ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਦਸੰਬਰ 2026 › ਦਸੰਬਰ 10
ਕੈਥੋਲਿਕ ਕੈਲੰਡਰ
ਹਰ ਦਿਨ ਦੇ ਬਾਈਬਲ ਪਾਠ (ਕੈਥੋਲਿਕ) — 10 ਦਸੰਬਰ 2026
ਵੀਰਵਾਰ · ਆਗਮਨ ਸਮੇਂ ਦਾ ਦੂਜਾ ਹਫ਼ਤਾ
ਤਿਉਹਾਰ ਅਤੇ ਸੰਤ
ਆਗਮਨ ਸਮੇਂ ਦੇ ਦੂਜੇ ਹਫ਼ਤੇ ਦਾ ਵੀਰਵਾਰ
ਇੱਛਿਕ ਯਾਦਗਾਰੀ ਦਿਨ · ਉਪਾਸਨਾ ਦਾ ਰੰਗ: ਬੈਂਗਣੀ
ਲੋਰੇਟੋ ਦੀ ਮਾਤਾ ਮਰਿਯਮ · ਇੱਛਿਕ ਯਾਦਗਾਰੀ ਦਿਨ
ਦਿਨ ਦੇ ਪਾਠ
ਪਹਿਲਾ ਪਾਠ
13ਮੈਂ ਯਹੋਵਾਹ ਤੇਰਾ ਪਰਮੇਸ਼ੁਰ ਤਾਂ ਤੇਰਾ ਸੱਜਾ ਹੱਥ ਫੜੀ ਬੈਠਾ ਹਾਂ, ਮੈਂ ਤੈਨੂੰ ਆਖਦਾ ਹਾਂ, ਨਾ ਡਰ, ਮੈਂ ਤੇਰੀ ਸਹਾਇਤਾ ਕਰਾਂਗਾ। 14ਨਾ ਡਰ, ਹੇ ਕੀੜੇ ਵਰਗੇ ਯਾਕੂਬ, ਹੇ ਛੋਟੇ ਇਸਰਾਏਲ, ਨਾ ਡਰ! ਮੈਂ ਤੇਰੀ ਸਹਾਇਤਾ ਕਰਾਂਗਾ, ਯਹੋਵਾਹ ਦਾ ਵਾਕ ਹੈ, ਤੇਰਾ ਛੁਟਕਾਰਾ ਦੇਣ ਵਾਲਾ ਇਸਰਾਏਲ ਦਾ ਪਵਿੱਤਰ ਪੁਰਖ ਹੈ। 15ਵੇਖ, ਮੈਂ ਤੈਨੂੰ ਨਵੇਂ ਤਿੱਖੇ ਗਾਹ ਪਾਉਣ ਵਾਲੇ ਫਲ੍ਹੇ ਜਿਹਾ ਜਿਸ ਦੇ ਦੰਦ ਵੀ ਹਨ, ਠਹਿਰਾਵਾਂਗਾ, ਤੂੰ ਪਹਾੜਾਂ ਨੂੰ ਗਾਹੇਂਗਾ ਅਤੇ ਉਹਨਾਂ ਨੂੰ ਮਹੀਨ ਕਰੇਂਗਾ, ਅਤੇ ਤੂੰ ਟਿੱਬਿਆਂ ਨੂੰ ਕੱਖ ਵਾਂਗੂੰ ਬਣਾ ਦੇਵੇਂਗਾ। 16ਤੂੰ ਉਹਨਾਂ ਨੂੰ ਛੱਟੇਂਗਾ ਅਤੇ ਹਵਾ ਉਹਨਾਂ ਨੂੰ ਉਡਾ ਕੇ ਲੈ ਜਾਵੇਗੀ, ਅਤੇ ਤੁਫ਼ਾਨ ਉਹਨਾਂ ਨੂੰ ਖਿਲਾਰ ਦੇਵੇਗਾ, ਪਰ ਤੂੰ ਯਹੋਵਾਹ ਵਿੱਚ ਖੁਸ਼ ਹੋਵੇਂਗਾ, ਅਤੇ ਇਸਰਾਏਲ ਦੇ ਪਵਿੱਤਰ ਪੁਰਖ ਉੱਤੇ ਮਾਣ ਕਰੇਂਗਾ। 17ਮਸਕੀਨ ਅਤੇ ਕੰਗਾਲ ਪਾਣੀ ਭਾਲਦੇ ਹਨ ਪਰ ਹੈ ਨਹੀਂ, ਉਨ੍ਹਾਂ ਦੀਆਂ ਜੀਭਾਂ ਪਿਆਸ ਨਾਲ ਖੁਸ਼ਕ ਹਨ, ਮੈਂ ਯਹੋਵਾਹ ਉਹਨਾਂ ਨੂੰ ਉੱਤਰ ਦੇਵਾਂਗਾ, ਮੈਂ ਇਸਰਾਏਲ ਦਾ ਪਰਮੇਸ਼ੁਰ ਉਨ੍ਹਾਂ ਨੂੰ ਨਾ ਤਿਆਗਾਂਗਾ। 18ਮੈਂ ਨੰਗੀਆਂ ਚੋਟੀਆਂ ਉੱਤੇ ਨਦੀਆਂ, ਅਤੇ ਘਾਟੀਆਂ ਦੇ ਵਿਚਲੇ ਸੋਤੇ ਖੋਲ੍ਹਾਂਗਾ, ਮੈਂ ਉਜਾੜ ਨੂੰ ਪਾਣੀ ਦਾ ਤਲਾਬ, ਅਤੇ ਸੁੱਕੀ ਧਰਤੀ ਨੂੰ ਪਾਣੀ ਦੇ ਸੁੰਬ ਬਣਾਵਾਂਗਾ। 19ਮੈਂ ਉਜਾੜ ਵਿੱਚ ਦਿਆਰ ਅਤੇ ਬਬੂਲ, ਮਹਿੰਦੀ ਅਤੇ ਜ਼ੈਤੂਨ ਦੇ ਰੁੱਖ ਲਵਾਂਗਾ। ਮੈਂ ਮੈਦਾਨ ਵਿੱਚ ਸਰੂ, ਚੀਲ ਅਤੇ ਚਨਾਰ ਦੇ ਰੁੱਖ ਇਕੱਠੇ ਰੱਖਾਂਗਾ। 20ਤਾਂ ਜੋ ਲੋਕ ਵੇਖਣ ਅਤੇ ਜਾਣਨ, ਅਤੇ ਧਿਆਨ ਦੇਣ ਤੇ ਸਮਝਣ ਕਿ ਯਹੋਵਾਹ ਦੇ ਹੱਥ ਨੇ ਇਹ ਕੀਤਾ ਹੈ, ਅਤੇ ਇਸਰਾਏਲ ਦੇ ਪਵਿੱਤਰ ਪੁਰਖ ਨੇ ਇਹ ਸਿਰਜਿਆ ਹੈ।
ਜਵਾਬੀ ਭਜਨ
1ਉਸਤਤ: ਦਾਊਦ ਦਾ ਭਜਨ। ਹੇ ਮੇਰੇ ਪਰਮੇਸ਼ੁਰ, ਹੇ ਪਾਤਸ਼ਾਹ, ਮੈਂ ਤੇਰੀ ਪ੍ਰਸ਼ੰਸਾ ਕਰਾਂਗਾ, ਤੇਰੇ ਨਾਮ ਨੂੰ ਜੁੱਗੋ-ਜੁੱਗ ਮੁਬਾਰਕ ਆਖਾਂਗਾ, 9ਯਹੋਵਾਹ ਸਭਨਾਂ ਦੇ ਲਈ ਭਲਾ ਹੈ, ਅਤੇ ਉਹ ਦੀਆਂ ਰਹਿਮਤਾਂ ਉਹ ਦੇ ਸਾਰੇ ਕੰਮਾਂ ਉੱਤੇ ਹਨ। 10ਹੇ ਯਹੋਵਾਹ, ਤੇਰੇ ਸਾਰੇ ਕੰਮ ਤੇਰਾ ਧੰਨਵਾਦ ਕਰਨਗੇ, ਅਤੇ ਤੇਰੇ ਸੰਤ ਤੈਨੂੰ ਮੁਬਾਰਕ ਆਖਣਗੇ। 11ਓਹ ਤੇਰੀ ਪਾਤਸ਼ਾਹੀ ਦੇ ਪਰਤਾਪ ਦਾ ਚਰਚਾ ਕਰਨਗੇ, ਅਤੇ ਤੇਰੀ ਕੁਦਰਤ ਦੀਆਂ ਗੱਲਾਂ ਕਰਨਗੇ, 12ਕਿ ਓਹ ਆਦਮੀ ਦੇ ਵੰਸ਼ ਉੱਤੇ ਤੇਰੀਆਂ ਕੁਦਰਤਾਂ ਨੂੰ ਪਰਗਟ ਕਰਨ, ਨਾਲੇ ਉਸ ਦੀ ਪਾਤਸ਼ਾਹੀ ਦੇ ਤੇਜਵਾਨ ਪਰਤਾਪ ਨੂੰ। 13ਤੇਰੀ ਪਾਤਸ਼ਾਹੀ ਅਨਾਦੀ ਤੇ ਅਨੰਤ ਹੈ, ਅਤੇ ਤੇਰਾ ਰਾਜ ਸਾਰੀਆਂ ਪੀੜ੍ਹੀਆਂ ਤੱਕ।
ਇੰਜੀਲ
11ਮੈਂ ਤੁਹਾਨੂੰ ਸੱਚ ਆਖਦਾ ਹਾਂ; ਜਿਹੜੇ ਔਰਤਾਂ ਤੋਂ ਜੰਮੇ ਉਨ੍ਹਾਂ ਵਿੱਚੋਂ ਯੂਹੰਨਾ ਬਪਤਿਸਮਾ ਦੇਣ ਵਾਲੇ ਨਾਲੋਂ ਵੱਡਾ ਕੋਈ ਵੀ ਨਹੀਂ ਹੋਇਆ, ਪਰ ਜਿਹੜਾ ਸਵਰਗ ਰਾਜ ਵਿੱਚ ਛੋਟਾ ਹੈ ਉਹ ਉਸ ਤੋਂ ਵੱਡਾ ਹੈ। 12ਅਤੇ ਯੂਹੰਨਾ ਬਪਤਿਸਮਾ ਦੇਣ ਵਾਲੇ ਦੇ ਦਿਨਾਂ ਤੋਂ ਹੁਣ ਤੱਕ ਸਵਰਗ ਰਾਜ ਉੱਤੇ ਜ਼ੋਰ ਮਾਰਿਆ ਜਾਂਦਾ ਹੈ ਅਤੇ ਜ਼ੋਰ ਮਾਰਨ ਵਾਲੇ ਉਸ ਨੂੰ ਪ੍ਰਾਪਤ ਕਰ ਲੈਂਦੇ ਹਨ। 13ਕਿਉਂ ਜੋ ਸਾਰੇ ਨਬੀ ਅਤੇ ਮੂਸਾ ਦੀ ਬਿਵਸਥਾ ਯੂਹੰਨਾ ਦੇ ਆਉਣ ਤੱਕ ਅਗੰਮ ਵਾਕ ਕਰਦੇ ਰਹੇ। 14ਜੇਕਰ ਤੁਸੀਂ ਇਸ ਨੂੰ ਮੰਨਣਾ ਚਾਹੁੰਦੇ ਹੋ, ਤਾਂ ਆਉਣ ਵਾਲਾ ਏਲੀਯਾਹ ਇਹੋ ਹੈ। 15ਜਿਸ ਦੇ ਸੁਣਨ ਵਾਲੇ ਕੰਨ ਹੋਣ ਉਹ ਸੁਣੇ।
ਆਮ ਰੋਮਨ ਕੈਲੰਡਰ; ਬਿਸ਼ਪਾਂ ਦੀ ਕਾਨਫ਼ਰੰਸ ਕੁਝ ਤਿਉਹਾਰ (ਪ੍ਰਭੂ ਦਾ ਪ੍ਰਗਟ ਹੋਣਾ, ਸੁਰਗ ਉੱਠਣਾ, ਮਸੀਹ ਦਾ ਸਰੀਰ ਅਤੇ ਲਹੂ) ਐਤਵਾਰ ਨੂੰ ਲਿਜਾ ਸਕਦੀ ਹੈ ਜਾਂ ਆਪਣੇ ਤਿਉਹਾਰ ਜੋੜ ਸਕਦੀ ਹੈ। ਪਾਠ-ਸੰਗ੍ਰਹਿ: ਐਤਵਾਰਾਂ ਦਾ ਚੱਕਰ B, ਹਫ਼ਤੇ ਦੇ ਦਿਨਾਂ ਦਾ ਸਾਲ I।
ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ