Bible Explorer ਐਪ ਲਓ

ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਦਸੰਬਰ 2026 › ਦਸੰਬਰ 7

ਆਰਥੋਡਾਕਸ ਕੈਲੰਡਰ · 24 ਨਵੰਬਰ (ਪੁਰਾਣਾ ਕੈਲੰਡਰ)

ਆਰਥੋਡਾਕਸ ਹਰ ਦਿਨ ਦੇ ਪਾਠ — 7 ਦਸੰਬਰ 2026

ਸੋਮਵਾਰ · ਪੰਤੇਕੁਸਤ ਤੋਂ ਬਾਅਦ 28ਵਾਂ ਹਫ਼ਤਾ · ਸੁਰ 2

ਤਿਉਹਾਰ ਅਤੇ ਸੰਤ

Afterfeast of the Entry of the Theotokos

ਜਨਮ ਦਿਨ (ਕ੍ਰਿਸਮਸ) ਦਾ ਵਰਤ

ਵਰਤ: ਤੇਲ ਤੋਂ ਬਿਨਾਂ ਪਕਾਇਆ ਭੋਜਨ

ਇਹ ਮੱਠਵਾਸੀ ਨਿਯਮ ਅਨੁਸਾਰ ਹੈ। ਪੈਰਿਸ਼ ਵਿੱਚ ਵਰਤ ਦੀ ਮਾਤਰਾ ਆਪਣੇ ਪਾਪ-ਸਵੀਕਾਰ ਸੁਣਨ ਵਾਲੇ ਪਾਦਰੀ ਨਾਲ ਮਿਲ ਕੇ, ਸਿਹਤ, ਉਮਰ ਅਤੇ ਹਾਲਾਤ ਅਨੁਸਾਰ ਤੈਅ ਕੀਤੀ ਜਾਂਦੀ ਹੈ।

ਦਿਨ ਦੇ ਪਾਠ

ਪੱਤ੍ਰੀ

2 ਤਿਮ 2:20–26

20ਵੱਡੇ ਘਰ ਵਿੱਚ ਸੋਨੇ ਚਾਂਦੀ ਦੇ ਹੀ ਭਾਂਡੇ ਨਹੀਂ ਸਗੋਂ ਕਾਠ ਅਤੇ ਮਿੱਟੀ ਦੇ ਵੀ ਹੁੰਦੇ ਹਨ ਅਤੇ ਕਈ ਆਦਰ ਦੇ ਅਤੇ ਕਈ ਨਿਰਾਦਰ ਦੇ ਕੰਮ ਲਈ ਹੁੰਦੇ ਹਨ। 21ਸੋ ਜੇ ਕੋਈ ਆਪਣੇ ਆਪ ਨੂੰ ਇੰਨ੍ਹਾਂ ਤੋਂ ਸ਼ੁੱਧ ਕਰੇ ਤਾਂ ਉਹ ਆਦਰ ਦੇ ਕੰਮ ਲਈ ਪਵਿੱਤਰ ਕੀਤਾ ਹੋਇਆ, ਮਾਲਕ ਦੇ ਵਰਤਣ ਯੋਗ, ਅਤੇ ਹਰੇਕ ਚੰਗੇ ਕੰਮ ਲਈ ਤਿਆਰ ਕੀਤਾ ਹੋਇਆ ਭਾਂਡਾ ਹੋਵੇਗਾ। 22ਪਰ ਜੁਆਨੀ ਦੀਆਂ ਕਾਮਨਾਂ ਤੋਂ ਭੱਜ ਅਤੇ ਜਿਹੜੇ ਸਾਫ਼ ਦਿਲ ਤੋਂ ਪ੍ਰਭੂ ਦਾ ਨਾਮ ਲੈਂਦੇ ਹਨ ਉਨ੍ਹਾਂ ਨਾਲ ਧਰਮ, ਵਿਸ਼ਵਾਸ, ਪਿਆਰ ਅਤੇ ਮਿਲਾਪ ਦੇ ਮਗਰ ਲੱਗਾ ਰਹਿ। 23ਪਰ ਮੂਰਖਪੁਣੇ ਅਤੇ ਬੇਵਕੂਫ਼ੀ ਦਿਆਂ ਪ੍ਰਸ਼ਨਾਂ ਵੱਲੋਂ ਮੂੰਹ ਮੋੜ ਕਿਉਂ ਜੋ ਤੂੰ ਜਾਣਦਾ ਹੈਂ, ਕਿ ਉਨ੍ਹਾਂ ਤੋਂ ਝਗੜੇ ਪੈਦਾ ਹੁੰਦੇ ਹਨ। 24ਅਤੇ ਪ੍ਰਭੂ ਦਾ ਦਾਸ ਝਗੜਾਲੂ ਨਾ ਹੋਵੇ ਸਗੋਂ ਸਭਨਾਂ ਨਾਲ ਦਿਆਲੂ, ਸਿੱਖਿਆ ਦੇਣ ਯੋਗ ਅਤੇ ਸਬਰ ਕਰਨ ਵਾਲਾ ਹੋਵੇ। 25ਅਤੇ ਜਿਹੜੇ ਵਿਰੋਧ ਕਰਦੇ ਹਨ ਉਹਨਾਂ ਨੂੰ ਨਰਮਾਈ ਨਾਲ ਤਾੜਨਾ ਕਰੇ ਭਈ ਕੀ ਜਾਣੀਏ ਜੋ ਪਰਮੇਸ਼ੁਰ ਉਹਨਾਂ ਨੂੰ ਤੋਬਾ ਕਰਨੀ ਬਖ਼ਸ਼ੇ ਕਿ ਉਹ ਸੱਚ ਦੇ ਗਿਆਨ ਨੂੰ ਪ੍ਰਾਪਤ ਕਰਨ। 26ਸੁਚੇਤ ਹੋ ਕੇ ਸ਼ੈਤਾਨ ਦੀ ਫ਼ਾਹੀ ਵਿੱਚੋਂ ਬਚ ਨਿੱਕਲਣ, ਜਿਹਨੇ ਉਹਨਾਂ ਨੂੰ ਆਪਣੀ ਇੱਛਾ ਪੂਰੀ ਕਰਨ ਦੇ ਲਈ ਬੰਧੀ ਬਣਾਇਆ ਹੈ।

ਇੰਜੀਲ

ਲੂਕਾ 17:20–25

20ਜਦ ਫ਼ਰੀਸੀਆਂ ਨੇ ਯਿਸੂ ਨੂੰ ਪੁੱਛਿਆ ਕਿ ਪਰਮੇਸ਼ੁਰ ਦਾ ਰਾਜ ਕਦ ਆਵੇਗਾ? ਤਾਂ ਉਸ ਨੇ ਉਨ੍ਹਾਂ ਨੂੰ ਉੱਤਰ ਦਿੱਤਾ, ਪਰਮੇਸ਼ੁਰ ਦਾ ਰਾਜ ਪ੍ਰਗਟ ਰੂਪ ਵਿੱਚ ਨਹੀਂ ਆਉਂਦਾ। 21ਅਤੇ ਲੋਕ ਇਹ ਨਾ ਕਹਿਣਗੇ ਕਿ ਵੇਖੋ ਇੱਥੇ ਜਾ ਉੱਥੇ ਹੈ, ਕਿਉਂਕਿ ਵੇਖੋ, ਪਰਮੇਸ਼ੁਰ ਦਾ ਰਾਜ ਤੁਹਾਡੇ ਵਿੱਚ ਹੈ। 22ਉਸ ਨੇ ਚੇਲਿਆਂ ਨੂੰ ਆਖਿਆ, ਉਹ ਦਿਨ ਵੀ ਆਉਣਗੇ ਜਦ ਤੁਸੀਂ ਮਨੁੱਖ ਦੇ ਪੁੱਤਰ ਦੇ ਦਿਨਾਂ ਵਿੱਚੋਂ ਇੱਕ ਦਿਨ ਨੂੰ ਵੇਖਣਾ ਚਾਹੋਗੇ ਪਰ ਨਾ ਵੇਖੋਗੇ। 23ਅਤੇ ਲੋਕ ਤੁਹਾਨੂੰ ਕਹਿਣਗੇ, ਵੇਖੋ, ਉਹ ਉੱਥੇ ਹੈ ਜਾਂ ਇੱਥੇ ਹੈ! ਤੁਸੀਂ ਨਾ ਜਾਣਾ ਅਤੇ ਉਨ੍ਹਾਂ ਮਗਰ ਨਾ ਲੱਗਣਾ। 24ਕਿਉਂਕਿ ਜਿਸ ਤਰ੍ਹਾਂ ਬਿਜਲੀ ਅਕਾਸ਼ ਦੇ ਹੇਠ ਇੱਕ ਪਾਸੇ ਲਿਸ਼ਕਦੀ ਹੈ ਅਤੇ ਅਕਾਸ਼ ਦੇ ਹੇਠ ਦੂਜੇ ਪਾਸੇ ਤੱਕ ਚਮਕਦੀ ਹੈ ਉਸੇ ਤਰ੍ਹਾਂ ਮਨੁੱਖ ਦਾ ਪੁੱਤਰ ਆਪਣੇ ਦਿਨ ਵਿੱਚ ਹੋਵੇਗਾ। 25ਪਰ ਪਹਿਲਾਂ ਉਸ ਦੇ ਲਈ ਇਹ ਜ਼ਰੂਰੀ ਹੈ ਜੋ ਉਹ ਬਹੁਤ ਦੁੱਖ ਭੋਗੇ ਅਤੇ ਇਸ ਪੀੜ੍ਹੀ ਦੇ ਲੋਕ ਉਸ ਨੂੰ ਠੁਕਰਾਉਣ।

ਤਾਰੀਖ਼ਾਂ ਰੂਸੀ ਕਲੀਸਿਯਾ ਦੇ ਜੂਲੀਅਨ ਕੈਲੰਡਰ ਅਨੁਸਾਰ ਹਨ (ਸਰਬੀਆਈ ਅਤੇ ਜਾਰਜੀਆਈ ਕਲੀਸਿਯਾਵਾਂ ਅਤੇ ਆਥੋਸ ਪਹਾੜ ਵਾਂਗ): ਕਲੀਸਿਯਾ ਦੇ ਕੈਲੰਡਰ ਦਾ ਨਵੰਬਰ 24 ਸਿਵਲ ਕੈਲੰਡਰ ਦਾ ਦਸੰਬਰ 7 ਹੈ। ਨਵੇਂ ਕੈਲੰਡਰ ਵਾਲੀਆਂ ਕਲੀਸਿਯਾਵਾਂ (ਯੂਨਾਨ, ਰੋਮਾਨੀਆ, ਬੁਲਗਾਰੀਆ, ਯੂਕਰੇਨ…) ਪੱਕੀ ਤਾਰੀਖ਼ ਵਾਲੇ ਤਿਉਹਾਰ ਅਤੇ ਸੰਤ ਉਸੇ ਸਿਵਲ ਤਾਰੀਖ਼ ਨੂੰ, 13 ਦਿਨ ਪਹਿਲਾਂ, ਮਨਾਉਂਦੀਆਂ ਹਨ, ਅਤੇ ਉਨ੍ਹਾਂ ਦੇ ਕੁਝ ਪਾਠ ਵੱਖਰੇ ਹਨ; ਈਸਟਰ ਅਤੇ ਉਸ ਉੱਤੇ ਟਿਕੇ ਦਿਨ ਇੱਕੋ ਹਨ।

ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ