Bible Explorer ਐਪ ਲਓ

ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਦਸੰਬਰ 2026 › ਦਸੰਬਰ 3

ਆਰਥੋਡਾਕਸ ਕੈਲੰਡਰ · 20 ਨਵੰਬਰ (ਪੁਰਾਣਾ ਕੈਲੰਡਰ)

ਆਰਥੋਡਾਕਸ ਹਰ ਦਿਨ ਦੇ ਪਾਠ — 3 ਦਸੰਬਰ 2026

ਵੀਰਵਾਰ · ਪੰਤੇਕੁਸਤ ਤੋਂ ਬਾਅਦ 27ਵਾਂ ਹਫ਼ਤਾ · ਸੁਰ 1

ਤਿਉਹਾਰ ਅਤੇ ਸੰਤ

Forefeast of the Entry of the Theotokos

ਜਨਮ ਦਿਨ (ਕ੍ਰਿਸਮਸ) ਦਾ ਵਰਤ

ਵਰਤ: ਤੇਲ ਨਾਲ

ਇਹ ਮੱਠਵਾਸੀ ਨਿਯਮ ਅਨੁਸਾਰ ਹੈ। ਪੈਰਿਸ਼ ਵਿੱਚ ਵਰਤ ਦੀ ਮਾਤਰਾ ਆਪਣੇ ਪਾਪ-ਸਵੀਕਾਰ ਸੁਣਨ ਵਾਲੇ ਪਾਦਰੀ ਨਾਲ ਮਿਲ ਕੇ, ਸਿਹਤ, ਉਮਰ ਅਤੇ ਹਾਲਾਤ ਅਨੁਸਾਰ ਤੈਅ ਕੀਤੀ ਜਾਂਦੀ ਹੈ।

ਦਿਨ ਦੇ ਪਾਠ

ਪੱਤ੍ਰੀ

1 ਤਿਮ 6:17–21

17ਜਿਹੜੇ ਇਸ ਸੰਸਾਰ ਵਿੱਚ ਧਨਵਾਨ ਹਨ ਉਹਨਾਂ ਨੂੰ ਉਪਦੇਸ਼ ਦੇ ਕਿ ਹੰਕਾਰ ਨਾ ਕਰਨ ਅਤੇ ਬੇ ਠਿਕਾਣੇ ਧਨ ਉੱਤੇ ਨਹੀਂ, ਪਰ ਪਰਮੇਸ਼ੁਰ ਉੱਤੇ ਆਸ ਰੱਖਣ ਜਿਹੜਾ ਸਾਨੂੰ ਭੋਗਣ ਲਈ ਸੱਭੋ ਕੁਝ ਭਰਪੂਰੀ ਨਾਲ ਦਿੰਦਾ ਹੈ। 18ਨਾਲੇ ਇਹ ਕਿ ਉਹ ਪਰਉਪਕਾਰੀ ਅਤੇ ਭਲੇ ਕੰਮਾਂ ਵਿੱਚ ਧਨੀ ਅਤੇ ਦਾਨ ਕਰਨ ਵਿੱਚ ਅਤੇ ਵੰਡਣ ਨੂੰ ਤਿਆਰ ਹੋਣ। 19ਅਤੇ ਅਗਾਹਾਂ ਲਈ ਇੱਕ ਚੰਗੀ ਨੀਂਹ ਧਰਨ ਤਾਂ ਜੋ ਉਹ ਉਸ ਜੀਵਨ ਨੂੰ ਫੜ ਲੈਣ ਜਿਹੜਾ ਅਸਲ ਜੀਵਨ ਹੈ। 20ਹੇ ਤਿਮੋਥਿਉਸ, ਉਹ ਅਮਾਨਤ ਜੋ ਤੈਨੂੰ ਸੌਂਪੀ ਗਈ ਉਸ ਦੀ ਰਖਵਾਲੀ ਕਰ! ਜਿਹੜਾ ਝੂਠ ਵਿੱਚ ਗਿਆਨ ਅਖਵਾਉਂਦਾ ਹੈ ਉਹ ਦੀ ਗੰਦੀ ਬੁੜ-ਬੁੜ ਅਤੇ ਵਿਰੋਧਤਾਈ ਵੱਲੋਂ ਮੂੰਹ ਮੋੜ ਲੈ। 21ਕਈ ਲੋਕ ਉਸ ਗਿਆਨ ਨੂੰ ਮੰਨ ਕੇ ਵਿਸ਼ਵਾਸ ਦੇ ਨਿਸ਼ਾਨੇ ਤੋਂ ਖੁੰਝ ਗਏ ਹਨ। ਤੁਹਾਡੇ ਉੱਤੇ ਕਿਰਪਾ ਹੁੰਦੀ ਰਹੇ। ਆਮੀਨ।

ਪੱਤ੍ਰੀ (ਸ਼ੁੱਕਰਵਾਰ ਲਈ)

2 ਤਿਮ 1:1–2, 8–18

1ਪੌਲੁਸ, ਜੋ ਉਸ ਜੀਵਨ ਦੇ ਵਾਅਦੇ ਦੇ ਅਨੁਸਾਰ ਜਿਹੜਾ ਮਸੀਹ ਯਿਸੂ ਵਿੱਚ ਹੈ, ਪਰਮੇਸ਼ੁਰ ਦੀ ਮਰਜ਼ੀ ਤੋਂ ਮਸੀਹ ਯਿਸੂ ਦਾ ਰਸੂਲ ਹਾਂ। 2ਪਿਆਰੇ ਪੁੱਤਰ ਤਿਮੋਥਿਉਸ ਨੂੰ ਪਿਤਾ ਪਰਮੇਸ਼ੁਰ ਅਤੇ ਮਸੀਹ ਯਿਸੂ ਸਾਡੇ ਪ੍ਰਭੂ ਦੀ ਵੱਲੋਂ ਕਿਰਪਾ, ਦਯਾ, ਅਤੇ ਸ਼ਾਂਤੀ ਮਿਲਦੀ ਰਹੇ। 8ਇਸ ਲਈ ਤੂੰ ਸਾਡੇ ਪ੍ਰਭੂ ਦੀ ਗਵਾਹੀ ਤੋਂ ਨਾ ਸ਼ਰਮਾਵੀਂ, ਨਾ ਮੇਰੇ ਤੋਂ, ਜੋ ਉਹ ਦਾ ਬੰਧੂਆ ਹਾਂ, ਸਗੋਂ ਪਰਮੇਸ਼ੁਰ ਦੀ ਸਮਰੱਥਾ ਦੇ ਅਨੁਸਾਰ ਖੁਸ਼ਖਬਰੀ ਲਈ ਦੁੱਖਾਂ ਵਿੱਚ ਮੇਰੇ ਨਾਲ ਸਾਂਝੀ ਹੋਵੀਂ। 9ਜਿਸ ਨੇ ਸਾਨੂੰ ਬਚਾਇਆ ਅਤੇ ਪਵਿੱਤਰ ਸੱਦੇ ਨਾਲ ਸੱਦਿਆ, ਸਾਡਿਆਂ ਕੰਮਾਂ ਦੇ ਅਨੁਸਾਰ ਨਹੀਂ ਸਗੋਂ ਆਪਣੀ ਮਰਜ਼ੀ ਅਤੇ ਉਸ ਕਿਰਪਾ ਦੇ ਅਨੁਸਾਰ ਜਿਹੜੀ ਮਸੀਹ ਯਿਸੂ ਵਿੱਚ ਸਦੀਪਕ ਸਮਿਆਂ ਤੋਂ ਸਾਡੇ ਉੱਤੇ ਕੀਤੀ ਗਈ। 10ਪਰ ਹੁਣ ਸਾਡੇ ਮੁਕਤੀਦਾਤਾ ਮਸੀਹ ਯਿਸੂ ਦੇ ਪਰਕਾਸ਼ ਹੋਣ ਤੋਂ ਪਰਗਟ ਹੋਈ, ਜਦੋਂ ਉਸ ਨੇ ਮੌਤ ਦਾ ਨਾਸ ਕਰ ਦਿੱਤਾ ਅਤੇ ਖੁਸ਼ਖਬਰੀ ਦੇ ਰਾਹੀਂ ਜੀਵਨ ਅਤੇ ਅਮਰਤਾ ਉੱਤੇ ਪਰਕਾਸ਼ ਕੀਤਾ। 11ਜਿਸ ਦੇ ਲਈ ਮੈਂ ਪਰਚਾਰਕ, ਰਸੂਲ ਅਤੇ ਉਪਦੇਸ਼ਕ ਨਿਯੁਕਤ ਕੀਤਾ ਗਿਆ ਸੀ। 12ਅਤੇ ਇਸੇ ਕਰਕੇ ਮੈਂ ਇਹ ਦੁੱਖ ਵੀ ਝੱਲਦਾ ਹਾਂ, ਪਰ ਮੈਂ ਸ਼ਰਮਾਉਦਾ ਨਹੀਂ, ਕਿਉਂ ਜੋ ਮੈਂ ਉਹ ਨੂੰ ਜਾਣਦਾ ਹਾਂ ਜਿਹ ਦੇ ਉੱਤੇ ਮੈਂ ਭਰੋਸਾ ਕੀਤਾ ਹੈ ਅਤੇ ਮੈਨੂੰ ਵਿਸ਼ਵਾਸ ਹੈ ਕਿ ਉਹ ਮੇਰੀ ਅਮਾਨਤ ਦੀ ਉਸ ਦਿਨ ਤੱਕ ਰਖਵਾਲੀ ਕਰ ਸਕਦਾ ਹੈ। 13ਤੂੰ ਉਹਨਾਂ ਖਰੀਆਂ ਗੱਲਾਂ ਨੂੰ ਜਿਹੜੀਆਂ ਤੂੰ ਮੇਰੇ ਕੋਲੋਂ ਸੁਣੀਆਂ ਉਸ ਵਿਸ਼ਵਾਸ ਅਤੇ ਪਿਆਰ ਨਾਲ ਜੋ ਮਸੀਹ ਯਿਸੂ ਵਿੱਚ ਹੈ ਫੜੀ ਰੱਖੀਂ। 14ਪਵਿੱਤਰ ਆਤਮਾ ਦੇ ਦੁਆਰਾ ਜੋ ਸਾਡੇ ਵਿੱਚ ਵੱਸਦਾ ਹੈ ਉਸ ਭਲੀ ਅਮਾਨਤ ਦੀ ਰਖਵਾਲੀ ਕਰ। 15ਤੂੰ ਇਹ ਜਾਣਦਾ ਹੈਂ ਕਿ ਸਭ ਜਿਹੜੇ ਅਸਿਯਾ ਵਿੱਚ ਹਨ ਜਿੰਨ੍ਹਾ ਵਿੱਚੋਂ ਫ਼ੁਗਿਲੁਸ ਅਤੇ ਹਰਮੁਗਨੇਸ ਮੇਰੇ ਤੋਂ ਬੇਮੁੱਖ ਹੋ ਗਏ। 16ਪ੍ਰਭੂ ਉਨੇਸਿਫ਼ੁਰੁਸ ਦੇ ਘਰਾਣੇ ਉੱਤੇ ਦਯਾ ਕਰੇ ਕਿਉਂ ਜੋ ਉਹ ਨੇ ਬਹੁਤ ਵਾਰੀ ਮੈਨੂੰ ਤਾਜ਼ਾ ਦਮ ਕੀਤਾ ਅਤੇ ਮੇਰੇ ਸੰਗਲਾਂ ਤੋਂ ਨਾ ਸ਼ਰਮਾਇਆ। 17ਸਗੋਂ ਜਦ ਉਹ ਰੋਮ ਨੂੰ ਆਇਆ ਤਾਂ ਉਹ ਨੇ ਮੈਨੂੰ ਵੱਡੀ ਕੋਸ਼ਿਸ਼ ਨਾਲ ਭਾਲਿਆ ਅਤੇ ਲੱਭ ਲਿਆ। 18ਪ੍ਰਭੂ ਉਹ ਨੂੰ ਇਹ ਦਾਤ ਕਰੇ ਕਿ ਉਸ ਦਿਨ ਪ੍ਰਭੂ ਵੱਲੋਂ ਉਸ ਉੱਤੇ ਦਯਾ ਹੋਵੇ ਅਤੇ ਤੂੰ ਚੰਗੀ ਤਰ੍ਹਾਂ ਜਾਣਦਾ ਹੀ ਹੈ ਜੋ ਅਫ਼ਸੁਸ ਵਿੱਚ ਕਿਵੇਂ ਉਸ ਨੇ ਮੇਰੀ ਸੇਵਾ ਕੀਤੀ।

ਇੰਜੀਲ

ਲੂਕਾ 16:1–9

1ਯਿਸੂ ਨੇ ਚੇਲਿਆਂ ਨੂੰ ਆਖਿਆ ਕਿ ਇੱਕ ਧਨਵਾਨ ਆਦਮੀ ਸੀ ਜਿਸ ਦਾ ਇੱਕ ਭੰਡਾਰੀ ਸੀ ਅਤੇ ਉਸ ਦੀ ਸ਼ਿਕਾਇਤ ਧਨਵਾਨ ਕੋਲ ਕੀਤੀ ਗਈ ਕਿ ਉਹ ਤੇਰਾ ਮਾਲ ਉਡਾਉਂਦਾ ਹੈ। 2ਤਦ ਉਸ ਧਨਵਾਨ ਨੇ ਉਸ ਨੂੰ ਬੁਲਾ ਕੇ ਆਖਿਆ, ਇਹ ਕੀ ਹੈ ਜੋ ਮੈਂ ਤੇਰੇ ਬਾਰੇ ਸੁਣਦਾ ਹਾਂ? ਆਪਣੇ ਭੰਡਾਰ ਦਾ ਹਿਸਾਬ ਦੇ ਕਿਉਂ ਜੋ ਤੂੰ ਅੱਗੇ ਨੂੰ ਭੰਡਾਰੀ ਨਹੀਂ ਰਹਿ ਸਕਦਾ। 3ਉਸ ਭੰਡਾਰੀ ਨੇ ਆਪਣੇ ਮਨ ਵਿੱਚ ਕਿਹਾ, ਮੈਂ ਕੀ ਕਰਾਂ ਕਿਉਂ ਜੋ ਮੇਰਾ ਮਾਲਕ ਭੰਡਾਰ ਦੀ ਜ਼ਿੰਮੇਵਾਰੀ ਮੇਰੇ ਤੋਂ ਖ਼ੋਹਣ ਲੱਗਾ ਹੈ? ਕੀ ਮੈਂ ਚਲਾ ਨਹੀਂ ਸਕਦਾ ਅਤੇ ਭੀਖ ਮੰਗਣ ਤੋਂ ਮੈਨੂੰ ਸ਼ਰਮ ਆਉਂਦੀ ਹੈ। 4ਮੈਂ ਸਮਝ ਗਿਆ ਜੋ ਮੈਂ ਕੀ ਕਰਾਂਗਾ ਤਾਂ ਜਿਸ ਵੇਲੇ ਮੈਂ ਭੰਡਾਰੀ ਦੀ ਜ਼ਿੰਮੇਵਾਰੀ ਤੋਂ ਹਟਾਇਆ ਜਾਂਵਾਂ ਤਾਂ ਲੋਕ ਮੈਨੂੰ ਆਪਣਿਆਂ ਘਰਾਂ ਵਿੱਚ ਕਬੂਲ ਕਰਨ। 5ਤਦ ਉਸ ਨੇ ਆਪਣੇ ਮਾਲਕ ਦੇ ਕਰਜ਼ਾਈਆਂ ਨੂੰ ਇੱਕ-ਇੱਕ ਕਰਕੇ ਕੋਲ ਬੁਲਾਇਆ ਅਤੇ ਪਹਿਲੇ ਨੂੰ ਕਿਹਾ, ਤੂੰ ਮੇਰੇ ਮਾਲਕ ਦਾ ਕਿੰਨ੍ਹਾਂ ਕਰਜ਼ਾਈ ਹੈ? 6ਉਸ ਨੇ ਉੱਤਰ ਦਿੱਤਾ ਸੌ ਮਣ ਤੇਲ, ਫਿਰ ਉਸ ਨੇ ਆਖਿਆ ਜੋ ਆਪਣਾ ਖਾਤਾ ਲੈ ਅਤੇ ਬੈਠ ਕੇ ਛੇਤੀ ਪੰਜਾਹ ਮਣ ਲਿਖ। 7ਫਿਰ ਦੂਜੇ ਨੂੰ ਪੁੱਛਿਆ, ਤੂੰ ਕਿੰਨ੍ਹਾਂ ਦੇਣਾ ਹੈ? ਉਸ ਨੇ ਆਖਿਆ, ਸੌ ਮਣ ਕਣਕ। ਉਸ ਨੇ ਉਸ ਨੂੰ ਆਖਿਆ ਜੋ ਆਪਣਾ ਖਾਤਾ ਲੈ ਅਤੇ ਅੱਸੀ ਮਣ ਲਿਖ। 8ਤਦ ਮਾਲਕ ਨੇ ਉਸ ਬੇਈਮਾਨ ਭੰਡਾਰੀ ਦੀ ਵਡਿਆਈ ਕੀਤੀ ਇਸ ਲਈ ਜੋ ਉਸ ਨੇ ਚਲਾਕੀ ਕੀਤੀ ਸੀ, ਕਿਉਂ ਜੋ ਇਸ ਜੁੱਗ ਦੇ ਪੁੱਤਰ ਆਪਣੀ ਪੀੜ੍ਹੀ ਵਿੱਚ ਚਾਨਣ ਦੇ ਪੁੱਤਰਾਂ ਨਾਲੋਂ ਚਲਾਕ ਹਨ। 9ਮੈਂ ਤੁਹਾਨੂੰ ਆਖਦਾ ਹਾਂ ਜੋ ਕੁਧਰਮ ਦੇ ਧਨ ਨਾਲ ਆਪਣੇ ਲਈ ਮਿੱਤਰ ਬਣਾਓ ਤਾਂ ਜਿਸ ਵੇਲੇ ਉਹ ਜਾਂਦਾ ਰਹੇ ਤਾਂ ਉਹ ਤੁਹਾਨੂੰ ਸਦੀਪਕ ਕਾਲ ਦੇ ਰਹਿਣ ਵਾਲੇ ਡੇਰਿਆਂ ਵਿੱਚ ਕਬੂਲ ਕਰਨ।

ਇੰਜੀਲ (ਸ਼ੁੱਕਰਵਾਰ ਲਈ)

ਲੂਕਾ 16:15–18; 17:1–4

15ਯਿਸੂ ਨੇ ਉਨ੍ਹਾਂ ਨੂੰ ਆਖਿਆ ਕਿ ਤੁਸੀਂ ਉਹੋ ਹੋ ਜਿਹੜੇ ਮਨੁੱਖਾਂ ਅੱਗੇ ਆਪਣੇ ਆਪ ਨੂੰ ਧਰਮੀ ਠਹਿਰਾਉਂਦੇ ਹੋ ਪਰ ਪਰਮੇਸ਼ੁਰ ਤੁਹਾਡੇ ਦਿਲਾਂ ਨੂੰ ਜਾਣਦਾ ਹੈ ਕਿਉਂਕਿ ਜੋ ਮਨੁੱਖਾਂ ਦੀ ਨਜ਼ਰ ਵਿੱਚ ਉੱਤਮ ਹੈ ਸੋ ਪਰਮੇਸ਼ੁਰ ਦੀ ਨਜ਼ਰ ਵਿੱਚ ਘਿਣਾਉਣੀ ਹੈ। 16ਬਿਵਸਥਾ ਅਤੇ ਨਬੀ ਯੂਹੰਨਾ ਤੱਕ ਸਨ। ਉਸ ਸਮੇਂ ਤੋਂ ਪਰਮੇਸ਼ੁਰ ਦੇ ਰਾਜ ਦੀ ਖੁਸ਼ਖਬਰੀ ਸੁਣਾਈ ਜਾਂਦੀ ਹੈ ਅਤੇ ਹਰ ਕੋਈ ਜ਼ੋਰ ਮਾਰ ਕੇ ਉਸ ਵਿੱਚ ਵੜਦਾ ਹੈ। 17ਪਰ ਅਕਾਸ਼ ਅਤੇ ਧਰਤੀ ਦਾ ਟਲ ਜਾਣਾ ਬਿਵਸਥਾ ਦੀ ਇੱਕ ਬਿੰਦੀ ਦੇ ਮਿਟ ਜਾਣ ਨਾਲੋਂ ਅਸਾਨ ਹੈ। 18ਹਰੇਕ ਜੋ ਆਪਣੀ ਪਤਨੀ ਨੂੰ ਤਿਆਗ ਕੇ ਦੂਜੀ ਨਾਲ ਵਿਆਹ ਕਰੇ ਸੋ ਵਿਭਚਾਰ ਕਰਦਾ ਹੈ ਅਤੇ ਜਿਹੜਾ ਪਤੀ ਦੀ ਤਿਆਗੀ ਹੋਈ ਔਰਤ ਨੂੰ ਵਿਆਹੇ ਉਹ ਵੀ ਵਿਭਚਾਰ ਕਰਦਾ ਹੈ। 17:1ਯਿਸੂ ਨੇ ਆਪਣੇ ਚੇਲਿਆਂ ਨੂੰ ਆਖਿਆ, ਠੋਕਰਾਂ ਦਾ ਨਾ ਲੱਗਣਾ ਅਣਹੋਣਾ ਹੈ ਪਰ ਅਫ਼ਸੋਸ ਉਸ ਆਦਮੀ ਉੱਤੇ ਜਿਸ ਕਰਕੇ ਉਹ ਲੱਗਦੀਆਂ ਹਨ! 2ਉਹ ਜੋ ਇਨ੍ਹਾਂ ਛੋਟਿਆਂ ਵਿੱਚੋਂ ਇੱਕ ਨੂੰ ਠੋਕਰ ਖੁਆਵੇ ਤਾਂ ਉਸ ਦੇ ਲਈ ਇਸ ਨਾਲੋਂ ਚੰਗਾ ਸੀ ਜੋ ਚੱਕੀ ਦਾ ਪੁੜ ਉਸ ਦੇ ਗਲ਼ ਵਿੱਚ ਬੰਨ੍ਹਿਆ ਜਾਂਦਾ ਅਤੇ ਉਹ ਸਮੁੰਦਰ ਵਿੱਚ ਸੁੱਟਿਆ ਜਾਂਦਾ। 3ਸਾਵਧਾਨ ਰਹੋ! ਜੇ ਤੇਰਾ ਭਰਾ ਪਾਪ ਕਰੇ ਤਾਂ ਉਸ ਨੂੰ ਸਮਝਾ ਦੇ ਅਤੇ ਜੇ ਤੋਬਾ ਕਰੇ ਤਾਂ ਉਸ ਨੂੰ ਮਾਫ਼ ਕਰ। 4ਜੇ ਉਹ ਇੱਕ ਦਿਨ ਵਿੱਚ ਸੱਤ ਵਾਰੀ ਤੇਰਾ ਪਾਪ ਕਰੇ ਅਤੇ ਸੱਤ ਵਾਰ ਤੇਰੇ ਕੋਲ ਆ ਕੇ ਕਹੇ, ਮੈਂ ਤੋਬਾ ਕਰਦਾ ਹਾਂ, ਤਾਂ ਉਸ ਨੂੰ ਮਾਫ਼ ਕਰ।

ਤਾਰੀਖ਼ਾਂ ਰੂਸੀ ਕਲੀਸਿਯਾ ਦੇ ਜੂਲੀਅਨ ਕੈਲੰਡਰ ਅਨੁਸਾਰ ਹਨ (ਸਰਬੀਆਈ ਅਤੇ ਜਾਰਜੀਆਈ ਕਲੀਸਿਯਾਵਾਂ ਅਤੇ ਆਥੋਸ ਪਹਾੜ ਵਾਂਗ): ਕਲੀਸਿਯਾ ਦੇ ਕੈਲੰਡਰ ਦਾ ਨਵੰਬਰ 20 ਸਿਵਲ ਕੈਲੰਡਰ ਦਾ ਦਸੰਬਰ 3 ਹੈ। ਨਵੇਂ ਕੈਲੰਡਰ ਵਾਲੀਆਂ ਕਲੀਸਿਯਾਵਾਂ (ਯੂਨਾਨ, ਰੋਮਾਨੀਆ, ਬੁਲਗਾਰੀਆ, ਯੂਕਰੇਨ…) ਪੱਕੀ ਤਾਰੀਖ਼ ਵਾਲੇ ਤਿਉਹਾਰ ਅਤੇ ਸੰਤ ਉਸੇ ਸਿਵਲ ਤਾਰੀਖ਼ ਨੂੰ, 13 ਦਿਨ ਪਹਿਲਾਂ, ਮਨਾਉਂਦੀਆਂ ਹਨ, ਅਤੇ ਉਨ੍ਹਾਂ ਦੇ ਕੁਝ ਪਾਠ ਵੱਖਰੇ ਹਨ; ਈਸਟਰ ਅਤੇ ਉਸ ਉੱਤੇ ਟਿਕੇ ਦਿਨ ਇੱਕੋ ਹਨ।

ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ