ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਦਸੰਬਰ 2026 › ਦਸੰਬਰ 1
ਆਰਥੋਡਾਕਸ ਕੈਲੰਡਰ · 18 ਨਵੰਬਰ (ਪੁਰਾਣਾ ਕੈਲੰਡਰ)
ਆਰਥੋਡਾਕਸ ਹਰ ਦਿਨ ਦੇ ਪਾਠ — 1 ਦਸੰਬਰ 2026
ਮੰਗਲਵਾਰ · ਪੰਤੇਕੁਸਤ ਤੋਂ ਬਾਅਦ 27ਵਾਂ ਹਫ਼ਤਾ · ਸੁਰ 1
ਤਿਉਹਾਰ ਅਤੇ ਸੰਤ
Martyr Platon of Ancyra († 302 or 306)
ਜਨਮ ਦਿਨ (ਕ੍ਰਿਸਮਸ) ਦਾ ਵਰਤ
ਵਰਤ: ਤੇਲ ਨਾਲ
ਇਹ ਮੱਠਵਾਸੀ ਨਿਯਮ ਅਨੁਸਾਰ ਹੈ। ਪੈਰਿਸ਼ ਵਿੱਚ ਵਰਤ ਦੀ ਮਾਤਰਾ ਆਪਣੇ ਪਾਪ-ਸਵੀਕਾਰ ਸੁਣਨ ਵਾਲੇ ਪਾਦਰੀ ਨਾਲ ਮਿਲ ਕੇ, ਸਿਹਤ, ਉਮਰ ਅਤੇ ਹਾਲਾਤ ਅਨੁਸਾਰ ਤੈਅ ਕੀਤੀ ਜਾਂਦੀ ਹੈ।
ਦਿਨ ਦੇ ਪਾਠ
ਪੱਤ੍ਰੀ
11ਪਰ ਮੁਟਿਆਰ ਵਿਧਵਾਵਾਂ ਨੂੰ ਲਾਂਭੇ ਰੱਖ, ਕਿਉਂਕਿ ਉਹ ਮਸੀਹ ਤੋਂ ਵਿਰੁੱਧ ਹੋ ਕੇ ਸਰੀਰ ਦੀ ਕਾਮਨਾਂ ਦੇ ਵੱਸ ਪੈ ਕੇ ਵਿਆਹ ਕਰਾਉਣਾ ਚਾਹੁੰਦੀਆਂ ਹਨ। 12ਅਤੇ ਉਹ ਦੋਸ਼ੀ ਠਹਿਰਦੀਆਂ ਹਨ ਇਸ ਲਈ ਜੋ ਆਪਣੀ ਪਹਿਲੀ ਵਿਸ਼ਵਾਸ ਤਿਆਗ ਬੈਠੀਆਂ ਹਨ। 13ਨਾਲੇ ਉਹ ਘਰ-ਘਰ ਫਿਰ ਕੇ ਆਲਸਣਾਂ ਬਣਨਾ ਸਿੱਖਦੀਆਂ ਹਨ ਅਤੇ ਨਿਰੀਆਂ ਆਲਸਣਾਂ ਹੀ ਨਹੀਂ ਸਗੋਂ ਬੁੜ-ਬੁੜ ਕਰਨ ਵਾਲੀਆਂ ਅਤੇ ਪਰਾਇਆਂ ਕੰਮਾਂ ਵਿੱਚ ਲੱਤ ਅੜਾਉਣ ਵਾਲੀਆਂ ਹੁੰਦੀਆਂ ਹਨ ਅਤੇ ਅਯੋਗ ਗੱਲਾਂ ਕਰਦੀਆਂ ਹਨ। 14ਇਸ ਲਈ ਮੈਂ ਇਹ ਚਾਹੁੰਦਾ ਹਾਂ ਜੋ ਮੁਟਿਆਰ ਵਿਧਵਾਵਾਂ ਵਿਆਹ ਕਰ ਲੈਣ, ਧੀਆਂ ਪੁੱਤਰ ਜਣਨ, ਘਰੇਲੂ ਕੰਮ ਕਰਨ ਅਤੇ ਵਿਰੋਧੀ ਨੂੰ ਨਿੰਦਿਆ ਕਰਨ ਦਾ ਮੌਕਾ ਨਾ ਦੇਣ। 15ਕਿਉਂ ਜੋ ਕਈ ਪਹਿਲਾਂ ਹੀ ਸ਼ੈਤਾਨ ਦੇ ਮਗਰ ਲੱਗ ਗਈਆਂ ਹਨ। 16ਜੇ ਕਿਸੇ ਵਿਸ਼ਵਾਸੀ ਇਸਤ੍ਰੀ ਦੇ ਘਰ ਵਿਧਵਾਂ ਹੋਣ ਤਾਂ ਉਹ ਉਨ੍ਹਾਂ ਦੀ ਸਹਾਇਤਾ ਕਰੇ ਤਾਂ ਜੋ ਕਲੀਸਿਯਾ ਉੱਤੇ ਭਾਰ ਨਾ ਪਵੇ ਤਾਂ ਜੋ ਕਲੀਸਿਯਾ ਉਨ੍ਹਾਂ ਦੀ ਸਹਾਇਤਾ ਕਰੇ ਜਿਹੜੀਆਂ ਸੱਚ-ਮੁੱਚ ਵਿਧਵਾਂ ਹਨ। 17ਉਹ ਬਜ਼ੁਰਗ ਜਿਹੜੇ ਚੰਗਾ ਪ੍ਰਬੰਧ ਕਰਦੇ ਹਨ ਦੁਗਣੇ ਆਦਰ ਦੇ ਯੋਗ ਸਮਝੇ ਜਾਣ, ਪਰ ਖ਼ਾਸ ਕਰਕੇ ਉਹ ਜਿਹੜੇ ਬਚਨ ਸੁਣਾਉਣ ਅਤੇ ਸਿੱਖਿਆ ਦੇਣ ਵਿੱਚ ਮਿਹਨਤ ਕਰਦੇ ਹਨ। 18ਕਿਉਂ ਜੋ ਪਵਿੱਤਰ ਗ੍ਰੰਥ ਇਹ ਆਖਦਾ ਹੈ ਕਿ ਤੂੰ ਗਾਹੁੰਦੇ ਹੋਏ ਬਲ਼ਦ ਦੇ ਮੂੰਹ ਛਿੱਕਲੀ ਨਾ ਚੜ੍ਹਾਈਂ, ਨਾਲੇ ਇਹ ਭਈ ਕਾਮਾ ਆਪਣੀ ਮਜ਼ਦੂਰੀ ਦਾ ਹੱਕਦਾਰ ਹੈ। 19ਬਜ਼ੁਰਗ ਦੇ ਵਿਰੁੱਧ ਕੋਈ ਦੋਸ਼ ਨਾ ਸੁਣੀਂ, ਜਦੋਂ ਤੱਕ ਦੋ ਜਾਂ ਤਿੰਨ ਗਵਾਹ ਨਾ ਹੋਣ। 20ਜਿਹੜੇ ਪਾਪ ਕਰਦੇ ਹਨ, ਉਹਨਾਂ ਨੂੰ ਸਭਨਾਂ ਦੇ ਸਾਹਮਣੇ ਝਿੜਕ ਦੇ ਤਾਂ ਕਿ ਦੂਜਿਆਂ ਨੂੰ ਵੀ ਡਰ ਰਹੇ। 21ਮੈਂ ਪਰਮੇਸ਼ੁਰ, ਮਸੀਹ ਯਿਸੂ ਅਤੇ ਚੁਣਿਆਂ ਹੋਇਆਂ ਦੂਤਾਂ ਨੂੰ ਗਵਾਹ ਮੰਨ ਕੇ ਤੈਨੂੰ ਬੇਨਤੀ ਕਰਦਾ ਹਾਂ ਕਿ ਤੂੰ ਇਹਨਾਂ ਗੱਲਾਂ ਦੀ ਸੰਭਾਲ ਕਰ ਅਤੇ ਕਿਸੇ ਕੰਮ ਵਿੱਚ ਪੱਖਪਾਤ ਨਾ ਕਰ।
ਇੰਜੀਲ
25ਵੱਡੀ ਭੀੜ ਯਿਸੂ ਦੇ ਨਾਲ ਚੱਲੀ ਜਾਂਦੀ ਸੀ ਅਤੇ ਉਸ ਨੇ ਮੁੜ ਕੇ ਉਨ੍ਹਾਂ ਨੂੰ ਆਖਿਆ, 26ਜੇ ਕੋਈ ਮੇਰੇ ਕੋਲ ਆਵੇ ਅਤੇ ਆਪਣੇ ਪਿਤਾ, ਮਾਤਾ, ਪਤਨੀ, ਬਾਲ ਬੱਚਿਆਂ, ਭਾਈਆਂ ਅਤੇ ਭੈਣਾਂ ਨਾਲ ਸਗੋਂ ਆਪਣੀ ਜਾਨ ਨੂੰ ਮੇਰੇ ਨਾਲੋਂ ਵੱਧ ਪਿਆਰ ਕਰੇ ਤਾਂ ਉਹ ਮੇਰਾ ਚੇਲਾ ਨਹੀਂ ਹੋ ਸਕਦਾ। 27ਜੋ ਕੋਈ ਆਪਣੀ ਸਲੀਬ ਚੁੱਕ ਕੇ ਮੇਰੇ ਮਗਰ ਨਾ ਚੱਲੇ ਤਾਂ ਉਹ ਮੇਰਾ ਚੇਲਾ ਨਹੀਂ ਹੋ ਸਕਦਾ। 28ਤੁਹਾਡੇ ਵਿੱਚੋਂ ਕੌਣ ਹੈ ਜਿਸ ਦੀ ਬੁਰਜ ਬਣਾਉਣ ਦੀ ਯੋਜਨਾ ਹੋਵੇ ਤਾਂ ਪਹਿਲਾਂ ਬੈਠ ਕੇ ਖ਼ਰਚ ਦਾ ਹਿਸਾਬ ਨਾ ਕਰੇ ਜੋ ਮੇਰੇ ਕੋਲ ਉਸ ਦੇ ਪੂਰਾ ਕਰਨ ਯੋਗ ਧਨ ਹੈ ਕਿ ਨਹੀਂ? 29ਕਿਤੇ ਇਸ ਤਰ੍ਹਾਂ ਨਾ ਹੋਵੇ ਕਿ ਜਦ ਉਸ ਨੇ ਨੀਂਹ ਰੱਖੀ ਅਤੇ ਪੂਰਾ ਨਾ ਕਰ ਸਕਿਆ ਤਾਂ ਸਭ ਵੇਖਣ ਵਾਲੇ ਇਹ ਕਹਿ ਕੇ ਉਸਦਾ ਮਜ਼ਾਕ ਉਡਾਉਣ 30ਕਿ ਇਸ ਆਦਮੀ ਨੇ ਸ਼ੁਰੂ ਤਾਂ ਕੀਤਾ ਪਰ ਪੂਰਾ ਨਾ ਕਰ ਸਕਿਆ! 31ਜਾਂ ਕਿਹੜਾ ਰਾਜਾ ਹੈ ਕਿ ਜਦ ਦੂਜੇ ਰਾਜੇ ਨਾਲ ਲੜਨ ਲਈ ਨਿੱਕਲੇ ਤਾਂ ਪਹਿਲਾਂ ਬੈਠ ਕੇ ਸਲਾਹ ਨਾ ਕਰੇ, ਕੀ ਮੈਂ ਦਸ ਹਜ਼ਾਰ ਸੈਨਿਕਾਂ ਨਾਲ ਉਹ ਦਾ ਸਾਹਮਣਾ ਕਰ ਸਕਦਾ ਹਾਂ, ਜਿਸ ਨੇ ਵੀਹ ਹਜ਼ਾਰ ਸੈਨਿਕ ਨਾਲ ਮੇਰੇ ਉੱਤੇ ਚੜ੍ਹਾਈ ਕੀਤੀ ਹੈ? 32ਜੇ ਨਹੀਂ ਤਾਂ ਹਮਲਾਵਰ ਦੇ ਅਜੇ ਦੂਰ ਹੁੰਦਿਆਂ ਉਹ ਆਪਣਾ ਦੂਤ ਭੇਜ ਕੇ ਮੇਲ-ਮਿਲਾਪ ਦੀਆਂ ਸ਼ਰਤਾਂ ਪੁੱਛਦਾ ਹੈ। 33ਸੋ ਇਸੇ ਤਰ੍ਹਾਂ ਤੁਹਾਡੇ ਵਿੱਚੋਂ ਹਰੇਕ ਜੋ ਆਪਣਾ ਸਭ ਕੁਝ? ਨਾ ਤਿਆਗੇ ਉਹ ਮੇਰਾ ਚੇਲਾ ਨਹੀਂ ਹੋ ਸਕਦਾ। 34ਲੂਣ ਤਾਂ ਚੰਗਾ ਹੈ ਪਰ ਜੇ ਲੂਣ ਬੇਸੁਆਦ ਹੋ ਜਾਵੇ ਤਾਂ ਕਿਵੇਂ ਸਲੂਣਾ ਕੀਤਾ ਜਾਵੇ? 35ਉਹ ਨਾ ਖੇਤ, ਨਾ ਖਾਦ ਦੇ ਕੰਮ ਦਾ ਹੈ। ਲੋਕ ਉਸ ਨੂੰ ਬਾਹਰ ਸੁੱਟ ਦਿੰਦੇ ਹਨ। ਜਿਸ ਦੇ ਸੁਣਨ ਵਾਲੇ ਕੰਨ ਹੋਣ ਉਹ ਸੁਣੇ।
ਤਾਰੀਖ਼ਾਂ ਰੂਸੀ ਕਲੀਸਿਯਾ ਦੇ ਜੂਲੀਅਨ ਕੈਲੰਡਰ ਅਨੁਸਾਰ ਹਨ (ਸਰਬੀਆਈ ਅਤੇ ਜਾਰਜੀਆਈ ਕਲੀਸਿਯਾਵਾਂ ਅਤੇ ਆਥੋਸ ਪਹਾੜ ਵਾਂਗ): ਕਲੀਸਿਯਾ ਦੇ ਕੈਲੰਡਰ ਦਾ ਨਵੰਬਰ 18 ਸਿਵਲ ਕੈਲੰਡਰ ਦਾ ਦਸੰਬਰ 1 ਹੈ। ਨਵੇਂ ਕੈਲੰਡਰ ਵਾਲੀਆਂ ਕਲੀਸਿਯਾਵਾਂ (ਯੂਨਾਨ, ਰੋਮਾਨੀਆ, ਬੁਲਗਾਰੀਆ, ਯੂਕਰੇਨ…) ਪੱਕੀ ਤਾਰੀਖ਼ ਵਾਲੇ ਤਿਉਹਾਰ ਅਤੇ ਸੰਤ ਉਸੇ ਸਿਵਲ ਤਾਰੀਖ਼ ਨੂੰ, 13 ਦਿਨ ਪਹਿਲਾਂ, ਮਨਾਉਂਦੀਆਂ ਹਨ, ਅਤੇ ਉਨ੍ਹਾਂ ਦੇ ਕੁਝ ਪਾਠ ਵੱਖਰੇ ਹਨ; ਈਸਟਰ ਅਤੇ ਉਸ ਉੱਤੇ ਟਿਕੇ ਦਿਨ ਇੱਕੋ ਹਨ।
ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ