Bible Explorer ਐਪ ਲਓ

ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਦਸੰਬਰ 2026 › ਦਸੰਬਰ 10

ਆਰਥੋਡਾਕਸ ਕੈਲੰਡਰ · 27 ਨਵੰਬਰ (ਪੁਰਾਣਾ ਕੈਲੰਡਰ)

ਆਰਥੋਡਾਕਸ ਹਰ ਦਿਨ ਦੇ ਪਾਠ — 10 ਦਸੰਬਰ 2026

ਵੀਰਵਾਰ · ਪੰਤੇਕੁਸਤ ਤੋਂ ਬਾਅਦ 28ਵਾਂ ਹਫ਼ਤਾ · ਸੁਰ 2

ਤਿਉਹਾਰ ਅਤੇ ਸੰਤ

Icons of the Mother of God: “Znamenie” of Novgorod and “Znamenie”, the Kursk-Root

ਜਨਮ ਦਿਨ (ਕ੍ਰਿਸਮਸ) ਦਾ ਵਰਤ

ਵਰਤ: ਤੇਲ ਨਾਲ

ਇਹ ਮੱਠਵਾਸੀ ਨਿਯਮ ਅਨੁਸਾਰ ਹੈ। ਪੈਰਿਸ਼ ਵਿੱਚ ਵਰਤ ਦੀ ਮਾਤਰਾ ਆਪਣੇ ਪਾਪ-ਸਵੀਕਾਰ ਸੁਣਨ ਵਾਲੇ ਪਾਦਰੀ ਨਾਲ ਮਿਲ ਕੇ, ਸਿਹਤ, ਉਮਰ ਅਤੇ ਹਾਲਾਤ ਅਨੁਸਾਰ ਤੈਅ ਕੀਤੀ ਜਾਂਦੀ ਹੈ।

ਦਿਨ ਦੇ ਪਾਠ

ਪੱਤ੍ਰੀ

ਤੀਤੁ 1:5–2:1

5ਮੈਂ ਤੈਨੂੰ ਇਸ ਕਰਕੇ ਕਰੇਤ ਵਿੱਚ ਛੱਡ ਆਇਆ ਸੀ, ਕਿਉਂ ਜੋ ਜਿਹੜੀਆਂ ਗੱਲਾਂ ਰਹਿ ਗਈਆਂ ਸਨ ਤੂੰ ਉਹਨਾਂ ਵਿੱਚ ਸੁਧਾਰ ਲਿਆਵੇ ਅਤੇ ਹਰੇਕ ਨਗਰ ਉੱਤੇ ਬਜ਼ੁਰਗਾਂ ਨੂੰ ਜ਼ਿੰਮੇਵਾਰੀ ਦੇਵੇ ਜਿਵੇਂ ਮੈਂ ਤੈਨੂੰ ਆਗਿਆ ਦਿੱਤੀ ਸੀ। 6ਜੋ ਨਿਰਦੋਸ਼ ਅਤੇ ਇੱਕੋ ਪਤਨੀ ਦਾ ਪਤੀ ਹੋਵੇ, ਜਿਸ ਦੇ ਬੱਚੇ ਵਿਸ਼ਵਾਸੀ ਹੋਣ ਅਤੇ ਉਨ੍ਹਾਂ ਦੇ ਉੱਪਰ ਬਦਚਲਣੀ ਦਾ ਕੋਈ ਦੋਸ਼ ਨਾ ਹੋਵੇ ਅਤੇ ਨਾ ਉਹ ਢੀਠ ਹੋਣ। 7ਕਿਉਂਕਿ ਚਾਹੀਦਾ ਹੈ ਜੋ ਕਲੀਸਿਯਾ ਦਾ ਨਿਗਾਹਬਾਨ ਪਰਮੇਸ਼ੁਰ ਦਾ ਭੰਡਾਰੀ ਹੋਣ ਦੇ ਕਰਕੇ, ਨਿਰਦੋਸ਼ ਹੋਵੇ, ਨਾ ਮਨ ਮਰਜ਼ੀ ਕਰਨ ਵਾਲਾ, ਨਾ ਕ੍ਰੋਧੀ, ਨਾ ਸ਼ਰਾਬੀ, ਨਾ ਝਗੜਾਲੂ, ਨਾ ਝੂਠੇ ਲਾਭ ਦਾ ਲਾਲਚੀ ਹੋਵੇ। 8ਸਗੋਂ ਪਰਾਹੁਣਚਾਰੀ, ਨੇਕੀ ਦਾ ਪਿਆਰ, ਸਮਝ ਵਾਲਾ, ਧਰਮੀ, ਪਵਿੱਤਰ, ਪਰਹੇਜ਼ਗਾਰ ਹੋਵੇ। 9ਅਤੇ ਵਿਸ਼ਵਾਸਯੋਗ ਬਚਨ ਨੂੰ ਜਿਹੜਾ ਇਸ ਸਿੱਖਿਆ ਦੇ ਅਨੁਸਾਰ ਹੈ ਫੜੀ ਰੱਖੇ ਭਈ ਉਹ ਖ਼ਰੀ ਸਿੱਖਿਆ ਨਾਲ ਉਪਦੇਸ਼ ਕਰੇ ਅਤੇ ਵਿਵਾਦ ਕਰਨ ਵਾਲਿਆਂ ਨੂੰ ਚੁੱਪ ਕਰਾ ਸਕੇ। 10ਖ਼ਾਸ ਕਰਕੇ ਜਿਹੜੇ ਸੁੰਨਤੀ ਹਨ ਉਹ ਬਾਹਲੇ ਢੀਠ, ਫਾਲਤੂ ਦੀਆਂ ਗੱਲਾਂ ਕਰਨ ਵਾਲੇ ਅਤੇ ਧੋਖਾ ਦੇਣ ਵਾਲੇ ਹਨ। 11ਜਿਨ੍ਹਾਂ ਦਾ ਮੂੰਹ ਬੰਦ ਕਰਨਾ ਚਾਹੀਦਾ ਹੈ। ਉਹ ਝੂਠੇ ਲਾਭ ਦੇ ਲਈ ਅਜਿਹੀ ਸਿੱਖਿਆ ਦੇ ਕੇ ਘਰਾਂ ਦੇ ਘਰ ਉਜਾੜ ਦਿੰਦੇ ਹਨ। 12ਕਿਸੇ ਨੇ ਉਨ੍ਹਾਂ ਵਿੱਚੋਂ ਜਿਹੜਾ ਉਨ੍ਹਾਂ ਦਾ ਹੀ ਨਬੀ ਸੀ, ਆਖਿਆ ਕਿ ਕਰੇਤੀ ਸਦਾ ਝੂਠ ਬੋਲਣ ਵਾਲੇ, ਬੁਰੇ ਦਰਿੰਦੇ ਅਤੇ ਆਲਸੀ ਪੇਟੂ ਹਨ। 13ਇਹ ਗਵਾਹੀ ਸੱਚੀ ਹੈ, ਇਸ ਲਈ ਤੂੰ ਉਹਨਾਂ ਦੀ ਸਖਤੀ ਨਾਲ ਤਾੜਨਾ ਕਰ ਤਾਂ ਜੋ ਉਹ ਵਿਸ਼ਵਾਸ ਵਿੱਚ ਮਜ਼ਬੂਤ ਹੋਣ। 14ਅਤੇ ਯਹੂਦੀਆਂ ਦੀਆਂ ਖਿਆਲੀ ਕਹਾਣੀਆਂ ਵੱਲ ਅਤੇ ਅਜਿਹੇ ਮਨੁੱਖਾਂ ਦੇ ਹੁਕਮਾਂ ਵੱਲ ਜਿਹੜੇ ਸਚਿਆਈ ਤੋਂ ਫਿਰ ਜਾਂਦੇ ਹਨ, ਮਨ ਨਾ ਲਾਉਣ। 15ਜੋ ਮਨ ਦੇ ਸਾਫ਼ ਹਨ ਉਹਨਾਂ ਲਈ ਸੱਭੋ ਕੁਝ ਸੁੱਚਾ ਹੈ, ਪਰ ਜੋ ਮਨ ਦੇ ਸਾਫ਼ ਨਹੀਂ ਅਤੇ ਅਵਿਸ਼ਵਾਸੀਆਂ ਲਈ ਕੁਝ ਵੀ ਸੁੱਚਾ ਨਹੀਂ ਸਗੋਂ ਉਨ੍ਹਾਂ ਦੀ ਬੁੱਧ ਅਤੇ ਮਨ ਅਸ਼ੁੱਧ ਹੋ ਚੁੱਕੇ ਹਨ। 16ਉਹ ਆਖਦੇ ਹਨ ਜੋ ਅਸੀਂ ਪਰਮੇਸ਼ੁਰ ਨੂੰ ਜਾਣਦੇ ਹਾਂ, ਪਰ ਆਪਣੇ ਕੰਮਾਂ ਦੇ ਰਾਹੀਂ ਉਹ ਦਾ ਇਨਕਾਰ ਕਰਦੇ ਹਨ ਕਿਉਂ ਜੋ ਉਹ ਬੁਰੇ, ਅਣ-ਆਗਿਆਕਾਰ ਹਨ, ਅਤੇ ਭਲੇ ਕੰਮ ਦੇ ਲਈ ਲਾਇਕ ਨਹੀਂ ਹਨ। 2:1ਪਰ ਤੂੰ ਉਹ ਬਚਨ ਆਖੀਂ ਜੋ ਖਰੀ ਸਿੱਖਿਆ ਦੇ ਨਾਲ ਮੇਲ ਖਾਂਦੇ ਹੋਣ।

ਇੰਜੀਲ

ਲੂਕਾ 18:31–34

31ਉਸ ਨੇ ਬਾਰਾਂ ਚੇਲਿਆਂ ਨੂੰ ਲੈ ਕੇ ਉਨ੍ਹਾਂ ਨੂੰ ਆਖਿਆ, ਵੇਖੋ ਅਸੀਂ ਯਰੂਸ਼ਲਮ ਨੂੰ ਜਾਂਦੇ ਹਾਂ ਅਤੇ ਸਭ ਜੋ ਕੁਝ ਨਬੀਆਂ ਦੇ ਰਾਹੀਂ ਲਿਖਿਆ ਹੋਇਆ ਹੈ, ਉਹ ਮਨੁੱਖ ਦੇ ਪੁੱਤਰ ਦੇ ਹੱਕ ਵਿੱਚ ਪੂਰਾ ਕੀਤਾ ਜਾਵੇਗਾ। 32ਕਿਉਂਕਿ ਉਹ ਪਰਾਈਆਂ ਕੌਮਾਂ ਦੇ ਹੱਥ ਫੜਵਾਇਆ ਜਾਵੇਗਾ ਅਤੇ ਉਹ ਉਸ ਦਾ ਮਜ਼ਾਕ ਉਡਾਣਗੇ ਅਤੇ ਉਸ ਦੀ ਬੇਇੱਜ਼ਤੀ ਕੀਤੀ ਜਾਵੇਗੀ ਅਤੇ ਉਸ ਉੱਪਰ ਥੁੱਕਿਆ ਜਾਵੇਗਾ। 33ਅਤੇ ਉਸ ਨੂੰ ਕੋਰੜੇ ਮਾਰਨਗੇ, ਨਾਲੇ ਉਸ ਨੂੰ ਮਾਰ ਸੁੱਟਣਗੇ ਅਤੇ ਉਹ ਤੀਜੇ ਦਿਨ ਫੇਰ ਜੀ ਉੱਠੇਗਾ। 34ਉਨ੍ਹਾਂ ਨੇ ਇਨ੍ਹਾਂ ਗੱਲਾਂ ਵਿੱਚੋਂ ਕੁਝ ਨਾ ਸਮਝਿਆ ਅਤੇ ਇਹ ਗੱਲ ਉਨ੍ਹਾਂ ਤੋਂ ਗੁਪਤ ਰਹੀ ਅਤੇ ਜਿਹੜੀਆਂ ਗੱਲਾਂ ਦੱਸੀਆਂ ਜਾਂਦੀਆਂ ਸਨ, ਉਹ ਉਨ੍ਹਾਂ ਨੂੰ ਸਮਝ ਨਾ ਸਕੇ।

ਤਾਰੀਖ਼ਾਂ ਰੂਸੀ ਕਲੀਸਿਯਾ ਦੇ ਜੂਲੀਅਨ ਕੈਲੰਡਰ ਅਨੁਸਾਰ ਹਨ (ਸਰਬੀਆਈ ਅਤੇ ਜਾਰਜੀਆਈ ਕਲੀਸਿਯਾਵਾਂ ਅਤੇ ਆਥੋਸ ਪਹਾੜ ਵਾਂਗ): ਕਲੀਸਿਯਾ ਦੇ ਕੈਲੰਡਰ ਦਾ ਨਵੰਬਰ 27 ਸਿਵਲ ਕੈਲੰਡਰ ਦਾ ਦਸੰਬਰ 10 ਹੈ। ਨਵੇਂ ਕੈਲੰਡਰ ਵਾਲੀਆਂ ਕਲੀਸਿਯਾਵਾਂ (ਯੂਨਾਨ, ਰੋਮਾਨੀਆ, ਬੁਲਗਾਰੀਆ, ਯੂਕਰੇਨ…) ਪੱਕੀ ਤਾਰੀਖ਼ ਵਾਲੇ ਤਿਉਹਾਰ ਅਤੇ ਸੰਤ ਉਸੇ ਸਿਵਲ ਤਾਰੀਖ਼ ਨੂੰ, 13 ਦਿਨ ਪਹਿਲਾਂ, ਮਨਾਉਂਦੀਆਂ ਹਨ, ਅਤੇ ਉਨ੍ਹਾਂ ਦੇ ਕੁਝ ਪਾਠ ਵੱਖਰੇ ਹਨ; ਈਸਟਰ ਅਤੇ ਉਸ ਉੱਤੇ ਟਿਕੇ ਦਿਨ ਇੱਕੋ ਹਨ।

ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ