਬਲ ਤੇਰੀ ਵੱਲੋਂ ਹੈ, ਜਿਹ ਦੇ ਮਨ ਵਿੱਚ ਤੇਰੇ ਮਾਰਗ ਹਨ! 7ਓਹ ਬਲ ਤੇ ਬਲ ਪਾਉਂਦੇ ਚਲੇ ਜਾਂਦੇ ਹਨ, ਉਨ੍ਹਾਂ ਵਿੱਚੋਂ ਹਰੇਕ ਸੀਯੋਨ ਵਿੱਚ ਪਰਮੇਸ਼ੁਰ ਅੱਗੇ ਵਿਖਾਈ ਦਿੰਦਾ ਹੈ।

ਇੰਜੀਲ

ਲੂਕਾ 21:29–33

29ਉਸ ਨੇ ਉਨ੍ਹਾਂ ਨੂੰ ਇੱਕ ਦ੍ਰਿਸ਼ਟਾਂਤ ਦਿੱਤਾ ਕਿ ਹੰਜ਼ੀਰ ਦੇ ਰੁੱਖ ਨੂੰ ਅਤੇ ਸਾਰਿਆਂ ਰੁੱਖਾਂ ਨੂੰ ਵੇਖੋ। 30ਜਦ ਉਨ੍ਹਾਂ ਦੇ ਪੱਤੇ ਨਿੱਕਲਦੇ ਹਨ ਤਾਂ ਤੁਸੀਂ ਵੇਖ ਕੇ ਆਪੇ ਜਾਣ ਲੈਂਦੇ ਹੋ ਜੋ ਹੁਣ ਗਰਮੀ ਦੀ ਰੁੱਤ ਨੇੜੇ ਹੈ। 31ਇਸੇ ਪ੍ਰਕਾਰ ਹੀ ਜਦ ਤੁਸੀਂ ਵੇਖੋ ਜੋ ਇਹ ਗੱਲਾਂ ਹੁੰਦੀਆਂ ਹਨ ਤਾਂ ਜਾਣ ਲਓ ਕਿ ਪਰਮੇਸ਼ੁਰ ਦਾ ਰਾਜ ਨੇੜੇ ਹੈ। 32ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਜਦ ਤੱਕ ਸਭ ਗੱਲਾਂ ਨਾ ਹੋ ਜਾਣ ਇਸ ਪੀੜ੍ਹੀ ਦਾ ਅੰਤ ਨਾ ਹੋਵੇਗਾ। 33ਅਕਾਸ਼ ਅਤੇ ਧਰਤੀ ਟਲ ਜਾਣਗੇ, ਪਰ ਮੇਰੇ ਬਚਨ ਕਦੀ ਨਾ ਟਲਣਗੇ।

ਆਮ ਰੋਮਨ ਕੈਲੰਡਰ; ਬਿਸ਼ਪਾਂ ਦੀ ਕਾਨਫ਼ਰੰਸ ਕੁਝ ਤਿਉਹਾਰ (ਪ੍ਰਭੂ ਦਾ ਪ੍ਰਗਟ ਹੋਣਾ, ਸੁਰਗ ਉੱਠਣਾ, ਮਸੀਹ ਦਾ ਸਰੀਰ ਅਤੇ ਲਹੂ) ਐਤਵਾਰ ਨੂੰ ਲਿਜਾ ਸਕਦੀ ਹੈ ਜਾਂ ਆਪਣੇ ਤਿਉਹਾਰ ਜੋੜ ਸਕਦੀ ਹੈ। ਪਾਠ-ਸੰਗ੍ਰਹਿ: ਐਤਵਾਰਾਂ ਦਾ ਚੱਕਰ A, ਹਫ਼ਤੇ ਦੇ ਦਿਨਾਂ ਦਾ ਸਾਲ II।

ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ