ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਦਸੰਬਰ 2026 › ਦਸੰਬਰ 8
ਆਰਥੋਡਾਕਸ ਕੈਲੰਡਰ · 25 ਨਵੰਬਰ (ਪੁਰਾਣਾ ਕੈਲੰਡਰ)
ਆਰਥੋਡਾਕਸ ਹਰ ਦਿਨ ਦੇ ਪਾਠ — 8 ਦਸੰਬਰ 2026
ਮੰਗਲਵਾਰ · ਪੰਤੇਕੁਸਤ ਤੋਂ ਬਾਅਦ 28ਵਾਂ ਹਫ਼ਤਾ · ਸੁਰ 2
ਤਿਉਹਾਰ ਅਤੇ ਸੰਤ
Apodosis of the Entry of the Theotokos
ਜਨਮ ਦਿਨ (ਕ੍ਰਿਸਮਸ) ਦਾ ਵਰਤ
ਵਰਤ: ਤੇਲ ਨਾਲ
ਇਹ ਮੱਠਵਾਸੀ ਨਿਯਮ ਅਨੁਸਾਰ ਹੈ। ਪੈਰਿਸ਼ ਵਿੱਚ ਵਰਤ ਦੀ ਮਾਤਰਾ ਆਪਣੇ ਪਾਪ-ਸਵੀਕਾਰ ਸੁਣਨ ਵਾਲੇ ਪਾਦਰੀ ਨਾਲ ਮਿਲ ਕੇ, ਸਿਹਤ, ਉਮਰ ਅਤੇ ਹਾਲਾਤ ਅਨੁਸਾਰ ਤੈਅ ਕੀਤੀ ਜਾਂਦੀ ਹੈ।
ਦਿਨ ਦੇ ਪਾਠ
ਪੱਤ੍ਰੀ
16ਸਾਰਾ ਪਵਿੱਤਰ ਗ੍ਰੰਥ ਪਰਮੇਸ਼ੁਰ ਦੇ ਆਤਮਾ ਦੀ ਪ੍ਰੇਰਨਾ ਤੋਂ ਹੈ, ਅਤੇ ਸਿੱਖਿਆ, ਤਾੜਨ, ਸੁਧਾਰਨ ਅਤੇ ਧਾਰਮਿਕਤਾ ਦੇ ਸਿੱਖਿਆ ਲਈ ਗੁਣਕਾਰ ਹੈ। 17ਕਿ ਪਰਮੇਸ਼ੁਰ ਦਾ ਬੰਦਾ ਕਾਬਲ ਅਤੇ ਹਰੇਕ ਭਲੇ ਕੰਮ ਲਈ ਤਿਆਰ ਕੀਤਾ ਹੋਇਆ ਹੋਵੇ। 4:1ਮੈਂ ਪਰਮੇਸ਼ੁਰ ਅਤੇ ਮਸੀਹ ਯਿਸੂ ਨੂੰ, ਜਿਹੜਾ ਜਿਉਂਦਿਆਂ ਅਤੇ ਮੁਰਦਿਆਂ ਦਾ ਨਿਆਂ ਕਰੇਗਾ, ਗਵਾਹ ਕਰਕੇ ਉਹ ਦੇ ਪਰਕਾਸ਼ ਅਤੇ ਰਾਜ ਦਾ ਵਾਸਤਾ ਦੇ ਕੇ ਆਗਿਆ ਦਿੰਦਾ ਹਾਂ। 2ਬਚਨ ਦਾ ਪਰਚਾਰ ਕਰ। ਵੇਲੇ ਕੁਵੇਲੇ ਉਸ ਵਿੱਚ ਤਿਆਰ ਰਹਿ। ਪੂਰੇ ਧੀਰਜ ਅਤੇ ਸਿੱਖਿਆ ਨਾਲ ਝਿੜਕ ਦੇ, ਤਾੜਨਾ ਅਤੇ ਹੁਕਮ ਕਰ। 3ਕਿਉਂ ਜੋ ਉਹ ਸਮਾਂ ਆਵੇਗਾ ਜਦੋਂ ਉਹ ਖਰੀ ਸਿੱਖਿਆ ਨੂੰ ਨਾ ਸਹਿਣਗੇ, ਪਰ ਕੰਨਾਂ ਦੀ ਖੁਜਲੀ ਦੇ ਕਾਰਨ ਆਪਣਿਆਂ ਵਿਸ਼ਿਆਂ ਦੇ ਅਨੁਸਾਰ ਆਪਣੇ ਲਈ ਬਹੁਤ ਸਾਰੇ ਗੁਰੂ ਲੱਭ ਲੈਣਗੇ। 4ਅਤੇ ਸਚਿਆਈ ਤੋਂ ਕੰਨਾਂ ਨੂੰ ਫੇਰ ਕੇ ਖਿਆਲੀ ਕਹਾਣੀਆਂ ਦੀ ਵੱਲ ਮਨ ਲਗਾਉਣਗੇ।
ਪੱਤ੍ਰੀ (ਪਰਮੇਸ਼ੁਰ-ਜਣਨੀ ਲਈ)
1ਪਹਿਲੇ ਨੇਮ ਵਿੱਚ ਵੀ ਸੇਵਾ ਦੇ ਨਿਯਮ ਸਨ ਅਤੇ ਇੱਕ ਸੰਸਾਰ ਦਾ ਪਵਿੱਤਰ ਸਥਾਨ ਸੀ। 2ਕਿਉਂ ਜੋ ਇੱਕ ਡੇਰਾ ਬਣਾਇਆ ਗਿਆ ਅਰਥਾਤ ਪਹਿਲਾ, ਜਿਸ ਦੇ ਵਿੱਚ ਸ਼ਮਾਦਾਨ, ਮੇਜ਼ ਅਤੇ ਹਜ਼ੂਰੀ ਦੀਆਂ ਰੋਟੀਆਂ ਸਨ। ਇਹ ਪਵਿੱਤਰ ਸਥਾਨ ਅਖਵਾਉਂਦਾ ਹੈ। 3ਅਤੇ ਦੂਜੇ ਪੜਦੇ ਦੇ ਅੰਦਰ ਉਹ ਡੇਰਾ ਸੀ ਜਿਹੜਾ ਅੱਤ ਪਵਿੱਤਰ ਸਥਾਨ ਅਖਵਾਉਂਦਾ ਹੈ। 4ਜਿਸ ਦੇ ਵਿੱਚ ਧੂਪ ਦੀ ਵੇਦੀ ਸੀ ਜੋ ਸੁਨਿਹਰੀ ਸੀ ਅਤੇ ਨੇਮ ਦਾ ਸੰਦੂਕ ਜਿਹੜਾ ਆਲੇ ਦੁਆਲਿਓਂ ਸੋਨੇ ਨਾਲ ਮੜ੍ਹਿਆ ਹੋਇਆ ਸੀ ਜਿਸ ਵਿੱਚ ਮੰਨਾ ਭਰਿਆ ਹੋਇਆ ਇੱਕ ਸੋਨੇ ਦਾ ਡੱਬਾ ਅਤੇ ਹਾਰੂਨ ਦੀ ਸੋਟੀ ਸੀ ਜਿਸ ਵਿੱਚੋਂ ਫੁੱਲ ਅਤੇ ਫਲ ਨਿੱਕਲ ਆਏ ਸਨ ਅਤੇ ਨੇਮ ਦੀਆਂ ਪੱਟੀਆਂ ਸਨ। 5ਅਤੇ ਉਹ ਦੇ ਉੱਪਰ ਤੇਜ ਦੇ ਕਰੂਬੀ ਸਨ ਜਿਨ੍ਹਾਂ ਪ੍ਰਾਸਚਿਤ ਦੇ ਥਾਂ ਉੱਤੇ ਛਾਇਆ ਕੀਤੀ ਹੋਈ ਸੀ, ਜਿਨ੍ਹਾਂ ਵਸਤਾਂ ਦੇ ਇੱਕ-ਇੱਕ ਕਰਕੇ ਬਿਆਨ ਕਰਨ ਦਾ ਹੁਣ ਸਮਾਂ ਨਹੀਂ। 6ਸੋ ਜਦੋਂ ਇਹ ਵਸਤਾਂ ਇਸ ਤਰ੍ਹਾਂ ਤਿਆਰ ਕੀਤੀਆਂ ਗਈਆਂ ਤਾਂ ਪਹਿਲੇ ਡੇਰੇ ਦੇ ਵਿੱਚ ਜਾਜਕ ਨਿੱਤ ਜਾ ਕੇ ਸੇਵਾ ਦੇ ਕੰਮ ਪੂਰੇ ਕਰਦੇ ਸਨ। 7ਪਰ ਦੂਜੇ ਦੇ ਅੰਦਰ ਇਕੱਲਾ ਪ੍ਰਧਾਨ ਜਾਜਕ ਸਾਲ ਦੇ ਇੱਕ ਦਿਨ ਇੱਕ ਵਾਰੀ ਜਾਂਦਾ ਹੁੰਦਾ ਸੀ ਪਰ ਲਹੂ ਬਹਾਏ ਬਿਨ੍ਹਾਂ ਨਹੀਂ ਜਿਸ ਨੂੰ ਆਪਣੀਆਂ ਅਤੇ ਪਰਜਾ ਦੀਆਂ ਗਲਤੀਆਂ ਲਈ ਚੜ੍ਹਾਉਂਦਾ ਸੀ।
ਇੰਜੀਲ
26ਅਤੇ ਜਿਸ ਤਰ੍ਹਾਂ ਨੂਹ ਨਬੀ ਦੇ ਦਿਨਾਂ ਵਿੱਚ ਹੋਇਆ ਸੀ, ਉਸੇ ਤਰ੍ਹਾਂ ਮਨੁੱਖ ਦੇ ਪੁੱਤਰ ਦੇ ਦਿਨਾਂ ਵਿੱਚ ਵੀ ਹੋਵੇਗਾ। 27ਜਿਸ ਦਿਨ ਤੱਕ ਨੂਹ ਨਬੀ ਕਿਸ਼ਤੀ ਉੱਤੇ ਨਾ ਚੜ੍ਹਿਆ, ਉਹ ਖਾਂਦੇ-ਪੀਂਦੇ ਸਨ, ਵਿਆਹ ਕਰਦੇ ਅਤੇ ਵਿਆਹੇ ਜਾਂਦੇ ਸਨ ਅਤੇ ਜਦ ਜਲ ਪਰਲੋ ਆਈ ਅਤੇ ਸਾਰਿਆਂ ਦਾ ਨਾਸ ਕੀਤਾ। 28ਅਤੇ ਜਿਸ ਤਰ੍ਹਾਂ ਲੂਤ ਦੇ ਦਿਨਾਂ ਵਿੱਚ ਹੋਇਆ ਸੀ, ਲੋਕ ਖਾਂਦੇ-ਪੀਂਦੇ, ਮੁੱਲ ਲੈਂਦੇ, ਵੇਚਦੇ, ਬੀਜਦੇ ਅਤੇ ਘਰ ਬਣਾਉਂਦੇ ਸਨ। 29ਅਤੇ ਜਿਸ ਦਿਨ ਲੂਤ ਸਦੂਮ ਤੋਂ ਨਿੱਕਲਿਆ ਤਾਂ ਅਕਾਸ਼ ਤੋਂ ਅੱਗ ਅਤੇ ਗੰਧਕ ਬਰਸੀ ਅਤੇ ਸਭ ਦਾ ਨਾਸ ਕੀਤਾ। 30ਇਸੇ ਤਰ੍ਹਾਂ ਉਸ ਦਿਨ ਵੀ ਹੋਵੇਗਾ ਜਦ ਮਨੁੱਖ ਦਾ ਪੁੱਤਰ ਪਰਗਟ ਹੋਵੇਗਾ। 31ਉਸ ਦਿਨ ਜਿਹੜਾ ਛੱਤ ਉੱਤੇ ਹੋਵੇ ਅਤੇ ਉਸ ਦਾ ਸਮਾਨ ਘਰ ਵਿੱਚ ਹੋਵੇ ਤਾਂ ਉਸ ਨੂੰ ਲੈਣ ਥੱਲੇ ਨਾ ਉੱਤਰੇ ਅਤੇ ਜਿਹੜਾ ਖੇਤ ਵਿੱਚ ਹੋਵੇ ਉਹ ਵਾਪਸ ਨਾ ਮੁੜੇ। 32ਲੂਤ ਦੀ ਪਤਨੀ ਨੂੰ ਯਾਦ ਰੱਖੋ। 33ਜੋ ਆਪਣੀ ਜਾਨ ਬਚਾਉਣਾ ਚਾਹੁੰਦਾ ਹੈ ਉਹ ਉਸ ਨੂੰ ਗੁਆ ਬੈਠੇਗਾ ਪਰ ਜੋ ਉਸ ਨੂੰ ਗੁਆਵੇ ਸੋ ਉਸ ਨੂੰ ਜਿਉਂਦਿਆਂ ਰੱਖੇਗਾ। 34ਮੈਂ ਤੁਹਾਨੂੰ ਆਖਦਾ ਹਾਂ ਕਿ ਉਸ ਰਾਤ ਦੋ ਜਣੇ ਇੱਕ ਮੰਜੇ ਉੱਤੇ ਹੋਣਗੇ, ਇੱਕ ਲੈ ਲਿਆ ਜਾਵੇਗਾ ਅਤੇ ਦੂਜਾ ਛੱਡ ਦਿੱਤਾ ਜਾਵੇਗਾ। 35ਦੋ ਔਰਤਾਂ ਇਕੱਠੀਆਂ ਚੱਕੀ ਪੀਂਹਦੀਆਂ ਹੋਣਗੀਆਂ, ਇੱਕ ਲੈ ਲਈ ਜਾਵੇਗੀ ਅਤੇ ਦੂਜੀ ਛੱਡ ਦਿੱਤੀ ਜਾਵੇਗੀ। 36ਦੋ ਜਣੇ ਖੇਤ ਵਿੱਚ ਹੋਣਗੇ, ਇੱਕ ਲੈ ਲਿਆ ਜਾਵੇਗਾ ਅਤੇ ਦੂਜਾ ਛੱਡ ਦਿੱਤਾ ਜਾਵੇਗਾ। 37ਤਦ ਉਨ੍ਹਾਂ ਨੇ ਉਸ ਨੂੰ ਪੁੱਛਿਆ, ਪ੍ਰਭੂ ਜੀ ਇਹ ਸਭ ਕਿੱਥੇ ਹੋਵੇਗਾ? ਯਿਸੂ ਨੇ ਉਨ੍ਹਾਂ ਨੂੰ ਕਿਹਾ, ਜਿੱਥੇ ਲੋਥ ਹੈ ਉੱਥੇ ਗਿਰਝਾਂ ਵੀ ਇਕੱਠੀਆਂ ਹੋਣਗੀਆਂ।
ਇੰਜੀਲ (ਪਰਮੇਸ਼ੁਰ-ਜਣਨੀ ਲਈ)
38ਫੇਰ ਜਦ ਉਹ ਚੱਲੇ ਜਾਂਦੇ ਸਨ ਤਾਂ ਉਹ ਇੱਕ ਪਿੰਡ ਵਿੱਚ ਪਹੁੰਚੇ ਅਤੇ ਮਾਰਥਾ ਨਾਮ ਦੀ ਇੱਕ ਔਰਤ ਨੇ ਉਸ ਨੂੰ ਆਪਣੇ ਘਰ ਉਤਾਰਿਆ। 39ਅਤੇ ਮਰਿਯਮ ਨਾਮਕ ਉਸ ਦੀ ਇੱਕ ਭੈਣ ਸੀ ਜਿਹੜੀ ਪ੍ਰਭੂ ਦੇ ਚਰਨਾਂ ਕੋਲ ਬੈਠ ਕੇ ਉਸ ਦਾ ਬਚਨ ਸੁਣਦੀ ਸੀ। 40ਪਰ ਮਾਰਥਾ ਸੇਵਾ ਕਰਦੀ-ਕਰਦੀ ਘਬਰਾ ਗਈ ਅਤੇ ਉਸ ਦੇ ਕੋਲ ਆਣ ਕੇ ਕਿਹਾ, ਪ੍ਰਭੂ ਜੀ ਤੁਹਾਨੂੰ ਮੇਰੀ ਕੋਈ ਚਿੰਤਾ ਨਹੀਂ ਜੋ ਮੇਰੀ ਭੈਣ ਸੇਵਾ ਵਿੱਚ ਮੇਰੀ ਸਹਾਇਤਾ ਨਹੀਂ ਕਰਦੀ? ਮੇਰੀ ਸਹਾਇਤਾ ਲਈ ਉਸ ਨੂੰ ਕਹੋ। 41ਪਰ ਪ੍ਰਭੂ ਨੇ ਉਸ ਨੂੰ ਉੱਤਰ ਦਿੱਤਾ, ਮਾਰਥਾ! ਮਾਰਥਾ! ਤੂੰ ਬਹੁਤੀਆਂ ਵਸਤਾਂ ਦੀ ਚਿੰਤਾ ਕਰਦੀ ਅਤੇ ਘਬਰਾਉਂਦੀ ਹੈਂ। 42ਪਰ ਇੱਕ ਗੱਲ ਦੀ ਲੋੜ ਹੈ। ਮਰਿਯਮ ਨੇ ਤਾਂ ਉਹ ਚੰਗਾ ਹਿੱਸਾ ਪਸੰਦ ਕੀਤਾ ਹੈ ਜੋ ਉਸ ਤੋਂ ਖੋਹਿਆ ਨਾ ਜਾਵੇਗਾ। 11:27ਅਤੇ ਇਹ ਹੋਇਆ ਕਿ ਜਦ ਯਿਸੂ ਇਹ ਗੱਲਾਂ ਕਰ ਰਹੇ ਸਨ ਤਾਂ ਭੀੜ ਵਿੱਚੋਂ ਇੱਕ ਔਰਤ ਨੇ ਪੁਕਾਰ ਕੇ ਕਿਹਾ, ਕਿ ਧੰਨ ਹੈ ਉਹ ਮਾਂ ਜਿਸ ਨੇ ਤੈਨੂੰ ਜਨਮ ਦਿੱਤਾ ਅਤੇ ਉਹ ਛਾਤੀਆਂ ਜਿਨ੍ਹਾਂ ਨੇ ਤੈਨੂੰ ਚੁੰਘਾਇਆ ਹੈ! 28ਤਾਂ ਯਿਸੂ ਨੇ ਉਨ੍ਹਾਂ ਨੂੰ ਆਖਿਆ, ਪਰ ਧੰਨ ਹਨ ਉਹ ਲੋਕ ਜਿਹੜੇ ਪਰਮੇਸ਼ੁਰ ਦਾ ਬਚਨ ਸੁਣਦੇ ਅਤੇ ਉਸ ਨੂੰ ਮੰਨਦੇ ਹਨ।
ਤਾਰੀਖ਼ਾਂ ਰੂਸੀ ਕਲੀਸਿਯਾ ਦੇ ਜੂਲੀਅਨ ਕੈਲੰਡਰ ਅਨੁਸਾਰ ਹਨ (ਸਰਬੀਆਈ ਅਤੇ ਜਾਰਜੀਆਈ ਕਲੀਸਿਯਾਵਾਂ ਅਤੇ ਆਥੋਸ ਪਹਾੜ ਵਾਂਗ): ਕਲੀਸਿਯਾ ਦੇ ਕੈਲੰਡਰ ਦਾ ਨਵੰਬਰ 25 ਸਿਵਲ ਕੈਲੰਡਰ ਦਾ ਦਸੰਬਰ 8 ਹੈ। ਨਵੇਂ ਕੈਲੰਡਰ ਵਾਲੀਆਂ ਕਲੀਸਿਯਾਵਾਂ (ਯੂਨਾਨ, ਰੋਮਾਨੀਆ, ਬੁਲਗਾਰੀਆ, ਯੂਕਰੇਨ…) ਪੱਕੀ ਤਾਰੀਖ਼ ਵਾਲੇ ਤਿਉਹਾਰ ਅਤੇ ਸੰਤ ਉਸੇ ਸਿਵਲ ਤਾਰੀਖ਼ ਨੂੰ, 13 ਦਿਨ ਪਹਿਲਾਂ, ਮਨਾਉਂਦੀਆਂ ਹਨ, ਅਤੇ ਉਨ੍ਹਾਂ ਦੇ ਕੁਝ ਪਾਠ ਵੱਖਰੇ ਹਨ; ਈਸਟਰ ਅਤੇ ਉਸ ਉੱਤੇ ਟਿਕੇ ਦਿਨ ਇੱਕੋ ਹਨ।
ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ