Bible Explorer ਐਪ ਲਓ

ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਦਸੰਬਰ 2026 › ਦਸੰਬਰ 11

ਆਰਥੋਡਾਕਸ ਕੈਲੰਡਰ · 28 ਨਵੰਬਰ (ਪੁਰਾਣਾ ਕੈਲੰਡਰ)

ਆਰਥੋਡਾਕਸ ਹਰ ਦਿਨ ਦੇ ਪਾਠ — 11 ਦਸੰਬਰ 2026

ਸ਼ੁੱਕਰਵਾਰ · ਪੰਤੇਕੁਸਤ ਤੋਂ ਬਾਅਦ 28ਵਾਂ ਹਫ਼ਤਾ · ਸੁਰ 2

ਤਿਉਹਾਰ ਅਤੇ ਸੰਤ

Hieromartyr and Confessor Stephen the New of the Mount of St Auxentius († 767)

ਜਨਮ ਦਿਨ (ਕ੍ਰਿਸਮਸ) ਦਾ ਵਰਤ

ਵਰਤ: ਤੇਲ ਤੋਂ ਬਿਨਾਂ ਪਕਾਇਆ ਭੋਜਨ

ਇਹ ਮੱਠਵਾਸੀ ਨਿਯਮ ਅਨੁਸਾਰ ਹੈ। ਪੈਰਿਸ਼ ਵਿੱਚ ਵਰਤ ਦੀ ਮਾਤਰਾ ਆਪਣੇ ਪਾਪ-ਸਵੀਕਾਰ ਸੁਣਨ ਵਾਲੇ ਪਾਦਰੀ ਨਾਲ ਮਿਲ ਕੇ, ਸਿਹਤ, ਉਮਰ ਅਤੇ ਹਾਲਾਤ ਅਨੁਸਾਰ ਤੈਅ ਕੀਤੀ ਜਾਂਦੀ ਹੈ।

ਦਿਨ ਦੇ ਪਾਠ

ਪੱਤ੍ਰੀ

ਤੀਤੁ 1:15–2:10

15ਜੋ ਮਨ ਦੇ ਸਾਫ਼ ਹਨ ਉਹਨਾਂ ਲਈ ਸੱਭੋ ਕੁਝ ਸੁੱਚਾ ਹੈ, ਪਰ ਜੋ ਮਨ ਦੇ ਸਾਫ਼ ਨਹੀਂ ਅਤੇ ਅਵਿਸ਼ਵਾਸੀਆਂ ਲਈ ਕੁਝ ਵੀ ਸੁੱਚਾ ਨਹੀਂ ਸਗੋਂ ਉਨ੍ਹਾਂ ਦੀ ਬੁੱਧ ਅਤੇ ਮਨ ਅਸ਼ੁੱਧ ਹੋ ਚੁੱਕੇ ਹਨ। 16ਉਹ ਆਖਦੇ ਹਨ ਜੋ ਅਸੀਂ ਪਰਮੇਸ਼ੁਰ ਨੂੰ ਜਾਣਦੇ ਹਾਂ, ਪਰ ਆਪਣੇ ਕੰਮਾਂ ਦੇ ਰਾਹੀਂ ਉਹ ਦਾ ਇਨਕਾਰ ਕਰਦੇ ਹਨ ਕਿਉਂ ਜੋ ਉਹ ਬੁਰੇ, ਅਣ-ਆਗਿਆਕਾਰ ਹਨ, ਅਤੇ ਭਲੇ ਕੰਮ ਦੇ ਲਈ ਲਾਇਕ ਨਹੀਂ ਹਨ। 2:1ਪਰ ਤੂੰ ਉਹ ਬਚਨ ਆਖੀਂ ਜੋ ਖਰੀ ਸਿੱਖਿਆ ਦੇ ਨਾਲ ਮੇਲ ਖਾਂਦੇ ਹੋਣ। 2ਜੋ ਬਜ਼ੁਰਗ ਪਰਹੇਜ਼ਗਾਰ, ਗੰਭੀਰ, ਸੁਰਤ ਵਾਲੇ, ਵਿਸ਼ਵਾਸ, ਪਿਆਰ ਅਤੇ ਸਹਿਣਸ਼ੀਲਤਾ ਵਿੱਚ ਮਜ਼ਬੂਤ ਹੋਣ। 3ਇਸੇ ਪਰਕਾਰ ਬਜ਼ੁਰਗ ਔਰਤਾਂ ਦਾ ਚਾਲ-ਚਲਣ ਵੀ ਆਦਰ ਵਾਲਾ ਹੋਵੇ, ਉਹ ਨਾ ਦੋਸ਼ ਲਾਉਣ ਵਾਲੀਆਂ, ਨਾ ਸ਼ਰਾਬ ਪੀਣ ਵਾਲੀਆਂ ਸਗੋਂ ਚੰਗੀਆਂ ਗੱਲਾਂ ਦੀ ਸਿੱਖਿਆ ਦੇਣ ਵਾਲੀਆਂ ਹੋਣ। 4ਭਈ ਜਵਾਨ ਇਸਤਰੀਆਂ ਨੂੰ ਅਜਿਹੀ ਸਿੱਖਿਆ ਦੇਣ, ਜੋ ਓਹ ਆਪਣੇ ਪਤੀਆਂ ਅਤੇ ਬੱਚਿਆਂ ਨਾਲ ਪਿਆਰ ਕਰਨ। 5ਸਮਝਦਾਰ, ਪਵਿੱਤਰ, ਘਰ ਸੰਭਾਲਣ ਵਾਲੀਆਂ, ਨੇਕ ਅਤੇ ਆਪਣੇ ਪਤੀਆਂ ਦੇ ਅਧੀਨ ਹੋਣ ਤਾਂ ਜੋ ਪਰਮੇਸ਼ੁਰ ਦੇ ਬਚਨ ਦੀ ਨਿੰਦਿਆ ਨਾ ਹੋਵੇ। 6ਇਸੇ ਤਰ੍ਹਾਂ ਨੌਜਵਾਨਾਂ ਨੂੰ ਸਮਝਾ ਜੋ ਬਹੁਤੇ ਕਾਹਲੇ ਨਾ ਹੋਣ। 7ਅਤੇ ਤੂੰ ਸਭ ਗੱਲਾਂ ਵਿੱਚ ਆਪਣੇ ਆਪ ਨੂੰ ਭਲੇ ਕੰਮਾਂ ਦਾ ਚੰਗਾ ਨਮੂਨਾ ਬਣਾ। ਤੇਰੀ ਸਿੱਖਿਆ ਗੰਭੀਰਤਾਈ ਅਤੇ ਸਚਿਆਈ ਨਾਲ ਹੋਵੇ। 8ਤੇਰੇ ਬਚਨਾਂ ਵਿੱਚ ਖਰਿਆਈ ਹੋਵੇ ਤਾਂ ਜੋ ਵਿਰੋਧੀ ਨੂੰ ਸਾਡੇ ਉੱਤੇ ਦੋਸ਼ ਲਾਉਣ ਦਾ ਮੌਕਾ ਨਾ ਮਿਲੇ ਅਤੇ ਉਹ ਸ਼ਰਮਿੰਦੇ ਹੋਣ। 9ਨੌਕਰਾਂ ਨੂੰ ਸਮਝਾ ਕਿ ਉਹ ਆਪਣੇ ਮਾਲਕਾਂ ਦੀ ਹਰੇਕ ਗੱਲ ਮੰਨਣ ਅਤੇ ਉਹਨਾਂ ਦੇ ਮਨਭਾਉਂਦੇ ਕੰਮ ਕਰਨ। 10ਚੋਰੀ ਚਲਾਕੀ ਨਾ ਕਰਨ ਸਗੋਂ ਪੂਰੀ ਜ਼ਿੰਮੇਵਾਰੀ ਵਿਖਾਉਣ ਜੋ ਸਾਰੀਆਂ ਗੱਲਾਂ ਵਿੱਚ ਸਾਡੇ ਮੁਕਤੀਦਾਤਾ ਪਰਮੇਸ਼ੁਰ ਦੀ ਸਿੱਖਿਆ ਨੂੰ ਸ਼ੋਭਾ ਮਿਲੇ।

ਇੰਜੀਲ

ਲੂਕਾ 19:12–28

12ਉਸ ਨੇ ਆਖਿਆ ਕਿ ਇੱਕ ਅਮੀਰ ਦੂਰ ਦੇਸ ਨੂੰ ਗਿਆ, ਜੋ ਆਪਣੇ ਲਈ ਪਾਤਸ਼ਾਹੀ ਲੈ ਕੇ ਮੁੜ ਆਵੇ। 13ਅਤੇ ਉਸ ਨੇ ਆਪਣੇ ਦਸ ਨੌਕਰਾਂ ਨੂੰ ਬੁਲਾ ਕੇ ਉਨ੍ਹਾਂ ਨੂੰ ਦਸ ਅਸ਼ਰਫ਼ੀਆਂ ਦਿੱਤੀਆਂ ਅਤੇ ਉਨ੍ਹਾਂ ਨੂੰ ਕਿਹਾ, ਜਦ ਤੱਕ ਮੈਂ ਨਾ ਆਵਾਂ ਤੁਸੀਂ ਇਨ੍ਹਾਂ ਰੁਪਿਆਂ ਨਾਲ ਵਪਾਰ ਕਰੋ। 14ਪਰ ਉਸ ਸ਼ਹਿਰ ਦੇ ਰਹਿਣ ਵਾਲੇ ਉਸ ਨਾਲ ਵੈਰ ਰੱਖਦੇ ਸਨ ਅਤੇ ਉਸ ਦੇ ਪਿੱਛੇ ਦਾਸਾਂ ਦੁਆਰਾ ਸੁਨੇਹਾ ਭੇਜਿਆ ਕਿ ਅਸੀਂ ਨਹੀਂ ਚਾਹੁੰਦੇ ਜੋ ਇਹ ਸਾਡੇ ਉੱਤੇ ਰਾਜ ਕਰੇ। 15ਇਹ ਹੋਇਆ ਕਿ ਜਦ ਉਹ ਪਾਤਸ਼ਾਹੀ ਲੈ ਕੇ ਮੁੜ ਆਇਆ ਤਾਂ ਉਹਨਾਂ ਨੌਕਰਾਂ ਨੂੰ ਜਿਨ੍ਹਾਂ ਨੂੰ ਉਸ ਨੇ ਰੁਪਏ ਦਿੱਤੇ ਸਨ ਬੁਲਾਵਾ ਭੇਜਿਆ ਤਾਂ ਜੋ ਪਤਾ ਕਰੇ ਜੋ ਉਨ੍ਹਾਂ ਨੇ ਵਪਾਰ ਵਿੱਚ ਕੀ ਕਮਾਇਆ ਹੈ। 16ਤਦ ਪਹਿਲੇ ਨੇ ਆਣ ਕੇ ਕਿਹਾ, ਸੁਆਮੀ ਜੀ, ਮੈਂ ਤੁਹਾਡੀ ਅਸ਼ਰਫ਼ੀ ਦੇ ਨਾਲ ਦਸ ਅਸ਼ਰਫ਼ੀਆਂ ਹੋਰ ਕਮਾਈਆਂ ਹਨ। 17ਤਾਂ ਉਸ ਨੇ ਦਾਸ ਨੂੰ ਆਖਿਆ, ਹੇ ਚੰਗੇ ਨੌਕਰ ਸ਼ਾਬਾਸ਼! ਇਸ ਲਈ ਜੋ ਤੂੰ ਬਹੁਤ ਥੋੜ੍ਹੇ ਵਿੱਚ ਇਮਾਨਦਾਰ ਨਿੱਕਲਿਆ, ਤੂੰ ਦਸਾਂ ਨਗਰਾਂ ਉੱਤੇ ਅਧਿਕਾਰ ਰੱਖ। 18ਅਤੇ ਦੂਜੇ ਨੇ ਆਣ ਕੇ ਕਿਹਾ, ਸੁਆਮੀ ਜੀ, ਤੁਹਾਡੀ ਅਸ਼ਰਫ਼ੀ ਨਾਲ ਮੈਂ ਪੰਜ ਅਸ਼ਰਫ਼ੀਆਂ ਹੋਰ ਕਮਾਈਆਂ ਹਨ। 19ਤਾਂ ਉਸ ਨੇ ਦੂਜੇ ਦਾਸ ਨੂੰ ਵੀ ਆਖਿਆ ਕਿ ਤੂੰ ਵੀ ਪੰਜਾਂ ਨਗਰਾਂ ਉੱਤੇ ਅਧਿਕਾਰ ਰੱਖ। 20ਅਤੇ ਹੋਰ ਨੇ ਆਣ ਕੇ ਕਿਹਾ, ਸੁਆਮੀ ਜੀ ਵੇਖੋ, ਇਹ ਤੁਹਾਡੀ ਅਸ਼ਰਫ਼ੀ ਹੈ ਜਿਸ ਨੂੰ ਮੈਂ ਰੁਮਾਲ ਵਿੱਚ ਰੱਖ ਛੱਡਿਆ ਹੈ। 21ਇਸ ਲਈ ਜੋ ਮੈਂ ਤੁਹਾਡੇ ਕੋਲੋਂ ਡਰਿਆ ਕਿਉਂ ਜੋ ਤੁਸੀਂ ਸਖ਼ਤ ਸੁਭਾਅ ਵਾਲੇ ਆਦਮੀ ਹੋ। ਜੋ ਤੁਸੀਂ ਨਹੀਂ ਰੱਖਿਆ ਉੱਥੋਂ ਚੁੱਕਦੇ ਹੋ ਅਤੇ ਜਿੱਥੇ ਨਹੀਂ ਬੀਜਿਆ ਉੱਥੋਂ ਵੱਢਦੇ ਹੋ। 22ਉਸ ਨੇ ਆਪਣੇ ਦਾਸ ਨੂੰ ਆਖਿਆ, ਹੇ ਦੁਸ਼ਟ ਨੌਕਰ! ਤੇਰੇ ਹੀ ਮੂੰਹੋਂ ਮੈਂ ਤੈਨੂੰ ਦੋਸ਼ੀ ਠਹਿਰਾਉਂਦਾ ਹਾਂ। ਤੂੰ ਮੈਨੂੰ ਜਾਣਿਆ ਜੋ ਮੈਂ ਸਖ਼ਤ ਸੁਭਾਅ ਵਾਲਾ ਆਦਮੀ ਹਾਂ ਅਤੇ ਜਿੱਥੇ ਮੈਂ ਨਹੀਂ ਰੱਖਿਆ ਉੱਥੋਂ ਮੈਂ ਚੁੱਕਦਾ ਹਾਂ ਅਤੇ ਜਿੱਥੇ ਮੈਂ ਨਹੀਂ ਬੀਜਿਆ ਉੱਥੋਂ ਮੈਂ ਵੱਢਦਾ ਹਾਂ। 23ਫੇਰ ਤੂੰ ਮੇਰੇ ਰੁਪਏ ਸ਼ਾਹੂਕਾਰ ਦੇ ਕੋਲ ਕਿਉਂ ਨਾ ਰੱਖੇ, ਜੋ ਮੈਂ ਆਣ ਕੇ ਉਨ੍ਹਾਂ ਨੂੰ ਵਿਆਜ ਸਮੇਤ ਵਸੂਲ ਕਰ ਲੈਂਦਾ? 24ਅਤੇ ਉਸ ਨੇ ਉਨ੍ਹਾਂ ਨੌਕਰਾਂ ਨੂੰ ਜਿਹੜੇ ਕੋਲ ਖੜ੍ਹੇ ਸਨ ਆਖਿਆ, ਅਸ਼ਰਫ਼ੀ ਉਸ ਦੁਸ਼ਟ ਦਾਸ ਕੋਲੋਂ ਲੈ ਲਓ ਅਤੇ ਜਿਸ ਦੇ ਕੋਲ ਦਸ ਅਸ਼ਰਫ਼ੀਆਂ ਹਨ, ਉਸ ਨੂੰ ਦਿਉ। 25ਤਾਂ ਉਨ੍ਹਾਂ ਨੇ ਉਸ ਨੂੰ ਕਿਹਾ, ਸੁਆਮੀ ਜੀ ਉਸ ਦੇ ਕੋਲ ਦਸ ਅਸ਼ਰਫ਼ੀਆਂ ਹਨ। 26ਮੈਂ ਤੁਹਾਨੂੰ ਆਖਦਾ ਹਾਂ ਕਿ ਜਿਸ ਕਿਸੇ ਕੋਲ ਕੁਝ ਹੈ ਉਸ ਨੂੰ ਹੋਰ ਦਿੱਤਾ ਜਾਵੇਗਾ ਪਰ ਜਿਸ ਦੇ ਕੋਲ ਨਹੀਂ ਹੈ ਉਸ ਕੋਲੋਂ ਜੋ ਹੈ ਉਹ ਵੀ ਲੈ ਲਿਆ ਜਾਵੇਗਾ। 27ਮੇਰੇ ਇਨ੍ਹਾਂ ਵੈਰੀਆਂ ਨੂੰ ਜਿਹੜੇ ਨਹੀਂ ਚਾਹੁੰਦੇ ਸਨ ਕਿ ਮੈਂ ਉਨ੍ਹਾਂ ਉੱਤੇ ਰਾਜ ਕਰਾਂ ਇੱਥੇ ਲਿਆਓ ਅਤੇ ਮੇਰੇ ਸਾਹਮਣੇ ਮਾਰ ਸੁੱਟੋ! 28ਇਹ ਗੱਲਾਂ ਕਰ ਕੇ ਯਿਸੂ ਯਰੂਸ਼ਲਮ ਨੂੰ ਜਾਂਦਿਆਂ ਹੋਇਆਂ ਅੱਗੇ-ਅੱਗੇ ਤੁਰਿਆ ਜਾਂਦਾ ਸੀ।

ਤਾਰੀਖ਼ਾਂ ਰੂਸੀ ਕਲੀਸਿਯਾ ਦੇ ਜੂਲੀਅਨ ਕੈਲੰਡਰ ਅਨੁਸਾਰ ਹਨ (ਸਰਬੀਆਈ ਅਤੇ ਜਾਰਜੀਆਈ ਕਲੀਸਿਯਾਵਾਂ ਅਤੇ ਆਥੋਸ ਪਹਾੜ ਵਾਂਗ): ਕਲੀਸਿਯਾ ਦੇ ਕੈਲੰਡਰ ਦਾ ਨਵੰਬਰ 28 ਸਿਵਲ ਕੈਲੰਡਰ ਦਾ ਦਸੰਬਰ 11 ਹੈ। ਨਵੇਂ ਕੈਲੰਡਰ ਵਾਲੀਆਂ ਕਲੀਸਿਯਾਵਾਂ (ਯੂਨਾਨ, ਰੋਮਾਨੀਆ, ਬੁਲਗਾਰੀਆ, ਯੂਕਰੇਨ…) ਪੱਕੀ ਤਾਰੀਖ਼ ਵਾਲੇ ਤਿਉਹਾਰ ਅਤੇ ਸੰਤ ਉਸੇ ਸਿਵਲ ਤਾਰੀਖ਼ ਨੂੰ, 13 ਦਿਨ ਪਹਿਲਾਂ, ਮਨਾਉਂਦੀਆਂ ਹਨ, ਅਤੇ ਉਨ੍ਹਾਂ ਦੇ ਕੁਝ ਪਾਠ ਵੱਖਰੇ ਹਨ; ਈਸਟਰ ਅਤੇ ਉਸ ਉੱਤੇ ਟਿਕੇ ਦਿਨ ਇੱਕੋ ਹਨ।

ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ