ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਦਸੰਬਰ 2026 › ਦਸੰਬਰ 6
ਕੈਥੋਲਿਕ ਕੈਲੰਡਰ
ਹਰ ਦਿਨ ਦੇ ਬਾਈਬਲ ਪਾਠ (ਕੈਥੋਲਿਕ) — 6 ਦਸੰਬਰ 2026
ਐਤਵਾਰ · ਆਗਮਨ ਸਮੇਂ ਦਾ ਦੂਜਾ ਹਫ਼ਤਾ
ਤਿਉਹਾਰ ਅਤੇ ਸੰਤ
ਆਗਮਨ ਸਮੇਂ ਦਾ ਦੂਜਾ ਐਤਵਾਰ
ਐਤਵਾਰ · ਉਪਾਸਨਾ ਦਾ ਰੰਗ: ਬੈਂਗਣੀ
ਦਿਨ ਦੇ ਪਾਠ
ਪਹਿਲਾ ਪਾਠ
1ਦਿਲਾਸਾ ਦਿਓ, ਮੇਰੀ ਪਰਜਾ ਨੂੰ ਦਿਲਾਸਾ ਦਿਓ, ਤੁਹਾਡਾ ਪਰਮੇਸ਼ੁਰ ਆਖਦਾ ਹੈ। 2ਯਰੂਸ਼ਲਮ ਨਾਲ ਸ਼ਾਂਤੀ ਦੀਆਂ ਗੱਲਾਂ ਕਰੋ ਅਤੇ ਉਸ ਨੂੰ ਪੁਕਾਰ ਕੇ ਆਖੋ, ਤੇਰੀ ਔਖੀ ਸੇਵਾ ਪੂਰੀ ਹੋਈ ਹੈ, ਤੇਰੀ ਬਦੀ ਦੀ ਸਜ਼ਾ ਭਰ ਦਿੱਤੀ ਗਈ ਹੈ, ਯਹੋਵਾਹ ਦੇ ਹੱਥੋਂ ਤੂੰ ਆਪਣੇ ਸਾਰੇ ਪਾਪਾਂ ਦੀ ਦੁੱਗਣੀ ਸਜ਼ਾ ਪਾ ਚੁੱਕੀਂ ਹੈਂ। 3ਇੱਕ ਅਵਾਜ਼ ਪੁਕਾਰਦੀ ਹੈ, ਉਜਾੜ ਵਿੱਚ ਯਹੋਵਾਹ ਦਾ ਰਾਹ ਤਿਆਰ ਕਰੋ, ਬਿਆਬਾਨ ਵਿੱਚ ਸਾਡੇ ਪਰਮੇਸ਼ੁਰ ਲਈ ਇੱਕ ਸ਼ਾਹੀ ਮਾਰਗ ਨੂੰ ਸਿੱਧਾ ਕਰੋ। 4ਹਰੇਕ ਘਾਟੀ ਭਰ ਦਿੱਤੀ ਜਾਵੇਗੀ, ਅਤੇ ਹਰੇਕ ਪਰਬਤ ਅਤੇ ਟਿੱਬਾ ਨੀਵਾਂ ਕੀਤਾ ਜਾਵੇਗਾ, ਖੁਰਦਰਾ ਪੱਧਰਾ ਅਤੇ ਉੱਚੇ-ਨੀਵੇਂ ਥਾਂ ਸਿੱਧੇ ਕੀਤੇ ਜਾਣਗੇ। 5ਯਹੋਵਾਹ ਦਾ ਪਰਤਾਪ ਪਰਗਟ ਹੋਵੇਗਾ, ਅਤੇ ਸਾਰੇ ਪ੍ਰਾਣੀ ਇਕੱਠੇ ਵੇਖਣਗੇ, ਯਹੋਵਾਹ ਨੇ ਆਪਣੇ ਮੂੰਹ ਨਾਲ ਬੋਲਿਆ ਹੈ। 9ਹੇ ਸੀਯੋਨ ਖੁਸ਼ਖਬਰੀ ਦੇ ਸੁਣਾਉਣ ਵਾਲੀ, ਉੱਚੇ ਪਰਬਤ ਉੱਤੇ ਚੜ੍ਹ ਜਾ! ਹੇ ਯਰੂਸ਼ਲਮ, ਖੁਸ਼ਖਬਰੀ ਦੇ ਸੁਣਾਉਣ ਵਾਲੀ, ਆਪਣੀ ਅਵਾਜ਼ ਜ਼ੋਰ ਨਾਲ ਉੱਚੀ ਕਰ ਕੇ ਚੁੱਕ! ਉੱਚੀ ਕਰ ਕੇ ਚੁੱਕ, ਨਾ ਡਰ, ਯਹੂਦਾਹ ਦੇ ਸ਼ਹਿਰਾਂ ਨੂੰ ਆਖ, ਆਪਣੇ ਪਰਮੇਸ਼ੁਰ ਨੂੰ ਵੇਖੋ! 10ਵੇਖੋ, ਪ੍ਰਭੂ ਯਹੋਵਾਹ ਬਲ ਨਾਲ ਆ ਰਿਹਾ ਹੈ, ਉਹ ਦੀ ਭੁਜਾ ਉਹ ਦੇ ਲਈ ਰਾਜ ਕਰਦੀ ਹੈ, ਵੇਖੋ, ਉਹ ਦਾ ਫਲ ਉਹ ਦੇ ਨਾਲ ਹੈ, ਅਤੇ ਉਹ ਦਾ ਬਦਲਾ ਉਹ ਦੇ ਸਨਮੁਖ ਹੈ। 11ਉਹ ਅਯਾਲੀ ਵਾਂਗੂੰ ਆਪਣੇ ਇੱਜੜ ਨੂੰ ਚਰਾਵੇਗਾ, ਉਹ ਆਪਣੀਆਂ ਬਾਹਾਂ ਨਾਲ ਲੇਲਿਆਂ ਨੂੰ ਸੰਭਾਲੇਗਾ, ਅਤੇ ਆਪਣੀ ਛਾਤੀ ਉੱਤੇ ਉਹਨਾਂ ਨੂੰ ਲਈ ਫਿਰੇਗਾ, ਅਤੇ ਦੁੱਧ ਚੁੰਘਾਉਣ ਵਾਲੀਆਂ ਨੂੰ ਹੌਲੀ-ਹੌਲੀ ਤੋਰੇਗਾ।
ਜਵਾਬੀ ਭਜਨ
8ਮੈਂ ਸੁਣ ਲਵਾਂ ਕਿ ਯਹੋਵਾਹ ਪਰਮੇਸ਼ੁਰ ਕੀ ਆਖੇਗਾ, ਉਹ ਤਾਂ ਆਪਣੀ ਪਰਜਾ ਤੇ ਆਪਣੇ ਸੰਤਾਂ ਨਾਲ ਸ਼ਾਂਤੀ ਦੀਆਂ ਗੱਲਾਂ ਕਰੇਗਾ, ਕਿ ਓਹ ਫੇਰ ਮੂਰਖਤਾਈ ਵੱਲ ਨਾ ਮੁੜਨ। 9ਨਿਸੰਗ ਉਹ ਦਾ ਛੁਟਕਾਰਾ ਉਹ ਦੇ ਭੈਅ ਮੰਨਣ ਵਾਲਿਆਂ ਦੇ ਨੇੜੇ ਹੈ, ਕਿ ਸਾਡੇ ਦੇਸ ਵਿੱਚ ਮਹਿਮਾ ਵੱਸੇ! 10ਦਯਾ ਅਤੇ ਸਚਿਆਈ ਆਪੋ ਵਿੱਚ ਮਿਲ ਗਈਆਂ, ਧਰਮ ਅਤੇ ਸ਼ਾਂਤੀ ਨੇ ਇੱਕ ਦੂਏ ਨੂੰ ਚੁੰਮਿਆ ਹੈ। 11ਸਚਿਆਈ ਧਰਤੀ ਵਿੱਚੋਂ ਉੱਗਦੀ ਹੈ, ਅਤੇ ਸਵਰਗ ਤੋਂ ਧਰਮ ਝਾਕਦਾ ਹੈ। 12ਫੇਰ ਯਹੋਵਾਹ ਉੱਤਮ ਪਦਾਰਥ ਬਖ਼ਸ਼ੇਗਾ, ਅਤੇ ਸਾਡੀ ਧਰਤੀ ਆਪਣੀ ਉਪਜ ਦੇਵੇਗੀ। 13ਧਰਮ ਉਹ ਦੇ ਅੱਗੇ-ਅੱਗੇ ਚੱਲੇਗਾ, ਅਤੇ ਉਹ ਦੇ ਖੁਰਿਆਂ ਨੂੰ ਇੱਕ ਰਸਤਾ ਬਣਾਵੇਗਾ।
ਦੂਜਾ ਪਾਠ
8ਹੇ ਪਿਆਰਿਓ, ਇੱਕ ਇਹ ਗੱਲ ਤੁਹਾਡੇ ਤੋਂ ਗੁੱਝੀ ਨਾ ਰਹੇ ਜੋ ਪ੍ਰਭੂ ਦੇ ਅੱਗੇ ਇੱਕ ਦਿਨ ਹਜ਼ਾਰ ਸਾਲ ਜਿਹਾ ਹੈ ਅਤੇ ਹਜ਼ਾਰ ਸਾਲ ਇੱਕ ਦਿਨ ਜਿਹਾ ਹੈ। 9ਪ੍ਰਭੂ ਆਪਣੇ ਵਾਅਦੇ ਪੂਰੇ ਕਰਨ ਵਿੱਚ ਢਿੱਲਾ ਨਹੀਂ ਹੈ ਜਿਵੇਂ ਬਹੁਤ ਉਸ ਦੇ ਢਿੱਲੇ ਹੋਣ ਦਾ ਭਰਮ ਕਰਦੇ ਹਨ, ਪਰ ਉਹ ਤੁਹਾਡੇ ਨਾਲ ਧੀਰਜ ਕਰਦਾ ਹੈ ਕਿਉਂ ਜੋ ਉਹ ਨਹੀਂ ਚਾਹੁੰਦਾ ਹੈ ਜੋ ਕਿਸੇ ਦਾ ਨਾਸ ਹੋਵੇ ਸਗੋਂ ਸਾਰੇ ਤੋਬਾ ਕਰਨ। 10ਪਰੰਤੂ ਪ੍ਰਭੂ ਦਾ ਦਿਨ ਚੋਰ ਵਾਂਗੂੰ ਆਵੇਗਾ ਜਿਸ ਦੇ ਵਿੱਚ ਅਕਾਸ਼ ਵੱਡੀ ਗਰਜ ਨਾਲ ਜਾਂਦੇ ਰਹਿਣਗੇ ਅਤੇ ਮੂਲ ਵਸਤਾਂ ਵੱਡੇ ਤਪਸ਼ ਨਾਲ ਤਪ ਕੇ ਢੱਲ਼ ਜਾਣਗੀਆਂ ਅਤੇ ਧਰਤੀ ਉਨ੍ਹਾਂ ਕਾਰਾਗਰੀਆਂ ਸਣੇ ਜੋ ਉਸ ਵਿੱਚ ਹਨ ਭਸਮ ਹੋ ਜਾਵੇਗੀ। 11ਜਦੋਂ ਇਹ ਸੱਭੇ ਵਸਤਾਂ ਇਸ ਤਰ੍ਹਾਂ ਢੱਲ਼ ਜਾਣ ਵਾਲੀਆਂ ਹਨ ਤਾਂ ਤੁਹਾਨੂੰ ਹਰ ਪਰਕਾਰ ਦੇ ਪਵਿੱਤਰ ਚਲਣ ਅਤੇ ਭਗਤੀ ਵਿੱਚ ਕਿਸ ਤਰ੍ਹਾਂ ਦੇ ਹੋਣਾ ਚਾਹੀਦਾ ਹੈ? 12ਅਤੇ ਪਰਮੇਸ਼ੁਰ ਦੇ ਉਸ ਦਿਨ ਦੇ ਆਉਣ ਨੂੰ ਉਡੀਕਦੇ ਅਤੇ ਲੋਚਦੇ ਰਹੋ, ਜਿਸ ਦੇ ਕਾਰਨ ਅਕਾਸ਼ ਸੜ ਕੇ ਢੱਲ਼ ਜਾਣਗੇ ਅਤੇ ਮੂਲ ਵਸਤਾਂ ਵੱਡੀ ਤਪਸ਼ ਨਾਲ ਤਪ ਕੇ ਪਿਘਲ ਜਾਣਗੀਆਂ। 13ਪਰ ਉਹ ਦੇ ਬਚਨ ਦੇ ਅਨੁਸਾਰ ਅਸੀਂ ਨਵੇਂ ਅਕਾਸ਼ ਅਤੇ ਨਵੀਂ ਧਰਤੀ ਦੀ ਉਡੀਕ ਕਰਦੇ ਹਾਂ, ਜਿਨ੍ਹਾਂ ਵਿੱਚ ਧਰਮ ਵੱਸਦਾ ਹੈ। 14ਇਸ ਲਈ ਹੇ ਪਿਆਰਿਓ, ਜਦੋਂ ਤੁਸੀਂ ਇਨ੍ਹਾਂ ਗੱਲਾਂ ਦੀ ਉਡੀਕ ਕਰਦੇ ਹੋ ਤਾਂ ਕੋਸ਼ਿਸ਼ ਕਰੋ ਕਿ ਤੁਸੀਂ ਸ਼ਾਂਤੀ ਨਾਲ ਉਹ ਦੇ ਅੱਗੇ ਨਿਰਮਲ ਅਤੇ ਨਿਰਦੋਸ਼ ਠਹਿਰੋ।
ਇੰਜੀਲ
1ਪਰਮੇਸ਼ੁਰ ਦੇ ਪੁੱਤਰ ਯਿਸੂ ਮਸੀਹ ਦੀ ਖੁਸ਼ਖਬਰੀ ਦਾ ਅਰੰਭ। 2ਜਿਵੇਂ ਯਸਾਯਾਹ ਨਬੀ ਦੀ ਪੁਸਤਕ ਵਿੱਚ ਲਿਖਿਆ ਹੋਇਆ ਹੈ, ਵੇਖ, ਮੈਂ ਆਪਣੇ ਦੂਤ ਨੂੰ ਤੇਰੇ ਅੱਗੇ ਭੇਜਦਾ ਹਾਂ ਜੋ ਤੇਰੇ ਲਈ ਰਾਹ ਤਿਆਰ ਕਰੇਗਾ, 3ਉਜਾੜ ਵਿੱਚ ਇੱਕ ਪੁਕਾਰਨ ਵਾਲੇ ਦੀ ਅਵਾਜ਼, ਕਿ ਪ੍ਰਭੂ ਦੇ ਰਸਤੇ ਨੂੰ ਤਿਆਰ ਕਰੋ, ਅਤੇ ਉਹ ਦੇ ਰਾਹਾਂ ਨੂੰ ਸਿੱਧੇ ਕਰੋ। 4ਯੂਹੰਨਾ ਆਇਆ, ਜਿਹੜਾ ਉਜਾੜ ਵਿੱਚ ਬਪਤਿਸਮਾ ਦਿੰਦਾ ਅਤੇ ਪਾਪਾਂ ਦੀ ਮਾਫ਼ੀ ਲਈ ਤੋਬਾ ਦੇ ਬਪਤਿਸਮੇ ਦਾ ਪਰਚਾਰ ਕਰਦਾ ਸੀ। 5ਸਾਰੇ ਯਹੂਦਿਯਾ ਦੇਸ ਅਤੇ ਯਰੂਸ਼ਲਮ ਦੇ ਸਾਰੇ ਰਹਿਣ ਵਾਲੇ ਨਿੱਕਲ ਕੇ ਉਹ ਦੇ ਕੋਲ ਆਉਂਦੇ, ਅਤੇ ਆਪਣਿਆਂ ਪਾਪਾਂ ਨੂੰ ਮੰਨ ਕੇ ਯਰਦਨ ਨਦੀ ਵਿੱਚ ਉਹ ਦੇ ਹੱਥੋਂ ਬਪਤਿਸਮਾ ਲੈਂਦੇ ਸਨ। 6ਯੂਹੰਨਾ ਦੇ ਬਸਤਰ ਊਠ ਦੇ ਵਾਲਾਂ ਦੇ ਸੀ ਅਤੇ ਚਮੜੇ ਦੀ ਪੇਟੀ ਉਸ ਦੇ ਲੱਕ ਨਾਲ ਬੰਨ੍ਹੀ ਹੋਈ ਸੀ, ਉਹ ਟਿੱਡੀਆਂ ਅਤੇ ਜੰਗਲੀ ਸ਼ਹਿਦ ਖਾਂਦਾ ਹੁੰਦਾ ਸੀ। 7ਅਤੇ ਉਸ ਨੇ ਪਰਚਾਰ ਕੀਤਾ ਕਿ ਮੇਰੇ ਪਿਛੋਂ ਉਹ ਆਉਂਦਾ ਹੈ, ਜੋ ਮੇਰੇ ਨਾਲੋਂ ਬਲਵੰਤ ਹੈ ਅਤੇ ਮੈਂ ਇਸ ਲਾਇਕ ਨਹੀਂ ਜੋ ਝੁੱਕ ਕੇ ਉਸ ਦੀ ਜੁੱਤੀ ਦਾ ਤਸਮਾ ਖੋਲ੍ਹਾਂ। 8ਮੈਂ ਤਾਂ ਤੁਹਾਨੂੰ ਪਾਣੀ ਨਾਲ ਬਪਤਿਸਮਾ ਦਿੰਦਾ ਹਾਂ ਪਰ ਉਹ ਤੁਹਾਨੂੰ ਪਵਿੱਤਰ ਆਤਮਾ ਨਾਲ ਬਪਤਿਸਮਾ ਦੇਵੇਗਾ।
ਅੱਜ ਦੇ ਸੰਤ
- ਸੰਤ ਨਿਕੋਲਸ, ਬਿਸ਼ਪ
ਆਮ ਰੋਮਨ ਕੈਲੰਡਰ; ਬਿਸ਼ਪਾਂ ਦੀ ਕਾਨਫ਼ਰੰਸ ਕੁਝ ਤਿਉਹਾਰ (ਪ੍ਰਭੂ ਦਾ ਪ੍ਰਗਟ ਹੋਣਾ, ਸੁਰਗ ਉੱਠਣਾ, ਮਸੀਹ ਦਾ ਸਰੀਰ ਅਤੇ ਲਹੂ) ਐਤਵਾਰ ਨੂੰ ਲਿਜਾ ਸਕਦੀ ਹੈ ਜਾਂ ਆਪਣੇ ਤਿਉਹਾਰ ਜੋੜ ਸਕਦੀ ਹੈ। ਪਾਠ-ਸੰਗ੍ਰਹਿ: ਐਤਵਾਰਾਂ ਦਾ ਚੱਕਰ B, ਹਫ਼ਤੇ ਦੇ ਦਿਨਾਂ ਦਾ ਸਾਲ I।
ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ