Bible Explorer ਐਪ ਲਓ

ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਨਵੰਬਰ 2026 › ਨਵੰਬਰ 28

ਕੈਥੋਲਿਕ ਕੈਲੰਡਰ

ਹਰ ਦਿਨ ਦੇ ਬਾਈਬਲ ਪਾਠ (ਕੈਥੋਲਿਕ) — 28 ਨਵੰਬਰ 2026

ਸ਼ਨੀਵਾਰ · ਆਮ ਸਮੇਂ ਦਾ 34ਵਾਂ ਹਫ਼ਤਾ

ਤਿਉਹਾਰ ਅਤੇ ਸੰਤ

ਆਮ ਸਮੇਂ ਦੇ 34ਵੇਂ ਹਫ਼ਤੇ ਦਾ ਸ਼ਨੀਵਾਰ

ਇੱਛਿਕ ਯਾਦਗਾਰੀ ਦਿਨ · ਉਪਾਸਨਾ ਦਾ ਰੰਗ: ਹਰਾ

ਸ਼ਨੀਵਾਰ ਨੂੰ ਧੰਨ ਕੁਆਰੀ ਮਰਿਯਮ ਦਾ ਯਾਦਗਾਰੀ ਦਿਨ · ਇੱਛਿਕ ਯਾਦਗਾਰੀ ਦਿਨ

ਦਿਨ ਦੇ ਪਾਠ

ਪਹਿਲਾ ਪਾਠ

ਪਰਕਾਸ਼ 22:1–7

1ਉਸ ਨੇ ਅੰਮ੍ਰਿਤ ਜਲ ਦੀ ਇੱਕ ਨਦੀ ਬਲੌਰ ਵਾਂਗੂੰ ਸਾਫ਼ ਪਰਮੇਸ਼ੁਰ ਅਤੇ ਲੇਲੇ ਦੇ ਸਿੰਘਾਸਣ ਵਿੱਚੋਂ ਨਿੱਕਲਦੀ, ਉਸ ਨਗਰੀ ਦੇ ਚੌਂਕ ਦੇ ਵਿਚਕਾਰ ਮੈਨੂੰ ਵਿਖਾਈ। 2ਉਸ ਨਦੀ ਦੇ ਦੋਨਾਂ ਕਿਨਾਰਿਆਂ ਉੱਤੇ ਜੀਵਨ ਦਾ ਬਿਰਛ ਹੈ, ਜਿਸ ਨੂੰ ਬਾਰਾਂ ਪਰਕਾਰ ਦੇ ਫਲ ਲੱਗਦੇ ਹਨ ਅਤੇ ਉਹ ਹਰ ਮਹੀਨੇ ਆਪਣਾ ਫਲ ਦਿੰਦਾ ਹੈ, ਅਤੇ ਉਸ ਬਿਰਛ ਦੇ ਪੱਤੇ ਕੌਮਾਂ ਦੇ ਇਲਾਜ ਦੇ ਲਈ ਹਨ। 3ਅਤੇ ਹੁਣ ਅਗਾਹਾਂ ਨੂੰ ਕੋਈ ਸਰਾਪ ਨਾ ਹੋਵੇਗਾ ਅਤੇ ਪਰਮੇਸ਼ੁਰ ਅਤੇ ਲੇਲੇ ਦਾ ਸਿੰਘਾਸਣ ਉਸ ਵਿੱਚ ਹੋਵੇਗਾ ਅਤੇ ਉਹ ਦੇ ਦਾਸ ਉਹ ਦੀ ਬੰਦਗੀ ਕਰਨਗੇ। 4ਅਤੇ ਉਹ ਦਾ ਦਰਸ਼ਣ ਪਾਉਣਗੇ ਅਤੇ ਉਹ ਦਾ ਨਾਮ ਉਹਨਾਂ ਦੇ ਮੱਥਿਆਂ ਉੱਤੇ ਹੋਵੇਗਾ। 5ਅਤੇ ਹੁਣ ਅਗਾਹਾਂ ਨੂੰ ਰਾਤ ਨਾ ਹੋਵੇਗੀ ਅਤੇ ਉਹਨਾਂ ਨੂੰ ਦੀਵੇ ਦੀ ਰੋਸ਼ਨੀ ਸਗੋਂ ਸੂਰਜ ਦੇ ਚਾਨਣ ਦੀ ਕੁਝ ਜ਼ਰੂਰਤ ਨਹੀਂ ਕਿਉਂ ਜੋ ਪ੍ਰਭੂ ਪਰਮੇਸ਼ੁਰ ਉਹਨਾਂ ਨੂੰ ਚਾਨਣ ਦੇਵੇਗਾ, ਅਤੇ ਉਹ ਜੁੱਗੋ-ਜੁੱਗ ਰਾਜ ਕਰਨਗੇ। 6ਫੇਰ ਉਸ ਨੇ ਮੈਨੂੰ ਆਖਿਆ, ਇਹ ਬਚਨ ਵਿਸ਼ਵਾਸਯੋਗ ਅਤੇ ਸੱਚ ਹਨ ਅਤੇ ਪ੍ਰਭੂ ਨੇ ਜਿਹੜਾ ਨਬੀਆਂ ਦੇ ਆਤਮਿਆਂ ਦਾ ਪਰਮੇਸ਼ੁਰ ਹੈ ਆਪਣਾ ਦੂਤ ਭੇਜਿਆ, ਜੋ ਜਿਹੜੀਆਂ ਗੱਲਾਂ ਛੇਤੀ ਹੋਣੀਆਂ ਹਨ ਸੋ ਆਪਣਿਆਂ ਦਾਸਾਂ ਨੂੰ ਵਿਖਾਵੇ। 7ਵੇਖ, ਮੈਂ ਛੇਤੀ ਆਉਂਦਾ ਹਾਂ! ਧੰਨ ਉਹ ਜਿਹੜਾ ਇਸ ਪੋਥੀ ਦੇ ਅਗੰਮ ਵਾਕ ਦੀਆਂ ਗੱਲਾਂ ਦੀ ਪਾਲਨਾ ਕਰਦਾ ਹੈ!

ਜਵਾਬੀ ਭਜਨ

ਜ਼ਬੂ 95:1–7

1ਆਓ, ਅਸੀਂ ਯਹੋਵਾਹ ਲਈ ਜੈਕਾਰਾ ਗਜਾਈਏ, ਅਤੇ ਆਪਣੀ ਮੁਕਤੀ ਦੀ ਚੱਟਾਨ ਲਈ ਨਾਰਾ ਮਾਰੀਏ! 2ਧੰਨਵਾਦ ਕਰਦਿਆਂ ਉਹ ਦੇ ਹਜ਼ੂਰ ਵਿੱਚ, ਉਹ ਦੇ ਲਈ ਭਜਨਾਂ ਦੇ ਨਾਰੇ ਮਾਰਦਿਆਂ ਚੱਲੀਏ! 3ਯਹੋਵਾਹ ਤਾਂ ਮਹਾਨ ਪਰਮੇਸ਼ੁਰ ਹੈ, ਅਤੇ ਸਾਰੇ ਦੇਵਤਿਆਂ ਉੱਤੇ ਵੱਡਾ ਪਾਤਸ਼ਾਹ ਹੈ, 4ਜਿਹ ਦੇ ਹੱਥ ਵਿੱਚ ਧਰਤੀ ਦੇ ਥੱਲੇ ਹਨ, ਪਹਾੜਾਂ ਦੀਆਂ ਟੀਸੀਆਂ ਵੀ ਉਹ ਦੀਆਂ ਹਨ, 5ਸਮੁੰਦਰ ਉਹ ਦਾ ਹੈ ਅਤੇ ਉਹ ਨੇ ਉਸ ਨੂੰ ਬਣਾਇਆ, ਅਤੇ ਉਹ ਦੇ ਹੱਥਾਂ ਨੇ ਖੁਸ਼ਕੀ ਨੂੰ ਵੀ ਸਾਜਿਆ। 6ਆਓ, ਅਸੀਂ ਮੱਥਾ ਟੇਕੀਏ ਅਤੇ ਝੁੱਕ ਕੇ ਯਹੋਵਾਹ ਆਪਣੇ ਸਿਰਜਣਹਾਰ ਦੇ ਅੱਗੇ ਗੋਡੇ ਨਿਵਾਈਏ! 7ਉਹ ਤਾਂ ਸਾਡਾ ਪਰਮੇਸ਼ੁਰ ਹੈ, ਅਸੀਂ ਉਹ ਦੀ ਜੂਹ ਦੀ ਪਰਜਾ ਅਤੇ ਉਹ ਦੇ ਹੱਥ ਦੀਆਂ ਭੇਡਾਂ ਹਾਂ। ਕਾਸ਼ ਕਿ ਤੁਸੀਂ ਅੱਜ ਉਸ ਦੀ ਅਵਾਜ਼ ਸੁਣਦੇ!

ਇੰਜੀਲ

ਲੂਕਾ 21:34–36

34ਖ਼ਬਰਦਾਰ ਰਹੋ ਜੋ ਹੱਦ ਤੋਂ ਵੱਧ ਖਾਣ-ਪੀਣ ਅਤੇ ਮਤਵਾਲੇ ਹੋਣ ਨਾਲ ਅਤੇ ਸੰਸਾਰ ਦੀਆਂ ਚਿੰਤਾ ਦੇ ਕਾਰਨ ਤੁਹਾਡੇ ਮਨ ਕਿਤੇ ਸੁਸਤ ਨਾ ਹੋ ਜਾਣ ਅਤੇ ਉਹ ਦਿਨ ਫੰਦੇ ਵਾਂਗੂੰ ਤੁਹਾਡੇ ਉੱਤੇ ਅਚਾਨਕ ਆ ਪਵੇ! 35ਕਿਉਂ ਜੋ ਉਹ ਸਾਰੀ ਧਰਤੀ ਦੇ ਸਭ ਵਸਨੀਕਾਂ ਉੱਤੇ ਆਵੇਗਾ। 36ਪਰ ਪ੍ਰਾਰਥਨਾ ਕਰਦਿਆਂ ਹਰ ਸਮੇਂ ਜਾਗਦੇ ਰਹੋ, ਜੋ ਤੁਸੀਂ ਉਨ੍ਹਾਂ ਸਭ ਗੱਲਾਂ ਤੋਂ ਜਿਹੜੀਆਂ ਹੋਣ ਵਾਲੀਆਂ ਹਨ, ਬਚ ਸਕੋ ਅਤੇ ਮਨੁੱਖ ਦੇ ਪੁੱਤਰ ਦੇ ਸਾਹਮਣੇ ਖੜ੍ਹੇ ਹੋ ਸਕੋ।

ਆਮ ਰੋਮਨ ਕੈਲੰਡਰ; ਬਿਸ਼ਪਾਂ ਦੀ ਕਾਨਫ਼ਰੰਸ ਕੁਝ ਤਿਉਹਾਰ (ਪ੍ਰਭੂ ਦਾ ਪ੍ਰਗਟ ਹੋਣਾ, ਸੁਰਗ ਉੱਠਣਾ, ਮਸੀਹ ਦਾ ਸਰੀਰ ਅਤੇ ਲਹੂ) ਐਤਵਾਰ ਨੂੰ ਲਿਜਾ ਸਕਦੀ ਹੈ ਜਾਂ ਆਪਣੇ ਤਿਉਹਾਰ ਜੋੜ ਸਕਦੀ ਹੈ। ਪਾਠ-ਸੰਗ੍ਰਹਿ: ਐਤਵਾਰਾਂ ਦਾ ਚੱਕਰ A, ਹਫ਼ਤੇ ਦੇ ਦਿਨਾਂ ਦਾ ਸਾਲ II।

ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ