Bible Explorer ਐਪ ਲਓ

ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਨਵੰਬਰ 2026 › ਨਵੰਬਰ 30

ਆਰਥੋਡਾਕਸ ਕੈਲੰਡਰ · 17 ਨਵੰਬਰ (ਪੁਰਾਣਾ ਕੈਲੰਡਰ)

ਆਰਥੋਡਾਕਸ ਹਰ ਦਿਨ ਦੇ ਪਾਠ — 30 ਨਵੰਬਰ 2026

ਸੋਮਵਾਰ · ਪੰਤੇਕੁਸਤ ਤੋਂ ਬਾਅਦ 27ਵਾਂ ਹਫ਼ਤਾ · ਸੁਰ 1

ਤਿਉਹਾਰ ਅਤੇ ਸੰਤ

Saint Gregory the Wonderworker, Bishop of Neo-Cæsarea († c. 266-270)

ਜਨਮ ਦਿਨ (ਕ੍ਰਿਸਮਸ) ਦਾ ਵਰਤ

ਵਰਤ: ਤੇਲ ਤੋਂ ਬਿਨਾਂ ਪਕਾਇਆ ਭੋਜਨ

ਇਹ ਮੱਠਵਾਸੀ ਨਿਯਮ ਅਨੁਸਾਰ ਹੈ। ਪੈਰਿਸ਼ ਵਿੱਚ ਵਰਤ ਦੀ ਮਾਤਰਾ ਆਪਣੇ ਪਾਪ-ਸਵੀਕਾਰ ਸੁਣਨ ਵਾਲੇ ਪਾਦਰੀ ਨਾਲ ਮਿਲ ਕੇ, ਸਿਹਤ, ਉਮਰ ਅਤੇ ਹਾਲਾਤ ਅਨੁਸਾਰ ਤੈਅ ਕੀਤੀ ਜਾਂਦੀ ਹੈ।

ਦਿਨ ਦੇ ਪਾਠ

ਪੱਤ੍ਰੀ

1 ਤਿਮ 5:1–10

1ਕਿਸੇ ਬੁੱਢੇ ਨੂੰ ਨਾ ਝਿੜਕੀਂ ਸਗੋਂ ਉਸ ਨੂੰ ਪਿਤਾ ਵਾਂਗੂੰ ਅਤੇ ਜੁਆਨਾਂ ਨੂੰ ਭਰਾਵਾਂ ਦੀ ਤਰ੍ਹਾਂ ਸਮਝਾਵੀਂ। 2ਅਤੇ ਬੁੱਢੀਆਂ ਔਰਤਾਂ ਨੂੰ ਮਾਤਾ ਵਾਂਗੂੰ ਅਤੇ ਮੁਟਿਆਰਾਂ ਨੂੰ ਅੱਤ ਪਵਿੱਤਰਤਾਈ ਨਾਲ ਭੈਣਾਂ ਵਾਂਗੂੰ ਸਮਝਾਵੀਂ। 3ਵਿਧਵਾਵਾਂ ਦਾ ਜਿਹੜੀਆਂ ਸੱਚ-ਮੁੱਚ ਵਿਧਵਾ ਹਨ ਆਦਰ ਕਰੀਂ। 4ਪਰ ਜੇ ਕਿਸੇ ਵਿਧਵਾ ਦੇ ਬੱਚੇ ਅਥਵਾ ਪੋਤਰੇ ਦੋਹਤਰੇ ਹੋਣ, ਉਹ ਪਹਿਲਾਂ ਆਪਣੇ ਘਰਾਣੇ ਨਾਲ ਧਰਮ ਕਮਾਉਣ ਅਤੇ ਆਪਣੇ ਮਾਪਿਆਂ ਦਾ ਹੱਕ ਅਦਾ ਕਰਨ, ਕਿਉਂ ਜੋ ਪਰਮੇਸ਼ੁਰ ਦੇ ਹਜ਼ੂਰ ਇਹੋ ਪਰਵਾਨ ਹੈ। 5ਜਿਹੜੀ ਸੱਚ-ਮੁੱਚ ਵਿਧਵਾ ਅਤੇ ਇਕੱਲੀ ਹੈ, ਉਹ ਨੇ ਪਰਮੇਸ਼ੁਰ ਉੱਤੇ ਆਸ ਰੱਖੀ ਹੋਈ ਹੈ ਅਤੇ ਰਾਤ-ਦਿਨ ਬੇਨਤੀਆਂ ਅਤੇ ਪ੍ਰਾਰਥਨਾਂ ਵਿੱਚ ਲੱਗੀ ਰਹਿੰਦੀ ਹੈ। 6ਪਰ ਜਿਹੜੀ ਗੁਲਛੱਰੇ ਉਡਾਉਂਦੀ ਹੈ ਉਹ ਤਾਂ ਜਿਉਂਦੀ ਹੀ ਮਰੀ ਹੋਈ ਹੈ। 7ਤੂੰ ਇੰਨ੍ਹਾਂ ਗੱਲਾਂ ਦੀ ਵੀ ਆਗਿਆ ਦੇ ਤਾਂ ਕਿ ਉਹ ਨਿਰਦੋਸ਼ ਹੋਣ। 8ਪਰ ਜੇ ਕੋਈ ਆਪਣਿਆਂ ਲਈ ਅਤੇ ਖ਼ਾਸ ਕਰਕੇ ਆਪਣੇ ਘਰਾਣੇ ਲਈ ਚਿੰਤਾ ਨਹੀਂ ਕਰਦਾ ਤਾਂ ਉਹ ਵਿਸ਼ਵਾਸ ਤੋਂ ਬੇਮੁੱਖ ਹੋਇਆ ਅਤੇ ਅਵਿਸ਼ਵਾਸੀ ਨਾਲੋਂ ਵੀ ਬੁਰਾ ਬਣ ਗਿਆ ਹੈ। 9ਉਸੇ ਵਿਧਵਾ ਦਾ ਨਾਮ ਲਿਖਿਆ ਜਾਵੇ, ਜਿਸ ਦੀ ਉਮਰ ਸੱਠਾਂ ਵਰਿਹਾਂ ਤੋਂ ਘੱਟ ਨਾ ਹੋਵੇ ਅਤੇ ਇੱਕੋ ਹੀ ਪਤੀ ਦੀ ਪਤਨੀ ਰਹੀ ਹੋਵੇ। 10ਅਤੇ ਉਹ ਭਲੇ ਕੰਮਾਂ ਕਰਕੇ ਨੇਕਨਾਮ ਹੋਵੇ ਜੋ ਉਸ ਨੇ ਬੱਚਿਆਂ ਨੂੰ ਪਾਲਿਆ ਹੋਵੇ, ਦੂਜਿਆਂ ਦੀ ਪ੍ਰਾਹੁਣਚਾਰੀ ਕੀਤੀ ਹੋਵੇ, ਸੰਤਾਂ ਦੇ ਚਰਨ ਧੋਤੇ ਹੋਣ, ਦੁੱਖੀਆਂ ਦੀ ਸਹਾਇਤਾ ਕੀਤੀ ਹੋਵੇ, ਅਤੇ ਹਰੇਕ ਚੰਗੇ ਕੰਮ ਦੇ ਮਗਰ ਲੱਗੀ ਹੋਵੇ।

ਪੱਤ੍ਰੀ (ਸੰਤ ਗ੍ਰੈਗਰੀ ਕਰਾਮਾਤੀ ਲਈ)

1 ਕੁਰਿੰਥੀ 12:7–11

7ਪਰ ਆਤਮਾ ਦਾ ਪਰਕਾਸ਼ ਜੋ ਸਭਨਾਂ ਦੇ ਲਾਭ ਲਈ ਹੈ ਹਰ ਇੱਕ ਨੂੰ ਦਿੱਤਾ ਜਾਂਦਾ ਹੈ। 8ਇੱਕ ਨੂੰ ਤਾਂ ਆਤਮਾ ਦੇ ਰਾਹੀਂ ਗਿਆਨ ਦੀ ਗੱਲ ਪ੍ਰਾਪਤ ਹੁੰਦੀ ਹੈ, ਦੂਜੇ ਨੂੰ ਉਸੇ ਆਤਮਾ ਦੇ ਅਨੁਸਾਰ ਵਿੱਦਿਆ ਦੀ ਗੱਲ, 9ਹੋਰ ਨੂੰ ਉਸੇ ਆਤਮਾ ਤੋਂ ਵਿਸ਼ਵਾਸ, ਹੋਰ ਕਿਸੇ ਨੂੰ ਉਸੇ ਇੱਕੋ ਆਤਮਾ ਤੋਂ ਚੰਗਾ ਕਰਨ ਦੀਆਂ ਦਾਤਾਂ। 10ਅਤੇ ਹੋਰ ਕਿਸੇ ਨੂੰ ਕਰਾਮਾਤਾਂ ਵਿਖਾਉਣ ਦੀ ਸਮਰੱਥਾ, ਹੋਰ ਕਿਸੇ ਨੂੰ ਭਵਿੱਖਬਾਣੀ ਅਤੇ ਹੋਰ ਕਿਸੇ ਨੂੰ ਆਤਮਿਆਂ ਦੀ ਪਛਾਣ, ਹੋਰ ਨੂੰ ਅਨੇਕ ਪ੍ਰਕਾਰ ਦੀਆਂ ਭਾਸ਼ਾ, ਹੋਰ ਕਿਸੇ ਨੂੰ ਭਾਸ਼ਾ ਦਾ ਅਰਥ ਕਰਨਾ। 11ਪਰ ਉਹ ਇੱਕੋ ਆਤਮਾ ਹੀ ਸਭ ਕੁਝ ਕਰਦਾ ਹੈ ਅਤੇ ਉਹ ਜਿਸ ਤਰ੍ਹਾਂ ਚਾਹੁੰਦਾ ਹੈ ਹਰੇਕ ਨੂੰ ਇੱਕ-ਇੱਕ ਕਰਕੇ ਵੰਡ ਦਿੰਦਾ ਹੈ।

ਇੰਜੀਲ

ਲੂਕਾ 14:12–15

12ਜਿਸ ਨੇ ਉਸ ਨੂੰ ਬੁਲਾਇਆ ਸੀ ਉਸ ਨੇ ਉਹ ਨੂੰ ਵੀ ਕਿਹਾ ਕਿ ਜਾਂ ਤੂੰ ਦਿਨ ਜਾਂ ਰਾਤ ਦੀ ਦਾਵਤ ਕਰੇਂ ਤਾਂ ਆਪਣਿਆਂ ਮਿੱਤਰਾਂ, ਆਪਣਿਆਂ ਭਾਈਆਂ, ਆਪਣਿਆਂ ਸਾਕਾਂ ਅਤੇ ਧਨਵਾਨ ਗੁਆਂਢੀਆਂ ਨੂੰ ਨਾ ਬੁਲਾ, ਅਜਿਹਾ ਨਾ ਹੋਵੇ ਜੋ ਉਹ ਫੇਰ ਤੈਨੂੰ ਵੀ ਬੁਲਾਉਣ ਅਤੇ ਤੇਰਾ ਬਦਲਾ ਹੋ ਜਾਵੇ। 13ਪਰ ਜਦ ਤੂੰ ਦਾਵਤ ਕਰੇਂ ਤਾਂ ਕੰਗਾਲਾਂ, ਟੁੰਡਿਆਂ, ਲੰਗੜਿਆਂ, ਅੰਨ੍ਹਿਆਂ ਨੂੰ ਬੁਲਾ। 14ਅਤੇ ਤੂੰ ਧੰਨ ਹੋਵੇਂਗਾ ਕਿਉਂ ਜੋ ਤੇਰਾ ਬਦਲਾ ਚੁਕਾਉਣ ਲਈ ਉਨ੍ਹਾਂ ਕੋਲ ਕੁਝ ਨਹੀਂ ਹੈ। ਇਸ ਦਾ ਬਦਲਾ ਤੈਨੂੰ ਧਰਮੀਆਂ ਦੇ ਜੀ ਉੱਠਣ ਵਾਲੇ ਦਿਨ ਵਿੱਚ ਦਿੱਤਾ ਜਾਵੇਗਾ। 15ਉਸ ਦੇ ਨਾਲ ਬੈਠਣ ਵਾਲਿਆਂ ਵਿੱਚੋਂ ਇੱਕ ਨੇ ਇਨ੍ਹਾਂ ਗੱਲਾਂ ਨੂੰ ਸੁਣ ਕੇ ਯਿਸੂ ਨੂੰ ਕਿਹਾ ਕਿ ਧੰਨ ਉਹ ਹੈ ਜਿਹੜਾ ਪਰਮੇਸ਼ੁਰ ਦੇ ਰਾਜ ਵਿੱਚ ਭੋਜਨ ਕਰੇਗਾ।

ਤਾਰੀਖ਼ਾਂ ਰੂਸੀ ਕਲੀਸਿਯਾ ਦੇ ਜੂਲੀਅਨ ਕੈਲੰਡਰ ਅਨੁਸਾਰ ਹਨ (ਸਰਬੀਆਈ ਅਤੇ ਜਾਰਜੀਆਈ ਕਲੀਸਿਯਾਵਾਂ ਅਤੇ ਆਥੋਸ ਪਹਾੜ ਵਾਂਗ): ਕਲੀਸਿਯਾ ਦੇ ਕੈਲੰਡਰ ਦਾ ਨਵੰਬਰ 17 ਸਿਵਲ ਕੈਲੰਡਰ ਦਾ ਨਵੰਬਰ 30 ਹੈ। ਨਵੇਂ ਕੈਲੰਡਰ ਵਾਲੀਆਂ ਕਲੀਸਿਯਾਵਾਂ (ਯੂਨਾਨ, ਰੋਮਾਨੀਆ, ਬੁਲਗਾਰੀਆ, ਯੂਕਰੇਨ…) ਪੱਕੀ ਤਾਰੀਖ਼ ਵਾਲੇ ਤਿਉਹਾਰ ਅਤੇ ਸੰਤ ਉਸੇ ਸਿਵਲ ਤਾਰੀਖ਼ ਨੂੰ, 13 ਦਿਨ ਪਹਿਲਾਂ, ਮਨਾਉਂਦੀਆਂ ਹਨ, ਅਤੇ ਉਨ੍ਹਾਂ ਦੇ ਕੁਝ ਪਾਠ ਵੱਖਰੇ ਹਨ; ਈਸਟਰ ਅਤੇ ਉਸ ਉੱਤੇ ਟਿਕੇ ਦਿਨ ਇੱਕੋ ਹਨ।

ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ