ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਦਸੰਬਰ 2026 › ਦਸੰਬਰ 4
ਆਰਥੋਡਾਕਸ ਕੈਲੰਡਰ · 21 ਨਵੰਬਰ (ਪੁਰਾਣਾ ਕੈਲੰਡਰ)
ਆਰਥੋਡਾਕਸ ਹਰ ਦਿਨ ਦੇ ਪਾਠ — 4 ਦਸੰਬਰ 2026
ਸ਼ੁੱਕਰਵਾਰ · ਪੰਤੇਕੁਸਤ ਤੋਂ ਬਾਅਦ 27ਵਾਂ ਹਫ਼ਤਾ · ਸੁਰ 1
ਤਿਉਹਾਰ ਅਤੇ ਸੰਤ
Entry into the Temple of our Most Holy Lady Theotokos and Ever-Virgin Mary
ਜਨਮ ਦਿਨ (ਕ੍ਰਿਸਮਸ) ਦਾ ਵਰਤ
ਮੱਛੀ ਦੀ ਇਜਾਜ਼ਤ
ਇਹ ਮੱਠਵਾਸੀ ਨਿਯਮ ਅਨੁਸਾਰ ਹੈ। ਪੈਰਿਸ਼ ਵਿੱਚ ਵਰਤ ਦੀ ਮਾਤਰਾ ਆਪਣੇ ਪਾਪ-ਸਵੀਕਾਰ ਸੁਣਨ ਵਾਲੇ ਪਾਦਰੀ ਨਾਲ ਮਿਲ ਕੇ, ਸਿਹਤ, ਉਮਰ ਅਤੇ ਹਾਲਾਤ ਅਨੁਸਾਰ ਤੈਅ ਕੀਤੀ ਜਾਂਦੀ ਹੈ।
ਦਿਨ ਦੇ ਪਾਠ
ਸ਼ਾਮ ਦੀ ਪ੍ਰਾਰਥਨਾ: ਪਾਠ
1ਫੇਰ ਯਹੋਵਾਹ ਮੂਸਾ ਨੂੰ ਬੋਲਿਆ ਕਿ 2ਪਹਿਲੇ ਮਹੀਨੇ ਦੇ ਪਹਿਲੇ ਦਿਨ ਤੂੰ ਡੇਰੇ ਦੀ ਮੰਡਲੀ ਦਾ ਤੰਬੂ ਖੜਾ ਕਰੀਂ। 3ਤੂੰ ਉਸ ਵਿੱਚ ਸਾਖੀ ਦਾ ਸੰਦੂਕ ਰੱਖੀਂ ਅਤੇ ਸੰਦੂਕ ਨੂੰ ਪਰਦੇ ਨਾਲ ਵੱਖਰਾ ਕਰੀਂ। 4ਤੂੰ ਮੇਜ਼ ਨੂੰ ਅੰਦਰ ਲਿਆਵੀਂ ਅਤੇ ਉਸ ਦੇ ਸਮਾਨ ਨੂੰ ਸੁਆਰ ਕੇ ਰੱਖੀਂ। ਤੂੰ ਸ਼ਮਾਦਾਨ ਨੂੰ ਅੰਦਰ ਲਿਆਵੀਂ ਅਤੇ ਉਸ ਦੇ ਦੀਵੇ ਜਗਾਵੀਂ 5ਅਤੇ ਧੂਪ ਦੀ ਸੋਨੇ ਦੀ ਜਗਵੇਦੀ ਸਾਖੀ ਦੇ ਸੰਦੂਕ ਦੇ ਅੱਗੇ ਰੱਖੀਂ ਅਤੇ ਡੇਰੇ ਦੇ ਦਰਵਾਜ਼ੇ ਦੀ ਓਟ ਲਮਕਾਈਂ। 9ਤੂੰ ਮਲਣ ਦਾ ਤੇਲ ਲੈ ਕੇ ਡੇਰੇ ਨੂੰ ਅਤੇ ਜੋ ਕੁਝ ਉਸ ਵਿੱਚ ਹੈ ਉਸ ਨੂੰ ਮਲੀਂ ਇਸ ਲਈ ਤੂੰ ਉਹ ਨੂੰ ਅਤੇ ਉਸ ਦੇ ਸਾਰੇ ਸਮਾਨ ਨੂੰ ਪਵਿੱਤਰ ਕਰੀਂ ਤਾਂ ਉਹ ਪਵਿੱਤਰ ਹੋਵੇਗਾ। 10ਤੂੰ ਹੋਮ ਦੀ ਜਗਵੇਦੀ ਅਤੇ ਉਸ ਦੇ ਸਾਰੇ ਸਮਾਨ ਨੂੰ ਤੇਲ ਮਲੀਂ। ਇਸ ਤਰ੍ਹਾਂ ਤੂੰ ਜਗਵੇਦੀ ਨੂੰ ਪਵਿੱਤਰ ਕਰੀਂ ਤਾਂ ਉਹ ਜਗਵੇਦੀ ਬਹੁਤ ਪਵਿੱਤਰ ਹੋਵੇਗੀ। 16ਮੂਸਾ ਨੇ ਜਿਵੇਂ ਯਹੋਵਾਹ ਨੇ ਹੁਕਮ ਦਿੱਤਾ ਸੀ ਤਿਵੇਂ ਹੀ ਸਭ ਕੁਝ ਕੀਤਾ। 34ਤਦ ਬੱਦਲ ਮੰਡਲੀ ਦੇ ਤੰਬੂ ਉੱਤੇ ਛਾ ਗਿਆ ਅਤੇ ਯਹੋਵਾਹ ਦੇ ਪਰਤਾਪ ਨੇ ਡੇਰੇ ਨੂੰ ਭਰ ਦਿੱਤਾ। 35ਫਿਰ ਮੂਸਾ ਮੰਡਲੀ ਦੇ ਤੰਬੂ ਵਿੱਚ ਵੜ ਨਾ ਸਕਿਆ ਕਿਉਂ ਜੋ ਬੱਦਲ ਉਸ ਉੱਤੇ ਛਾਇਆ ਹੋਇਆ ਸੀ ਅਤੇ ਯਹੋਵਾਹ ਦੇ ਪਰਤਾਪ ਨੇ ਡੇਰੇ ਨੂੰ ਭਰ ਦਿੱਤਾ।
ਸ਼ਾਮ ਦੀ ਪ੍ਰਾਰਥਨਾ: ਪਾਠ
1ਸੁਲੇਮਾਨ ਨੇ ਇਸਰਾਏਲ ਦੇ ਬਜ਼ੁਰਗਾਂ ਨੂੰ ਗੋਤਾਂ ਦੇ ਸਾਰੇ ਮੁਖੀਆਂ ਨੂੰ ਜੋ ਇਸਰਾਏਲੀਆਂ ਦੇ ਪੁਰਖਿਆਂ ਦੇ ਪ੍ਰਧਾਨ ਸਨ ਆਪਣੇ ਕੋਲ ਯਰੂਸ਼ਲਮ ਵਿੱਚ ਇਕੱਠੇ ਕੀਤਾ, ਤਾਂ ਜੋ ਉਹ ਯਹੋਵਾਹ ਦੇ ਨੇਮ ਦੇ ਸੰਦੂਕ ਨੂੰ ਦਾਊਦ ਦੇ ਸ਼ਹਿਰੋਂ ਜਿਹੜਾ ਸੀਯੋਨ ਹੈ, ਉਤਾਹਾਂ ਲੈ ਆਉਣ। 3ਇਸਰਾਏਲ ਦੇ ਸਾਰੇ ਬਜ਼ੁਰਗ ਆਏ ਅਤੇ ਸੰਦੂਕ ਨੂੰ ਜਾਜਕਾਂ ਨੇ ਚੁੱਕਿਆ। 4ਉਹ ਯਹੋਵਾਹ ਦੇ ਸੰਦੂਕ ਨੂੰ, ਮੰਡਲੀ ਦੇ ਤੰਬੂ ਨੂੰ ਅਤੇ ਸਾਰੇ ਪਵਿੱਤਰ ਭਾਂਡਿਆਂ ਨੂੰ ਜਿਹੜੇ ਤੰਬੂ ਵਿੱਚ ਸਨ ਉਤਾਹਾਂ ਲਿਆਏ। ਇਸ ਤਰ੍ਹਾਂ ਜਾਜਕ ਤੇ ਲੇਵੀ ਉਨ੍ਹਾਂ ਨੂੰ ਲਿਆਏ। 5ਸੁਲੇਮਾਨ ਪਾਤਸ਼ਾਹ ਅਤੇ ਇਸਰਾਏਲ ਦੀ ਸਾਰੀ ਮੰਡਲੀ ਨੇ ਜੋ ਉਹ ਦੇ ਕੋਲ ਸੰਦੂਕ ਦੇ ਅੱਗੇ ਇਕੱਠੀ ਹੋਈ ਸੀ ਐਨੀਆਂ ਭੇਡਾਂ ਤੇ ਬਲ਼ਦ ਚੜ੍ਹਾਏ ਕਿ ਬਹੁਤਾਇਤ ਦੇ ਕਾਰਨ ਨਾ ਤਾਂ ਉਨ੍ਹਾਂ ਦੀ ਗਿਣਤੀ ਹੋ ਸਕਦੀ ਸੀ, ਤੇ ਨਾ ਹੀ ਲੇਖਾ। 6ਜਾਜਕ ਯਹੋਵਾਹ ਦੇ ਨੇਮ ਦੇ ਸੰਦੂਕ ਨੂੰ ਉਹ ਦੇ ਸਥਾਨ ਵਿੱਚ ਅਰਥਾਤ ਭਵਨ ਦੀ ਵਿਚਲੀ ਕੋਠੜੀ, ਅੱਤ ਪਵਿੱਤਰ ਸਥਾਨ ਵਿੱਚ ਕਰੂਬੀਆਂ ਦੇ ਖੰਭਾਂ ਹੇਠ ਲਿਆਏ। 7ਕਿਉਂ ਜੋ ਕਰੂਬੀਆਂ ਨੇ ਆਪਣੇ ਦੋਵੇਂ ਖੰਭ ਸੰਦੂਕ ਦੇ ਸਥਾਨ ਉੱਤੇ ਖਿਲਾਰੇ ਹੋਏ ਸਨ ਅਤੇ ਕਰੂਬੀਆਂ ਨੇ ਸੰਦੂਕ ਨੂੰ ਤੇ ਉਹ ਦੀਆਂ ਚੋਬਾਂ ਨੂੰ ਉੱਤੋਂ ਢੱਕਿਆ ਹੋਇਆ ਸੀ। 9ਸੰਦੂਕ ਵਿੱਚ ਉਨ੍ਹਾਂ ਦੋਹਾਂ ਪੱਥਰਾਂ ਦੀਆਂ ਫੱਟੀਆਂ ਤੋਂ ਬਿਨਾਂ ਹੋਰ ਕੁਝ ਨਹੀਂ ਸੀ ਜਿਹੜੀਆਂ ਮੂਸਾ ਨੇ ਉੱਥੇ ਹੋਰੇਬ ਵਿੱਚ ਰੱਖੀਆਂ ਸਨ ਜਿੱਥੇ ਯਹੋਵਾਹ ਨੇ ਇਸਰਾਏਲੀਆਂ ਨਾਲ ਨੇਮ ਬੰਨ੍ਹਿਆ ਸੀ ਜਦ ਉਹ ਮਿਸਰ ਦੇਸ ਤੋਂ ਨਿੱਕਲੇ ਸਨ। 10ਇਸ ਤਰ੍ਹਾਂ ਹੋਇਆ ਕਿ ਜਦ ਜਾਜਕ ਪਵਿੱਤਰ ਸਥਾਨ ਤੋਂ ਨਿੱਕਲੇ ਤਦ ਉਸ ਬੱਦਲ ਨੇ ਯਹੋਵਾਹ ਦੇ ਭਵਨ ਨੂੰ ਇਸ ਤਰ੍ਹਾਂ ਭਰ ਦਿੱਤਾ 11ਕਿ ਜਾਜਕ ਬੱਦਲ ਦੇ ਕਾਰਨ ਉਪਾਸਨਾ ਕਰਨ ਲਈ ਖੜ੍ਹੇ ਨਾ ਹੋ ਸਕੇ ਕਿਉਂ ਜੋ ਯਹੋਵਾਹ ਦੇ ਪਰਤਾਪ ਨੇ ਯਹੋਵਾਹ ਦੇ ਭਵਨ ਨੂੰ ਭਰ ਦਿੱਤਾ ਸੀ।
ਸ਼ਾਮ ਦੀ ਪ੍ਰਾਰਥਨਾ: ਪਾਠ
27ਜਦੋਂ ਇਹ ਦਿਨ ਪੂਰੇ ਹੋਣਗੇ, ਤਾਂ ਇਸ ਤਰ੍ਹਾਂ ਹੋਵੇਗਾ ਕਿ ਅੱਠਵੇਂ ਦਿਨ ਅਤੇ ਅੱਗੇ ਨੂੰ ਜਾਜਕ ਤੁਹਾਡੀਆਂ ਹੋਮ ਦੀਆਂ ਬਲੀਆਂ ਨੂੰ ਅਤੇ ਤੁਹਾਡੀਆਂ ਸੁੱਖ ਦੀਆਂ ਭੇਟਾਂ ਨੂੰ ਜਗਵੇਦੀ ਤੇ ਚੜ੍ਹਾਉਣਗੇ ਅਤੇ ਮੈਂ ਤੁਹਾਨੂੰ ਪਰਵਾਨ ਕਰਾਂਗਾ, ਪ੍ਰਭੂ ਯਹੋਵਾਹ ਦਾ ਵਾਕ ਹੈ। 44:1ਤਦ ਉਹ ਮਨੁੱਖ ਮੈਨੂੰ ਪਵਿੱਤਰ ਸਥਾਨ ਦੇ ਬਾਹਰਲੇ ਫਾਟਕ ਦੇ ਰਾਹ ਵਿੱਚੋਂ ਜਿਸ ਦਾ ਮੂੰਹ ਪੂਰਬ ਵੱਲ ਹੈ ਮੋੜ ਕੇ ਲਿਆਇਆ ਅਤੇ ਉਹ ਬੰਦ ਸੀ। 2ਯਹੋਵਾਹ ਨੇ ਮੈਨੂੰ ਆਖਿਆ ਕਿ ਇਹ ਫਾਟਕ ਬੰਦ ਰਹੇਗਾ ਅਤੇ ਖੋਲ੍ਹਿਆ ਨਹੀਂ ਜਾਵੇਗਾ, ਨਾ ਕੋਈ ਮਨੁੱਖ ਅੰਦਰ ਵੜੇਗਾ ਕਿਉਂ ਜੋ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਇਸ ਵਿੱਚੋਂ ਅੰਦਰ ਆਇਆ ਹੈ, ਇਸ ਲਈ ਇਹ ਬੰਦ ਰਹੇਗਾ। 3ਪਰ ਰਾਜਕੁਮਾਰ ਇਸ ਲਈ ਕਿ ਉਹ ਰਾਜਕੁਮਾਰ ਹੈ ਯਹੋਵਾਹ ਦੇ ਸਾਹਮਣੇ ਰੋਟੀ ਖਾਣ ਲਈ ਇਸ ਵਿੱਚ ਬੈਠੇਗਾ, ਉਹ ਇਹ ਫਾਟਕ ਦੀ ਡਿਉੜ੍ਹੀ ਦੇ ਰਾਹ ਅੰਦਰ ਆਵੇਗਾ ਅਤੇ ਇਸੇ ਰਾਹ ਵਿੱਚੋਂ ਬਾਹਰ ਜਾਵੇਗਾ। 4ਫੇਰ ਉਹ ਮੈਨੂੰ ਉੱਤਰੀ ਫਾਟਕ ਦੇ ਰਾਹ ਵਿੱਚੋਂ ਭਵਨ ਦੇ ਸਾਹਮਣੇ ਲਿਆਇਆ ਅਤੇ ਮੈਂ ਡਿੱਠਾ ਤਾਂ ਵੇਖੋ, ਯਹੋਵਾਹ ਦੇ ਪਰਤਾਪ ਨੇ ਯਹੋਵਾਹ ਦੇ ਭਵਨ ਨੂੰ ਭਰ ਦਿੱਤਾ ਅਤੇ ਮੈਂ ਮੂੰਹ ਭਾਰ ਡਿੱਗਿਆ।
ਸਵੇਰ ਦੀ ਪ੍ਰਾਰਥਨਾ: ਇੰਜੀਲ
39ਉਨ੍ਹੀਂ ਦਿਨੀਂ ਮਰਿਯਮ ਛੇਤੀ ਨਾਲ ਉੱਠ ਕੇ ਪਹਾੜੀ ਦੇਸ ਵਿੱਚ ਯਹੂਦਾਹ ਦੇ ਇੱਕ ਨਗਰ ਨੂੰ ਗਈ। 40ਅਤੇ ਜ਼ਕਰਯਾਹ ਦੇ ਘਰ ਵਿੱਚ ਜਾ ਕੇ ਇਲੀਸਬਤ ਨੂੰ ਨਮਸਕਾਰ ਕੀਤਾ। 41ਤਾਂ ਇਸ ਤਰ੍ਹਾਂ ਹੋਇਆ, ਕਿ ਜਦ ਇਲੀਸਬਤ ਨੇ ਮਰਿਯਮ ਦਾ ਨਮਸਕਾਰ ਸੁਣਿਆ ਤਾਂ ਬੱਚਾ ਉਸ ਦੀ ਕੁੱਖ ਵਿੱਚ ਉੱਛਲ ਪਿਆ ਅਤੇ ਇਲੀਸਬਤ ਪਵਿੱਤਰ ਆਤਮਾ ਨਾਲ ਭਰ ਗਈ। 42ਅਤੇ ਉਹ ਉੱਚੀ ਅਵਾਜ਼ ਨਾਲ ਬੋਲੀ, ਤੂੰ ਔਰਤਾਂ ਵਿੱਚੋਂ ਧੰਨ ਹੈਂ ਅਤੇ ਧੰਨ ਹੈ ਤੇਰੀ ਕੁੱਖ ਦਾ ਫਲ। 43ਮੇਰੇ ਉੱਤੇ ਇਹ ਕਿਰਪਾ ਕਿਵੇਂ ਹੋਈ ਜੋ ਮੇਰੇ ਪ੍ਰਭੂ ਦੀ ਮਾਤਾ ਮੇਰੇ ਕੋਲ ਆਈ? 44ਵੇਖ, ਤੇਰੇ ਨਮਸਕਾਰ ਦੀ ਅਵਾਜ਼ ਮੇਰੇ ਕੰਨ ਵਿੱਚ ਪੈਂਦਿਆਂ ਹੀ, ਬੱਚਾ ਮੇਰੀ ਕੁੱਖ ਵਿੱਚ ਅਨੰਦ ਦੇ ਕਾਰਨ ਉੱਛਲ ਪਿਆ। 45ਅਤੇ ਧੰਨ ਹੈ ਉਹ ਜਿਸ ਨੇ ਵਿਸ਼ਵਾਸ ਕੀਤਾ ਕਿ ਜਿਹੜੀਆਂ ਗੱਲਾਂ ਪ੍ਰਭੂ ਦੇ ਵੱਲੋਂ ਉਸ ਨੂੰ ਆਖੀਆਂ ਗਈਆਂ, ਉਹ ਪੂਰੀਆਂ ਹੋਣਗੀਆਂ। 46ਤਦ ਮਰਿਯਮ ਨੇ ਆਖਿਆ, “ਮੇਰੀ ਜਾਨ ਪ੍ਰਭੂ ਦੀ ਵਡਿਆਈ ਕਰਦੀ ਹੈ, 47ਅਤੇ ਮੇਰੀ ਆਤਮਾ ਮੇਰੇ ਮੁਕਤੀਦਾਤੇ ਪਰਮੇਸ਼ੁਰ ਵਿੱਚ ਅਨੰਦ ਹੋਈ, 48ਕਿਉਂ ਜੋ ਉਸ ਨੇ ਆਪਣੀ ਦਾਸੀ ਦੀ ਅਧੀਨਗੀ ਉੱਤੇ ਨਿਗਾਹ ਕੀਤੀ”। ਵੇਖੋ ਤਾਂ, ਹੁਣ ਤੋਂ ਸਾਰੀਆਂ ਪੀੜ੍ਹੀਆਂ ਮੈਨੂੰ ਧੰਨ ਆਖਣਗੀਆਂ, 49ਕਿਉਂ ਜੋ ਉਸ ਸ਼ਕਤੀਮਾਨ ਨੇ ਮੇਰੇ ਲਈ ਵੱਡੇ ਕੰਮ ਕੀਤੇ ਹਨ ਅਤੇ ਉਸ ਦਾ ਨਾਮ ਪਵਿੱਤਰ ਹੈ। 56ਤਦ ਮਰਿਯਮ ਤਿੰਨ ਮਹੀਨੇ ਉਸ ਦੇ ਨਾਲ ਰਹਿ ਕੇ ਆਪਣੇ ਘਰ ਨੂੰ ਮੁੜ ਗਈ।
ਪੱਤ੍ਰੀ (ਹੈਕਲ ਵਿੱਚ ਪ੍ਰਵੇਸ਼ ਲਈ)
1ਪਹਿਲੇ ਨੇਮ ਵਿੱਚ ਵੀ ਸੇਵਾ ਦੇ ਨਿਯਮ ਸਨ ਅਤੇ ਇੱਕ ਸੰਸਾਰ ਦਾ ਪਵਿੱਤਰ ਸਥਾਨ ਸੀ। 2ਕਿਉਂ ਜੋ ਇੱਕ ਡੇਰਾ ਬਣਾਇਆ ਗਿਆ ਅਰਥਾਤ ਪਹਿਲਾ, ਜਿਸ ਦੇ ਵਿੱਚ ਸ਼ਮਾਦਾਨ, ਮੇਜ਼ ਅਤੇ ਹਜ਼ੂਰੀ ਦੀਆਂ ਰੋਟੀਆਂ ਸਨ। ਇਹ ਪਵਿੱਤਰ ਸਥਾਨ ਅਖਵਾਉਂਦਾ ਹੈ। 3ਅਤੇ ਦੂਜੇ ਪੜਦੇ ਦੇ ਅੰਦਰ ਉਹ ਡੇਰਾ ਸੀ ਜਿਹੜਾ ਅੱਤ ਪਵਿੱਤਰ ਸਥਾਨ ਅਖਵਾਉਂਦਾ ਹੈ। 4ਜਿਸ ਦੇ ਵਿੱਚ ਧੂਪ ਦੀ ਵੇਦੀ ਸੀ ਜੋ ਸੁਨਿਹਰੀ ਸੀ ਅਤੇ ਨੇਮ ਦਾ ਸੰਦੂਕ ਜਿਹੜਾ ਆਲੇ ਦੁਆਲਿਓਂ ਸੋਨੇ ਨਾਲ ਮੜ੍ਹਿਆ ਹੋਇਆ ਸੀ ਜਿਸ ਵਿੱਚ ਮੰਨਾ ਭਰਿਆ ਹੋਇਆ ਇੱਕ ਸੋਨੇ ਦਾ ਡੱਬਾ ਅਤੇ ਹਾਰੂਨ ਦੀ ਸੋਟੀ ਸੀ ਜਿਸ ਵਿੱਚੋਂ ਫੁੱਲ ਅਤੇ ਫਲ ਨਿੱਕਲ ਆਏ ਸਨ ਅਤੇ ਨੇਮ ਦੀਆਂ ਪੱਟੀਆਂ ਸਨ। 5ਅਤੇ ਉਹ ਦੇ ਉੱਪਰ ਤੇਜ ਦੇ ਕਰੂਬੀ ਸਨ ਜਿਨ੍ਹਾਂ ਪ੍ਰਾਸਚਿਤ ਦੇ ਥਾਂ ਉੱਤੇ ਛਾਇਆ ਕੀਤੀ ਹੋਈ ਸੀ, ਜਿਨ੍ਹਾਂ ਵਸਤਾਂ ਦੇ ਇੱਕ-ਇੱਕ ਕਰਕੇ ਬਿਆਨ ਕਰਨ ਦਾ ਹੁਣ ਸਮਾਂ ਨਹੀਂ। 6ਸੋ ਜਦੋਂ ਇਹ ਵਸਤਾਂ ਇਸ ਤਰ੍ਹਾਂ ਤਿਆਰ ਕੀਤੀਆਂ ਗਈਆਂ ਤਾਂ ਪਹਿਲੇ ਡੇਰੇ ਦੇ ਵਿੱਚ ਜਾਜਕ ਨਿੱਤ ਜਾ ਕੇ ਸੇਵਾ ਦੇ ਕੰਮ ਪੂਰੇ ਕਰਦੇ ਸਨ। 7ਪਰ ਦੂਜੇ ਦੇ ਅੰਦਰ ਇਕੱਲਾ ਪ੍ਰਧਾਨ ਜਾਜਕ ਸਾਲ ਦੇ ਇੱਕ ਦਿਨ ਇੱਕ ਵਾਰੀ ਜਾਂਦਾ ਹੁੰਦਾ ਸੀ ਪਰ ਲਹੂ ਬਹਾਏ ਬਿਨ੍ਹਾਂ ਨਹੀਂ ਜਿਸ ਨੂੰ ਆਪਣੀਆਂ ਅਤੇ ਪਰਜਾ ਦੀਆਂ ਗਲਤੀਆਂ ਲਈ ਚੜ੍ਹਾਉਂਦਾ ਸੀ।
ਇੰਜੀਲ (ਹੈਕਲ ਵਿੱਚ ਪ੍ਰਵੇਸ਼ ਲਈ)
38ਫੇਰ ਜਦ ਉਹ ਚੱਲੇ ਜਾਂਦੇ ਸਨ ਤਾਂ ਉਹ ਇੱਕ ਪਿੰਡ ਵਿੱਚ ਪਹੁੰਚੇ ਅਤੇ ਮਾਰਥਾ ਨਾਮ ਦੀ ਇੱਕ ਔਰਤ ਨੇ ਉਸ ਨੂੰ ਆਪਣੇ ਘਰ ਉਤਾਰਿਆ। 39ਅਤੇ ਮਰਿਯਮ ਨਾਮਕ ਉਸ ਦੀ ਇੱਕ ਭੈਣ ਸੀ ਜਿਹੜੀ ਪ੍ਰਭੂ ਦੇ ਚਰਨਾਂ ਕੋਲ ਬੈਠ ਕੇ ਉਸ ਦਾ ਬਚਨ ਸੁਣਦੀ ਸੀ। 40ਪਰ ਮਾਰਥਾ ਸੇਵਾ ਕਰਦੀ-ਕਰਦੀ ਘਬਰਾ ਗਈ ਅਤੇ ਉਸ ਦੇ ਕੋਲ ਆਣ ਕੇ ਕਿਹਾ, ਪ੍ਰਭੂ ਜੀ ਤੁਹਾਨੂੰ ਮੇਰੀ ਕੋਈ ਚਿੰਤਾ ਨਹੀਂ ਜੋ ਮੇਰੀ ਭੈਣ ਸੇਵਾ ਵਿੱਚ ਮੇਰੀ ਸਹਾਇਤਾ ਨਹੀਂ ਕਰਦੀ? ਮੇਰੀ ਸਹਾਇਤਾ ਲਈ ਉਸ ਨੂੰ ਕਹੋ। 41ਪਰ ਪ੍ਰਭੂ ਨੇ ਉਸ ਨੂੰ ਉੱਤਰ ਦਿੱਤਾ, ਮਾਰਥਾ! ਮਾਰਥਾ! ਤੂੰ ਬਹੁਤੀਆਂ ਵਸਤਾਂ ਦੀ ਚਿੰਤਾ ਕਰਦੀ ਅਤੇ ਘਬਰਾਉਂਦੀ ਹੈਂ। 42ਪਰ ਇੱਕ ਗੱਲ ਦੀ ਲੋੜ ਹੈ। ਮਰਿਯਮ ਨੇ ਤਾਂ ਉਹ ਚੰਗਾ ਹਿੱਸਾ ਪਸੰਦ ਕੀਤਾ ਹੈ ਜੋ ਉਸ ਤੋਂ ਖੋਹਿਆ ਨਾ ਜਾਵੇਗਾ। 11:27ਅਤੇ ਇਹ ਹੋਇਆ ਕਿ ਜਦ ਯਿਸੂ ਇਹ ਗੱਲਾਂ ਕਰ ਰਹੇ ਸਨ ਤਾਂ ਭੀੜ ਵਿੱਚੋਂ ਇੱਕ ਔਰਤ ਨੇ ਪੁਕਾਰ ਕੇ ਕਿਹਾ, ਕਿ ਧੰਨ ਹੈ ਉਹ ਮਾਂ ਜਿਸ ਨੇ ਤੈਨੂੰ ਜਨਮ ਦਿੱਤਾ ਅਤੇ ਉਹ ਛਾਤੀਆਂ ਜਿਨ੍ਹਾਂ ਨੇ ਤੈਨੂੰ ਚੁੰਘਾਇਆ ਹੈ! 28ਤਾਂ ਯਿਸੂ ਨੇ ਉਨ੍ਹਾਂ ਨੂੰ ਆਖਿਆ, ਪਰ ਧੰਨ ਹਨ ਉਹ ਲੋਕ ਜਿਹੜੇ ਪਰਮੇਸ਼ੁਰ ਦਾ ਬਚਨ ਸੁਣਦੇ ਅਤੇ ਉਸ ਨੂੰ ਮੰਨਦੇ ਹਨ।
ਤਾਰੀਖ਼ਾਂ ਰੂਸੀ ਕਲੀਸਿਯਾ ਦੇ ਜੂਲੀਅਨ ਕੈਲੰਡਰ ਅਨੁਸਾਰ ਹਨ (ਸਰਬੀਆਈ ਅਤੇ ਜਾਰਜੀਆਈ ਕਲੀਸਿਯਾਵਾਂ ਅਤੇ ਆਥੋਸ ਪਹਾੜ ਵਾਂਗ): ਕਲੀਸਿਯਾ ਦੇ ਕੈਲੰਡਰ ਦਾ ਨਵੰਬਰ 21 ਸਿਵਲ ਕੈਲੰਡਰ ਦਾ ਦਸੰਬਰ 4 ਹੈ। ਨਵੇਂ ਕੈਲੰਡਰ ਵਾਲੀਆਂ ਕਲੀਸਿਯਾਵਾਂ (ਯੂਨਾਨ, ਰੋਮਾਨੀਆ, ਬੁਲਗਾਰੀਆ, ਯੂਕਰੇਨ…) ਪੱਕੀ ਤਾਰੀਖ਼ ਵਾਲੇ ਤਿਉਹਾਰ ਅਤੇ ਸੰਤ ਉਸੇ ਸਿਵਲ ਤਾਰੀਖ਼ ਨੂੰ, 13 ਦਿਨ ਪਹਿਲਾਂ, ਮਨਾਉਂਦੀਆਂ ਹਨ, ਅਤੇ ਉਨ੍ਹਾਂ ਦੇ ਕੁਝ ਪਾਠ ਵੱਖਰੇ ਹਨ; ਈਸਟਰ ਅਤੇ ਉਸ ਉੱਤੇ ਟਿਕੇ ਦਿਨ ਇੱਕੋ ਹਨ।
ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ