ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਦਸੰਬਰ 2026 › ਦਸੰਬਰ 5
ਕੈਥੋਲਿਕ ਕੈਲੰਡਰ
ਹਰ ਦਿਨ ਦੇ ਬਾਈਬਲ ਪਾਠ (ਕੈਥੋਲਿਕ) — 5 ਦਸੰਬਰ 2026
ਸ਼ਨੀਵਾਰ · ਆਗਮਨ ਸਮੇਂ ਦਾ ਪਹਿਲਾ ਹਫ਼ਤਾ
ਤਿਉਹਾਰ ਅਤੇ ਸੰਤ
ਆਗਮਨ ਸਮੇਂ ਦੇ ਪਹਿਲੇ ਹਫ਼ਤੇ ਦਾ ਸ਼ਨੀਵਾਰ
ਆਮ ਦਿਨ · ਉਪਾਸਨਾ ਦਾ ਰੰਗ: ਬੈਂਗਣੀ
ਦਿਨ ਦੇ ਪਾਠ
ਪਹਿਲਾ ਪਾਠ
19ਹਾਂ, ਹੇ ਲੋਕੋ, ਜਿਹੜੇ ਯਰੂਸ਼ਲਮ ਵਿੱਚ ਸੀਯੋਨ ਤੇ ਵੱਸਦੇ ਹੋ, ਤੁਸੀਂ ਫੇਰ ਕਦੇ ਨਾ ਰੋਵੋਗੇ, ਉਹ ਤੁਹਾਡੀ ਦੁਹਾਈ ਦੀ ਅਵਾਜ਼ ਦੇ ਕਾਰਨ ਜ਼ਰੂਰ ਤੁਹਾਡੇ ਉੱਤੇ ਕਿਰਪਾ ਕਰੇਗਾ, ਤੁਹਾਡੀ ਦੁਹਾਈ ਸੁਣਦਿਆਂ ਹੀ ਉਹ ਤੁਹਾਨੂੰ ਉੱਤਰ ਦੇਵੇਗਾ। 20ਭਾਵੇਂ ਪ੍ਰਭੂ ਤੁਹਾਨੂੰ ਦੁੱਖ ਦੀ ਰੋਟੀ ਅਤੇ ਕਸ਼ਟ ਦਾ ਪਾਣੀ ਦੇਵੇ, ਤਾਂ ਵੀ ਤੁਹਾਡਾ ਉਪਦੇਸ਼ਕ ਆਪਣੇ ਆਪ ਨੂੰ ਨਾ ਲੁਕਾਵੇਗਾ, ਸਗੋਂ ਤੁਹਾਡੀਆਂ ਅੱਖਾਂ ਤੁਹਾਡੇ ਉਪਦੇਸ਼ਕਾਂ ਨੂੰ ਵੇਖਣਗੀਆਂ, 21ਅਤੇ ਜਦ ਕਦੀ ਤੁਸੀਂ ਸੱਜੇ ਨੂੰ ਮੁੜੋ ਜਾਂ ਖੱਬੇ ਨੂੰ ਤਾਂ ਤੁਹਾਡੇ ਕੰਨ ਤੁਹਾਡੇ ਪਿੱਛੋਂ ਇੱਕ ਅਵਾਜ਼ ਇਹ ਆਖਦੀ ਹੋਈ ਸੁਣਨਗੇ ਕਿ ਤੁਹਾਡਾ ਰਾਹ ਇਹੋ ਹੀ ਹੈ, ਇਸ ਵਿੱਚ ਚੱਲੋ। 23ਉਹ ਉਸ ਬੀਜ ਲਈ ਜਿਹੜਾ ਤੁਸੀਂ ਜ਼ਮੀਨ ਵਿੱਚ ਬੀਜੋਗੇ ਮੀਂਹ ਘੱਲੇਗਾ, ਨਾਲੇ ਜ਼ਮੀਨ ਦੀ ਪੈਦਾਵਾਰ ਤੋਂ ਜਿਹੜੀ ਰੋਟੀ ਮਿਲੇਗੀ ਉਹ ਉੱਤਮ ਅਤੇ ਵਧੇਰੀ ਹੋਵੇਗੀ। ਉਸ ਦਿਨ ਤੇਰਾ ਵੱਗ ਖੁੱਲ੍ਹੀ ਜੂਹ ਵਿੱਚ ਚੁਗੇਗਾ। 24ਬਲ਼ਦ ਅਤੇ ਜੁਆਨ ਗਧੇ, ਜੋ ਤੇਰੀ ਜ਼ਮੀਨ ਨੂੰ ਵਾਹੁੰਦੇ ਹਨ, ਸਲੂਣੇ ਪੱਠੇ ਖਾਣਗੇ, ਜਿਹੜੇ ਛੱਜ ਤੇ ਤੁੰਗਲੀ ਨਾਲ ਉਡਾਏ ਹੋਏ ਹੋਣਗੇ। 25ਵੱਡੇ ਵਿਨਾਸ਼ ਦੇ ਦਿਨ ਜਦ ਬੁਰਜ ਡਿੱਗ ਪੈਣਗੇ, ਉਸ ਦਿਨ ਹਰੇਕ ਬੁਲੰਦ ਪਰਬਤ ਅਤੇ ਹਰੇਕ ਉੱਚੇ ਟਿੱਬੇ ਉੱਤੇ ਨਾਲੀਆਂ ਅਤੇ ਵਗਦੇ ਪਾਣੀ ਹੋਣਗੇ। 26ਜਿਸ ਦਿਨ ਯਹੋਵਾਹ ਆਪਣੀ ਪਰਜਾ ਦਾ ਫੱਟ ਬੰਨ੍ਹੇਗਾ ਅਤੇ ਆਪਣੀ ਲਾਈ ਹੋਈ ਸੱਟ ਦਾ ਜ਼ਖਮ ਚੰਗਾ ਕਰੇਗਾ, ਉਸ ਦਿਨ ਚੰਦ ਦਾ ਚਾਨਣ ਸੂਰਜ ਦੇ ਚਾਨਣ ਵਰਗਾ ਹੋਵੇਗਾ, ਅਤੇ ਸੂਰਜ ਦਾ ਚਾਨਣ ਸੱਤ ਗੁਣਾ, ਅਰਥਾਤ ਸੱਤਾਂ ਦਿਨਾਂ ਦੇ ਚਾਨਣ ਦੇ ਬਰਾਬਰ ਹੋਵੇਗਾ।
ਜਵਾਬੀ ਭਜਨ
1ਹਲਲੂਯਾਹ! ਸਾਡੇ ਪਰਮੇਸ਼ੁਰ ਦਾ ਭਜਨ ਗਾਉਣਾ ਤਾਂ ਭਲਾ ਹੈ, ਉਸਤਤ ਕਰਨਾ ਮਨ ਭਾਉਣਾ ਤੇ ਸੋਹਣਾ ਹੈ! 2ਯਹੋਵਾਹ ਯਰੂਸ਼ਲਮ ਨੂੰ ਉਸਾਰਦਾ ਹੈ, ਉਹ ਇਸਰਾਏਲ ਦੇ ਦੇਸੋਂ ਕੱਢਿਆਂ ਨੂੰ ਇਕੱਠਾ ਕਰਦਾ ਹੈ। 3ਉਹ ਟੁੱਟੇ ਦਿਲਾਂ ਨੂੰ ਚੰਗਾ ਕਰਦਾ ਹੈ, ਅਤੇ ਉਨ੍ਹਾਂ ਦੇ ਸੋਗਾਂ ਉੱਤੇ ਪੱਟੀ ਬੰਨ੍ਹਦਾ ਹੈ। 4ਉਹ ਤਾਰਿਆਂ ਦੀ ਗਿਣਤੀ ਕਰਦਾ ਹੈ, ਅਤੇ ਉਨ੍ਹਾਂ ਸਾਰਿਆਂ ਦੇ ਨਾਮ ਬੁਲਾਉਂਦਾ ਹੈ। 5ਸਾਡਾ ਪ੍ਰਭੂ ਮਹਾਨ ਅਤੇ ਬਹੁਤ ਸ਼ਕਤੀਮਾਨ ਹੈ, ਉਹ ਦੀ ਸਮਝ ਦਾ ਕੋਈ ਪਾਰਾਵਾਰ ਨਹੀਂ ਹੈ। 6ਯਹੋਵਾਹ ਮਸਕੀਨਾਂ ਨੂੰ ਸੰਭਾਲਦਾ ਹੈ, ਉਹ ਦੁਸ਼ਟਾਂ ਨੂੰ ਧਰਤੀ ਤੱਕ ਨਿਵਾ ਦਿੰਦਾ ਹੈ।
ਇੰਜੀਲ
35ਯਿਸੂ ਉਨ੍ਹਾਂ ਦੇ ਪ੍ਰਾਰਥਨਾ ਘਰਾਂ ਵਿੱਚ ਉਪਦੇਸ਼ ਦਿੰਦਾ ਅਤੇ ਰਾਜ ਦੀ ਖੁਸ਼ਖਬਰੀ ਦਾ ਪਰਚਾਰ ਕਰਦਾ ਹੋਇਆ ਅਤੇ ਸਾਰੇ ਰੋਗ ਅਤੇ ਸਾਰੀ ਮਾਂਦਗੀ ਦੂਰ ਕਰਦਾ ਹੋਇਆ ਸਾਰੇ ਨਗਰਾਂ ਅਤੇ ਪਿੰਡਾਂ ਵਿੱਚ ਫਿਰਿਆ। 36ਅਤੇ ਜਦੋਂ ਉਸ ਨੇ ਵੱਡੀ ਭੀੜ ਵੇਖੀ ਤਾਂ ਉਸ ਨੂੰ ਉਨ੍ਹਾਂ ਉੱਤੇ ਤਰਸ ਆਇਆ, ਕਿਉਂ ਜੋ ਉਨ੍ਹਾਂ ਭੇਡਾਂ ਵਾਂਗੂੰ ਜਿਨ੍ਹਾਂ ਦਾ ਚਰਵਾਹਾ ਨਾ ਹੋਵੇ, ਉਹ ਲੋਕ ਮਾੜੇ ਹਾਲ ਅਤੇ ਡਾਵਾਂ ਡੋਲ ਫਿਰਦੇ ਸਨ। 37ਤਦ ਉਹ ਨੇ ਆਪਣੇ ਚੇਲਿਆਂ ਨੂੰ ਆਖਿਆ, ਫ਼ਸਲ ਪੱਕੀ ਹੋਈ ਤਾਂ ਬਹੁਤ ਹੈ ਪਰ ਮਜ਼ਦੂਰ ਥੋੜ੍ਹੇ ਹਨ। 38ਇਸ ਲਈ ਤੁਸੀਂ ਖੇਤ ਦੇ ਮਾਲਕ ਦੇ ਅੱਗੇ ਬੇਨਤੀ ਕਰੋ ਜੋ ਉਹ ਆਪਣੀ ਫ਼ਸਲ ਵੱਢਣ ਲਈ ਮਜ਼ਦੂਰ ਭੇਜੇ। 10:1ਉਸ ਨੇ ਆਪਣੇ ਬਾਰਾਂ ਚੇਲਿਆਂ ਨੂੰ ਕੋਲ ਬੁਲਾ ਕੇ ਉਨ੍ਹਾਂ ਨੂੰ ਅਸ਼ੁੱਧ ਆਤਮਾਵਾਂ ਉੱਤੇ ਅਧਿਕਾਰ ਦਿੱਤਾ, ਕਿ ਉਹਨਾਂ ਨੂੰ ਕੱਢਣ ਅਤੇ ਸਾਰੇ ਰੋਗ ਅਤੇ ਸਾਰੀ ਮਾਂਦਗੀ ਨੂੰ ਦੂਰ ਕਰਨ। 6ਸਗੋਂ ਇਸਰਾਏਲ ਦੇ ਘਰਾਣੇ ਦੀਆਂ ਗੁਆਚੀਆਂ ਹੋਈਆਂ ਭੇਡਾਂ ਕੋਲ ਜਾਓ। 7ਅਤੇ ਜਾਂਦਿਆਂ ਹੋਇਆਂ ਇਹ ਪਰਚਾਰ ਕਰ ਕੇ ਆਖੋ, ਕਿ ਸਵਰਗ ਰਾਜ ਨੇੜੇ ਆਇਆ ਹੈ। 8ਰੋਗੀਆਂ ਨੂੰ ਚੰਗਾ ਕਰੋ, ਮੁਰਦਿਆਂ ਨੂੰ ਜਿਉਂਦੇ ਕਰੋ, ਕੋੜ੍ਹੀਆਂ ਨੂੰ ਸ਼ੁੱਧ ਕਰੋ, ਭੂਤਾਂ ਨੂੰ ਕੱਢੋ। ਤੁਸੀਂ ਮੁਫ਼ਤ ਲਿਆ ਹੈ, ਮੁਫ਼ਤ ਹੀ ਦਿਓ।
ਆਮ ਰੋਮਨ ਕੈਲੰਡਰ; ਬਿਸ਼ਪਾਂ ਦੀ ਕਾਨਫ਼ਰੰਸ ਕੁਝ ਤਿਉਹਾਰ (ਪ੍ਰਭੂ ਦਾ ਪ੍ਰਗਟ ਹੋਣਾ, ਸੁਰਗ ਉੱਠਣਾ, ਮਸੀਹ ਦਾ ਸਰੀਰ ਅਤੇ ਲਹੂ) ਐਤਵਾਰ ਨੂੰ ਲਿਜਾ ਸਕਦੀ ਹੈ ਜਾਂ ਆਪਣੇ ਤਿਉਹਾਰ ਜੋੜ ਸਕਦੀ ਹੈ। ਪਾਠ-ਸੰਗ੍ਰਹਿ: ਐਤਵਾਰਾਂ ਦਾ ਚੱਕਰ B, ਹਫ਼ਤੇ ਦੇ ਦਿਨਾਂ ਦਾ ਸਾਲ I।
ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ