Bible Explorer ਐਪ ਲਓ

ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਦਸੰਬਰ 2026 › ਦਸੰਬਰ 9

ਕੈਥੋਲਿਕ ਕੈਲੰਡਰ

ਹਰ ਦਿਨ ਦੇ ਬਾਈਬਲ ਪਾਠ (ਕੈਥੋਲਿਕ) — 9 ਦਸੰਬਰ 2026

ਬੁੱਧਵਾਰ · ਆਗਮਨ ਸਮੇਂ ਦਾ ਦੂਜਾ ਹਫ਼ਤਾ

ਤਿਉਹਾਰ ਅਤੇ ਸੰਤ

ਆਗਮਨ ਸਮੇਂ ਦੇ ਦੂਜੇ ਹਫ਼ਤੇ ਦਾ ਬੁੱਧਵਾਰ

ਇੱਛਿਕ ਯਾਦਗਾਰੀ ਦਿਨ · ਉਪਾਸਨਾ ਦਾ ਰੰਗ: ਬੈਂਗਣੀ

ਸੰਤ ਹੁਆਨ ਦਿਏਗੋ · ਇੱਛਿਕ ਯਾਦਗਾਰੀ ਦਿਨ

ਦਿਨ ਦੇ ਪਾਠ

ਪਹਿਲਾ ਪਾਠ

ਯਸਾ 40:25–31

25ਤੁਸੀਂ ਮੈਨੂੰ ਕਿਸ ਦੇ ਵਰਗਾ ਦੱਸੋਗੇ, ਕਿ ਮੈਂ ਉਹ ਦੇ ਤੁੱਲ ਠਹਿਰਾਂ? ਪਵਿੱਤਰ ਪੁਰਖ ਆਖਦਾ ਹੈ। 26ਆਪਣੀਆਂ ਅੱਖਾਂ ਉਤਾਹਾਂ ਚੁੱਕੋ, ਅਤੇ ਵੇਖੋ, ਕਿਸ ਨੇ ਇਹਨਾਂ ਨੂੰ ਸਿਰਜਿਆ, ਜਿਹੜਾ ਇਹਨਾਂ ਦੀ ਸੈਨਾਂ ਗਿਣ ਕੇ ਬਾਹਰ ਲੈ ਜਾਂਦਾ ਹੈ, ਉਹ ਇਹਨਾਂ ਸਾਰਿਆਂ ਨੂੰ ਨਾਮ ਲੈ-ਲੈ ਕੇ ਪੁਕਾਰਦਾ ਹੈ, ਉਹ ਦੀ ਵੱਡੀ ਸ਼ਕਤੀ ਨਾਲ, ਅਤੇ ਉਹ ਦੇ ਡਾਢੇ ਬਲ ਦੇ ਕਾਰਨ, ਇੱਕ ਦੀ ਵੀ ਕਮੀ ਨਹੀਂ ਹੁੰਦੀ। 27ਹੇ ਯਾਕੂਬ, ਤੂੰ ਕਿਉਂ ਆਖਦਾ, ਅਤੇ ਹੇ ਇਸਰਾਏਲ, ਤੂੰ ਕਿਉਂ ਬੋਲਦਾ ਹੈਂ, ਕਿ ਮੇਰਾ ਰਾਹ ਯਹੋਵਾਹ ਤੋਂ ਲੁਕਿਆ ਹੋਇਆ ਹੈ, ਅਤੇ ਮੇਰਾ ਇਨਸਾਫ਼ ਮੇਰੇ ਪਰਮੇਸ਼ੁਰ ਵੱਲੋਂ ਛੱਡਿਆ ਗਿਆ ਹੈ? 28ਕੀ ਤੂੰ ਨਹੀਂ ਜਾਣਿਆ, ਕੀ ਤੂੰ ਨਹੀਂ ਸੁਣਿਆ, ਕਿ ਅਨਾਦੀ ਪਰਮੇਸ਼ੁਰ ਯਹੋਵਾਹ ਜੋ ਧਰਤੀ ਦਿਆਂ ਬੰਨਿਆਂ ਦਾ ਕਰਤਾ ਹੈ, ਨਾ ਹੁੱਸਦਾ ਹੈ, ਨਾ ਥੱਕਦਾ ਹੈ, ਉਹ ਦੀ ਸਮਝ ਅਥਾਹ ਹੈ? 29ਉਹ ਥੱਕੇ ਹੋਏ ਨੂੰ ਬਲ ਦਿੰਦਾ ਹੈ, ਅਤੇ ਨਿਰਬਲ ਦੀ ਸ਼ਕਤੀ ਵਧਾਉਂਦਾ ਹੈ। 30ਮੁੰਡੇ ਹੁੱਸ ਜਾਣਗੇ ਅਤੇ ਥੱਕ ਜਾਣਗੇ, ਅਤੇ ਜੁਆਨ ਵੀ ਡਿੱਗ ਹੀ ਪੈਣਗੇ, 31ਪਰ ਯਹੋਵਾਹ ਦੇ ਉਡੀਕਣ ਵਾਲੇ ਨਵੇਂ ਸਿਰਿਓਂ ਬਲ ਪਾਉਣਗੇ, ਉਹ ਉਕਾਬਾਂ ਵਾਂਗੂੰ ਖੰਭਾਂ ਉੱਤੇ ਉੱਡਣਗੇ, ਉਹ ਦੌੜਨਗੇ ਅਤੇ ਨਾ ਥੱਕਣਗੇ, ਉਹ ਚੱਲਣਗੇ ਅਤੇ ਹੁੱਸਣਗੇ ਨਹੀਂ।

ਜਵਾਬੀ ਭਜਨ

ਜ਼ਬੂ 103:1–4, 8, 10

1ਦਾਊਦ ਦਾ ਭਜਨ ਹੇ ਮੇਰੀ ਜਾਨ, ਯਹੋਵਾਹ ਨੂੰ ਮੁਬਾਰਕ ਆਖ, ਅਤੇ ਜੋ ਕੁਝ ਮੇਰੇ ਅੰਦਰ ਹੈ, ਉਸ ਦੇ ਪਵਿੱਤਰ ਨਾਮ ਨੂੰ! 2ਹੇ ਮੇਰੀ ਜਾਨ, ਯਹੋਵਾਹ ਨੂੰ ਮੁਬਾਰਕ ਆਖ, ਅਤੇ ਉਹ ਦੇ ਸਾਰੇ ਉਪਕਾਰ ਨਾ ਵਿਸਾਰ! 3ਉਹ ਤੇਰੀਆਂ ਸਾਰੀਆਂ ਬੁਰਿਆਈਆਂ ਨੂੰ ਖਿਮਾ ਕਰਦਾ ਹੈ, ਉਹ ਸਾਰੇ ਰੋਗਾਂ ਤੋਂ ਤੈਨੂੰ ਨਰੋਆ ਕਰਦਾ ਹੈ। 4ਉਹ ਤੇਰੀ ਜਿੰਦ ਨੂੰ ਟੋਏ ਤੋਂ ਛੁਟਕਾਰਾ ਦਿੰਦਾ ਹੈ, ਉਹ ਤੇਰੇ ਸਿਰ ਉੱਤੇ ਦਯਾ ਤੇ ਰਹਮ ਦਾ ਮੁਕਟ ਰੱਖਦਾ ਹੈ। 8ਯਹੋਵਾਹ ਦਯਾਲੂ ਤੇ ਕਿਰਪਾਲੂ ਹੈ, ਕ੍ਰੋਧ ਵਿੱਚ ਧੀਰਜਵਾਨ ਅਤੇ ਦਯਾ ਨਾਲ ਭਰਪੂਰ। 10ਉਹ ਸਾਡੇ ਪਾਪਾਂ ਅਨੁਸਾਰ ਸਾਡੇ ਨਾਲ ਨਹੀਂ ਵਰਤਿਆ, ਨਾ ਸਾਡੀਆਂ ਬਦੀਆਂ ਅਨੁਸਾਰ ਸਾਨੂੰ ਬਦਲਾ ਦਿੱਤਾ।

ਇੰਜੀਲ

ਮੱਤੀ 11:28–30

28ਹੇ ਸਾਰੇ ਥੱਕੇ ਹੋਇਓ ਅਤੇ ਭਾਰ ਹੇਠ ਦੱਬੇ ਹੋਇਓ, ਮੇਰੇ ਕੋਲ ਆਓ ਤਾਂ ਮੈਂ ਤੁਹਾਨੂੰ ਅਰਾਮ ਦਿਆਂਗਾ। 29ਮੇਰਾ ਜੂਲਾ ਆਪਣੇ ਉੱਤੇ ਲੈ ਲਵੋ ਅਤੇ ਮੇਰੇ ਕੋਲੋਂ ਸਿੱਖੋ ਕਿਉਂ ਜੋ ਮੈਂ ਕੋਮਲ ਅਤੇ ਮਨ ਦਾ ਗਰੀਬ ਹਾਂ ਅਤੇ ਤੁਸੀਂ ਆਪਣੀਆਂ ਜ਼ਿੰਦਗੀਆਂ ਵਿੱਚ ਅਰਾਮ ਪਾਓਗੇ। 30ਕਿਉਂਕਿ ਮੇਰਾ ਜੂਲਾ ਸੁਖਾਲਾ ਅਤੇ ਮੇਰਾ ਭਾਰ ਹਲਕਾ ਹੈ।

ਅੱਜ ਦੇ ਸੰਤ

ਆਮ ਰੋਮਨ ਕੈਲੰਡਰ; ਬਿਸ਼ਪਾਂ ਦੀ ਕਾਨਫ਼ਰੰਸ ਕੁਝ ਤਿਉਹਾਰ (ਪ੍ਰਭੂ ਦਾ ਪ੍ਰਗਟ ਹੋਣਾ, ਸੁਰਗ ਉੱਠਣਾ, ਮਸੀਹ ਦਾ ਸਰੀਰ ਅਤੇ ਲਹੂ) ਐਤਵਾਰ ਨੂੰ ਲਿਜਾ ਸਕਦੀ ਹੈ ਜਾਂ ਆਪਣੇ ਤਿਉਹਾਰ ਜੋੜ ਸਕਦੀ ਹੈ। ਪਾਠ-ਸੰਗ੍ਰਹਿ: ਐਤਵਾਰਾਂ ਦਾ ਚੱਕਰ B, ਹਫ਼ਤੇ ਦੇ ਦਿਨਾਂ ਦਾ ਸਾਲ I।

ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ