Bible Explorer ਐਪ ਲਓ

ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਦਸੰਬਰ 2026 › ਦਸੰਬਰ 2

ਕੈਥੋਲਿਕ ਕੈਲੰਡਰ

ਹਰ ਦਿਨ ਦੇ ਬਾਈਬਲ ਪਾਠ (ਕੈਥੋਲਿਕ) — 2 ਦਸੰਬਰ 2026

ਬੁੱਧਵਾਰ · ਆਗਮਨ ਸਮੇਂ ਦਾ ਪਹਿਲਾ ਹਫ਼ਤਾ

ਤਿਉਹਾਰ ਅਤੇ ਸੰਤ

ਆਗਮਨ ਸਮੇਂ ਦੇ ਪਹਿਲੇ ਹਫ਼ਤੇ ਦਾ ਬੁੱਧਵਾਰ

ਆਮ ਦਿਨ · ਉਪਾਸਨਾ ਦਾ ਰੰਗ: ਬੈਂਗਣੀ

ਦਿਨ ਦੇ ਪਾਠ

ਪਹਿਲਾ ਪਾਠ

ਯਸਾ 25:6–10

6ਇਸੇ ਪਰਬਤ ਤੇ ਸੈਨਾਂ ਦਾ ਯਹੋਵਾਹ ਸਾਰਿਆਂ ਲੋਕਾਂ ਲਈ ਮੋਟੀਆਂ ਵਸਤਾਂ ਦੀ ਦਾਵਤ ਕਰੇਗਾ, ਪੁਰਾਣੀਆਂ ਮਧਾਂ ਦੀ ਦਾਵਤ, ਗੁੱਦੇ ਸਮੇਤ ਮੋਟੀਆਂ ਵਸਤਾਂ, ਛਾਣੀਆਂ ਹੋਈਆਂ ਪੁਰਾਣੀਆਂ ਮਧਾਂ ਦੀ ਦਾਵਤ। 7ਅਤੇ ਇਸ ਪਰਬਤ ਤੇ ਉਸ ਪੜਦੇ ਨੂੰ ਨਾਸ ਕਰੇਗਾ, ਉਸ ਪੜਦੇ ਨੂੰ ਜਿਹੜਾ ਸਾਰਿਆਂ ਲੋਕਾਂ ਉੱਤੇ ਪਿਆ ਹੈ, ਨਾਲੇ ਉਸ ਕੱਜਣ ਨੂੰ ਜਿਹੜਾ ਸਾਰੀਆਂ ਕੌਮਾਂ ਉੱਤੇ ਲਟਕਦਾ ਹੈ। 8ਉਹ ਮੌਤ ਨੂੰ ਸਦਾ ਲਈ ਨਿਗਲ ਲਵੇਗਾ, ਅਤੇ ਪ੍ਰਭੂ ਯਹੋਵਾਹ ਸਾਰੀਆਂ ਅੱਖਾਂ ਤੋਂ ਹੰਝੂ ਪੂੰਝ ਸੁੱਟੇਗਾ, ਅਤੇ ਆਪਣੀ ਪਰਜਾ ਦੀ ਬਦਨਾਮੀ ਨੂੰ ਸਾਰੀ ਧਰਤੀ ਦੇ ਉੱਤੋਂ ਦੂਰ ਕਰ ਦੇਵੇਗਾ, ਕਿਉਂਕਿ ਇਹ ਯਹੋਵਾਹ ਦਾ ਵਾਕ ਹੈ। 9ਉਸ ਦਿਨ ਆਖਿਆ ਜਾਵੇਗਾ, ਵੇਖੋ, ਇਹ ਸਾਡਾ ਪਰਮੇਸ਼ੁਰ ਹੈ, ਅਸੀਂ ਉਹ ਨੂੰ ਉਡੀਕਦੇ ਸੀ, ਕਿ ਉਹ ਸਾਨੂੰ ਬਚਾਵੇਗਾ - ਇਹ ਯਹੋਵਾਹ ਹੈ, ਅਸੀਂ ਉਹ ਨੂੰ ਉਡੀਕਦੇ ਸੀ, ਅਸੀਂ ਉਹ ਦੀ ਮੁਕਤੀ ਵਿੱਚ ਖੁਸ਼ੀ ਮਨਾਈਏ ਅਤੇ ਅਨੰਦ ਕਰੀਏ। 10ਕਿਉਂ ਜੋ ਯਹੋਵਾਹ ਦਾ ਹੱਥ ਇਸ ਪਰਬਤ ਉੱਤੇ ਠਹਿਰੇਗਾ, ਮੋਆਬ ਆਪਣੇ ਥਾਂ ਵਿੱਚ ਇਸ ਤਰ੍ਹਾਂ ਮਿੱਧਿਆ ਜਾਵੇਗਾ, ਜਿਵੇਂ ਤੂੜੀ ਰੂੜੀ ਦੇ ਟੋਏ ਵਿੱਚ,

ਜਵਾਬੀ ਭਜਨ

ਜ਼ਬੂ 23:1–6

1ਦਾਊਦ ਦਾ ਭਜਨ। ਯਹੋਵਾਹ ਮੇਰਾ ਅਯਾਲੀ ਹੈ, ਮੈਨੂੰ ਥੁੜ ਨਹੀਂ ਹੋਵੇਗੀ। 2ਉਹ ਮੈਨੂੰ ਹਰੇ ਹਰੇ ਘਾਹ ਦੀਆਂ ਜੂਹਾਂ ਵਿੱਚ ਬਿਠਾਉਂਦਾ ਹੈ, ਉਹ ਮੈਨੂੰ ਸੁਖਦਾਇਕ ਪਾਣੀਆਂ ਕੋਲ ਲੈ ਜਾਂਦਾ ਹੈ। 3ਉਹ ਮੇਰੀ ਜਾਨ ਵਿੱਚ ਜਾਨ ਪਾਉਂਦਾ ਹੈ, ਧਰਮ ਦੇ ਮਾਰਗਾਂ ਵਿੱਚ ਉਹ ਆਪਣੇ ਨਾਮ ਦੇ ਨਮਿੱਤ ਮੇਰੀ ਅਗਵਾਈ ਕਰਦਾ ਹੈ। 4ਭਾਵੇ ਮੈਂ ਮੌਤ ਦੀ ਛਾਂ ਦੀ ਵਾਦੀ ਵਿੱਚ ਫਿਰਾਂ, ਮੈਂ ਕਿਸੇ ਬਦੀ ਤੋਂ ਨਹੀਂ ਡਰਾਂਗਾ, ਤੂੰ ਜੋ ਮੇਰੇ ਨਾਲ ਹੈ। ਤੇਰੀ ਸੋਟੀ ਤੇ ਤੇਰੀ ਲਾਠੀ, ਇਹ ਮੈਨੂੰ ਤਸੱਲੀ ਦਿੰਦੀਆਂ ਹਨ। 5ਤੂੰ ਮੇਰੇ ਵਿਰੋਧੀਆਂ ਦੇ ਸਨਮੁਖ ਮੇਰੇ ਅੱਗੇ ਮੇਜ਼ ਵਿਛਾਉਂਦਾ ਹੈ, ਤੂੰ ਮੇਰੇ ਸਿਰ ਉੱਤੇ ਤੇਲ ਝੱਸਿਆ ਹੈ, ਮੇਰਾ ਕਟੋਰਾ ਬਰਕਤਾਂ ਨਾਲ ਭਰਿਆ ਹੋਇਆ ਹੈ। 6ਸੱਚ-ਮੁੱਚ ਭਲਿਆਈ ਅਤੇ ਦਯਾ ਜਿਉਣ ਭਰ ਮੇਰਾ ਪਿੱਛਾ ਕਰਨਗੀਆਂ, ਅਤੇ ਮੈਂ ਸਦਾ ਯਹੋਵਾਹ ਦੇ ਘਰ ਵਿੱਚ ਵਸਾਂਗਾ!

ਇੰਜੀਲ

ਮੱਤੀ 15:29–37

29ਯਿਸੂ ਉੱਥੋਂ ਤੁਰ ਕੇ ਗਲੀਲ ਦੀ ਝੀਲ ਦੇ ਨੇੜੇ ਆਇਆ ਅਤੇ ਪਹਾੜ ਉੱਤੇ ਚੜ੍ਹ ਕੇ ਉੱਥੇ ਬੈਠ ਗਿਆ। 30ਬਹੁਤ ਵੱਡੀ ਭੀੜ ਉਹ ਦੇ ਕੋਲ ਆਈ ਅਤੇ ਆਪਣੇ ਨਾਲ ਲੰਗੜਿਆਂ, ਅੰਨ੍ਹਿਆਂ, ਗੂੰਗਿਆਂ, ਟੁੰਡਿਆਂ ਅਤੇ ਹੋਰ ਬਥੇਰਿਆਂ ਨੂੰ ਉਹ ਦੇ ਕੋਲ ਲਿਆਏ ਅਤੇ ਉਨ੍ਹਾਂ ਨੂੰ ਉਹ ਦੇ ਚਰਨਾਂ ਉੱਤੇ ਪਾਇਆ ਅਤੇ ਯਿਸੂ ਨੇ ਉਨ੍ਹਾਂ ਨੂੰ ਚੰਗਾ ਕੀਤਾ। 31ਜਦੋਂ ਲੋਕਾਂ ਨੇ ਵੇਖਿਆ ਕਿ ਗੂੰਗੇ ਬੋਲਦੇ, ਟੁੰਡੇ ਚੰਗੇ ਹੁੰਦੇ, ਲੰਗੜੇ ਤੁਰਦੇ ਅਤੇ ਅੰਨ੍ਹੇ ਵੇਖਦੇ ਹਨ ਤਾਂ ਹੈਰਾਨ ਹੋਏ ਅਤੇ ਇਸਰਾਏਲ ਦੇ ਪਰਮੇਸ਼ੁਰ ਦੀ ਉਸਤਤ ਕੀਤੀ। 32ਤਦ ਯਿਸੂ ਨੇ ਆਪਣੇ ਚੇਲਿਆਂ ਨੂੰ ਕੋਲ ਬੁਲਾ ਕੇ ਆਖਿਆ, ਮੈਨੂੰ ਲੋਕਾਂ ਉੱਤੇ ਤਰਸ ਆਉਂਦਾ ਹੈ ਕਿਉਂ ਜੋ ਉਹ ਤਿੰਨਾਂ ਦਿਨਾਂ ਤੋਂ ਮੇਰੇ ਨਾਲ ਹਨ ਅਤੇ ਉਨ੍ਹਾਂ ਦੇ ਕੋਲ ਖਾਣ ਨੂੰ ਕੁਝ ਨਹੀਂ, ਮੈਂ ਨਹੀਂ ਚਾਹੁੰਦਾ ਜੋ ਉਨ੍ਹਾਂ ਨੂੰ ਭੁੱਖਿਆਂ ਵਿਦਾ ਕਰਾਂ ਕਿਤੇ ਇਸ ਤਰ੍ਹਾਂ ਨਾ ਹੋਵੇ ਕਿ ਉਹ ਰਸਤੇ ਵਿੱਚ ਥੱਕ ਜਾਣ। 33ਤਾਂ ਚੇਲਿਆਂ ਨੇ ਉਹ ਨੂੰ ਕਿਹਾ ਕਿ ਉਜਾੜ ਵਿੱਚ ਅਸੀਂ ਐਨੀਆਂ ਰੋਟੀਆਂ ਕਿੱਥੋਂ ਲਿਆਈਏ ਜੋ ਐਡੀ ਭੀੜ ਨੂੰ ਰਜਾਈਏ? 34ਤਦ ਯਿਸੂ ਨੇ ਉਨ੍ਹਾਂ ਨੂੰ ਆਖਿਆ, ਤੁਹਾਡੇ ਕੋਲ ਕਿੰਨੀਆਂ ਰੋਟੀਆਂ ਹਨ? ਉਹ ਬੋਲੇ, ਸੱਤ ਅਤੇ ਥੋੜੀਆਂ ਜਿਹਿਆਂ ਨਿੱਕੀਆਂ ਮੱਛੀਆਂ ਹਨ। 35ਤਦ ਉਸ ਨੇ ਭੀੜ ਨੂੰ ਜ਼ਮੀਨ ਤੇ ਬੈਠ ਜਾਣ ਲਈ ਆਖਿਆ। 36ਤਾਂ ਉਸ ਨੇ ਉਹ ਸੱਤ ਰੋਟੀਆਂ ਅਤੇ ਮੱਛੀਆਂ ਲਈਆਂ ਅਤੇ ਧੰਨਵਾਦ ਕਰ ਕੇ ਤੋੜੀਆਂ ਅਤੇ ਚੇਲਿਆਂ ਨੂੰ ਦਿੱਤੀਆਂ ਅਤੇ ਚੇਲਿਆਂ ਨੇ ਲੋਕਾਂ ਨੂੰ ਵੰਡੀਆਂ। 37ਅਤੇ ਉਹ ਸਾਰੇ ਖਾ ਕੇ ਰੱਜ ਗਏ ਅਤੇ ਚੇਲਿਆਂ ਨੇ ਬਚੇ ਹੋਏ ਟੁੱਕੜਿਆਂ ਨਾਲ ਭਰੇ ਸੱਤ ਟੋਕਰੇ ਚੁੱਕ ਲਏ।

ਆਮ ਰੋਮਨ ਕੈਲੰਡਰ; ਬਿਸ਼ਪਾਂ ਦੀ ਕਾਨਫ਼ਰੰਸ ਕੁਝ ਤਿਉਹਾਰ (ਪ੍ਰਭੂ ਦਾ ਪ੍ਰਗਟ ਹੋਣਾ, ਸੁਰਗ ਉੱਠਣਾ, ਮਸੀਹ ਦਾ ਸਰੀਰ ਅਤੇ ਲਹੂ) ਐਤਵਾਰ ਨੂੰ ਲਿਜਾ ਸਕਦੀ ਹੈ ਜਾਂ ਆਪਣੇ ਤਿਉਹਾਰ ਜੋੜ ਸਕਦੀ ਹੈ। ਪਾਠ-ਸੰਗ੍ਰਹਿ: ਐਤਵਾਰਾਂ ਦਾ ਚੱਕਰ B, ਹਫ਼ਤੇ ਦੇ ਦਿਨਾਂ ਦਾ ਸਾਲ I।

ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ