Bible Explorer ਐਪ ਲਓ

ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਦਸੰਬਰ 2026 › ਦਸੰਬਰ 12

ਆਰਥੋਡਾਕਸ ਕੈਲੰਡਰ · 29 ਨਵੰਬਰ (ਪੁਰਾਣਾ ਕੈਲੰਡਰ)

ਆਰਥੋਡਾਕਸ ਹਰ ਦਿਨ ਦੇ ਪਾਠ — 12 ਦਸੰਬਰ 2026

ਸ਼ਨੀਵਾਰ · ਪੰਤੇਕੁਸਤ ਤੋਂ ਬਾਅਦ 28ਵਾਂ ਹਫ਼ਤਾ · ਸੁਰ 2

ਤਿਉਹਾਰ ਅਤੇ ਸੰਤ

Martyr Paramon and 370 Martyrs in Bithynia († 250)

ਜਨਮ ਦਿਨ (ਕ੍ਰਿਸਮਸ) ਦਾ ਵਰਤ

ਮੱਛੀ ਦੀ ਇਜਾਜ਼ਤ

ਇਹ ਮੱਠਵਾਸੀ ਨਿਯਮ ਅਨੁਸਾਰ ਹੈ। ਪੈਰਿਸ਼ ਵਿੱਚ ਵਰਤ ਦੀ ਮਾਤਰਾ ਆਪਣੇ ਪਾਪ-ਸਵੀਕਾਰ ਸੁਣਨ ਵਾਲੇ ਪਾਦਰੀ ਨਾਲ ਮਿਲ ਕੇ, ਸਿਹਤ, ਉਮਰ ਅਤੇ ਹਾਲਾਤ ਅਨੁਸਾਰ ਤੈਅ ਕੀਤੀ ਜਾਂਦੀ ਹੈ।

ਦਿਨ ਦੇ ਪਾਠ

ਪੱਤ੍ਰੀ

ਅਫ਼ 1:16–23

16ਮੈਂ ਲਗਾਤਾਰ ਤੁਹਾਡੇ ਲਈ ਧੰਨਵਾਦ ਕਰਨ ਤੋਂ ਅਤੇ ਪ੍ਰਾਰਥਨਾ ਵਿੱਚ ਯਾਦ ਕਰਦਿਆਂ ਨਹੀਂ ਹਟਦਾ! 17ਭਈ ਸਾਡੇ ਪ੍ਰਭੂ ਯਿਸੂ ਮਸੀਹ ਦਾ ਪਰਮੇਸ਼ੁਰ, ਜਿਹੜਾ ਮਹਿਮਾ ਦਾ ਪਿਤਾ ਹੈ ਆਪਣੀ ਪੂਰੀ ਪਛਾਣ ਵਿੱਚ ਗਿਆਨ ਦਾ ਆਤਮਾ ਅਤੇ ਪਰਕਾਸ਼ ਤੁਹਾਨੂੰ ਦੇਵੇ! 18ਕਿ ਤੁਹਾਡੇ ਮਨ ਦੀਆਂ ਅੱਖਾਂ ਨੂੰ ਚਾਨਣ ਹੋਵੇ ਤਾਂ ਜੋ ਤੁਸੀਂ ਜਾਣ ਲਵੋ ਕਿ ਉਹ ਦੇ ਬੁਲਾਏ ਜਾਣ ਤੋਂ ਕੀ ਆਸ ਹੁੰਦੀ ਹੈ ਅਤੇ ਸੰਤਾਂ ਵਿੱਚ ਉਹ ਦੀ ਮਹਿਮਾ ਦੀ ਵਿਰਾਸਤ ਦਾ ਵਡਮੁੱਲਾ ਖਜ਼ਾਨਾ ਕੀ ਹੈ! 19ਉਸ ਦੀ ਸਮਰੱਥਾ, ਸਾਡੇ ਵਿਸ਼ਵਾਸ ਕਰਨ ਵਾਲਿਆਂ ਦੇ ਲਈ ਬਹੁਤ ਮਹਾਨ ਹੈ! ਇਹ ਸਭ ਉਸ ਦੀ ਵੱਡੀ ਸ਼ਕਤੀ ਦੇ ਕਾਰਜ ਅਨੁਸਾਰ ਹੈ 20ਜਿਹੜਾ ਉਹ ਨੇ ਮਸੀਹ ਵਿੱਚ ਕੀਤਾ ਜਦ ਉਸ ਨੂੰ ਮੁਰਦਿਆਂ ਵਿੱਚੋਂ ਜਿਉਂਦਾ ਕੀਤਾ ਅਤੇ ਸਵਰਗੀ ਥਾਵਾਂ ਵਿੱਚ ਆਪਣੇ ਸੱਜੇ ਹੱਥ ਬਿਠਾਇਆ! 21ਉਹ ਹਰੇਕ ਹਕੂਮਤ, ਅਧਿਕਾਰ, ਸਮਰੱਥਾ, ਰਿਆਸਤ, ਅਤੇ ਹਰੇਕ ਨਾਮ ਦੇ ਉਤਾਹਾਂ ਹੈ ਜੋ ਨਾ ਕੇਵਲ ਇਸ ਜੁੱਗ ਵਿੱਚ ਸਗੋਂ ਆਉਣ ਵਾਲੇ ਜੁੱਗ ਵਿੱਚ ਵੀ ਲੈਂਦੇ ਹਾਂ! 22ਅਤੇ ਸੱਭੋ ਕੁਝ ਉਸ ਦੇ ਪੈਰਾਂ ਹੇਠ ਕਰ ਦਿੱਤਾ ਅਤੇ ਸਭਨਾਂ ਵਸਤਾਂ ਉੱਤੇ ਸਿਰ ਠਹਿਰਾ ਕੇ ਉਸ ਨੂੰ ਕਲੀਸਿਯਾ ਲਈ ਦੇ ਦਿੱਤਾ! 23ਇਹ ਉਸ ਦੀ ਦੇਹ ਹੈ, ਅਰਥਾਤ ਉਸ ਦੀ ਭਰਪੂਰੀ ਜਿਹੜਾ ਸਭਨਾਂ ਵਿੱਚ ਸੱਭੋ ਕੁਝ ਪੂਰਾ ਕਰਦਾ ਹੈ!

ਇੰਜੀਲ

ਲੂਕਾ 10:19–21

19ਵੇਖੋ ਮੈਂ ਤੁਹਾਨੂੰ ਸੱਪਾਂ ਅਤੇ ਬਿਛੂਆਂ ਨੂੰ ਕੁਚਲਣ ਦਾ ਅਤੇ ਵੈਰੀ ਦੀ ਸਾਰੀ ਸਮਰੱਥਾ ਉੱਤੇ ਅਧਿਕਾਰ ਦਿੱਤਾ ਹੈ ਅਤੇ ਕੋਈ ਵੀ ਚੀਜ਼ ਤੁਹਾਡਾ ਨੁਕਸਾਨ ਨਾ ਕਰੇਗੀ। 20ਪਰ ਇਸ ਤੋਂ ਹੀ ਅਨੰਦ ਨਾ ਹੋਵੋ ਕਿ ਆਤਮਾਵਾਂ ਤੁਹਾਡੇ ਵੱਸ ਵਿੱਚ ਹਨ ਪਰ ਇਸ ਤੋਂ ਅਨੰਦ ਹੋਵੋ ਕਿ ਤੁਹਾਡੇ ਨਾਮ ਸਵਰਗ ਵਿੱਚ ਲਿਖੇ ਹੋਏ ਹਨ। 21ਉਸੇ ਸਮੇਂ ਉਹ ਪਵਿੱਤਰ ਆਤਮਾ ਵਿੱਚ ਬਹੁਤ ਮਗਨ ਹੋ ਕੇ ਬੋਲਿਆ, ਹੇ ਪਿਤਾ, ਅਕਾਸ਼ ਅਤੇ ਧਰਤੀ ਦੇ ਮਾਲਕ, ਮੈਂ ਤੇਰੀ ਵਡਿਆਈ ਕਰਦਾ ਹਾਂ ਜੋ ਤੁਸੀਂ ਇਨ੍ਹਾਂ ਗੱਲਾਂ ਨੂੰ ਗਿਆਨੀਆਂ ਅਤੇ ਬੁੱਧਵਾਨਾਂ ਤੋਂ ਲੁਕਾਇਆ ਅਤੇ ਬੱਚਿਆਂ ਉੱਤੇ ਪਰਗਟ ਕੀਤਾ। ਹਾਂ, ਪਿਤਾ, ਕਿਉਂ ਜੋ ਇਹੋ ਤੁਹਾਨੂੰ ਚੰਗਾ ਲੱਗਾ।

ਤਾਰੀਖ਼ਾਂ ਰੂਸੀ ਕਲੀਸਿਯਾ ਦੇ ਜੂਲੀਅਨ ਕੈਲੰਡਰ ਅਨੁਸਾਰ ਹਨ (ਸਰਬੀਆਈ ਅਤੇ ਜਾਰਜੀਆਈ ਕਲੀਸਿਯਾਵਾਂ ਅਤੇ ਆਥੋਸ ਪਹਾੜ ਵਾਂਗ): ਕਲੀਸਿਯਾ ਦੇ ਕੈਲੰਡਰ ਦਾ ਨਵੰਬਰ 29 ਸਿਵਲ ਕੈਲੰਡਰ ਦਾ ਦਸੰਬਰ 12 ਹੈ। ਨਵੇਂ ਕੈਲੰਡਰ ਵਾਲੀਆਂ ਕਲੀਸਿਯਾਵਾਂ (ਯੂਨਾਨ, ਰੋਮਾਨੀਆ, ਬੁਲਗਾਰੀਆ, ਯੂਕਰੇਨ…) ਪੱਕੀ ਤਾਰੀਖ਼ ਵਾਲੇ ਤਿਉਹਾਰ ਅਤੇ ਸੰਤ ਉਸੇ ਸਿਵਲ ਤਾਰੀਖ਼ ਨੂੰ, 13 ਦਿਨ ਪਹਿਲਾਂ, ਮਨਾਉਂਦੀਆਂ ਹਨ, ਅਤੇ ਉਨ੍ਹਾਂ ਦੇ ਕੁਝ ਪਾਠ ਵੱਖਰੇ ਹਨ; ਈਸਟਰ ਅਤੇ ਉਸ ਉੱਤੇ ਟਿਕੇ ਦਿਨ ਇੱਕੋ ਹਨ।

ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ