Bible Explorer ਐਪ ਲਓ

ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਨਵੰਬਰ 2026 › ਨਵੰਬਰ 30

ਕੈਥੋਲਿਕ ਕੈਲੰਡਰ

ਹਰ ਦਿਨ ਦੇ ਬਾਈਬਲ ਪਾਠ (ਕੈਥੋਲਿਕ) — 30 ਨਵੰਬਰ 2026

ਸੋਮਵਾਰ · ਆਗਮਨ ਸਮੇਂ ਦਾ ਪਹਿਲਾ ਹਫ਼ਤਾ

ਤਿਉਹਾਰ ਅਤੇ ਸੰਤ

ਰਸੂਲ ਸੰਤ ਅੰਦ੍ਰਿਯਾਸ

ਤਿਉਹਾਰ · ਉਪਾਸਨਾ ਦਾ ਰੰਗ: ਲਾਲ

ਦਿਨ ਦੇ ਪਾਠ

ਪਹਿਲਾ ਪਾਠ

ਰੋਮ 10:9–18

9ਕਿਉਂਕਿ ਜੇ ਤੂੰ ਆਪਣੇ ਮੂੰਹ ਨਾਲ ਪ੍ਰਭੂ ਯਿਸੂ ਦਾ ਇਕਰਾਰ ਕਰੇਂ ਅਤੇ ਆਪਣੇ ਦਿਲ ਨਾਲ ਮੰਨ ਲਵੇਂ ਜੋ ਪਰਮੇਸ਼ੁਰ ਨੇ ਉਹ ਨੂੰ ਮੁਰਦਿਆਂ ਵਿੱਚੋਂ ਜਿਵਾਲਿਆ ਹੈ, ਤਾਂ ਤੂੰ ਜ਼ਰੂਰ ਬਚਾਇਆ ਜਾਵੇਂਗਾ। 10ਧਾਰਮਿਕਤਾ ਦੇ ਲਈ ਤਾਂ ਦਿਲ ਨਾਲ ਵਿਸ਼ਵਾਸ ਕੀਤਾ ਜਾਂਦਾ ਅਤੇ ਮੁਕਤੀ ਲਈ ਮੂੰਹ ਨਾਲ ਇਕਰਾਰ ਕੀਤਾ ਜਾਂਦਾ ਹੈ। 11ਪਵਿੱਤਰ ਗ੍ਰੰਥ ਇਸ ਤਰ੍ਹਾਂ ਕਹਿੰਦਾ ਹੈ, ਕਿ ਜੋ ਕੋਈ ਉਸ ਉੱਤੇ ਵਿਸ਼ਵਾਸ ਕਰੇ, ਉਹ ਸ਼ਰਮਿੰਦਾ ਨਾ ਹੋਵੇਗਾ। 12ਯਹੂਦੀ ਅਤੇ ਯੂਨਾਨੀ ਵਿੱਚ ਤਾਂ ਕੁਝ ਫ਼ਰਕ ਨਹੀਂ ਹੈ, ਇਸ ਲਈ ਜੋ ਉਹੀ ਪ੍ਰਭੂ ਸਭ ਦਾ ਪ੍ਰਭੂ ਹੈ ਅਤੇ ਉਨ੍ਹਾਂ ਸਾਰਿਆਂ ਲਈ ਜਿਹੜੇ ਉਹਦਾ ਨਾਮ ਲੈਂਦੇ ਹਨ ਵੱਡਾ ਦਾਤਾ ਹੈ। 13ਕਿਉਂ ਜੋ ਹਰੇਕ ਜੋ ਪ੍ਰਭੂ ਦਾ ਨਾਮ ਲੈ ਕੇ ਪੁਕਾਰੇਗਾ, ਉਹ ਬਚਾਇਆ ਜਾਵੇਗਾ। 14ਪਰ ਜਿਸ ਦੇ ਉੱਤੇ ਵਿਸ਼ਵਾਸ ਨਹੀਂ ਕੀਤਾ, ਉਹ ਉਸਦਾ ਨਾਮ ਕਿਵੇਂ ਲੈਣ? ਅਤੇ ਜਿਸ ਦੀ ਖ਼ਬਰ ਸੁਣੀ ਹੀ ਨਹੀਂ, ਉਸ ਉੱਤੇ ਵਿਸ਼ਵਾਸ ਕਿਵੇਂ ਕਰਨ? ਅਤੇ ਪ੍ਰਚਾਰਕ ਤੋਂ ਬਿਨ੍ਹਾਂ ਕਿਵੇਂ ਸੁਣਨ? 15ਅਤੇ ਜੇ ਭੇਜੇ ਨਾ ਜਾਣ ਤਾਂ ਕਿਵੇਂ ਪਰਚਾਰ ਕਰਨ? ਜਿਵੇਂ ਲਿਖਿਆ ਹੋਇਆ ਹੈ, ਕਿ ਜਿਹੜੇ ਚੰਗੀਆਂ ਗੱਲਾਂ ਦੀ ਖੁਸ਼ਖਬਰੀ ਸੁਣਾਉਂਦੇ ਹਨ, ਉਹਨਾਂ ਦੇ ਪੈਰ ਕਿੰਨੇ ਸੋਹਣੇ ਹਨ! 16ਪਰ ਸਭ ਨੇ ਇਸ ਖੁਸ਼ਖਬਰੀ ਨੂੰ ਨਹੀਂ ਮੰਨਿਆ ਕਿਉਂ ਜੋ ਯਸਾਯਾਹ ਕਹਿੰਦਾ ਹੈ, ਹੇ ਪ੍ਰਭੂ, ਸਾਡੇ ਸੰਦੇਸ਼ ਉੱਤੇ ਕਿਸ ਨੇ ਵਿਸ਼ਵਾਸ ਕੀਤਾ? 17ਸੋ ਵਿਸ਼ਵਾਸ ਸੁਣਨ ਨਾਲ, ਅਤੇ ਸੁਣਨਾ ਮਸੀਹ ਦੇ ਬਚਨ ਤੋਂ ਆਉਂਦਾ ਹੈ। 18ਪਰ ਮੈਂ ਆਖਦਾ ਹਾਂ, ਭਲਾ, ਉਨ੍ਹਾਂ ਨੇ ਨਹੀਂ ਸੀ ਸੁਣਿਆ? ਬੇਸ਼ਕ! ਉਨ੍ਹਾਂ ਦੀ ਅਵਾਜ਼ ਸਾਰੀ ਧਰਤੀ ਵਿੱਚ ਗਈ, ਅਤੇ ਸੰਸਾਰ ਦੀਆਂ ਹੱਦਾਂ ਤੱਕ ਉਨ੍ਹਾਂ ਦੇ ਬੋਲ।

ਜਵਾਬੀ ਭਜਨ

ਜ਼ਬੂ 19:1–4

1ਪ੍ਰਧਾਨ ਵਜਾਉਣ ਵਾਲੇ ਦੇ ਲਈ ਦਾਊਦ ਦਾ ਭਜਨ। ਅਕਾਸ਼ ਪਰਮੇਸ਼ੁਰ ਦੀ ਮਹਿਮਾ ਦਾ ਵਰਣਨ ਕਰਦੇ ਹਨ, ਅਤੇ ਅੰਬਰ ਉਸ ਦੀ ਦਸਤਕਾਰੀ ਵਿਖਾਲਦਾ ਹੈ। 2ਦਿਨ, ਦਿਨ ਨਾਲ ਬੋਲੀ ਬੋਲਦਾ ਹੈ, ਅਤੇ ਰਾਤ, ਰਾਤ ਨੂੰ ਗਿਆਨ ਦੱਸਦੀ ਹੈ। 3ਉਨ੍ਹਾਂ ਦੀ ਨਾ ਕੋਈ ਬੋਲੀ ਨਾ ਕੋਈ ਸ਼ਬਦ ਹਨ, ਨਾ ਉਨ੍ਹਾਂ ਦੀ ਅਵਾਜ਼ ਸੁਣੀਦੀ ਹੈ। 4ਸਾਰੀ ਧਰਤੀ ਵਿੱਚ ਉਨ੍ਹਾਂ ਦੀ ਅਵਾਜ਼ ਗੂੰਜਦੀ ਹੈ, ਅਤੇ ਸੰਸਾਰ ਦੀਆਂ ਹੱਦਾਂ ਤੱਕ ਉਨ੍ਹਾਂ ਦੇ ਬੋਲ। ਉਨ੍ਹਾਂ ਵਿੱਚ ਉਸ ਨੇ ਸੂਰਜ ਲਈ ਡੇਰਾ ਬਣਾਇਆ ਹੈ,

ਇੰਜੀਲ

ਮੱਤੀ 4:18–22

18ਗਲੀਲ ਦੀ ਝੀਲ ਦੇ ਕੰਢੇ ਫਿਰਦਿਆਂ ਹੋਇਆਂ ਉਸ ਨੇ ਦੋ ਭਰਾਵਾਂ ਅਰਥਾਤ ਸ਼ਮਊਨ ਨੂੰ ਜਿਹੜਾ ਪਤਰਸ ਅਖਵਾਉਂਦਾ ਹੈ ਅਤੇ ਉਹ ਦੇ ਭਰਾ ਅੰਦ੍ਰਿਯਾਸ ਨੂੰ ਝੀਲ ਵਿੱਚ ਜਾਲ਼ ਪਾਉਂਦਿਆਂ ਵੇਖਿਆ ਕਿਉਂ ਜੋ ਉਹ ਮਛਵਾਰੇ ਸਨ। 19ਅਤੇ ਉਨ੍ਹਾਂ ਨੂੰ ਆਖਿਆ, ਮੇਰੇ ਪਿੱਛੇ ਆਓ ਅਤੇ ਮੈਂ ਤੁਹਾਨੂੰ ਮਨੁੱਖਾਂ ਦੇ ਮਛਵਾਰੇ ਬਣਾਵਾਂਗਾ। 20ਉਹ ਉਸੇ ਵੇਲੇ ਜਾਲ਼ਾਂ ਨੂੰ ਛੱਡ ਕੇ ਉਸ ਦੇ ਮਗਰ ਹੋ ਤੁਰੇ। 21ਅਤੇ ਉੱਥੋਂ ਅੱਗੇ ਜਾ ਕੇ ਉਹ ਨੇ ਹੋਰ ਦੋ ਭਰਾਵਾਂ ਅਰਥਾਤ ਜ਼ਬਦੀ ਦੇ ਪੁੱਤਰ ਯਾਕੂਬ ਅਤੇ ਉਸ ਦੇ ਭਰਾ ਯੂਹੰਨਾ ਨੂੰ ਵੇਖਿਆ ਜੋ ਆਪਣੇ ਪਿਤਾ ਦੇ ਨਾਲ ਬੇੜੀ ਉੱਤੇ ਆਪਣੇ ਜਾਲ਼ਾਂ ਨੂੰ ਸਾਫ਼ ਕਰਦੇ ਸਨ ਅਤੇ ਉਨ੍ਹਾਂ ਨੂੰ ਸੱਦਿਆ। 22ਤਦ ਉਹ ਉਸੇ ਵੇਲੇ ਆਪਣਾ ਸਭ ਕੁਝ ਛੱਡ ਕੇ ਉਹ ਦੇ ਮਗਰ ਹੋ ਤੁਰੇ।

ਅੱਜ ਦੇ ਸੰਤ

ਆਮ ਰੋਮਨ ਕੈਲੰਡਰ; ਬਿਸ਼ਪਾਂ ਦੀ ਕਾਨਫ਼ਰੰਸ ਕੁਝ ਤਿਉਹਾਰ (ਪ੍ਰਭੂ ਦਾ ਪ੍ਰਗਟ ਹੋਣਾ, ਸੁਰਗ ਉੱਠਣਾ, ਮਸੀਹ ਦਾ ਸਰੀਰ ਅਤੇ ਲਹੂ) ਐਤਵਾਰ ਨੂੰ ਲਿਜਾ ਸਕਦੀ ਹੈ ਜਾਂ ਆਪਣੇ ਤਿਉਹਾਰ ਜੋੜ ਸਕਦੀ ਹੈ। ਪਾਠ-ਸੰਗ੍ਰਹਿ: ਐਤਵਾਰਾਂ ਦਾ ਚੱਕਰ B, ਹਫ਼ਤੇ ਦੇ ਦਿਨਾਂ ਦਾ ਸਾਲ I।

ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ