Bible Explorer ਐਪ ਲਓ

ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਨਵੰਬਰ 2026 › ਨਵੰਬਰ 28

ਆਰਥੋਡਾਕਸ ਕੈਲੰਡਰ · 15 ਨਵੰਬਰ (ਪੁਰਾਣਾ ਕੈਲੰਡਰ)

ਆਰਥੋਡਾਕਸ ਹਰ ਦਿਨ ਦੇ ਪਾਠ — 28 ਨਵੰਬਰ 2026

ਸ਼ਨੀਵਾਰ · ਪੰਤੇਕੁਸਤ ਤੋਂ ਬਾਅਦ 26ਵਾਂ ਹਫ਼ਤਾ · ਸੁਰ 8

ਤਿਉਹਾਰ ਅਤੇ ਸੰਤ

Martyrs and Confessors Gurias, Samonas († 299-306) and Habib († 322) of Edessa

ਜਨਮ ਦਿਨ (ਕ੍ਰਿਸਮਸ) ਦਾ ਵਰਤ

ਮੱਛੀ ਦੀ ਇਜਾਜ਼ਤ

ਇਹ ਮੱਠਵਾਸੀ ਨਿਯਮ ਅਨੁਸਾਰ ਹੈ। ਪੈਰਿਸ਼ ਵਿੱਚ ਵਰਤ ਦੀ ਮਾਤਰਾ ਆਪਣੇ ਪਾਪ-ਸਵੀਕਾਰ ਸੁਣਨ ਵਾਲੇ ਪਾਦਰੀ ਨਾਲ ਮਿਲ ਕੇ, ਸਿਹਤ, ਉਮਰ ਅਤੇ ਹਾਲਾਤ ਅਨੁਸਾਰ ਤੈਅ ਕੀਤੀ ਜਾਂਦੀ ਹੈ।

ਦਿਨ ਦੇ ਪਾਠ

ਪੱਤ੍ਰੀ

ਗਲਾ 3:8–12

8ਅਤੇ ਪਵਿੱਤਰ ਗ੍ਰੰਥ ਨੇ ਪਹਿਲਾਂ ਹੀ ਇਹ ਵੇਖ ਕੇ, ਕਿ ਪਰਮੇਸ਼ੁਰ ਪਰਾਈਆਂ ਕੌਮਾਂ ਨੂੰ ਵਿਸ਼ਵਾਸ ਦੇ ਰਾਹੀਂ ਧਰਮੀ ਠਹਿਰਾਵੇਗਾ ਅਬਰਾਹਾਮ ਨੂੰ ਪਹਿਲਾਂ ਹੀ ਇਹ ਖੁਸ਼ਖਬਰੀ ਸੁਣਾਈ ਕਿ ਸਭ ਕੌਮਾਂ ਤੇਰੇ ਤੋਂ ਬਰਕਤ ਪਾਉਣਗੀਆਂ। 9ਸੋ ਜਿਹੜੇ ਵਿਸ਼ਵਾਸ ਕਰਨ ਵਾਲੇ ਹਨ ਉਹ ਵਿਸ਼ਵਾਸੀ ਅਬਰਾਹਾਮ ਦੇ ਨਾਲ ਬਰਕਤ ਪਾਉਂਦੇ ਹਨ। 10ਸੋ ਜਿੰਨੇ ਲੋਕ ਬਿਵਸਥਾ ਦੇ ਕੰਮਾਂ ਉੱਤੇ ਭਰੋਸਾ ਰੱਖਦੇ ਹਨ ਉਹ ਸਰਾਪ ਦੇ ਹੇਠਾਂ ਹਨ ਕਿਉਂ ਜੋ ਇਹ ਲਿਖਿਆ ਹੋਇਆ ਹੈ ਕਿ ਸਰਾਪੀ ਹੋਵੇ ਹਰੇਕ ਜਿਹੜਾ ਉਨ੍ਹਾਂ ਸਭਨਾਂ ਗੱਲਾਂ ਨੂੰ ਜਿਹੜੀਆਂ ਬਿਵਸਥਾ ਦੀ ਪੁਸਤਕ ਵਿੱਚ ਲਿਖੀਆਂ ਹੋਈਆਂ ਹਨ, ਮੰਨ ਕੇ ਪਾਲਣਾ ਨਹੀਂ ਕਰਦਾ। 11ਹੁਣ ਇਹ ਗੱਲ ਪਰਗਟ ਹੈ ਕਿ ਪਰਮੇਸ਼ੁਰ ਦੇ ਅੱਗੇ ਬਿਵਸਥਾ ਦੁਆਰਾ ਕੋਈ ਧਰਮੀ ਨਹੀਂ ਠਹਿਰਦਾ ਇਸ ਲਈ ਜੋ ਧਰਮੀ ਵਿਸ਼ਵਾਸ ਦੇ ਕਾਰਨ ਹੀ ਜੀਉਂਦਾ ਰਹੇਗਾ। 12ਅਤੇ ਬਿਵਸਥਾ ਨੂੰ ਵਿਸ਼ਵਾਸ ਨਾਲ ਕੁਝ ਵਾਸਤਾ ਨਹੀਂ ਸਗੋਂ ਜਿਹੜਾ ਉਹਨਾਂ ਹੁਕਮਾਂ ਦੀ ਪਾਲਣਾ ਕਰੇਗਾ ਸੋ ਉਹਨਾਂ ਦੇ ਕਾਰਣ ਜੀਉਂਦਾ ਰਹੇਗਾ।

ਇੰਜੀਲ

ਲੂਕਾ 9:37–43

37ਅਗਲੇ ਦਿਨ ਇਹ ਹੋਇਆ ਕਿ ਜਦ ਉਹ ਪਹਾੜੋਂ ਉਤਰੇ ਤਾਂ ਵੱਡੀ ਭੀੜ ਉਨ੍ਹਾਂ ਨੂੰ ਆ ਮਿਲੀ। 38ਅਤੇ ਵੇਖੋ ਭੀੜ ਵਿੱਚੋਂ ਇੱਕ ਆਦਮੀ ਨੇ ਉੱਚੀ ਅਵਾਜ਼ ਦੇ ਕੇ ਕਿਹਾ, ਗੁਰੂ ਜੀ, ਮੈਂ ਤੁਹਾਡੇ ਅੱਗੇ ਬੇਨਤੀ ਕਰਦਾ ਹਾਂ ਜੋ ਮੇਰੇ ਪੁੱਤਰ ਉੱਤੇ ਕਿਰਪਾ ਕਰੋ ਕਿਉਂਕਿ ਉਹ ਮੇਰਾ ਇੱਕਲੌਤਾ ਹੈ। 39ਅਤੇ ਵੇਖੋ ਕਿ ਇੱਕ ਦੁਸ਼ਟ ਆਤਮਾ ਉਸ ਨੂੰ ਫੜ੍ਹਦੀ ਹੈ ਅਤੇ ਉਹ ਇਕਦਮ ਚੀਕਣ ਲੱਗ ਜਾਂਦਾ ਹੈ, ਉਹ ਉਸ ਨੂੰ ਅਜਿਹਾ ਘੁੱਟਦੀ ਹੈ ਜੋ ਉਸ ਦੇ ਮੂੰਹ ਵਿੱਚੋਂ ਝੱਗ ਆ ਜਾਂਦੀ ਅਤੇ ਉਸ ਨੂੰ ਤੋੜ ਮਰੋੜ ਕੇ ਮੁਸ਼ਕਿਲ ਨਾਲ ਛੱਡਦੀ ਹੈ। 40ਮੈਂ ਤੇਰੇ ਚੇਲਿਆਂ ਦੇ ਅੱਗੇ ਬੇਨਤੀ ਕੀਤੀ ਜੋ ਉਸ ਨੂੰ ਕੱਢ ਦੇਣ ਪਰ ਉਹ ਕੱਢ ਨਾ ਸਕੇ। 41ਤਦ ਯਿਸੂ ਨੇ ਉੱਤਰ ਦਿੱਤਾ, ਹੇ ਅਵਿਸ਼ਵਾਸੀ ਅਤੇ ਬੁਰੀ ਪੀੜ੍ਹੀ, ਕਦੋਂ ਤੱਕ ਮੈਂ ਤੁਹਾਡੇ ਨਾਲ ਰਹਾਂਗਾ ਅਤੇ ਤੁਹਾਡੀ ਸਹਾਂਗਾ? ਆਪਣੇ ਪੁੱਤਰ ਨੂੰ ਮੇਰੇ ਕੋਲ ਲਿਆ। 42ਉਹ ਅਜੇ ਆਉਂਦਾ ਹੀ ਸੀ ਕਿ ਭੂਤ ਨੇ ਉਸ ਨੂੰ ਪਟਕ ਦਿੱਤਾ ਅਤੇ ਵੱਡਾ ਮਰੋੜਿਆ ਪਰ ਯਿਸੂ ਨੇ ਉਸ ਅਸ਼ੁੱਧ ਆਤਮਾ ਨੂੰ ਝਿੜਕਿਆ ਅਤੇ ਬਾਲਕ ਨੂੰ ਚੰਗਾ ਕੀਤਾ ਅਤੇ ਉਸ ਨੂੰ ਉਹ ਦੇ ਪਿਤਾ ਨੂੰ ਸੌਂਪ ਦਿੱਤਾ। 43ਅਤੇ ਸਭ ਪਰਮੇਸ਼ੁਰ ਦੀ ਵੱਡੀ ਸਮਰੱਥ ਤੋਂ ਹੈਰਾਨ ਹੋਏ ਅਤੇ ਉਨ੍ਹਾਂ ਸਾਰਿਆਂ ਕੰਮਾਂ ਤੋਂ ਜੋ ਉਸ ਨੇ ਕੀਤੇ ਅਚਰਜ਼ ਮੰਨਦੇ ਸਨ, ਤਾਂ ਉਸ ਨੇ ਆਪਣੇ ਚੇਲਿਆਂ ਨੂੰ ਕਿਹਾ,

ਤਾਰੀਖ਼ਾਂ ਰੂਸੀ ਕਲੀਸਿਯਾ ਦੇ ਜੂਲੀਅਨ ਕੈਲੰਡਰ ਅਨੁਸਾਰ ਹਨ (ਸਰਬੀਆਈ ਅਤੇ ਜਾਰਜੀਆਈ ਕਲੀਸਿਯਾਵਾਂ ਅਤੇ ਆਥੋਸ ਪਹਾੜ ਵਾਂਗ): ਕਲੀਸਿਯਾ ਦੇ ਕੈਲੰਡਰ ਦਾ ਨਵੰਬਰ 15 ਸਿਵਲ ਕੈਲੰਡਰ ਦਾ ਨਵੰਬਰ 28 ਹੈ। ਨਵੇਂ ਕੈਲੰਡਰ ਵਾਲੀਆਂ ਕਲੀਸਿਯਾਵਾਂ (ਯੂਨਾਨ, ਰੋਮਾਨੀਆ, ਬੁਲਗਾਰੀਆ, ਯੂਕਰੇਨ…) ਪੱਕੀ ਤਾਰੀਖ਼ ਵਾਲੇ ਤਿਉਹਾਰ ਅਤੇ ਸੰਤ ਉਸੇ ਸਿਵਲ ਤਾਰੀਖ਼ ਨੂੰ, 13 ਦਿਨ ਪਹਿਲਾਂ, ਮਨਾਉਂਦੀਆਂ ਹਨ, ਅਤੇ ਉਨ੍ਹਾਂ ਦੇ ਕੁਝ ਪਾਠ ਵੱਖਰੇ ਹਨ; ਈਸਟਰ ਅਤੇ ਉਸ ਉੱਤੇ ਟਿਕੇ ਦਿਨ ਇੱਕੋ ਹਨ।

ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ