ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਨਵੰਬਰ 2026 › ਨਵੰਬਰ 29
ਕੈਥੋਲਿਕ ਕੈਲੰਡਰ
ਹਰ ਦਿਨ ਦੇ ਬਾਈਬਲ ਪਾਠ (ਕੈਥੋਲਿਕ) — 29 ਨਵੰਬਰ 2026
ਐਤਵਾਰ · ਆਗਮਨ ਸਮੇਂ ਦਾ ਪਹਿਲਾ ਹਫ਼ਤਾ
ਤਿਉਹਾਰ ਅਤੇ ਸੰਤ
ਆਗਮਨ ਸਮੇਂ ਦਾ ਪਹਿਲਾ ਐਤਵਾਰ
ਐਤਵਾਰ · ਉਪਾਸਨਾ ਦਾ ਰੰਗ: ਬੈਂਗਣੀ
ਦਿਨ ਦੇ ਪਾਠ
ਪਹਿਲਾ ਪਾਠ
16ਤੂੰ ਤਾਂ ਸਾਡਾ ਪਿਤਾ ਹੈਂ, ਭਾਵੇਂ ਅਬਰਾਹਾਮ ਸਾਨੂੰ ਨਹੀਂ ਜਾਣਦਾ, ਅਤੇ ਇਸਰਾਏਲ ਸਾਨੂੰ ਨਹੀਂ ਪਹਿਚਾਣਦਾ, ਪਰ ਤੂੰ ਯਹੋਵਾਹ ਸਾਡਾ ਪਿਤਾ ਹੈ, ਸਾਡਾ ਛੁਡਾਉਣ ਵਾਲਾ, ਤੇਰਾ ਨਾਮ ਸਦੀਪਕ ਕਾਲ ਤੋਂ ਹੈਂ। 17ਹੇ ਯਹੋਵਾਹ, ਤੂੰ ਆਪਣਿਆਂ ਰਾਹਾਂ ਤੋਂ ਸਾਨੂੰ ਕਿਉਂ ਭਟਕਣ ਦਿੱਤਾ? ਤੂੰ ਸਾਡੇ ਦਿਲਾਂ ਨੂੰ ਤੇਰਾ ਡਰ ਮੰਨਣ ਤੋਂ ਕਿਉਂ ਕਠੋਰ ਹੋਣ ਦਿੱਤਾ? ਆਪਣੇ ਦਾਸਾਂ, ਆਪਣੇ ਨਿੱਜ ਭਾਗ ਦੇ ਗੋਤਾਂ ਦੀ ਖ਼ਾਤਰ ਮੁੜ ਆ। 64:1ਕਾਸ਼ ਕਿ ਤੂੰ ਅਕਾਸ਼ਾਂ ਨੂੰ ਪਾੜ ਕੇ ਉਤਰ ਆਵੇਂ ਤਾਂ ਜੋ ਤੇਰੀ ਹਜ਼ੂਰੀ ਤੋਂ ਪਰਬਤ ਕੰਬ ਜਾਣ! 3ਜਦ ਤੂੰ ਭਿਆਨਕ ਕੰਮ ਕੀਤੇ, ਜਿਨ੍ਹਾਂ ਦੀ ਸਾਨੂੰ ਆਸ ਨਹੀਂ ਸੀ, ਤਾਂ ਤੂੰ ਉਤਰ ਆਇਆ, ਤੇਰੀ ਹਜ਼ੂਰੀ ਤੋਂ ਪਰਬਤ ਕੰਬ ਗਏ। 4ਪ੍ਰਾਚੀਨ ਸਮਿਆਂ ਤੋਂ ਨਾ ਕਿਸੇ ਨੇ ਸੁਣਿਆ, ਨਾ ਕਿਸੇ ਦੇ ਕੰਨ ਵਿੱਚ ਪਿਆ, ਨਾ ਅੱਖ ਨੇ ਤੇਰੇ ਬਿਨ੍ਹਾਂ ਕਿਸੇ ਹੋਰ ਪਰਮੇਸ਼ੁਰ ਨੂੰ ਵੇਖਿਆ, ਜੋ ਆਪਣੇ ਉਡੀਕਣ ਵਾਲਿਆਂ ਲਈ ਕੰਮ ਕਰਦਾ ਹੈ। 5ਤੂੰ ਉਹਨਾਂ ਦੀ ਮਦਦ ਲਈ ਆਉਂਦਾ ਹੈਂ ਜੋ ਖੁਸ਼ੀ ਨਾਲ ਧਰਮ ਦੇ ਕੰਮ ਕਰਦੇ ਅਤੇ ਜੋ ਤੇਰੇ ਰਾਹਾਂ ਵਿੱਚ ਤੁਰਦੇ ਹੋਏ ਤੈਨੂੰ ਯਾਦ ਰੱਖਦੇ ਹਨ। ਵੇਖ, ਤੂੰ ਕ੍ਰੋਧਵਾਨ ਹੋਇਆ, ਕਿਉਂਕਿ ਅਸੀਂ ਤੇਰੇ ਵਿਰੁੱਧ ਪਾਪ ਕਰਦੇ ਰਹੇ - ਅਸੀਂ ਕਿਸ ਤਰ੍ਹਾਂ ਬਚਾਂਗੇ? 6ਅਸੀਂ ਸਾਰੇ ਅਸ਼ੁੱਧ ਮਨੁੱਖ ਵਰਗੇ ਹੋ ਗਏ, ਅਤੇ ਸਾਡੇ ਸਾਰੇ ਧਾਰਮਿਕਤਾ ਦੇ ਕੰਮ ਗੰਦੇ ਕੱਪੜਿਆਂ ਵਰਗੇ ਹਨ। ਅਸੀਂ ਪੱਤੇ ਵਾਂਗੂੰ ਕੁਮਲਾ ਜਾਂਦੇ ਹਾਂ, ਅਤੇ ਸਾਡੀਆਂ ਬਦੀਆਂ ਹਵਾ ਵਾਂਗੂੰ ਸਾਨੂੰ ਚੁੱਕ ਲੈ ਜਾਂਦੀਆਂ ਹਨ। 7ਕੋਈ ਤੇਰਾ ਨਾਮ ਨਹੀਂ ਪੁਕਾਰਦਾ, ਨਾ ਕੋਈ ਯਤਨ ਕਰਦਾ ਹੈ ਕਿ ਤੈਨੂੰ ਫੜ੍ਹ ਕੇ ਰੱਖੇ, ਕਿਉਂ ਜੋ ਤੂੰ ਆਪਣਾ ਮੂੰਹ ਸਾਡੇ ਕੋਲੋਂ ਲੁਕਾ ਲਿਆ, ਅਤੇ ਸਾਨੂੰ ਸਾਡੀਆਂ ਬਦੀਆਂ ਦੇ ਹੱਥ ਛੱਡ ਦਿੱਤਾ। 8ਪਰ ਹੁਣ, ਹੇ ਯਹੋਵਾਹ, ਤੂੰ ਸਾਡਾ ਪਿਤਾ ਹੈਂ, ਅਸੀਂ ਮਿੱਟੀ ਹਾਂ ਅਤੇ ਤੂੰ ਘੁਮਿਆਰ ਹੈਂ, ਅਸੀਂ ਸਾਰੇ ਤੇਰੀ ਦਸਤਕਾਰੀ ਹਾਂ।
ਜਵਾਬੀ ਭਜਨ
1ਪ੍ਰਧਾਨ ਵਜਾਉਣ ਵਾਲੇ ਦੇ ਲਈ ਸ਼ੇਸ਼ਤ੍ਰਿਮੇਦੂਤ ਰਾਗ ਵਿੱਚ ਆਸਾਫ਼ ਦਾ ਭਜਨ। ਹੇ ਇਸਰਾਏਲ ਦੇ ਅਯਾਲੀ, ਜਿਹੜਾ ਇੱਜੜ ਦੀ ਨਿਆਈਂ ਯੂਸੁਫ਼ ਦੀ ਅਗਵਾਈ ਕਰਦਾ ਹੈਂ ਕੰਨ ਧਰ, ਤੂੰ ਹੋ ਕਰੂਬੀਆਂ ਤੋਂ ਉੱਪਰ ਬਿਰਾਜਮਾਨ ਹੈਂ ਆਪਣਾ ਤੇਜ ਵਿਖਾ! 2ਇਫ਼ਰਾਈਮ, ਬਿਨਯਾਮੀਨ ਅਤੇ ਮਨੱਸ਼ਹ ਦੇ ਅੱਗੇ ਆਪਣਾ ਬਲ ਜਗਾ, ਅਤੇ ਸਾਡੇ ਬਚਾਓ ਲਈ ਆ! 14ਹੇ ਸੈਨਾਂ ਦੇ ਪਰਮੇਸ਼ੁਰ, ਮੋੜਾ ਪਾ, ਸਵਰਗੋਂ ਧਿਆਨ ਕਰਕੇ ਵੇਖ ਤੇ ਇਸ ਵੇਲ ਦੀ ਸੁੱਧ ਲੈ, 15ਉਸ ਦੀ ਰੱਖਿਆ ਕਰ ਜਿਹੜਾ ਤੇਰੇ ਸੱਜੇ ਹੱਥ ਨੇ ਲਾਇਆ ਹੈ, ਨਾਲੇ ਉਸ ਪੁੱਤਰ ਦੀ ਜੋ ਤੂੰ ਆਪਣੇ ਲਈ ਤਕੜਾ ਕੀਤਾ। 17ਤੇਰੇ ਸੱਜੇ ਹੱਥ ਦੇ ਮਨੁੱਖ ਉੱਤੇ ਤੇਰਾ ਹੱਥ ਹੋਵੇ, ਉਸ ਆਦਮੀ ਦੀ ਅੰਸ ਉੱਤੇ ਜੋ ਤੂੰ ਆਪਣੇ ਲਈ ਤਕੜਾ ਕੀਤਾ। 18ਤਾਂ ਅਸੀਂ ਤੈਥੋਂ ਪਿਛਾਹਾਂ ਨਾ ਹਟਾਂਗੇ, ਸਾਨੂੰ ਜਿਵਾਲ, ਤਾਂ ਅਸੀਂ ਤੇਰੇ ਨਾਮ ਉੱਤੇ ਪੁਕਾਰਾਂਗੇ।
ਦੂਜਾ ਪਾਠ
3ਸਾਡੇ ਪਿਤਾ ਪਰਮੇਸ਼ੁਰ ਅਤੇ ਪ੍ਰਭੂ ਯਿਸੂ ਮਸੀਹ ਦੀ ਵੱਲੋਂ ਤੁਹਾਨੂੰ ਕਿਰਪਾ ਅਤੇ ਸ਼ਾਂਤੀ ਹੁੰਦੀ ਰਹੇ। 4ਮੈਂ ਪਰਮੇਸ਼ੁਰ ਦੀ ਕਿਰਪਾ ਦੇ ਲਈ ਜਿਹੜੀ ਯਿਸੂ ਮਸੀਹ ਵਿੱਚ ਤੁਹਾਨੂੰ ਦਿੱਤੀ ਗਈ ਹੈ, ਤੁਹਾਡੇ ਲਈ ਸਦਾ ਆਪਣੇ ਪਰਮੇਸ਼ੁਰ ਦਾ ਧੰਨਵਾਦ ਕਰਦਾ ਹਾਂ। 5ਜੋ ਤੁਸੀਂ ਉਸ ਵਿੱਚ ਹਰੇਕ ਗੱਲ ਅਤੇ ਸਰਬ ਗਿਆਨ ਵਿੱਚ ਧਨੀ ਕੀਤੇ ਹੋਏ ਹੋ। 6ਜਿਵੇਂ ਮਸੀਹ ਦੀ ਗਵਾਹੀ ਤੁਹਾਡੇ ਵਿੱਚ ਪੂਰੀ ਹੋਈ। 7ਇੱਥੋਂ ਤੱਕ ਜੋ ਤੁਹਾਨੂੰ ਕਿਸੇ ਆਤਮਿਕ ਦਾਤ ਦੀ ਕਮੀ ਨਹੀਂ ਹੈ ਜਦ ਕਿ ਤੁਸੀਂ ਸਾਡੇ ਪ੍ਰਭੂ ਯਿਸੂ ਮਸੀਹ ਦੇ ਪ੍ਰਗਟ ਹੋਣ ਦੀ ਉਡੀਕ ਕਰਦੇ ਹੋ। 8ਉਹ ਤੁਹਾਨੂੰ ਅੰਤ ਤੱਕ ਕਾਇਮ ਵੀ ਰੱਖੇਗਾ ਜੋ ਤੁਸੀਂ ਸਾਡੇ ਪ੍ਰਭੂ ਯਿਸੂ ਮਸੀਹ ਦੇ ਦਿਨ ਨਿਰਦੋਸ਼ ਹੋਵੋ। 9ਪਰਮੇਸ਼ੁਰ ਵਫ਼ਾਦਾਰ ਹੈ, ਜਿਸ ਦੇ ਰਾਹੀਂ ਤੁਸੀਂ ਉਹ ਦੇ ਪੁੱਤਰ ਯਿਸੂ ਮਸੀਹ ਸਾਡੇ ਪ੍ਰਭੂ ਦੀ ਸੰਗਤ ਲਈ ਸੱਦੇ ਗਏ ਹੋ।
ਇੰਜੀਲ
33ਖ਼ਬਰਦਾਰ, ਜਾਗਦੇ ਅਤੇ ਪ੍ਰਾਰਥਨਾ ਕਰਦੇ ਰਹੋ ਕਿਉਂਕਿ ਤੁਸੀਂ ਨਹੀਂ ਜਾਣਦੇ ਜੋ ਉਹ ਸਮਾਂ ਕਦੋਂ ਹੋਵੇਗਾ। 34ਇਹ ਇੱਕ ਪ੍ਰਦੇਸ ਗਏ ਹੋਏ ਮਨੁੱਖ ਵਰਗਾ ਹੈ ਜਿਸ ਨੇ ਘਰੋਂ ਜਾਂਦੇ ਸਮੇਂ ਆਪਣੇ ਨੌਕਰਾਂ ਨੂੰ ਅਧਿਕਾਰ ਅਤੇ ਹਰੇਕ ਨੂੰ ਉਹ ਦਾ ਕੰਮ ਦਿੱਤਾ ਅਤੇ ਦਰਬਾਨ ਨੂੰ ਹੁਕਮ ਦਿੱਤਾ ਕਿ ਜਾਗਦਾ ਰਹਿ। 35ਸੋ ਜਾਗਦੇ ਰਹੋ ਕਿਉਂ ਜੋ ਤੁਸੀਂ ਨਹੀਂ ਜਾਣਦੇ ਜੋ ਘਰ ਦਾ ਮਾਲਕ ਕਦ ਆਵੇਗਾ, ਸ਼ਾਮ ਨੂੰ ਜਾਂ ਅੱਧੀ ਰਾਤ ਨੂੰ ਜਾਂ ਕੁੱਕੜ ਦੇ ਬਾਂਗ ਦੇਣ ਦੇ ਵੇਲੇ ਜਾਂ ਤੜਕੇ ਨੂੰ। 36ਕਿਤੇ ਅਜਿਹਾ ਨਾ ਹੋਵੇ ਜੋ ਉਹ ਅਚਾਨਕ ਆਣ ਕੇ ਤੁਹਾਨੂੰ ਸੁੱਤੇ ਪਏ ਵੇਖੇ। 37ਅਤੇ ਜੋ ਮੈਂ ਤੁਹਾਨੂੰ ਆਖਦਾ ਹਾਂ, ਉਹ ਹੀ ਸਾਰਿਆਂ ਨੂੰ ਆਖਦਾ ਹਾਂ ਕਿ ਜਾਗਦੇ ਰਹੋ!
ਆਮ ਰੋਮਨ ਕੈਲੰਡਰ; ਬਿਸ਼ਪਾਂ ਦੀ ਕਾਨਫ਼ਰੰਸ ਕੁਝ ਤਿਉਹਾਰ (ਪ੍ਰਭੂ ਦਾ ਪ੍ਰਗਟ ਹੋਣਾ, ਸੁਰਗ ਉੱਠਣਾ, ਮਸੀਹ ਦਾ ਸਰੀਰ ਅਤੇ ਲਹੂ) ਐਤਵਾਰ ਨੂੰ ਲਿਜਾ ਸਕਦੀ ਹੈ ਜਾਂ ਆਪਣੇ ਤਿਉਹਾਰ ਜੋੜ ਸਕਦੀ ਹੈ। ਪਾਠ-ਸੰਗ੍ਰਹਿ: ਐਤਵਾਰਾਂ ਦਾ ਚੱਕਰ B, ਹਫ਼ਤੇ ਦੇ ਦਿਨਾਂ ਦਾ ਸਾਲ I।
ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ