Bible Explorer ਐਪ ਲਓ

ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਦਸੰਬਰ 2026 › ਦਸੰਬਰ 13

ਕੈਥੋਲਿਕ ਕੈਲੰਡਰ

ਹਰ ਦਿਨ ਦੇ ਬਾਈਬਲ ਪਾਠ (ਕੈਥੋਲਿਕ) — 13 ਦਸੰਬਰ 2026

ਐਤਵਾਰ · ਆਗਮਨ ਸਮੇਂ ਦਾ ਤੀਜਾ ਹਫ਼ਤਾ

ਤਿਉਹਾਰ ਅਤੇ ਸੰਤ

ਆਗਮਨ ਸਮੇਂ ਦਾ ਤੀਜਾ ਐਤਵਾਰ

ਐਤਵਾਰ · ਉਪਾਸਨਾ ਦਾ ਰੰਗ: ਗੁਲਾਬੀ

ਦਿਨ ਦੇ ਪਾਠ

ਪਹਿਲਾ ਪਾਠ

ਯਸਾ 61:1–2, 10–11

1ਪ੍ਰਭੂ ਯਹੋਵਾਹ ਦਾ ਆਤਮਾ ਮੇਰੇ ਉੱਤੇ ਹੈ, ਕਿਉਂ ਜੋ ਯਹੋਵਾਹ ਨੇ ਮੈਨੂੰ ਮਸਹ ਕੀਤਾ ਹੈ ਤਾਂ ਜੋ ਮੈਂ ਗਰੀਬਾਂ ਨੂੰ ਖੁਸ਼ਖਬਰੀ ਸੁਣਾਵਾਂ, ਉਸ ਨੇ ਮੈਨੂੰ ਇਸ ਲਈ ਭੇਜਿਆ ਹੈ, ਕਿ ਮੈਂ ਟੁੱਟੇ ਦਿਲ ਵਾਲਿਆਂ ਦੇ ਪੱਟੀ ਬੰਨ੍ਹਾਂ, ਅਤੇ ਬੰਦੀਆਂ ਨੂੰ ਛੁਟਕਾਰੇ ਦਾ ਅਤੇ ਕੈਦੀਆਂ ਨੂੰ ਹਨੇਰੇ ਤੋਂ ਛੁੱਟਣ ਦਾ ਪਰਚਾਰ ਕਰਾਂ, 2ਤਾਂ ਜੋ ਮੈਂ ਯਹੋਵਾਹ ਦੇ ਮਨਭਾਉਂਦੇ ਸਾਲ ਦਾ, ਅਤੇ ਸਾਡੇ ਪਰਮੇਸ਼ੁਰ ਦੇ ਬਦਲਾ ਲੈਣ ਦੇ ਦਿਨ ਦਾ ਪਰਚਾਰ ਕਰਾਂ, ਅਤੇ ਸਾਰੇ ਸੋਗੀਆਂ ਨੂੰ ਦਿਲਾਸਾ ਦਿਆਂ, 10ਮੈਂ ਯਹੋਵਾਹ ਵਿੱਚ ਬਹੁਤ ਖੁਸ਼ ਹੋਵਾਂਗਾ, ਮੇਰਾ ਪ੍ਰਾਣ ਮੇਰੇ ਪਰਮੇਸ਼ੁਰ ਵਿੱਚ ਮਗਨ ਹੋਵੇਗਾ, ਕਿਉਂ ਜੋ ਉਸ ਨੇ ਮੈਨੂੰ ਮੁਕਤੀ ਦੇ ਬਸਤਰ ਪਵਾਏ ਹਨ, ਅਤੇ ਉਸ ਨੇ ਧਰਮ ਦੇ ਚੋਗੇ ਨਾਲ ਮੈਨੂੰ ਢੱਕਿਆ ਹੈ, ਜਿਵੇਂ ਲਾੜਾ ਸਿਹਰੇ ਨਾਲ ਆਪਣੇ ਆਪ ਨੂੰ ਸੁਆਰਦਾ, ਅਤੇ ਲਾੜੀ ਆਪਣਿਆਂ ਗਹਿਣਿਆਂ ਨਾਲ ਆਪਣੇ ਆਪ ਨੂੰ ਸ਼ਿੰਗਾਰਦੀ ਹੈ। 11ਜਿਵੇਂ ਧਰਤੀ ਤਾਂ ਆਪਣਾ ਪੁੰਗਰ ਕੱਢਦੀ ਹੈ, ਅਤੇ ਬਾਗ਼ ਬੀਜਾਂ ਨੂੰ ਉਪਜਾਉਂਦਾ ਹੈ, ਉਸੇ ਤਰ੍ਹਾਂ ਹੀ ਪ੍ਰਭੂ ਯਹੋਵਾਹ ਧਰਮ ਅਤੇ ਉਸਤਤ ਨੂੰ ਸਾਰੀਆਂ ਕੌਮਾਂ ਦੇ ਅੱਗੇ ਪੁੰਗਰਾਵੇਗਾ।

ਜਵਾਬੀ ਭਜਨ

ਲੂਕਾ 1:47–50, 53–54

47ਅਤੇ ਮੇਰੀ ਆਤਮਾ ਮੇਰੇ ਮੁਕਤੀਦਾਤੇ ਪਰਮੇਸ਼ੁਰ ਵਿੱਚ ਅਨੰਦ ਹੋਈ, 48ਕਿਉਂ ਜੋ ਉਸ ਨੇ ਆਪਣੀ ਦਾਸੀ ਦੀ ਅਧੀਨਗੀ ਉੱਤੇ ਨਿਗਾਹ ਕੀਤੀ”। ਵੇਖੋ ਤਾਂ, ਹੁਣ ਤੋਂ ਸਾਰੀਆਂ ਪੀੜ੍ਹੀਆਂ ਮੈਨੂੰ ਧੰਨ ਆਖਣਗੀਆਂ, 49ਕਿਉਂ ਜੋ ਉਸ ਸ਼ਕਤੀਮਾਨ ਨੇ ਮੇਰੇ ਲਈ ਵੱਡੇ ਕੰਮ ਕੀਤੇ ਹਨ ਅਤੇ ਉਸ ਦਾ ਨਾਮ ਪਵਿੱਤਰ ਹੈ। 50ਜਿਹੜੇ ਉਸ ਦਾ ਡਰ ਰੱਖਦੇ ਹਨ, ਉਨ੍ਹਾਂ ਉੱਤੇ ਉਸ ਦੀ ਦਯਾ ਪੀੜ੍ਹੀਓਂ ਪੀੜ੍ਹੀ ਬਣੀ ਰਹਿੰਦੀ ਹੈ। 53ਉਸ ਨੇ ਭੁੱਖਿਆਂ ਨੂੰ ਚੰਗੀਆਂ ਚੀਜ਼ਾਂ ਨਾਲ ਰਜਾਇਆ, ਅਤੇ ਧਨੀਆਂ ਨੂੰ ਖਾਲੀ ਹੱਥ ਕੱਢ ਦਿੱਤਾ। 54ਉਸ ਨੇ ਆਪਣੇ ਦਾਸ ਇਸਰਾਏਲ ਦੀ ਸਹਾਇਤਾ ਕੀਤੀ ਤਾਂ ਕਿ ਉਹ ਆਪਣੇ ਰਹਿਮ ਨੂੰ ਯਾਦ ਕਰੇ,

ਦੂਜਾ ਪਾਠ

1 ਥੱਸ 5:16–24

16ਸਦਾ ਅਨੰਦ ਰਹੋ। 17ਹਰ ਰੋਜ਼ ਪ੍ਰਾਰਥਨਾ ਕਰੋ। 18ਹਰ ਹਾਲ ਵਿੱਚ ਧੰਨਵਾਦ ਕਰੋ ਕਿਉਂ ਜੋ ਤੁਹਾਡੇ ਲਈ ਮਸੀਹ ਯਿਸੂ ਵਿੱਚ ਪਰਮੇਸ਼ੁਰ ਦੀ ਇਹੋ ਮਰਜ਼ੀ ਹੈ। 19ਆਤਮਾ ਨੂੰ ਨਾ ਬੁਝਾਓ। 20ਭਵਿੱਖਬਾਣੀਆਂ ਨੂੰ ਤੁੱਛ ਨਾ ਜਾਣੋ। 21ਸਾਰੀਆਂ ਗੱਲਾਂ ਨੂੰ ਪਰਖੋ, ਖਰੀਆਂ ਨੂੰ ਫੜ੍ਹੀ ਰੱਖੋ। 22ਹਰ ਪਰਕਾਰ ਦੀ ਬਦੀ ਤੋਂ ਦੂਰ ਰਹੋ। 23ਅਤੇ ਸ਼ਾਂਤੀ ਦਾਤਾ ਪਰਮੇਸ਼ੁਰ ਆਪ ਹੀ ਤੁਹਾਨੂੰ ਪੂਰੀ ਤਰ੍ਹਾਂ ਪਵਿੱਤਰ ਕਰੇ ਅਤੇ ਤੁਹਾਡਾ ਆਤਮਾ ਅਤੇ ਜੀਵ ਅਤੇ ਸਰੀਰ ਸਾਡੇ ਪ੍ਰਭੂ ਯਿਸੂ ਮਸੀਹ ਦੇ ਆਉਣ ਦੇ ਵੇਲੇ ਦੋਸ਼ ਰਹਿਤ, ਸੰਪੂਰਨ ਬਚਿਆ ਰਹੇ। 24ਤੁਹਾਡਾ ਸੱਦਣ ਵਾਲਾ ਵਫ਼ਾਦਾਰ ਹੈ ਅਤੇ ਉਹ ਅਜਿਹਾ ਹੀ ਕਰੇਗਾ।

ਇੰਜੀਲ

ਯੂਹ 1:6–8, 19–28

6ਇੱਕ ਆਦਮੀ ਸੀ, ਜਿਸ ਦਾ ਨਾਮ ਯੂਹੰਨਾ ਸੀ ਉਸ ਨੂੰ ਪਰਮੇਸ਼ੁਰ ਵੱਲੋਂ ਭੇਜਿਆ ਗਿਆ ਸੀ। 7ਯੂਹੰਨਾ, ਲੋਕਾਂ ਨੂੰ ਚਾਨਣ ਬਾਰੇ ਗਵਾਹੀ ਦੇਣ ਆਇਆ ਤਾਂ ਜੋ ਯੂਹੰਨਾ ਰਾਹੀਂ ਸਾਰੇ ਲੋਕ ਚਾਨਣ ਤੇ ਵਿਸ਼ਵਾਸ ਕਰ ਸਕਣ। 8ਯੂਹੰਨਾ ਆਪ ਉਹ ਚਾਨਣ ਨਹੀਂ ਸੀ, ਪਰ ਯੂਹੰਨਾ ਲੋਕਾਂ ਨੂੰ ਚਾਨਣ ਬਾਰੇ ਗਵਾਹੀ ਦੇਣ ਲਈ ਆਇਆ ਸੀ। 19ਯਰੂਸ਼ਲਮ ਦੇ ਯਹੂਦੀਆਂ ਨੇ ਕੁਝ ਜਾਜਕਾਂ ਤੇ ਲੇਵੀਆਂ ਨੂੰ ਯੂਹੰਨਾ ਕੋਲ ਭੇਜਿਆ। ਯਹੂਦੀਆਂ ਨੇ ਉਨ੍ਹਾਂ ਨੂੰ ਇਹ ਪੁੱਛਣ ਲਈ ਭੇਜਿਆ, “ਤੂੰ ਕੌਣ ਹੈਂ।” 20ਯੂਹੰਨਾ ਸੱਚ ਬੋਲਿਆ ਉਸ ਨੇ ਉੱਤਰ ਦੇਣ ਤੋਂ ਇੰਨਕਾਰ ਨਾ ਕੀਤਾ। ਉਸ ਨੇ ਸਾਫ਼-ਸਾਫ਼ ਆਖਿਆ, “ਮੈਂ ਮਸੀਹ ਨਹੀਂ ਹਾਂ।” 21ਯਹੂਦੀਆਂ ਨੇ ਯੂਹੰਨਾ ਨੂੰ ਪੁੱਛਿਆ, “ਫਿਰ ਤੂੰ ਕੌਣ ਹੈਂ? ਕੀ ਤੂੰ ਏਲੀਯਾਹ ਹੈਂ?” ਯੂਹੰਨਾ ਨੇ ਜ਼ਵਾਬ ਦਿੱਤਾ, “ਨਹੀਂ ਮੈਂ ਏਲੀਯਾਹ ਨਹੀਂ ਹਾਂ।” ਯਹੂਦੀਆਂ ਨੇ ਪੁੱਛਿਆ, “ਕੀ ਤੂੰ ਨਬੀ ਹੈ?” ਯੂਹੰਨਾ ਨੇ ਜ਼ਵਾਬ ਦਿੱਤਾ, “ਨਹੀਂ,।” 22ਤਾਂ ਯਹੂਦੀਆਂ ਨੇ ਪੁੱਛਿਆ, “ਫਿਰ ਤੂੰ ਕੌਣ ਹੈਂ? ਸਾਨੂੰ ਆਪਣੇ ਬਾਰੇ ਦੱਸ। ਸਾਨੂੰ ਜ਼ਵਾਬ ਦੇ ਤਾਂ ਕਿ ਅਸੀਂ ਉਨ੍ਹਾਂ ਨੂੰ ਦੱਸ ਸਕੀਏ, ਜਿਨ੍ਹਾਂ ਨੇ ਸਾਨੂੰ ਭੇਜਿਆ ਹੈ। ਤੂੰ ਆਪਣੇ ਬਾਰੇ ਕੀ ਆਖਦਾ ਹੈਂ?” 23ਯੂਹੰਨਾ ਨੇ ਉਨ੍ਹਾਂ ਨੂੰ ਨਬੀ ਯਸਾਯਾਹ ਦੇ ਸ਼ਬਦ ਆਖੇ: “ਮੈਂ ਉਜਾੜ ਵਿੱਚ ਹੋਕਾ ਦੇਣ ਵਾਲੇ ਦੀ ਅਵਾਜ਼ ਹਾਂ: ਪ੍ਰਭੂ ਲਈ ਸਿੱਧਾ ਰਾਹ ਤਿਆਰ ਕਰੋ।” 24ਇਹ ਯਹੂਦੀ ਫ਼ਰੀਸੀਆਂ ਵੱਲੋਂ ਭੇਜੇ ਹੋਏ ਸਨ। 25ਉਨ੍ਹਾਂ ਨੇ ਉਸ ਨੂੰ ਪੁੱਛਿਆ, “ਤੂੰ ਆਖਦਾ ਹੈਂ ਕਿ ਤੂੰ ਮਸੀਹ ਨਹੀਂ ਹੈ।” ਤੂੰ ਆਖਦਾ ਹੈਂ ਕਿ “ਤੂੰ ਏਲੀਯਾਹ ਨਹੀਂ ਹੈ ਅਤੇ ਨਾ ਹੀ ਨਬੀ। ਫਿਰ ਤੂੰ ਲੋਕਾਂ ਨੂੰ ਬਪਤਿਸਮਾ ਕਿਉਂ ਦਿੰਦਾ ਹੈ?” 26ਯੂਹੰਨਾ ਨੇ ਉੱਤਰ ਦਿੱਤਾ, “ਮੈਂ ਲੋਕਾਂ ਨੂੰ ਪਾਣੀ ਨਾਲ ਬਪਤਿਸਮਾ ਦਿੰਦਾ ਹਾਂ ਪਰ ਕੋਈ ਇੱਕ ਹੈ ਜੋ ਤੁਹਾਡੇ ਵਿੱਚ ਖੜ੍ਹਾ ਹੈ, ਜਿਸ ਨੂੰ ਤੁਸੀਂ ਨਹੀਂ ਪਛਾਣਦੇ। 27ਉਹ ਉਹੀ ਹੈ ਜੋ ਮੇਰੇ ਮਗਰੋਂ ਆਵੇਗਾ। ਮੈਂ ਉਸ ਦੀ ਜੁੱਤੀ ਦੇ ਤਸਮੇ ਖੋਲ੍ਹਣ ਦੇ ਵੀ ਯੋਗ ਨਹੀਂ ਹਾਂ।” 28ਇਹ ਸਭ ਗੱਲਾਂ ਬੈਤਅਨੀਆ ਵਿੱਚ ਯਰਦਨ ਦਰਿਆ ਦੇ ਪਾਰ ਹੋਈਆਂ। ਉੱਥੇ ਯੂਹੰਨਾ ਲੋਕਾਂ ਨੂੰ ਬਪਤਿਸਮਾ ਦਿੰਦਾ ਸੀ।

ਅੱਜ ਦੇ ਸੰਤ

ਆਮ ਰੋਮਨ ਕੈਲੰਡਰ; ਬਿਸ਼ਪਾਂ ਦੀ ਕਾਨਫ਼ਰੰਸ ਕੁਝ ਤਿਉਹਾਰ (ਪ੍ਰਭੂ ਦਾ ਪ੍ਰਗਟ ਹੋਣਾ, ਸੁਰਗ ਉੱਠਣਾ, ਮਸੀਹ ਦਾ ਸਰੀਰ ਅਤੇ ਲਹੂ) ਐਤਵਾਰ ਨੂੰ ਲਿਜਾ ਸਕਦੀ ਹੈ ਜਾਂ ਆਪਣੇ ਤਿਉਹਾਰ ਜੋੜ ਸਕਦੀ ਹੈ। ਪਾਠ-ਸੰਗ੍ਰਹਿ: ਐਤਵਾਰਾਂ ਦਾ ਚੱਕਰ B, ਹਫ਼ਤੇ ਦੇ ਦਿਨਾਂ ਦਾ ਸਾਲ I।

ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ